You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ: ਪੀਐੱਮ ਮੋਦੀ ਨੇ ਕਿਹਾ, 'ਅਸੀਂ ਦੇਸ਼ ਨੂੰ ਲੌਕਡਾਊਨ ਤੋਂ ਬਚਾਉਣਾ ਹੈ, ਸੂਬਾ ਸਰਕਾਰਾਂ ਲੌਕਡਾਊਨ ਨੂੰ ਅੰਤਮ ਵਿਕਲਪ ਮੰਨਣ' - ਅਹਿਮ ਖ਼ਬਰਾਂ
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕੋਰੋਨਾ ਦੀ ਦੂਜੀ ਲਹਿਰ ਤੂਫ਼ਾਨ ਬਣ ਕੇ ਆਈ ਹੈ।
ਮਹਿਜ਼ 15 ਮਿੰਟਾਂ ਦੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਲੌਕਡਾਊਨ ਤੋਂ ਬਚਣਾ ਹੈ। ਸੂਬਾ ਸਰਕਰਾਂ ਲੌਕਡਾਊਨ ਨੂੰ ਅੰਤਮ ਵਿਕਲਪ ਮੰਨਣ।
ਪੀਐਮ ਮੋਦੀ ਨੇ ਸੰਬੋਧਨ ਦੀ ਸ਼ੁਰੂਆਤ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਧੰਨਵਾਦ ਕਰਦਿਆਂ ਕੀਤਾ। ਆਓ ਜਾਣਦੇ ਹਾਂ ਕਿ ਪੀਐੱਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਹੋਰ ਕੀ ਕਿਹਾ -
- ਆਕਸੀਜਨ ਦੀ ਵਧੀ ਮੰਗ ਨੂੰ ਲੈ ਕੇ ਸਰਕਾਰ ਪੂਰੀ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ।
- ਅਸੀਂ ਕਿਸਮਤ ਵਾਲੇ ਹਾਂ ਕਿ ਸਾਡੇ ਦੇਸ਼ ਕੋਲ ਇੰਨਾਂ ਵੱਡਾ ਫਾਰਮਾ ਸੈਕਟਰ ਹੈ। ਦਵਾਈ ਕੰਪਨੀਆਂ ਦੀ ਮਦਦ ਲਈ ਜਾ ਰਹੀ ਹੈ।
- ਹਸਪਤਾਲਾਂ ਵਿੱਚ ਬੈੱਡ ਦੀ ਕਮੀ ਨੂੰ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- ਅੱਜ ਦੁਨੀਆ ਦੀ ਸਭ ਤੋਂ ਸਸਤੀ ਵੈਕਸੀਨ ਭਾਰਤ ਵਿੱਚ ਹੈ।
- ਭਾਰਤ ਦੀ ਕੋਲਡ ਚੇਨ ਦੀ ਵਿਵਸਥਾ ਦੇ ਮੁਤਾਬਕ ਸਾਡੇ ਕੋਲ ਵੈਕਸੀਨ ਹੈ। ਵਿਗਿਆਨਕਾਂ ਦਾ ਇਸ ਵਿੱਚ ਵੱਡਾ ਯੋਗਦਾਨ ਹੈ।
- ਸਾਡੇ ਦੇਸ਼ ਨੇ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਨ ਅਭਿਆਨ ਸ਼ੁਰੂ ਕੀਤਾ ਹੈ। ਸਾਡੇ ਦੇਸ਼ ਦੇ ਵੱਡੇ ਹਿੱਸੇ ਨੂੰ ਵੈਕਸੀਨ ਦਾ ਲਾਭ ਮਿਲਿਆ ਹੈ।
- ਅਸੀਂ ਵੱਡਾ ਫੈਸਲਾ ਲਿਆ ਹੈ ਕਿ 1 ਮਈ ਤੋਂ 18 ਸਾਲ ਤੋਂ ਉੱਪਰ ਹਰ ਇਨਸਾਨ ਨੂੰ ਵੈਕਸੀਨ ਲਗਾਈ ਜਾ ਸਕਦੀ ਹੈ।
- ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਵੈਕਸੀਨ ਮਿਲੇ ਅਤੇ ਦੇਸ਼ ਦੀ ਆਰਥਿਕਤਾ ਨੂੰ ਜ਼ਿਆਦਾ ਨੁਕਸਾਨ ਨਾ ਪੁੱਜੇ।
- ਪਿਛਲੇ ਸਾਲ ਦੀ ਸਥਿਤੀ ਇਸ ਸਾਲ ਤੋਂ ਵੱਖਰੀ ਸੀ। ਉਸ ਵੇਲੇ ਸਾਡੇ ਕੋਲ ਸਿਹਤ ਢਾਂਚਾ ਜਾਂ ਵੈਕਸੀਨ ਨਹੀਂ ਸੀ।
