ਕੋਰੋਨਾਵਾਇਰਸ: ਪੰਜਾਬ ਸਰਕਾਰ ਨੇ ਆਕਸੀਜਨ ਦੀ ਸਪਲਾਈ ਵਧਾਉਣ ਲਈ ਇਹ ਕਦਮ ਚੁੱਕੇ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, FB/CAPTAIN AMARINDER SINGH
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਹੇ ਤੇ ਸਟੀਲ ਇੰਡਸਟਰੀ ਵਿੱਚ ਕੰਮ ਰੋਕਣ ਅਤੇ ਇਸ ਦੀ ਥਾਂ ਆਕਸੀਜਨ ਨੂੰ ਮੈਡੀਕਲ ਜ਼ਰੂਰਤਾਂ ਵਿੱਚ ਵਰਤੋਂ ਕਰਨ ਨੂੰ ਕਿਹਾ ਹੈ।
ਟਵੀਟ ਕਰਦਿਆਂ ਮੁੱਖ ਮੰਤਰੀ ਨੇ ਇਸ ਤੋਂ ਇਲਾਵਾ ਆਕਸੀਜਨ ਸੰਕਟ ਨਾਲ ਨਜਿੱਠਣ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ਉੱਤੇ ਤੁਰੰਤ ਆਕਸੀਜਨ ਕੰਟਰੋਲ ਰੂਮ ਸਥਾਪਤ ਕਰਨ ਲਈ ਕਿਹਾ ਹੈ।
ਦੂਜੇ ਪਾਸੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਸਾਹਮਣੇ ਇਸ ਮੁੱਦੇ ਨੂੰ ਚੁੱਕਦੇ ਹੋਏ ਆਕਸੀਜਨ ਦਾ ਕੋਟਾ ਵਧਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ
ਲੋਹੇ ਤੇ ਸਟੀਲ ਪਲਾਂਟ ਉਦਯੋਗ ਨੂੰ ਬੰਦ ਕਰਨ ਦੇ ਹੁਕਮ ਉੱਤੇ ਮੁੱਖ ਮੰਤਰੀ ਨੇ ਕਿਹਾ ਉਹ ਇਸ ਬਾਰੇ ਛੇਤੀ ਹੀ ਕੇਂਦਰ ਸਰਕਾਰ ਨੂੰ ਜਾਣਕਾਰੀ ਦੇਣਗੇ।
ਹੋਰ ਅਹਿਮ ਖ਼ਬਰਾਂ ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਕੋਰੋਨਾਵਾਇਰਸ: ਅੰਮ੍ਰਿਤਸਰ 'ਚ ਆਪਣਿਆਂ ਨੂੰ ਗੁਆਉਣ ਵਾਲਿਆਂ ਦਾ ਦਰਦ

ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਕਥਿਤ ਤੌਰ 'ਤੇ ਆਕਸੀਜਨ ਦੀ ਕਮੀ ਕਾਰਨ ਛੇ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ ਪੰਜ ਕੋਵਿਡ ਦੇ ਮਰੀਜ਼ ਸਨ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨੇ ਕਿਹਾ ਕਿ ਅੰਮ੍ਰਿਤਸਰ ਦੇ ਨੀਲਕੰਠ ਹਸਪਤਾਲ ਦੇ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਕਮੀ ਕਾਰਨ ਹੋਈ।
ਨੀਲਕੰਠ ਹਸਪਤਾਲ ਦੇ ਐਮਡੀ ਸੁਨੀਲ ਦੇਵਗਨ ਨੇ ਦੱਸਿਆ, "ਪੰਜ ਮਰੀਜ਼ਾਂ ਦੀ ਮੌਤ ਆਕਸੀਜਨ ਨਾ ਮਿਲਣ ਕਾਰਨ ਹੋਈ ਹੈ। ਪਿਛਲੇ 48 ਘੰਟਿਆਂ ਤੋਂ ਅਸੀਂ ਲਗਾਤਾਰ ਪ੍ਰਸ਼ਾਸਨ ਤੋਂ, ਨੋਡਲ ਅਫਸਰ ਤੋਂ ਅਤੇ ਆਪਣੇ ਆਕਸੀਜਨ ਸਪਲਾਈ ਕਰਨ ਵਾਲਿਆਂ ਤੋਂ ਆਕਸੀਜਨ ਦੀ ਮੰਗ ਕਰ ਰਹੇ ਸੀ।"
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਕੋਰੋਨਾਵਇਰਸ: ਚੋਣ ਰੈਲੀਆਂ ਸਣੇ ਉਹ ਕਾਰਨ ਜਿਸ ਕਰਕੇ ਭਿਆਨਕ ਹੋਏ ਹਾਲਾਤ

