ਕੋਰੋਨਾਵਾਇਰਸ ਕਰਕੇ ਆਰਥਿਕ ਮੋਰਚੇ 'ਤੇ ਅਨਿਸ਼ਚਿਤਤਾ ਵੱਧ ਸਕਦੀ ਹੈ: ਨੀਤੀ ਆਯੋਗ - ਅਹਿਮ ਖ਼ਬਰਾਂ
ਨੀਤੀ ਆਯੋਗ ਦੇ ਉੱਪ-ਪ੍ਰਧਾਨ ਰਾਜੀਵ ਕੁਮਾਰ ਨੇ ਐਤਵਾਰ ਨੂੰ ਕਿਹਾ ਕਿ ਕੋਰੋਨਾਵਾਇਰਸ ਦੀ ਦੂਜੀ ਲਹਿਰ ਨੂੰ ਦੇਖਦਿਆਂ ਦੇਸ਼ ਨੂੰ ਉਪਭੋਗਤਾਵਾਂ ਅਤੇ ਨਿਵੇਸ਼ਕਾਂ ਦੀ ''ਵੱਡੀ ਅਨਿਸ਼ਚਿਤਤਾ'' ਦੇ ਲਈ ਤਿਆਰ ਰਹਿਣਾ ਹੋਵੇਗਾ ਅਤੇ ਸਰਕਾਰ ਜਦੋਂ ਵੀ ਜ਼ਰੂਰਤ ਪਵਗੀ, ਨੀਤੀਆਂ ਲੈ ਕੇ ਆਵੇਗੀ।
ਰਾਜੀਵ ਕੁਮਾਰ ਨੇ ਮੰਨਿਆਂ ਕਿ ਮੌਜੂਦਾ ਹਾਲਾਤ ਪਹਿਲਾਂ ਦੇ ਮੁਕਾਬਲੇ ਮੁਸ਼ਕਿਲ ਹਨ। ਪਰ ਉਨ੍ਹਾਂ ਨੇ ਉਮੀਦ ਜਤਾਈ ਕਿ 31 ਮਾਰਚ 2022 ਨੂੰ ਖ਼ਤਮ ਹੋਣ ਵਾਲੇ ਵਿੱਤੀ ਵਰੇ 'ਚ ਅਰਥਵਿਵਸਥਾ ਵਿੱਚ 11 ਫੀਸਦੀ ਤੱਕ ਦਾ ਵਾਧਾ ਹੋਵੇਗਾ।
ਇਹ ਵੀ ਪੜ੍ਹੋ
ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਕਾਰਨ ਕਈ ਸੂਬਿਆਂ 'ਚ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਲੋਕਾਂ ਦੀ ਆਵਾਜਾਈ ਰੁਕੀ ਹੈ।
ਰਾਜੀਵ ਕੁਮਾਰ ਨੇ ਕਿਹਾ ਕਿ ਭਾਰਤ ਕੋਵਿਡ ਨੂੰ ਹਰਾਉਣ ਦੇ ਕੰਢੇ ਉੱਤੇ ਪਹੁੰਚ ਗਿਆ ਸੀ, ਪਰ ਬ੍ਰਿਟੇਨ ਅਤੇ ਦੂਜੇ ਮੁਲਕਾਂ ਦੇ ਵੇਰੀਏਂਟ ਕਾਰਨ ਹਾਲਾਤ ਵਿਗੜੇ।
ਉਨ੍ਹਾਂ ਕਿਹਾ, ''ਮੈਨੂੰ ਉਮੀਦ ਹੈ ਕਿ ਜਦੋਂ ਲੋੜ ਪਵੇਗੀ, ਤਾਂ ਸਰਕਾਰ ਆਰਥਿਰਕ ਮੋਰਚੇ ਉੱਤੇ ਕਦਮ ਚੁੱਕੇਗੀ।''
ਰਾਹੁਲ ਦੀਆਂ ਪੱਛਮੀ ਬੰਗਾਲ ਦੀਆਂ ਰੈਲੀਆਂ ਰੱਦ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪੱਛਮੀ ਬੰਗਾਲ ਵਿਚ ਹੋਣ ਵਾਲੀਆਂ ਆਪਣੀਆਂ ਸਾਰੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਗਿਆ ਹੈ।