- ਸੂਬਾ ਸਰਕਾਰਾਂ ਪਰਵਾਸੀ ਮਜ਼ਦੂਰਾਂ ਦਾ ਭਰੋਸਾ ਬਣਾਏ ਰੱਖਣ।
- ਸਮਾਜਿਕ ਸੰਗਠਨ ਲੋਕਾਂ ਦੀ ਮਦਦ ਲਈ ਅੱਗੇ ਆਉਣ। ਦੇਸ਼ ਦਾ ਨੌਜਵਾਨ ਇਸ ਕੰਮ ਵਿੱਚ ਅੱਗੇ ਆਵੇ।
- ਅਸੀਂ ਦੇਸ਼ ਨੂੰ ਲੌਕਡਾਊਨ ਤੋਂ ਬਚਾਉਣਾ ਹੈ। ਲੌਕਡਾਊਨ ਨੂੰ ਰਾਜ ਸਰਕਾਰਾਂ ਅੰਤਮ ਵਿਕਲਪ ਬਨਾਉਣ।
- ਅਸੀਂ ਮਾਈਕ੍ਰੋ ਕੰਟੇਨਮੇਂਟ ਜ਼ੋਨ ਉੱਤੇ ਧਿਆਨ ਰੱਖਣਾ ਹੈ।
- ਅਸੀਂ ਦੇਸ਼ ਨੂੰ ਲੌਕਡਾਊਨ ਤੋਂ ਬਚਾਉਣਾ ਹੈ।
ਇਹ ਵੀ ਪੜ੍ਹੋ-
ਦਿੱਲੀ ਵਿੱਚ ਆਕਸੀਜਨ ਦੀ ਘਾਟ- ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਦਿੱਲੀ ਵਿੱਚ ਆਕਸੀਜਨ ਦੀ ਘਾਟ ਬਾਰੇ ਆਪਣੀ ਚਿੰਤਾ ਜ਼ਾਹਿਰ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਆਕਸੀਜਨ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
"ਮੈਂ ਕੇਦਰ ਨੂੰ ਅਪੀਲ ਕਰਦਾ ਹਾਂ ਕਿ ਦਿੱਲੀ ਨੂੰ ਆਕਸੀਜਨ ਦਿੱਤੀ ਜਾਵੇ। ਕੁਝ ਹਸਪਤਾਲਾਂ ਵਿੱਚ ਕੁਝ ਹੀ ਘੰਟਿਆਂ ਲਈ ਆਕਸੀਜਨ ਬਚੀ ਹੈ।"
ਕੋਰੋਨਾ ਪਾਬੰਦੀਆਂ ਬਾਰੇ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੇ ਨਵੇਂ ਫੈਸਲੇ
ਚੰਡੀਗੜ੍ਹ ਵਿੱਚ ਹੋਈ ਵਾਰ ਰੂਮ ਮੀਟਿੰਗ ਦੌਰਾਨ ਕੋਰੋਨਾਵਾਇਰਸ ਸੰਬੰਧੀ ਪਾਬੰਦੀਆਂ ਨੂੰ ਲੈ ਕੇ ਅਹਿਮ ਫੈਸਲੇ ਲਏ ਗਏ ਹਨ।
- ਚੰਡੀਗੜ੍ਹ ਵਿੱਚ 21 ਅਪ੍ਰੈਲ ਨੂੰ ਲੌਕਡਾਊਨ ਰਹੇਗਾ। ਰਾਮ ਨਵਮੀ ਮੌਕੇ ਸਾਰੀ ਗੈਰ-ਜ਼ਰੂਰੀ ਗਤੀਵਿਧੀਆਂ ਉੱਤੇ ਰੋਕ ਲਗਾ ਦਿੱਤੀ ਗਈ ਹੈ।
- ਸ਼ੁਕਰਵਾਰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਵੀਕਐੰਡ ਲੌਕਡਾਊਨ ਰਹੇਗਾ।
- 23 ਅਪ੍ਰੈਲ ਨੂੰ ਵਾਰ ਰੂਮ ਮੀਟਿੰਗ ਤੋਂ ਬਾਅਦ 1 ਹਫ਼ਤੇ ਦੇ ਲੌਕਡਾਊਨ ਉੱਤੇ ਵਿਚਾਰ ਕੀਤਾ ਜਾਵੇਗਾ।
- ਬਾਕੀ ਦਿਨਾਂ ਦੌਰਾਨ ਨਾਈਟ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਕਰ ਦਿੱਤਾ ਗਿਆ ਹੈ।
ਕਾਂਗਰਸ ਆਗੂ ਰਾਹੁਲ ਗਾਂਧੀ ਵੀ ਕੋਰੋਨਾ ਪੌਜ਼ੀਟਿਵ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ।