ਤਸਵੀਰ ਸਰੋਤ, Getty Images
ਇੱਕ ਪਾਸੇ ਭਾਰਤ ਕੋਰੋਨਾਵਾਇਰਸ ਮਹਾਂਮਾਰੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨਾਲ ਜੂਝ ਰਿਹਾ ਹੈ ਅਤੇ ਦੂਜੇ ਪਾਸੇ ਭਾਰਤੀ ਸਿਹਤ ਪ੍ਰਣਾਲੀ ਆਪਣੇ ਆਪ ਨੂੰ ਪੈਰਾਂ 'ਤੇ ਖੜ੍ਹੇ ਰੱਖਣ ਲਈ ਲੱਖ ਕੋਸ਼ਿਸ਼ਾਂ ਕਰ ਰਹੀ ਹੈ।
ਕੁਝ ਲੋਕਾਂ ਦਾ ਮੰਨਣਾ ਹੈ ਕਿ ਕੋਵਿਡ-19 ਦੇ ਮਾਮਲਿਆਂ 'ਚ ਅਚਾਨਕ ਰਿਕਾਰਡ ਤੋੜ ਵਾਧੇ ਪਿੱਛੇ ਉਹ ਰਾਜਨੀਤਿਕ ਪਾਰਟੀਆਂ ਜ਼ਿੰਮੇਵਾਰ ਹਨ, ਜਿੰਨ੍ਹਾਂ ਨੇ ਖ਼ਤਰਿਆਂ ਦੇ ਬਾਵਜੂਦ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰੀ ਇੱਕਠ ਵਾਲੀਆਂ ਰੈਲੀਆਂ ਦਾ ਪ੍ਰਬੰਧ ਕੀਤਾ ਹੈ।
ਹਾਲਾਂਕਿ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਦਾ ਕਹਿਣਾ ਹੈ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਅਤੇ ਰਾਜਨੀਤਿਕ ਰੈਲੀਆਂ ਵਿਚਾਲੇ ਕੋਈ ਸਬੰਧ ਨਹੀਂ ਹੈ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ
ਕੋਰੋਨਾਵਾਇਰਸ: ਆਕਸੀਜਨ ਪੂਰਤੀ ਲਈ ਕਿੱਥੇ ਕਮੀਆਂ ਰਹੀਆਂ?

ਤਸਵੀਰ ਸਰੋਤ, Getty Images
ਦਿੱਲੀ ਵਿੱਚ ਇਨ੍ਹਾਂ ਦਿਨੀਂ ਕਈ ਹਸਪਤਾਲ ਆਕਸੀਜਨ ਦੀ ਘਾਟ ਨਾਲ ਜੂਝ ਰਹੇ ਹਨ।
ਕਈ ਹਸਪਤਾਲਾਂ ਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ ਹੈ ਤਾਂ ਕਈ ਹਸਪਤਾਲਾਂ ਨੂੰ ਆਖਿਰੀ ਪਲਾਂ ਵਿੱਚ ਆਕਸੀਜਨ ਮਿਲ ਸਕੀ।
ਇਸ ਹਫ਼ਤੇ ਦੀ ਸ਼ੁਰੂਆਤ ਤੋਂ ਹੀ ਦਿੱਲੀ ਦੇ ਕਈ ਵੱਡੇ ਹਸਪਤਾਲਾਂ ਤੋਂ ਵਾਰ-ਵਾਰ ਆਕਸੀਜਨ ਦਾ ਸਟਾਕ ਲਗਭਗ ਖ਼ਤਮ ਹੋਣ ਦੀਆਂ ਖ਼ਬਰਾਂ ਆ ਰਹੀਆਂ ਸਨ।
ਮੰਗਲਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਨੇ ਜਨਤਕ ਤੌਰ 'ਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਰਾਜਧਾਨੀ ਵਿੱਚ ਮੈਡੀਕਲ ਆਕਸਜੀਨ ਦੀ ਸਪਲਾਈ ਵਧਾਈ ਜਾਵੇ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕੋਟਕਪੁਰਾ ਗੋਲੀਕਾਂਡ: ਹਾਈ ਕੋਰਟ ਦੇ ਫੈਸਲੇ ਨੂੰ 7 ਨੁਕਤਿਆਂ ਰਾਹੀਂ ਸਮਝੋ

ਤਸਵੀਰ ਸਰੋਤ, Ravinder singh robin/bbc
ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸ਼ੁਕਰਵਾਰ ਨੂੰ ਜਨਤਕ ਕਰ ਦਿੱਤਾ ਹੈ।
ਇਹ ਫੈਸਲਾ ਜੱਜ ਰਾਜਬੀਰ ਸੇਹਰਾਵਤ ਦੀ ਬੈਂਚ ਨੇ ਸੁਣਾਇਆ ਹੈ।
ਇਸ ਫੈਸਲੇ ਵਿੱਚ ਅਦਾਲਤ ਨੇ ਆਈਪੀਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਨੂੰ ਨਿਸ਼ਾਣੇ 'ਤੇ ਲਿਆ ਹੈ, ਜੋ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੀ ਅਗਵਾਈ ਕਰ ਰਹੇ ਸਨ।
ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