ਰਾਹੁਲ ਗਾਂਧੀ ਨੇ ਦੂਜੇ ਸਿਆਸੀ ਆਗੂਆਂ ਨੂੰ ਵੀ ਵੱਡੀਆਂ ਰੈਲੀਆਂ ਨਾ ਕਰਨ ਦੀ ਅਪੀਲ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਰਾਹੁਲ ਗਾਂਧੀ ਨੇ ਟਵੀਟ ਕੀਤਾ, "ਕੋਵਿਡ ਕਾਰਨ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਮੈਂ ਪੱਛਮੀ ਬੰਗਾਲ ਵਿਚ ਆਪਣੀਆਂ ਸਾਰੀਆਂ ਰੈਲੀਆਂ ਰੱਦ ਕਰ ਰਿਹਾ ਹਾਂ। ਮੈਂ ਦੂਜੀਆਂ ਪਾਰਟੀਆਂ ਨੂੰ ਵੀ ਅਪੀਲ ਕਰਦਾ ਹਾਂ ਕਿ ਅਜਿਹੀਆਂ ਰੈਲੀਆਂ ਦੇ ਨਤੀਜੇ ਬਾਰੇ ਗੰਭੀਰਤਾ ਨਾਲ ਸੋਚਣ"
ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੀ ਲਾਗ ਦੇ 2,61,500 ਨਵੇਂ ਕੇਸ ਸਾਹਮਣੇ ਆਏ ਹਨ। ਪਿਛਲੇ ਇੱਕ ਦਿਨ ਵਿੱਚ, 1501 ਹੋਰ ਵਿਅਕਤੀਆਂ ਦੀ ਲਾਗ ਕਾਰਨ ਮੌਤ ਹੋ ਗਈ ਹੈ।
ਪੰਜਾਬ ਲਈ ਕੀ ਹੈ ਚਿੰਤਾ ਦੀ ਗੱਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐੱਨਡੀਟੀਵੀ ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਯੂਕੇ ਵੇਰੀਐਂਟ ਦੀ ਗੱਲ ਹੋ ਰਹੀ ਸੀ, ਪਰ ਹੁਣ ਤਾਂ ਉਸ ਦਾ ਅੱਗੇ ਇੰਡੀਅਨ ਵਰਜ਼ਨ ਹੋ ਗਿਆ ਹੈ ਅਤੇ ਚੰਡੀਗੜ੍ਹ ਵਿਚ ਇਸਦੇ ਦੋ ਕੇਸ ਸਾਹਮਣੇ ਆਏ ਹਨ।
ਉਨ੍ਹਾਂ ਕਿਹਾ ਕਿ ਵੈਕਸੀਨ ਦੀ ਕਮੀ ਮਹਿਸੂਸ ਹੋ ਰਹੀ ਅਤੇ ਕੇਂਦਰ ਸਰਕਾਰ ਇਹ ਸੂਬਾ ਸਰਕਾਰਾਂ ਉੱਤੇ ਛੱਡੇ ਕਿ ਉਹ ਵੈਕਸੀਨ ਆਪਣੀਆਂ ਲੋੜਾਂ ਮੁਤਾਬਕ ਵਰਤ ਸਕਣ, ਇਸ ਵਿਚ ਉਮਰ ਦੀ ਸੀਮਾਂ ਤੈਅ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਭਾਵੇਂ ਆਕਸੀਜਨ ਦਾ ਲੋੜੀਂਦਾ ਸਟੋਕ ਹੈ ਪਰ ਕੇਂਦਰ ਨੇ ਪੰਜਾਬ ਵਿਚ ਜੋ ਦੋ ਯੂਨਿਟ ਲਾਉਣ ਦਾ ਭਰੋਸਾ ਦਿੱਤਾ ਸੀ, ਉਸ ਉੱਤੇ ਕੋਈ ਕੰਮ ਨਹੀਂ ਹੋਇਆ।
ਕੈਪਟਨ ਨੇ ਕਿਹਾ ਕਿ ਦੂਜੇ ਮੁਲਕਾਂ ਨੂੰ ਗੁੱਡਵਿਲ ਜੈਸ਼ਟਰ ਤਹਿਤ ਕੋਰੋਨਾ ਵੈਕਸੀਨ ਵਿਦੇਸ਼ਾਂ ਨੂੰ ਦੇਣ ਦੀ ਬਜਾਇ ਇਹ ਪਹਿਲਾਂ ਭਾਰਤੀਆਂ ਨੂੰ ਮਿਲਣੀ ਚਾਹੀਦੀ ਹੈ। ਜੇਕਰ ਸਾਡੇ ਕੋਲ ਫਾਲਤੂ ਹੋਵੇ ਤਾਂ ਇਹ ਵਿਦੇਸ਼ਾਂ ਨੂੰ ਭੇਜੀ ਜਾ ਸਕਦੀ ਹੈ।

