ਕੋਰੋਨਾਵਾਇਰਸ: ਵੈਕਸੀਨੇਸ਼ਨ ਦੇ ਸਰਟੀਫਿਕੇਟ ਉੱਤੇ ਮੋਦੀ ਦੀ ਫੋਟੋ ਬਾਬਤ ਕੀ ਹੈ ਇਤਰਾਜ਼- ਕੌਣ ਕੀ ਕਹਿ ਰਿਹਾ

ਤਸਵੀਰ ਸਰੋਤ, EPA
ਕੋਵਿਡ -19 ਦੀ ਦੂਸਰੀ ਲਹਿਰ ਦੌਰਾਨ ਲੱਖਾਂ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਕੇਂਦਰ ਸਰਕਾਰ ਟੀਕਾਕਰਨ ਰਾਹੀਂ ਇਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਟੀਕਾਕਰਨ ਅਭਿਆਨ ਨੂੰ ਸੌ ਦਿਨ ਪੂਰੇ ਹੋ ਚੁੱਕੇ ਹਨ ਅਤੇ ਸੋਮਵਾਰ ਤੱਕ ਕੁੱਲ 14.19 ਕਰੋੜ ਲੋਕਾਂ ਨੂੰ ਕੋਰੋਨਾਵਾਇਰਸ ਤੋਂ ਬਚਾਅ ਲਈ ਟੀਕੇ ਲੱਗ ਚੁੱਕੇ ਹਨ।
ਇਸੇ ਦੌਰਾਨ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਕ੍ਰਿਸ਼ਨਾਨਗਰ ਤੋਂ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਐਤਵਾਰ ਸ਼ਾਮੀਂ ਟਵੀਟ ਕਰਦਿਆਂ ਸਵਾਲ ਕੀਤਾ ਕਿ ਕੋਵਿਡ ਦੇ ਟੀਕਾਕਰਨ ਤੋਂ ਬਾਅਦ ਮਿਲਣ ਵਾਲੇ ਸਰਟੀਫਿਕੇਟ ਦੇ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਹੈ, ਪਰ ਕੀ ਆਕਸੀਜਨ ਦੀ ਕਮੀ ਨਾਲ ਫੌਤ ਹੋ ਰਹੇ ਲੋਕਾਂ ਦੇ ਮੌਤ ਦੇ ਸਰਟੀਫਿਕੇਟ ਉਪਰ ਵੀ ਪ੍ਰਧਾਨ ਮੰਤਰੀ ਦੀ ਫ਼ੋਟੋ ਲਗਾਈ ਜਾ ਰਹੀ ਹੈ?
ਇਹ ਵੀ ਪੜ੍ਹੋ
ਇਸ ਟਵੀਟ ਦੇ ਨਾਲ ਹੀ ਮਹੂਆ ਨੇ ਕੋਵਿਡ ਟੀਕਾਕਰਨ ਦੇ ਸਰਟੀਫਿਕੇਟ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ ਜਿਸ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਲੱਗੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਮਹੂਆ ਮਿੱਤਰਾ ਤੋਂ ਪਹਿਲਾਂ ਸਾਬਕਾ ਅਦਾਕਾਰਾ ਤੇ ਮਹਾਰਾਸ਼ਟਰਾ ਤੋਂ ਕਾਂਗਰਸੀ ਆਗੂ ਨਗਮਾ ਨੇ ਵੀ ਅਜਿਹਾ ਹੀ ਟਵੀਟ ਕੀਤਾ ਸੀ ਜਿਸ ਵਿੱਚ ਕੋਵਿਡ ਨਾਲ ਮਰਨ ਵਾਲੇ ਲੋਕਾਂ ਦੇ ਮੌਤ ਦੇ ਸਰਟੀਫਿਕੇਟ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਲਗਾਉਣ ਦੀ ਗੱਲ ਲਿਖੀ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਪਵਨ ਕੁਮਾਰ ਬਾਂਸਲ ਨੇ ਵੀ ਸੋਸ਼ਲ ਮੀਡੀਆ ਰਾਹੀਂ ਕੋਵਿਡ-19 ਦੇ ਖ਼ਿਲਾਫ਼ ਟੀਕੇ ਵਾਲ਼ੇ ਸਰਟੀਫਿਕੇਟ ਉੱਪਰ ਪ੍ਰਧਾਨ ਮੰਤਰੀ ਦੀ ਤਸਵੀਰ ਦੇ ਵਿਰੁੱਧ ਰੋਸ ਪ੍ਰਗਟ ਕੀਤਾ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਨਾ ਕੇਵਲ ਰਾਜਨੀਤਕ ਆਗੂ ਸਗੋਂ ਬੁੱਧੀਜੀਵੀ ਵੀ ਪ੍ਰਧਾਨ ਮੰਤਰੀ ਦੀ ਤਸਵੀਰ ਦਾ ਵਿਰੋਧ ਕਰ ਰਹੇ ਹਨ।
ਬੁੱਧੀਜੀਵੀ ਵੀ ਕਰ ਰਹੇ ਅਲੋਚਨਾ
ਪੱਤਰਕਾਰ ਤੇ ਕਾਲਮਨਵੀਸ ਲੇਖਿਕਾ ਸ਼ੋਭਾ ਡੇਅ ਨੇ ਵੀ ਕੋਰੋਨਾਵਾਇਰਸ ਵੈਕਸਸੀਨੇਸ਼ਨ ਸਰਟੀਫਿਕੇਟ ਉੱਤੇ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਨੂੰ ਲੈਕੇ ਚੱਲ ਰਹੀ ਚਰਚਾ ਉੱਤੇ ਤਿੱਖਾ ਵਿਅੰਗ ਕੀਤਾ।
ਸਿਰਫ਼ ਤਿੰਨ ਚਾਰ ਸ਼ਬਦਾਂ ਦਾ ਟਵੀਟ ਕਰਦਿਆਂ ਸ਼ੋਭਾ ਨੇ ਲਿਖਿਆ, ''ਕੀ ਤੁਸੀਂ ਇਹ ਕੋਰਸ(ਸਮੂਹ ਗਾਇਨ )ਸੁਣਿਆ ਹੈ''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਪੰਜਾਬ ਯੂਨੀਵਰਸਿਟੀ ਦੇ ਭਾਸ਼ਾ ਵਿਭਾਗ ਦੇ ਸਾਬਕਾ ਡੀਨ ਪ੍ਰੋ. ਚਮਨ ਲਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਕੋਵਿਡ ਟੀਕੇ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਇਸ ਦੇ ਸਰਟੀਫਿਕੇਟ ਉਪਰ ਪ੍ਰਧਾਨ ਮੰਤਰੀ ਦੀ ਤਸਵੀਰ ਹੈ।
ਪ੍ਰੋ. ਚਮਨ ਲਾਲ ਨੇ ਆਪਣੀ ਚਿੱਠੀ ਵਿਚ ਕੁਝ ਵਰ੍ਹੇ ਪਹਿਲਾਂ ਹੋਈ ਨੋਟਬੰਦੀ, ਮਾਰਚ 2020 ਦੀ ਤਾਲਾਬੰਦੀ ਅਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦਾ ਵੀ ਜ਼ਿਕਰ ਕੀਤਾ ਹੈ ਅਤੇ ਲਿਖਿਆ ਹੈ ਕਿ ਕਿਸ ਤਰ੍ਹਾਂ ਇਸ ਨਾਲ ਆਮ ਜਨਤਾ ਅਤੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਸਰਟੀਫਿਕੇਟਾਂ ਤੋਂ ਪ੍ਰਧਾਨ ਮੰਤਰੀ ਦੀ ਤਸਵੀਰ ਨੂੰ ਹਟਾਇਆ ਜਾਵੇ ਨਹੀਂ ਤਾਂ ਉਹ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੱਕ ਟੀਕਾ ਨਹੀਂ ਲਗਾਉਣਗੇ।
