ਕੋਰੋਨਾਵਾਇਰਸ: ਪੰਜਾਬ 'ਚ ਹਰ ਰੋਜ਼ ਸ਼ਾਮ 6 ਵਜੇ ਤੋਂ ਸ਼ੁਰੂ ਹੋਵੇਗਾ ਲੌਕਡਾਊਨ - ਅਹਿਮ ਖ਼ਬਰਾਂ

ਤਸਵੀਰ ਸਰੋਤ, Twitter/captain
ਇਸ ਪੇਜ ਰਾਹੀਂ ਅਸੀਂ ਤੁਹਾਨੂੰ ਕੋਰੋਨਾਇਰਸ ਨਾਲ ਜੁੜੀਆਂ ਦੇਸ਼-ਦੁਨੀਆਂ ਦੀਆਂ ਅਹਿਮ ਖ਼ਬਰਾਂ ਨਾਲ ਰੂ-ਬ-ਰੂ ਕਰਵਾ ਰਹੇ ਹਾਂ।
ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕੋਰੋਨਾਵਾਇਰਸ ਦੇ ਨਵੇਂ ਮਾਮਲਿਆਂ ਅਤੇ ਆਕਸੀਜਨ ਦੀ ਘਾਟ ਨਾਲ ਨਜਿੱਠਣ ਲਈ ਹੁਣ ਪੰਜਾਬ ਸਰਕਾਰ ਨੇ ਹਰ ਰੋਜ਼ ਸ਼ਾਮੀ 6 ਵਜੇ ਲੌਕਡਾਊਨ ਲਾਉਣ ਦਾ ਫੈਸਲਾ ਲਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੱਸਿਆ ਕਿ ਹੁਣ ਪੰਜਾਬ 'ਚ ਹਰ ਰੋਜ਼ ਲੌਕਡਾਊਨ ਸ਼ਾਮ ਨੂੰ 6 ਵਜੇ ਸ਼ੁਰੂ ਹੋਵੇਗਾ ਅਤੇ ਅਗਲੀ ਸਵੇਰ 5 ਵਜੇ ਤੱਕ ਰਹੇਗਾ।
ਵੀਕੈਂਡ 'ਤੇ ਲੌਕਡਾਊਨ ਸ਼ੁਕਰਵਾਰ ਸ਼ਾਮ 6 ਵਜੇ ਤੋਂ ਹੀ ਸ਼ੁਰੂ ਹੋ ਜਾਵੇਗਾ ਅਤੇ ਸੋਮਵਾਰ ਸਵੇਰ 5 ਵਜੇ ਤੱਕ ਰਹੇਗਾ।
ਇਹ ਵੀ ਪੜ੍ਹੋ:
ਕੋਰੋਨਾਵਾਇਰਸ ਦੀ ਦੂਜੀ ਲਹਿਰ: 'ਹੁਣ ਘਰ 'ਚ ਵੀ ਮਾਸਕ ਪਾ ਕੇ ਰੱਖਣ ਦੀ ਲੋੜ ਹੈ'
ਕੇਂਦਰ ਸਰਕਾਰ ਨੇ ਕਵਿਡ-19 ਦੀ ਦੂਜੀ ਲਹਿਰ ਨੂੰ ਲੈ ਕੇ ਕਿਹਾ ਹੈ ਕਿ ਹੁਣ ਵੇਲਾ ਆ ਗਿਆ ਹੈ ਕਿ ਘਰ ਵਿੱਚ ਵੀ ਮਾਸਕ ਪਹਿਨਣੇ ਸ਼ੁਰੂ ਕਰ ਦੇਣੇ ਚਾਹੀਦੇ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਨੀਤੀ ਆਯੋਗ ਦੇ ਮੈਂਬਰ (ਸਿਹਤ) ਵੀਕੇ ਪੌਲ ਨੇ ਕਿਹਾ, "ਲੋਕਾਂ ਹੁਣ ਆਪਣੇ ਘਰਾਂ ਵਿੱਚ ਵੀ ਮਾਸਕ ਪਹਿਨ ਕੇ ਰਹਿਣਾ ਚਾਹੀਦਾ ਹੈ।"