ਟਵੀਟ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵਿੱਚ ਕੋਰੋਨਾ ਦੇ ਹਲਕੇ ਲੱਛਣ ਸਨ। ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ।
ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਆਪਣਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਬੀਤੇ ਦਿਨੀ ਦੇਸ਼ ਦੇ ਸਾਬਕਾ ਪ੍ਰਧਾਨਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਡਾ. ਮਨਮੋਹਨ ਸਿੰਘ ਵੀ ਕੋਰੋਨਾ ਪੌਜ਼ੀਟਿਵ ਆਏ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਜਲਦੀ ਠੀਕ ਹੋਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਦੀਆਂ ਚੋਣਾਂ ਮੁਲਤਵੀ
ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।
25 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ਹੁਣ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਮਤਦਾਨ ਕੇਂਦਰ ਕੋਰੋਨਾ ਦੇ ਹੌਟਸਪੌਟ ਜਾਂ ਸੁਪਰ ਸਪਰੈਡਰ ਬਣ ਸਕਦੇ ਹਨ।
ਹਾਲਾਂਕਿ ਦਿੱਲੀ ਸਰਕਾਰ ਨੇ ਕਿਹਾ ਹੈ ਕਿ ਉਹ ਚਾਹੁੰਦੇ ਹਨ ਕਿ ਕਮੇਟੀ ਦੀਆਂ ਚੋਣਾਂ ਜਲਦੀ ਹੋਣ।
ਡਾ. ਮਨਮੋਹਨ ਦੀ ਹਾਲਤ ਵਿੱਚ ਸੁਧਾਰ
ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਜਾਣਕਾਰੀ ਦਿੱਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਹਾਲਤ 'ਚ ਸੁਧਾਰ ਹੈ।
88 ਸਾਲਾ ਮਨਮੋਹਨ ਸਿੰਘ ਨੂੰ ਕੋਰੋਨਾ ਪੌਜ਼ੀਟਿਵ ਹੋਣ ਤੋਂ ਬਾਅਦ ਸੋਮਵਾਰ ਸ਼ਾਮੀਂ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ।
ਡਾਕਟਰ ਹਰਸ਼ਵਰਧਨ ਨੇ ਉਨ੍ਹਾਂ ਬਾਰੇ ਟਵੀਟ ਕਰ ਕੇ ਦੱਸਿਆ, "ਮੈਂ ਏਮਜ਼ ਵਿੱਚ ਮਨਮੋਹਨ ਸਿੰਘ ਜੀ ਨੂੰ ਦੇਖ ਰਹੀ ਮੈਡੀਕਲ ਟੀਮ ਕੋਲੋਂ ਉਨ੍ਹਾਂ ਬਾਰੇ ਪੁੱਛਿਆ ਹੈ। ਉਨ੍ਹਾਂ ਦੀ ਹਾਲਤ 'ਚ ਸੁਧਾਰ ਹੈ। ਉਨ੍ਹਾਂ ਚੰਗਾ ਖ਼ਿਆਲ ਰੱਖਿਆ ਜਾ ਰਿਹਾ ਹੈ। ਅਸੀਂ ਸਾਰੇ ਉਨ੍ਹਾਂ ਦੇ ਜਲਦ ਠੀਕ ਹੋਣ ਲਈ ਅਰਦਾਸ ਕਰਦੇ ਹਾਂ।"
