ਪੰਜਾਬ ਪੁਲਿਸ ਦੀ ਟੀਮ ’ਤੇ ਜਗਰਾਓਂ ਵਿੱਚ ਹਮਲਾ, ਦੋ ASI ਦੀ ਮੌਤ

    • ਲੇਖਕ, ਗੁਰਮਿੰਦਰ ਸਿੰਘ
    • ਰੋਲ, ਬੀਬੀਸੀ ਪੰਜਾਬੀ ਲਈ

ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ।

ਇਸ ਹਮਲੇ 'ਚ ਇੱਕ ਏਐਸਆਈ ਭਗਵਾਨ ਸਿੰਘ ਦੀ ਮੌਤ ਹੋ ਗਈ ਅਤੇ ਇੱਕ ਹੋਰ ਥਾਣੇਦਾਰ ਦਲਵਿੰਦਰ ਸਿੰਘ ਜ਼ਖ਼ਮੀ ਹੋ ਗਿਆ ਸੀ ਜਿਸ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਲੁਧਿਆਣਾ ਦੇ ਡੀਆਈਜੀ ਨੌਨਿਹਾਲ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ:

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਚਿੱਟੇ ਰੰਗ ਦੀ ਸਵਿਫ਼ਟ ਕਾਰ ਤੇ ਲਾਲ ਰੰਗ ਦੇ ਕੈਂਟਰ 'ਚ ਹਮਲਾਵਰ ਸਵਾਰ ਸਨ, ਜੋ ਮੌਕੇ ਤੋਂ ਫ਼ਰਾਰ ਹੋ ਗਏ। ਦੋਵੇਂ ਸੀਆਈਏ ਸਟਾਫ ਜਗਰਾਓਂ ਵਿਖੇ ਤਾਇਨਾਤ ਸਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮਲੇ ਵਿੱਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ, "ਇਹ ਮੰਦਭਾਗਾ ਹੈ ਕਿ ਸਾਡੇ ਦੋ ਸੀਆਈਏ ਪੁਲਿਸ ਜਵਾਨਾਂ 'ਤੇ ਜਗਰਾਓਂ ਵਿੱਚ ਜਾਨਲੇਵਾ ਹਮਲਾ ਹੋਇਆ।"

"ਮੇਰੇ ਸੰਵੇਦਨਾ ਹਮਲੇ ਵਿੱਚ ਮਾਰ ਗਏ ਪੁਲਿਸ ਵਾਲਿਆਂ ਦੇ ਪਰਿਵਾਰ ਵਾਲਿਆਂ ਨਾਲ ਹੈ। ਅਸੀਂ ਪੂਰੀ ਕੋਸ਼ਿਸ਼ ਕਰਾਂਗੇ ਕਿ ਉਨ੍ਹਾਂ ਦਾ ਪੂਰਾ ਖਿਆਲ ਰੱਖਿਆ ਜਾਵੇ।"

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)