ਸਰਕਾਰ ਦਾ ਇਹ ਬਿਆਨ ਉਸ ਵੇਲੇ ਆਇਆ ਜਦੋਂ ਦੇਸ਼ ਕੋਰੋਨਾਵਾਇਰਸ ਦੀ ਦੂਜੀ ਮਾਰੂ ਲਹਿਰ ਦੀ ਮਾਰ ਝੱਲ ਰਿਹਾ ਹੈ ਅਤੇ ਪੂਰੇ ਦੇਸ਼ ਵਿੱਚ ਵਧਦੇ ਲਾਗ ਦੇ ਮਾਮਲਿਆਂ ਵਿਚਾਲੇ ਹਸਪਤਾਲ ਆਕਜੀਸਨ ਦੀ ਕਮੀ ਨਾਲ ਜੂਝ ਰਹੇ ਹਨ।
ਕੋਰੋਨਾ ਦੀ ਦੂਜੀ ਲਹਿਰ ਲਈ ਚੋਣ ਕਮਿਸ਼ਨ ਜ਼ਿਮੇਵਾਰ - ਮਦਰਾਸ ਹਾਈ ਕੋਰਟ

ਤਸਵੀਰ ਸਰੋਤ, Twitter/amit shah
ਮਦਰਾਸ ਹਾਈ ਕੋਰਟ ਨੇ ਕੋਵਿਡ -19 ਮਹਾਂਮਾਰੀ ਦੌਰਾਨ ਚੋਣ ਰੈਲੀਆਂ ਦੀ ਆਗਿਆ ਦੇਣ ਲਈ ਚੋਣ ਕਮਿਸ਼ਨ ਦੀ ਸਖ਼ਤ ਆਲੋਚਨਾ ਕੀਤੀ ਹੈ।
ਸੋਮਵਾਰ ਨੂੰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸੰਜੀਬ ਬੈਨਰਜੀ ਨੇ ਚੋਣ ਕਮਿਸ਼ਨ ਵੱਲੋਂ ਪੇਸ਼ ਵਕੀਲ ਨੂੰ ਕਿਹਾ ਕਿ "ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ਼ ਅਤੇ ਸਿਰਫ਼ ਚੋਣ ਕਮਿਸ਼ਨ ਜ਼ਿੰਮੇਵਾਰ ਹੈ।"
ਚੋਣ ਕਮਿਸ਼ਨ ਤੋਂ ਨਾਰਾਜ਼ ਚੀਫ ਜਸਟਿਸ ਨੇ ਕਿਹਾ ਕਿ "ਚੋਣ ਕਮਿਸ਼ਨ ਦੇ ਅਧਿਕਾਰੀਆਂ ਉੱਤੇ ਕਤਲ ਦਾ ਇਲਜ਼ਾਮ ਲਗਾਇਆ ਜਾਣਾ ਚਾਹੀਦਾ ਹੈ।"
ਜਸਟਿਸ ਸੰਜੀਬ ਬੈਨਰਜੀ ਨੇ ਕਿਹਾ ਕਿ ਅਦਾਲਤ ਦੇ ਸਪੱਸ਼ਟ ਆਦੇਸ਼ ਦੇ ਬਾਵਜੂਦ, ਚੋਣ ਮੁਹਿੰਮ ਦੌਰਾਨ ਮਾਸਕ ਅਤੇ ਸੈਨੀਟਾਈਜ਼ਰ ਅਤੇ ਸਮਾਜਿਕ ਦੂਰੀਆਂ ਦੇ ਇਸਤੇਮਾਲ ਦੇ ਨਿਯਮਾਂ ਨੂੰ ਚੋਣ ਕਮਿਸ਼ਨ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕਿਆ।
ਉਨ੍ਹਾਂ ਨੇ ਚੋਣ ਕਮਿਸ਼ਨ ਦੇ ਵਕੀਲ ਨੂੰ ਪੁੱਛਿਆ, "ਜਦੋਂ ਨੇਤਾ ਚੋਣ ਰੈਲੀਆਂ ਕਰ ਰਹੇ ਸੀ ਤਾਂ ਕੀ ਤੁਸੀਂ ਕਿਸੇ ਹੋਰ ਗ੍ਰਹਿ 'ਤੇ ਸੀ?"

ਤਸਵੀਰ ਸਰੋਤ, www.hcmadras.tn.nic.in/
ਅਦਾਲਤ ਨੇ ਕਿਹਾ ਕਿ ਕਮਿਸ਼ਨ ਇੱਕ ਪੂਰੀ ਯੋਜਨਾ ਪੇਸ਼ ਕਰੇ ਕਿ ਚੋਣਾਂ ਦੀ ਗਿਣਤੀ ਵਾਲੇ ਦਿਨ ਕੋਵਿਡ -19 ਦੇ ਕਾਰਨ ਲਾਗੂ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਿਵੇਂ ਕੀਤੀ ਜਾਵੇਗੀ, ਨਹੀਂ ਤਾਂ ਅਦਾਲਤ 2 ਮਈ ਨੂੰ ਵੋਟਾਂ ਦੀ ਗਿਣਤੀ 'ਤੇ ਰੋਕ ਲਗਾ ਸਕਦੀ ਹੈ।
ਚੀਫ਼ ਜਸਟਿਸ ਸੰਜੀਬ ਬੈਨਰਜੀ ਦੀ ਅਗਵਾਈ ਵਾਲੇ ਦੋ ਜੱਜਾਂ ਦੇ ਬੈਂਚ ਨੇ ਚੋਣ ਕਮਿਸ਼ਨ ਨੂੰ ਰਾਜ ਦੇ ਮੁੱਖ ਚੋਣ ਅਧਿਕਾਰੀ ਨਾਲ ਮਿਲ ਕੇ ਸਿਹਤ ਸੱਕਤਰ ਨਾਲ ਵਿਚਾਰ ਵਟਾਂਦਰੇ ਕਰਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਲਈ ਕੋਵਿਡ -19 ਪ੍ਰੋਟੋਕੋਲ ਬਣਾਉਣ ਦਾ ਆਦੇਸ਼ ਦਿੱਤਾ।
ਉਨ੍ਹਾਂ ਨੇ ਇਸ ਲਈ ਕਮਿਸ਼ਨ ਨੂੰ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ।
ਤਿੰਨ ਰਾਜਾਂ ਕੇਰਲ, ਤਾਮਿਲਨਾਡੂ, ਅਸਾਮ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ।
ਪੱਛਮੀ ਬੰਗਾਲ ਵਿਚ ਵੋਟਿੰਗ ਅਜੇ ਪੂਰੀ ਨਹੀਂ ਹੋਈ ਹੈ। ਸੱਤਵੇਂ ਪੜਾਅ ਲਈ ਵੋਟਿੰਗ ਸੋਮਵਾਰ ਨੂੰ ਹੋ ਰਹੀ ਹੈ, ਜਿਸ ਤੋਂ ਬਾਅਦ ਅੱਠਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ ਬਾਕੀ ਹੈ।
ਸਾਰੇ ਰਾਜਾਂ ਦੇ ਚੋਣ ਨਤੀਜੇ 2 ਮਈ ਨੂੰ ਆਉਣ ਜਾ ਰਹੇ ਹਨ।
ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਬਾਰੇ ਮਦਰਾਸ ਹਾਈ ਕੋਰਟ ਦੇ ਆਦੇਸ਼ ਦਾ ਸਵਾਗਤ ਕੀਤਾ

ਤਸਵੀਰ ਸਰੋਤ, ANI
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਮਦਰਾਸ ਹਾਈ ਕੋਰਟ ਦੇ ਆਦੇਸ਼ ਦਾ ਸਵਾਗਤ ਕਰਦੇ ਹਨ।