ਤਸਵੀਰ ਸਰੋਤ, Captain Amarindar Singh /FB
ਕੈਪਟਨ ਮੁਤਾਬਕ ਪੰਜਾਬ ਵਿਚ ਸੂਬਾ ਸਰਕਾਰ 14 ਦਿਨ ਕੁਆਰੰਟੀਨ ਰਹਿਣ ਵਾਲੇ ਵਿਅਕਤੀ ਨੂੰ 10- ਕਿਲੋ ਆਟਾ, 2 ਕਿਲੋ ਦਾਲ ਅਤੇ ਹੋਰ ਮਸਾਲੇ ਵਗੈਰਾ ਦੀ ਕਿੱਟ ਬਣਾ ਦੇ ਰਹੀ ਹੈ।
ਇਸੇ ਤਰ੍ਹਾਂ ਜਦੋਂ ਵੀ ਕੋਈ ਪੌਜ਼ਿਟਿਵ ਆਉਂਦਾ ਹੈ ਤਾਂ ਉਸ ਨੂੰ ਇਲਾਜ ਲਈ ਲੋੜੀਂਦੀਆਂ ਦਵਾਈਆਂ ਦੀ ਫਤਹਿ ਕਿੱਟ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ, “ਪੰਜਾਬ ਵਿਚ ਚੋਣ ਹੁੰਦੀ ਹੈ, ਮੈਂ ਤਾਂ ਵੀ ਰੈਲੀਆਂ ਨਾ ਕਰਦਾ। ਮੈਂ ਸਿਤੰਬਰ ਵਿਚ ਸਿਆਸੀ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਸੀ ਪਰ ਕੇਜਰੀਵਾਲ ਪੰਜਾਬ ਦੇ ਬਾਘਾਪੁਰਾਣਾ ਵਿਚ ਰੈਲੀ ਕਰਨ ਗਿਆ ਅਤੇ ਸੁਖਬੀਰ ਬਾਦਲ ਰੈਲੀਆਂ ਕਰਦਾ ਪੌਜਿਟਿਵ ਪਾਇਆ ਗਿਆ।”
“ਇਹ ਆਖ਼ਰ ਲੋਕਾਂ ਨੂੰ ਕਿਹੋ ਜਿਹਾ ਸੁਨੇਹਾ ਦੇਣਾ ਚਾਹੁੰਦੇ ਹਨ। ਪੰਜਾਬ ਵਿਚ ਕੋਰੋਨਾਵਾਇਰਸ ਹੁਣ ਪਿੰਡਾਂ ਵਿਚ ਦਾਖਲ ਹੋ ਗਿਆ ਹੈ। ਇਹ ਪਿਛਲੇ ਇੱਕ ਸਾਲ ਵਿਚ ਨਹੀਂ ਹੋਇਆ ਸੀ। ਇਹ ਬਹੁਤ ਚਿੰਤਾਜਨਕ ਹਾਲਾਤ ਹਨ। ਇਸ ਦੇ ਨਾਲ-ਨਾਲ ਨੌਜਵਾਨ ਵੱਧ ਪ੍ਰਭਾਵਿਤ ਹੋ ਰਹੇ ਹਨ।”
ਕੁੰਭ ਤੋਂ ਪਰਤੇ ਲੋਕਾਂ ਲਈ ਦਿੱਲੀ ਸਰਕਾਰ ਨੇ 14 ਦਿਨਾਂ ਦਾ ਕੁਆਰੰਟੀਨ ਕੀਤਾ ਲਾਜ਼ਮੀ
ਕੋਰੋਨਾ ਦੀ ਲਾਗ ਦੇ ਵੱਧਦੇ ਮਾਮਲਿਆਂ ਨੂੰ ਵੇਖਦਿਆਂ ਹੋਇਆਂ ਦਿੱਲੀ ਸਰਕਾਰ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰਿਦੁਆਰ ਕੁੰਭ ਤੋਂ ਵਾਪਸ ਆਉਣ ਵਾਲੇ ਸਾਰੇ ਸ਼ਰਧਾਲੂਆਂ ਲਈ 14 ਦਿਨਾਂ ਲਈ ਕੁਆਰੰਟੀਨ ਲਾਜ਼ਮੀ ਹੋਵੇਗਾ।
ਉਨ੍ਹਾਂ ਕਿਹਾ ਕਿ ਨਿਯਮਾਂ ਨੂੰ ਤੋੜਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਆਦੇਸ਼ਾਂ ਦੇ ਅਨੁਸਾਰ, ਜਿਹੜੇ ਲੋਕ 4 ਤੋਂ 17 ਅਪ੍ਰੈਲ ਦੇ ਦਰਮਿਆਨ ਕੁੰਭ ਮੇਲੇ 'ਤੇ ਗਏ ਹਨ, ਉਨ੍ਹਾਂ ਨੂੰ ਆਪਣੀ ਜਾਣਕਾਰੀ ਜਿਵੇਂ ਨਾਮ, ਪਤਾ, ਫੋਨ ਨੰਬਰ, ਆਉਣ ਦੀ ਤਰੀਕ, 24 ਘੰਟੇ ਦੇ ਅੰਦਰ-ਅੰਦਰ ਦਿੱਲੀ ਸਰਕਾਰ ਦੀ ਵੈਬਸਾਈਟ 'ਤੇ ਅਪਲੋਡ ਕਰਨੀ ਪਵੇਗੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਸ ਤੋਂ ਇਲਾਵਾ ਜਿਹੜੇ ਲੋਕ 18 ਅਪ੍ਰੈਲ ਤੋਂ 30 ਅਪ੍ਰੈਲ ਦੇ ਦਰਮਿਆਨ ਉਥੇ ਜਾਣ ਵਾਲੇ ਹਨ, ਉਨ੍ਹਾਂ ਨੂੰ ਜਾਣ ਤੋਂ ਪਹਿਲਾਂ ਵੈੱਬਸਾਈਟ 'ਤੇ ਜਾਣਕਾਰੀ ਦੇਣੀ ਪਏਗੀ।
ਇਹ ਸਰਕਾਰ ਨੂੰ ਉਨ੍ਹਾਂ ਦਾ ਪਤਾ ਲਗਾਉਣ ਵਿਚ ਸਹਾਇਤਾ ਕਰੇਗੀ।
ਜੋ ਜਾਣਕਾਰੀ ਅਪਲੋਡ ਨਹੀਂ ਕਰਦੇ, ਉਨ੍ਹਾਂ ਨੂੰ ਦੋ ਹਫ਼ਤਿਆਂ ਲਈ ਸਰਕਾਰੀ ਕੁਆਰੰਟੀਨ ਸੈਂਟਰ ਭੇਜਿਆ ਜਾਵੇਗਾ।

ਤਸਵੀਰ ਸਰੋਤ, Reuters
ਪਿਛਲੇ ਪੰਜ ਦਿਨਾਂ ਵਿੱਚ, ਹਰਿਦੁਆਰ ਵਿੱਚ ਚੱਲ ਰਹੇ ਕੁੰਭ ਮੇਲੇ ਵਿੱਚ 1700 ਤੋਂ ਵੱਧ ਲੋਕ ਕੋਰੋਨਾਵਾਇਰਸ ਪੌਜ਼ੀਟਿਵ ਪਾਏ ਗਏ ਹਨ।
ਲੱਖਾਂ ਦੀ ਉਸ ਭੀੜ ਵਿੱਚ ਨਾ ਤਾਂ ਕਿਸੇ ਨੇ ਮਾਸਕ ਪਾਇਆ ਸੀ ਅਤੇ ਨਾ ਹੀ ਸਮਾਜਿਕ ਦੂਰੀ ਦਾ ਕੋਈ ਧਿਆਨ ਰੱਖਿਆ ਗਿਆ।
ਸ਼ਨੀਵਾਰ ਨੂੰ ਦਿੱਲੀ ਵਿੱਚ 24 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ।
ਇਹ ਵੀ ਪੜ੍ਹੋ
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕੋਰੋਨਾ ਨੂੰ ਲੈ ਕੇ ਪੀਐਮ ਮੋਦੀ ਕਰਨਗੇ ਅਧਿਕਾਰੀਆਂ ਨਾਲ ਬੈਠਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਵਾਰਾਣਸੀ ਵਿਚ ਸੜਕਾਂ 'ਤੇ ਸੁੰਨਸਾਨ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਸਵੇਰੇ 11 ਵਜੇ ਅਧਿਕਾਰੀਆਂ ਨਾਲ ਵਾਰਾਨਸੀ ਵਿਚ ਵੱਧ ਰਹੇ ਮਾਮਲਿਆਂ ਦੀ ਸਮੀਖਿਆ ਕਰਨ ਲਈ ਮੀਟਿੰਗ ਕਰਨਗੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2