2022 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਉਸ ਤੋਂ ਪਹਿਲਾਂ ਚੋਣ ਜ਼ਾਬਤਾ ਲਾਗੂ ਹੋਵੇਗਾ ਜਿਸ ਦੇ ਨਿਯਮ ਅਨੁਸਾਰ ਸਰਕਾਰੀ ਦਸਤਾਵੇਜ਼ਾਂ 'ਤੇ ਕਿਸੇ ਰਾਜਨੀਤਕ ਵਿਅਕਤੀ ਦੀਆਂ ਤਸਵੀਰਾਂ ਨਹੀਂ ਰਹਿਣਗੀਆਂ।
ਪੱਛਮੀ ਬੰਗਾਲ ,ਅਸਾਮ, ਤਾਮਿਲਨਾਡੂ,ਕੇਰਲ ਅਤੇ ਪੁਡੂਚੇਰੀ ਵਿਖੇ ਵਿਧਾਨ ਸਭਾ ਚੋਣਾਂ ਹੋਣ ਕਾਰਨ ਚੋਣ ਜ਼ਾਬਤਾ ਲਾਗੂ ਹੈ ਅਤੇ ਉਥੇ ਨਿਰਵਾਚਨ ਆਯੋਗ ਦੇ ਨਿਯਮਾਂ ਅਨੁਸਾਰ ਇਹ ਤਸਵੀਰਾਂ ਨਹੀਂ ਛਪ ਰਹੀਆਂ।
ਇਹ ਵੀ ਪੜ੍ਹੋ

ਤਸਵੀਰ ਸਰੋਤ, Getty Images
ਤ੍ਰਿਣਮੂਲ ਕਾਂਗਰਸ ਨੇ ਪਹਿਲਾਂ ਵੀ ਚੁੱਕੇ ਹਨ ਪੀਐੱਮ ਦੀ ਤਸਵੀਰ ਉੱਪਰ ਸਵਾਲ
ਆਲ ਇੰਡੀਆ ਤ੍ਰਿਣਮੂਲ ਕਾਂਗਰਸ ਵੱਲੋਂ ਕੋਵਿਡ-19 ਦੇ ਸਰਟੀਫਿਕੇਟ ਉਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਾ ਮਾਮਲਾ ਪਹਿਲਾਂ ਵੀ ਚੁੱਕਿਆ ਗਿਆ ਹੈ।
ਨਿਰਵਾਚਨ ਆਯੋਗ ਨੂੰ ਲਿਖੀ ਚਿੱਠੀ ਵਿੱਚ ਪਾਰਟੀ ਦੇ ਰਾਜ ਸਭਾ ਸਾਂਸਦ ਡੈਰੇਕ ਓਬ੍ਰਾਇਨ ਨੇ ਪ੍ਰਧਾਨਮੰਤਰੀ ਦੀ ਟੀਕਾਕਰਨ ਦੇ ਸਰਟੀਫਿਕੇਟਾਂ ਉੱਪਰ ਤਸਵੀਰ ਸਵਾਲ ਚੁੱਕਦਿਆਂ ਕਿਹਾ ਸੀ ਕਿ ਇਹ ਨਾ ਕੇਵਲ ਅਹੁਦੇ ਅਤੇ ਤਾਕਤ ਦਾ ਦੁਰਉਪਯੋਗ ਹੈ ਬਲਕਿ ਵਿਗਿਆਨਿਕਾਂ ਅਤੇ ਇਸ ਨਾਲ ਜੁੜੇ ਲੋਕਾਂ ਨਾਲ ਵੀ ਨਾਇਨਸਾਫ਼ੀ ਹੈ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਾਰ ਦਿੱਤਾ ਸੀ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

ਤਸਵੀਰ ਸਰੋਤ, Getty Images
ਵਿਧਾਨਸਭਾ ਚੋਣਾਂ ਅਤੇ ਟੀਕਾਕਰਨ
ਮਾਰਚ ਵਿੱਚ ਨਿਰਵਾਚਨ ਆਯੋਗ ਵੱਲੋਂ ਕੇਂਦਰੀ ਸਿਹਤ ਮੰਤਰਾਲੇ ਨੂੰ ਇਕ ਚਿੱਠੀ ਲਿਖ ਕੇ ਕੋਵਿਡ ਟੀਕਾਕਰਨ ਦੇ ਸਰਟੀਫਿਕੇਟਾਂ ਤੋਂ ਤਸਵੀਰਾਂ ਹਟਾਉਣ ਦੇ ਆਦੇਸ਼ ਦਿੱਤੇ ਗਏ ਸਨ। ਨਿਰਵਾਚਨ ਆਯੋਗ ਵੱਲੋਂ ਜਾਰੀ ਕੀਤੀ ਇਸ ਚਿੱਠੀ ਵਿਚ ਕਿਸੇ ਵਿਅਕਤੀ ਵਿਸ਼ੇਸ਼ ਦਾ ਨਾਮ ਨਹੀਂ ਲਿਖਿਆ ਗਿਆ ਸੀ ਪਰ ਮੰਤਰਾਲੇ ਨੂੰ ਚੋਣ ਜ਼ਾਬਤੇ ਅਨੁਸਾਰ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਸੀ।
ਇਹ ਆਦੇਸ਼ ਕੇਵਲ ਉਨ੍ਹਾਂ 5 ਰਾਜਾਂ ਲਈ ਸੀ ਜਿੱਥੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ ਅਤੇ ਬਾਕੀ ਦੇ ਸੂਬਿਆਂ ਵਿੱਚ ਪ੍ਰਧਾਨ ਮੰਤਰੀ ਦੀ ਤਸਵੀਰ ਵਾਲੇ ਸਰਟੀਫਿਕੇਟ ਉਪਰ ਕੋਈ ਪਾਬੰਦੀ ਨਹੀਂ ਲਗਾਈ ਗਈ ਸੀ।
ਭਾਰਤ ਵਿੱਚ ਟੀਕਾਕਰਨ ਦਾ ਤੀਸਰਾ ਗੇੜ ਇੱਕ ਮਈ ਤੋਂ ਸ਼ੁਰੂ ਹੋਵੇਗਾ ਜਿਸ ਵਿਚ 18 ਵਰ੍ਹਿਆਂ ਤੋਂ ਉੱਪਰ ਦੇ ਨਾਗਰਿਕਾਂ ਨੂੰ ਟੀਕਾ ਲਗਾਇਆ ਜਾਵੇਗਾ।
ਇਸ ਤੋਂ ਪਹਿਲੇ ਦੋ ਗੇੜਾਂ ਵਿਚ 60 ਸਾਲ ਤੋਂ ਉਪਰ ਦੇ ਨਾਗਰਿਕ ਅਤੇ 45 ਸਾਲ ਤੋਂ ਉੱਪਰ ਦੇ ਨਾਗਰਿਕਾਂ ਨੂੰ ਟੀਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸਿਹਤ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਨੂੰ ਵੀ ਟੀਕੇ ਲਗਾਏ ਗਏ ਹਨ ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ ਚੌਵੀ ਘੰਟਿਆਂ ਵਿੱਚ ਕੋਵਿਡ -19 ਦੇ 3,52,991 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2,812 ਮੌਤਾਂ ਹੋਈਆਂ ਹਨ ।
ਲਗਪਗ 80% ਮੌਤਾਂ ਦੇਸ਼ ਦੇ ਦਸ ਰਾਜਾਂ ਵਿੱਚ ਦਰਜ ਹੋਈਆਂ ਹਨ ਅਤੇ ਮਹਾਰਾਸ਼ਟਰ ਵਿਚ ਸਭ ਤੋਂ ਵੱਧ 832 ਮੌਤਾਂ ਦਰਜ ਕੀਤੀਆਂ ਗਈਆਂ ਹਨ। ਜਿੱਥੇ ਪੰਜਾਬ ਵਿਚ 76 ਮੌਤਾਂ ਹੋਈਆਂ ਹਨ ਉੱਥੇ ਹੀ ਪੰਜ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਅਜਿਹੇ ਵੀ ਹਨ ਜਿੱਥੇ ਕੋਈ ਮੌਤ ਨਹੀਂ ਹੋਈ ਜਿਸ ਵਿੱਚ ਤ੍ਰਿਪੁਰਾ, ਦਾਦਰ ਅਤੇ ਨਗਰ ਹਵੇਲੀ ਦਮਨ ਅਤੇ ਦਿਊ, ਲਕਸ਼ਦੀਪ, ਮਿਜ਼ੋਰਮ ਅਤੇ ਅੰਡਮਾਨ ਨਿਕੋਬਾਰ ਸ਼ਾਮਲ ਹਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2