ਮਦਰਾਸ ਹਾਈ ਕੋਰਟ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਚੋਣ ਕਮਿਸ਼ਨ ਕੋਰੋਨਾ ਦੀ ਦੂਜੀ ਲਹਿਰ ਲਈ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਮਦਰਾਸ ਹਾਈ ਕੋਰਟ ਨੇ ਕੋਵਿਡ -19 ਮਹਾਂਮਾਰੀ ਦੌਰਾਨ ਚੋਣ ਰੈਲੀਆਂ ਦੀ ਆਗਿਆ ਦੇਣ ਲਈ ਚੋਣ ਕਮਿਸ਼ਨ ਦੀ ਸਖ਼ਤ ਆਲੋਚਨਾ ਕੀਤੀ ਹੈ।
ਆਸਟਰੇਲੀਆ ਦੇ ਕ੍ਰਿਕਟਰ ਪੈਟ ਕਮਿੰਸ ਨੇ ਪੀਐੱਮ ਕੇਅਰਜ਼ ਫੰਡ ਨੂੰ ਦਿਤੇ 50,000 ਡਾਲਰ

ਤਸਵੀਰ ਸਰੋਤ, Twitter/patcummins
ਆਸਟਰੇਲੀਆ ਦੇ ਕ੍ਰਿਕਟਰ ਪੈਟ ਕਮਿੰਸ ਨੇ ਭਾਰਤ ਦੀ ਕੋਰੋਨਾ ਦੀ ਸਥਿਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ-ਕੇਅਰਜ਼ ਫੰਡ ਨੂੰ 50,000 ਡਾਲਰ ਦੇਣ ਦਾ ਐਲਾਨ ਕੀਤਾ ਹੈ।
ਪੈਟ ਕਮਿੰਸ ਇਸ ਸਮੇਂ ਭਾਰਤ ਵਿੱਚ ਹਨ ਅਤੇ ਉਹ ਆਈਪੀਐਲ ਖੇਡ ਰਹੇ ਹਨ। ਆਈਪੀਐਲ ਵਿੱਚ, ਉਹ ਕੋਲਕਾਤਾ ਨਾਈਟ ਰਾਈਡਰਜ਼ ਲਈ ਖੇਡਦੇ ਹਨ।
ਪੈਟ ਕਮਿੰਸ ਨੇ ਇੱਕ ਬਿਆਨ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ...
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਉਨ੍ਹਾਂ ਨੇ ਕਿਹਾ ਹੈ ਕਿ ਉਹ ਇਹ ਪੈਸਾ ਖ਼ਾਸਕਰ ਆਕਸੀਜਨ ਸਿਲੰਡਰ ਖਰੀਦਣ ਲਈ ਦੇ ਰਹੇ ਹਨ।
ਉਨ੍ਹਾਂ ਨੇ ਲਿਖਿਆ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪ੍ਰਭਾਵਤ ਹੋਇਆ ਵੇਖ ਕੇ ਉਹ ਬਹੁਤ ਦੁਖੀ ਹਨ।
ਪੈਟ ਕਮਿੰਸ ਨੇ ਲਿਖਿਆ ਹੈ ਕਿ ਉਹ ਆਈਪੀਐਲ ਦੇ ਆਪਣੇ ਸਾਥੀ ਖਿਡਾਰੀਆਂ ਨੂੰ ਦਾਨ ਕਰਨ ਦੀ ਅਪੀਲ ਕਰਦੇ ਹਨ।
ਪੈਟ ਕਮਿੰਸ ਦੀ ਇਸ ਘੋਸ਼ਣਾ ਦਾ ਲੋਕਾਂ ਨੇ ਸਵਾਗਤ ਕੀਤਾ ਹੈ ਪਰ ਬਹੁਤ ਸਾਰੇ ਲੋਕਾਂ ਨੇ ਪੁੱਛਿਆ ਹੈ ਕਿ ਭਾਰਤੀ ਖਿਡਾਰੀ ਕਿੱਥੇ ਹਨ?