ਡਾਕਟਰ ਮਨਮੋਹਨ ਸਿੰਘ ਦਿਲ ਦੇ ਮਰੀਜ਼ ਹਨ ਅਤੇ ਉਨ੍ਹਾਂ ਦਾ ਵਾਰ ਆਪਰੇਸਨ ਵੀ ਹੋ ਚੁੱਕਾ ਹੈ। ਉਹ ਸ਼ੂਗਰ ਦੇ ਵੀ ਮਰੀਜ਼ ਹਨ, ਇਸ ਲਈ ਉਨ੍ਹਾਂ ਦਾ ਸਿਹਤ ਵੱਲ ਉਚੇਚਾ ਧਿਆ ਦੇਣ ਲਈ ਹੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਮਨਮੋਹਨ ਸਿੰਘ ਨੇ ਦੋ ਦਿਨ ਪਹਿਲਾਂ ਕੋਰੋਨਾ ਦੇ ਹਾਲਾਤ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਸੀ।
ਇਸ ਚਿੱਠੀ ਦਾ ਸੋਮਵਾਰ ਨੂੰ ਸਿਹਤ ਮੰਤਰੀ ਹਰਸ਼ਵਰਧਨ ਨੇ ਮਨਮੋਹਨ ਸਿੰਘ ਨੂੰ ਵਿਸਥਾਰ ਨਾਲ ਜਵਾਬ ਲਿਖਿਆ ਸੀ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਕੋਵਿਡ-19 ਟੈਸਟ ਅਤੇ ਟੀਕਾਕਰਨ: ਅਨਿਲ ਵਿਜ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ, "ਹਰਿਆਣਾ ਵਿੱਚ ਸਾਰਿਆਂ ਬਾਰੇ ਚਿੰਤਾ ਕਰਨਾ ਮੇਰੀ ਡਿਊਟੀ ਹੈ। ਕਿਸਾਨ ਇੱਥੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਫ਼ੈਸਲਾ ਲਿਆ ਹੈ ਕਿ ਉਨ੍ਹਾਂ ਦਾ ਟੀਕਾਕਰਨ ਕੀਤਾ ਜਾਵੇ ਅਤੇ ਕੋਵਿਡ-19 ਦਾ ਟੈਸਟ ਹੋਵੇ।
ਲੌਕਡਾਊਨ: ਯੂਪੀ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ 'ਤੇ ਲਗਾਈ ਰੋਕ
ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਵੱਲੋਂ 5 ਸ਼ਹਿਰਾਂ ਵਿੱਚ ਲੌਕਡਾਊਨ ਲਗਾਉਣ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ।
ਉੱਤਰ ਪ੍ਰਦੇਸ਼ ਸਰਕਾਰ ਇਲਾਹਾਬਾਦ ਹਾਈ ਕੋਰਟ ਦੇ ਪੰਜ ਸ਼ਹਿਰਾਂ ਵਿੱਚ ਲੌਕਡਾਊਨ ਲਗਾਉਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਗਈ ਸੀ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਮਹਾਮਾਰੀ ਨੂੰ ਕੰਟਰੋਲ ਕਰਨ ਲਈ ਚੁੱਕੇ ਵੱਖ-ਵੱਖ ਕਦਮਾਂ ਅਤੇ ਉਪਾਵਾਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਹਾਈ ਕੋਰਟ ਵਿੱਚ ਪੇਸ਼ ਕਰਨ ਲਈ ਵੀ ਕਿਹਾ ਹੈ।
ਸਰਕਾਰ ਦਾ ਕਹਿਣਾ ਹੈ ਕਿ ਹਾਈ ਕੋਰਟ ਕੋਲ ਅਜਿਹੇ ਆਦੇਸ਼ ਜਾਰੀ ਕਰਨ ਦਾ ਦਾਇਰਾ ਨਹੀਂ ਹੈ।
ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਯੂਪੀ ਦੇ ਕਈ ਸ਼ਹਿਰਾਂ ਵਿੱਚ ਮੁਕੰਮਲ ਤੌਰ 'ਤੇ ਲੌਕਡਾਊ ਲੱਗਿਆ ਹੋਇਆ ਹੈ।
ਤੁਸ਼ਾਰ ਮਹਿਤਾ ਨੇ ਕਿਹਾ ਇਸ ਦੀ ਐਮਰਜੈਂਸੀ ਦੇ ਆਧਾਰ 'ਤੇ ਸੁਣਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: