ਮਲੇਰਕੋਟਲਾ 'ਤੇ ਯੋਗੀ ਦਾ ਇਤਰਾਜ਼ ਪੰਜਾਬ ’ਚ ਧਾਰਮਿਕ ਨਫ਼ਰਤ ਫੈਲਾਉਣ ਦੀ ਕੋਸ਼ਿਸ਼ - ਕੈਪਟਨ ਅਮਰਿੰਦਰ

ਚੀਮਾ ਤੇ ਯੋਗੀ

ਤਸਵੀਰ ਸਰੋਤ, FACEBOOK/GETTY

ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਬਾਰੇ ਯੂਪੀ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਦਾ ਇਤਰਾਜ਼ ਸ਼ਾਂਤਮਈ ਪੰਜਾਬ ਵਿੱਚ ਧਾਰਮਿਕ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਹੈ।

ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਯੋਗੀ ਨੇ ਇਹ ਬਿਆਨ ਭਾਜਪਾ ਦੀ ਵੱਖਵਾਦੀ ਨੀਤੀਆਂ ਤਹਿਤ ਦਿੱਤਾ ਹੈ।

ਯੋਗੀ ਦੇ ਟਵੀਟ 'ਤੇ ਅਕਾਲੀ ਦਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਯੋਗੀ ਅਦਿੱਤਿਆਨਾਥ ਨੂੰ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਨਾ ਦੇਣ ਨੂੰ ਕਿਹਾ ਹੈ।

ਇਹ ਵੀ ਪੜ੍ਹੋ:

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ਼ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਅਤੇ ਇੱਕ ਮੁੱਖ ਮੰਤਰੀ ਨੂੰ ਦੂਸਰੇ ਸੂਬੇ ਦੇ ਪ੍ਰਸ਼ਾਸਨਿਕ ਕੰਮਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਦੇਣੀ ਚਾਹੀਦੀ।

ਯੋਗੀ ਨੇ ਕਿਹਾ ਸੀ ਕਿ ਧਰਮ ਦੇ ਅਧਾਰ ਤੇ ਅਜਿਹੇ ਫ਼ੈਸਲੇ ਲੈਣਾ ਭਾਰਤੀ ਸੰਵਿਧਾਨ ਦੀ ਭਾਵਨਾ ਦੇ ਖ਼ਿਲਾਫ਼ ਹੈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 14 ਮਈ ਨੂੰ ਈਦ ਦੇ ਮੌਕੇ ਮਲੇਰਕੋਟਲਾ ਨੂੰ ਪੰਜਾਬ ਦਾ ਨਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ।

ਡਾ ਚੀਮਾ ਨੇ ਕਿਹਾ ਕਿ ਮਲੇਰਕੋਟਲੇ ਦਾ ਸਿੱਖ ਇਤਿਹਾਸ ਵਿੱਚ ਇੱਕ ਅਹਿਮ ਸਥਾਨ ਹੈ ਅਤੇ ਅਤੇ ਇਹ ਸਾਂਝੀਵਾਲਤਾ ਅਤੇ ਭਾਈਚਾਰੇ ਦਾ ਪ੍ਰਤੀਕ ਹੈ।

ਦਲਜੀਤ ਸਿੰਘ ਚੀਮਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਮਲੇਰਕੋਟਲੇ ਨਾਲ ਇਸੇ ਸੰਬੰਧ ਦਾ ਵੀ ਜ਼ਿਕਰ ਕੀਤਾ। ਚੀਮਾ ਨੇ ਕਿਹਾ ਕਿ ਯੋਗੀ ਆਦਿੱਤਿਆਨਾਥ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ।

ਯੋਗੀ ਆਦਿਤਿਆਨਾਥ

ਤਸਵੀਰ ਸਰੋਤ, Getty Images

ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਐਲਾਨ ਕਰਨ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਤਰਾਜ਼ ਜਤਾਇਆ ਹੈ।

ਮਾਲੇਰਕੋਟਲਾ ਮੁਸਲਮਾਨ ਆਬਾਦੀ ਵਾਲਾ ਸ਼ਹਿਰ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ ਸੀ, "ਈਦ ਦੇ ਸ਼ੁੱਭ ਮੌਕੇ 'ਤੇ, ਮੈਂ ਇਹ ਸਾਂਝਾ ਕਰਦਿਆਂ ਖੁਸ਼ ਹਾਂ ਕਿ ਮੇਰੀ ਸਰਕਾਰ ਨੇ ਮਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਪੰਜਾਬ ਦਾ 23 ਵਾਂ ਜ਼ਿਲ੍ਹਾ ਹੋਵੇਗਾ, ਜਿਸ ਦੀ ਇਤਿਹਾਸਕ ਅਹਿਮੀਅਤ ਹੈ। ਮੈਂ ਹੁਕਮ ਦਿੱਤਾ ਹੈ ਕਿ ਤੁਰੰਤ ਕੁਝ ਅਜਿਹੀ ਜਗ੍ਹਾ ਦੀ ਭਾਲ ਕੀਤੀ ਜਾਵੇ, ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦਾ ਦਫ਼ਤਰ ਬਣਾਇਆ ਜਾ ਸਕੇ।''

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

15 ਮਈ ਨੂੰ ਯੋਗੀ ਆਦਿਤਿਆਨਾਥ ਨੇ ਟਵੀਟ ਕਰਕੇ ਕਿਹਾ, "ਮਤ ਅਤੇ ਧਰਮ ਦੇ ਅਧਾਰ 'ਤੇ ਕਿਸੇ ਤਰ੍ਹਾਂ ਦਾ ਵਿਤਕਰਾ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਇਸ ਸਮੇਂ ਮਲੇਰਕੋਟਲਾ ਜ਼ਿਲ੍ਹਾ (ਪੰਜਾਬ) ਦਾ ਗਠਨ ਕਰਨਾ ਕਾਂਗਰਸ ਦੀ ਵੰਡ ਵਾਲੀ ਨੀਤੀ ਦਾ ਪ੍ਰਤੀਬਿੰਬ ਹੈ।''

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸੰਗਰੂਰ ਜ਼ਿਲ੍ਹਾ ਹੈੱਡਕੁਆਰਟਰ ਤੋਂ ਮਲੇਰਕੋਟਲਾ ਦੀ ਦੂਰੀ 35 ਕਿਲੋਮੀਟਰ ਹੈ। ਕਾਂਗਰਸ ਨੇ ਚੋਣਾਂ ਦੌਰਾਨ ਇਸ ਸ਼ਹਿਰ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਕੀਤਾ ਸੀ।

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਵਿੱਚ 500 ਕਰੋੜ ਰੁਪਏ ਦਾ ਇੱਕ ਮੈਡੀਕਲ ਕਾਲਜ, ਇੱਕ ਮਹਿਲਾ ਕਾਲਜ, ਇੱਕ ਨਵਾਂ ਬੱਸ ਅੱਡਾ ਅਤੇ ਇੱਕ ਮਹਿਲਾ ਥਾਣਾ ਬਣਾਉਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)