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਹਾਲਾਂਕਿ, ਸਚਿਨ ਤੇਂਦੁਲਕਰ ਸਣੇ ਕਈ ਨਾਮਵਰ ਸ਼ਖਸੀਅਤਾਂ ਨੇ ਪਿਛਲੇ ਸਾਲ ਪ੍ਰਧਾਨ ਮੰਤਰੀ ਕੇਅਰਜ਼ ਫੰਡ ਲਈ ਆਪਣੀ ਸਹਾਇਤਾ ਲਈ ਦਾਨ ਕੀਤਾ ਸੀ।
ਹਰਿਆਣਾ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ - ਖੱਟਰ

ਤਸਵੀਰ ਸਰੋਤ, Ani
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਰਾਜ ਵਿੱਚ ਆਕਸੀਜਨ ਦੀ ਕੋਈ ਘਾਟ ਨਹੀਂ ਹੈ।
ਉਨ੍ਹਾਂ ਕਿਹਾ ਕਿ ਰੈਮੇਡੀਸਿਵਰ ਲਈ ਸਰਕਾਰੀ ਕੋਟਾ ਵੀ ਨਿਰਧਾਰਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਤੈਅ ਕੋਟੇ ਦੇ ਅਨੁਸਾਰ ਆਕਸੀਜਨ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਕਸੀਜਨ, ਰੈਮੇਡੀਸਿਵਰ ਆਦਿ ਦੀਆਂ ਜ਼ਰੂਰੀ ਸੇਵਾਵਾਂ ਦੀ ਪੂਰਤੀ ਨੂੰ ਯਕੀਨੀ ਬਣਾਉਣ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ 500 ਬਿਸਤਰਿਆਂ ਵਾਲਾ ਕੋਵਿਡ ਹਸਪਤਾਲ ਬਣਾਉਣ ਲਈ ਜਗ੍ਹਾ ਦਾ ਦੌਰਾ ਵੀ ਕੀਤਾ।
ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਬੁੱਧਵਾਰ ਤੋਂ ਹਸਪਤਾਲ ਵਿੱਚ 250 ਬਿਸਤਰੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦਾ ਢਾਂਚਾ ਤਿੰਨ ਦਿਨਾਂ ਵਿਚ ਬਣ ਜਾਵੇਗਾ। ਇਸ ਤਰ੍ਹਾਂ, ਇਹ ਹਸਪਤਾਲ 10-12 ਦਿਨਾਂ ਵਿਚ ਤਿਆਰ ਹੋ ਜਾਵੇਗਾ। ਇਸ ਤੋਂ ਬਾਅਦ, ਅਗਲੇ 250 ਬੈੱਡ ਅਗਲੇ 15 ਦਿਨਾਂ ਲਈ ਤਿਆਰ ਕੀਤੇ ਜਾਣਗੇ।
ਯੂਕੇ, ਅਮਰੀਕਾ ਤੋਂ ਲੈ ਕੇ ਚੀਨ ਤੱਕ ਦੁਨੀਆਂ ਦੇ ਕਈ ਮੁਲਕ ਭਾਰਤ ਦੀ ਕਿਵੇਂ ਮਦਦ ਕਰ ਰਹੇ ਹਨ

ਤਸਵੀਰ ਸਰੋਤ, EPA
ਲਗਾਤਾਰ ਵੱਧਦੇ ਕੋਰੋਨਾ ਕੇਸਾਂ ਦਰਮਿਆਨ ਆਕਸੀਜਨ ਦੀ ਘਾਟ ਕਰਕੇ ਦੁਨੀਆਂ ਭਰ ਦਾ ਧਿਆਨ ਭਾਰਤ ਵੱਲ ਹੈ। ਦੁਬਈ, ਜਰਮਨੀ ਸਣੇ ਹੋਰ ਕਈ ਮੁਲਕ ਜਿੱਥੇ ਭਾਰਤ ਨੂੰ ਮਹਾਂਮਾਰੀ ਦੇ ਇਸ ਦੌਰ ਵਿੱਚ ਮਦਦ ਲਈ ਪੇਸ਼ਕਸ਼ ਕਰ ਰਹੇ ਹਨ, ਉੱਥੇ ਹੀ ਦੁਆਵਾਂ ਲਈ ਵੀ ਵੱਖੋ-ਵੱਖਰੇ ਤਰੀਕੇ ਅਤੇ ਕੋਸ਼ਿਸ਼ਾਂ ਜਾਰੀ ਹਨ।
ਦੁਬਈ ਨੇ ਆਪਣੀ ਮਸ਼ਹੂਰ ਇਮਾਰਤ ਬੁਰਜ ਖ਼ਲੀਫ਼ਾ ਉੱਤੇ ਭਾਰਤ ਨੂੰ ਸੁਨੇਹਾ ਦਿੰਦਿਆਂ ਹੈਸ਼ਟੈਗ #StayStrongIndia ਦੀ ਵਰਤੋਂ ਕੀਤੀ ਹੈ ਅਤੇ ਤਿਰੰਗਾ ਝੰਡਾ ਲਹਿਰਾ ਕੇ ਆਪਣੀ ਹਮਦਰਦੀ ਜ਼ਾਹਿਰ ਕੀਤੀ ਹੈ।

ਤਸਵੀਰ ਸਰੋਤ, Twitter @burjkhalifa
ਇਸ ਤੋਂ ਪਹਿਲਾਂ ਪਾਕਿਸਤਾਨ ਵਿੱਚ ਵੀ ਟਵਿੱਟਰ ਉੱਤੇ ਟੌਪ ਟ੍ਰੈਂਡ #PakistanStandsWithIndia ਰਿਹਾ ਜਿਸ ਤਹਿਤ ਪਾਕਿਸਤਾਨ ਦੇ ਆਮ ਲੋਕਾਂ ਤੋਂ ਲੈ ਕੇ ਸਿਆਸਤਦਾਨ ਅਤੇ ਮਸ਼ਹੂਰ ਹਸਤੀਆਂ ਨੇ ਇਸ ਔਖੀ ਘੜੀ ਵਿੱਚ ਭਾਰਤ ਨਾਲ ਖੜ੍ਹੇ ਰਹਿਣ ਲਈ ਸੁਨੇਹੇ ਦਿੱਤੇ।
ਕਈ ਮੁਲਕ ਭਾਰਤ ਦੀ ਮਦਦ ਲਈ ਅੱਗੇ ਆਏ
ਕੋਰੋਨਾਵਾਇਰਸ ਮਹਾਂਮਾਰੀ ਖ਼ਿਲਾਫ਼ ਲੜਾਈ ਲਈ ਭਾਰਤ ਦਾ ਸਾਥ ਦਿੰਦੇ ਹੋਏ ਦੁਨੀਆਂ ਭਰ ਦੇ ਮੁਲਕ ਅੱਗੇ ਆ ਰਹੇ ਹਨ।
ਲੰਘੀ ਸ਼ਾਮ ਬ੍ਰਿਟੇਨ ਨੇ 600 ਤੋਂ ਵੱਧ ਵੈਂਟੀਲੇਟਰ ਸਣੇ ਹੋਰ ਮੈਡੀਕਲ ਉਪਕਰਨ ਭਾਰਤ ਲਈ ਰਵਾਨਾ ਕੀਤੇ ਹਨ। ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਆਖਿਆ, ''ਅਸੀਂ ਭਾਰਤ ਨਾਲ ਦੋਸਤ ਅਤੇ ਭਾਈਵਾਲ ਦੇ ਤੌਰ 'ਤੇ ਕੋਵਿਡ-19 ਖ਼ਿਲਾਫ਼ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ।''
ਅਮਰੀਕਾ ਨੇ ਕੋਵੀਸ਼ੀਲਡ ਵੈਕਸੀਨ ਦੇ ਉਤਪਾਦਨ ਲਈ ਜ਼ਰੂਰੀ ਕੱਚੇ ਮਾਲ ਦੀ ਸਪਲਾਈ ਲਈ ਸਹਿਮਤੀ ਜਤਾਈ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਉਨ੍ਹਾਂ ਟਵੀਟ ਕੀਤਾ, ''ਜਿਸ ਤਰ੍ਹਾਂ ਮਹਾਂਮਾਰੀ ਦੀ ਸ਼ੁਰੂਆਤ ਵਿੱਚ ਭਾਰਤ ਨੇ ਅਮਰੀਕਾ ਦੀ ਮਦਦ ਕੀਤੀ ਸੀ, ਉਸ ਤਰ੍ਹਾਂ ਜ਼ਰੂਰਤ ਦੇ ਇਸ ਸਮੇਂ ਵਿੱਚ ਅਸੀਂ ਭਾਰਤ ਦੀ ਮਮਦ ਕਰਨ ਨੂੰ ਦ੍ਰਿੜ ਹਾਂ।''
ਇਸ ਦੇ ਨਾਲ ਹੀ ਹੁਣ ਸਾਊਦੀ ਅਰਬ ਨੇ ਵੀ ਕੋਰੋਨਾ ਖ਼ਿਲਾਫ਼ ਜੰਗ ਵਿੱਚ ਭਾਰਤ ਦੀ ਮਦਦ ਕਰਨ ਲਈ ਕਦਮ ਚੁੱਕਿਆ ਹੈ। ਰਿਆਦ ਵਿੱਚ ਭਾਰਤੀ ਸਫ਼ਾਰਤਖਾਨੇ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸਾਊਦੀ ਅਰਬ ਨੇ ਭਾਰਤ ਦੀ ਅਡਾਨੀ ਅਤੇ ਲਿੰਡੇ ਕੰਪਨੀਆਂ ਨਾਲ ਮਿਲ ਕੇ 800 ਮਿਟ੍ਰਿਕ ਟਨ ਲਿਕਵਿਡ ਆਕਸੀਜਨ ਦੀ ਖੇਪ ਭਾਰਤ ਭੇਜੀ ਹੈ।
ਇਹ ਖੇਪ ਸਾਊਦੀ ਅਰਬ ਤੋਂ ਸਮੁੰਦਰ ਦੇ ਰਾਹ ਤੋਂ ਆ ਰਹੀ ਹੈ।
ਜਰਮਨੀ ਨੇ ਐਤਵਾਰ ਨੂੰ ਕਿਹਾ ਕਿ ਉਹ ਕੋਰੋਨਾ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਭਾਰਤ ਨੂੰ ਮਦਦ ਦੇਣ ਲਈ ਤਿਆਰ ਹੈ ਅਤੇ ਇਸ ਦੇ ਲਈ ਇੱਕ 'ਸਹਾਇਤਾ ਮਿਸ਼ਨ' ਭੇਜਣ ਦੀ ਤਿਆਰੀ ਕਰ ਰਿਹਾ ਹੈ।
ਜਰਮਨੀ ਦੀ ਚਾਂਸਰ ਐਂਗੇਲਾ ਮਾਰਕੇਲ ਨੇ ਇਕ ਸੰਦੇਸ਼ ਵਿੱਚ ਕਿਹਾ, ''ਸੰਕਟ ਦੀ ਇਸ ਘੜੀ ਵਿੱਚ ਜਰਮਨੀ ਭਾਰਤ ਦੇ ਨਾਲ ਖੜ੍ਹਾ ਹੈ ਅਤੇ ਕੋਰੋਨਾ ਮਹਾਂਮਾਰੀ ਨਾਲ ਜੰਗ ਵਿੱਚ ਮਦਦ ਲਈ ਇੱਕ 'ਸਹਾਇਤਾ ਮਿਸ਼ਨ ਭੇਜਣ ਦੀ ਤਿਆਰੀ ਕਰ ਰਿਹਾ ਹੈ।''
ਸ਼੍ਰੀਲੰਕਾ ਵਿੱਚ ਮੌਜੂਦ ਚੀਨੀ ਦੂਤਾਵਾਸ ਨੇ ਕਿਹਾ ਕਿ ਮਹਾਂਮਾਰੀ ਦੇ ਔਖੇ ਸਮੇਂ 'ਚ ਚੀਨ ਭਾਰਤ ਦੇ ਨਾਲ ਹੈ। ਦੂਤਾਵਾਸ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਲਈ ਹੌਂਗ ਕੌਂਗ ਤੋਂ 800 ਆਕਸੀਜਨ ਕੰਸੈਂਟ੍ਰੇਟਰ ਭੇਜੇ ਗਏ ਹਨ ਅਤੇ ਆਉਣ ਵਾਲੇ ਸੱਤ ਦਿਨਾਂ ਵਿੱਚ ਹੋਰ 10 ਹਜ਼ਾਰ ਕੰਸੈਂਟ੍ਰੇਟਰ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਫ੍ਰਾਂਸਿਸੀ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੇ ਕਿਹਾ ਕਿ ਮਹਾਂਮਾਰੀ ਨਾਲ ਲੜ ਰਹੇ ਭਾਰਤ ਦੇ ਲਈ ਉਹ ਆਉਣ ਵਾਲੇ ਦਿਨਾਂ ਵਿੱਚ ਆਕਸੀਜਨ ਵੈਂਟੀਲੇਟਰ ਭੇਜਣਗੇ।
ਇਸ ਤੋਂ ਪਹਿਲਾਂ ਯੂਰਪੀ ਕਮਿਸ਼ਨ ਨੇ ਕਿਹਾ ਸੀ ਕਿ ਉਹ ਭਾਰਤ ਵੱਲੋਂ ਮਦਦ ਦੀ ਗੁਜ਼ਾਰਿਸ਼ ਮਿਲਣ ਤੋਂ ਬਾਅਦ ਜਲਦ ਤੋਂ ਜਲਦ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਸਪਲਾਈ ਭੇਜਣ ਦੀ ਤਿਆਰੀ ਕਰ ਰਿਹਾ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post