ਕੋਰੋਨਾਵਾਇਰਸ: ਦੋ ਤੋਂ 18 ਸਾਲ ਤੱਕ ਦੇ ਬੱਚਿਆਂ ਲਈ ਕੋਵੈਕਸੀਨ ਦੇ ਕਲੀਨਿਕਲ ਟਰਾਇਲ ਨੂੰ ਮਨਜ਼ੂਰੀ - ਅਹਿਮ ਖ਼ਬਰਾਂ

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਇਸ ਪੰਨੇ ਰਾਹੀ ਅਸੀਂ ਤੁਹਾਨੂੰ ਕੋਰੋਨਾਵਾਇਰਸ ਮਹਾਮਾਰੀ ਨਾਲ ਜੁੜੀਆਂ ਅੱਜ ਦੀਆਂ ਅਹਿਮ ਘਟਨਾਵਾਂ ਤੇ ਜਾਣਕਾਰੀਆਂ ਮੁਹੱਈਆ ਕਰਵਾ ਰਹੇ ਹਾਂ।

ਨੀਤੀ ਆਯੋਗ ਦੇ ਡਾ. ਵੀਕੇ ਪੌਲ ਨੇ ਕਿਹਾ ਹੈ ਕਿ ਕੋਵੈਕਸੀਨ ਨੂੰ ਡਰੱਗਸ ਕੰਟਰੋਲਰ ਜਨਰਲ ਆਫ਼ ਇੰਡੀਆ (ਡੀਸੀਜੀਆਈ) ਨੇ ਦੋ ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਦੂਜੇ ਅਤੇ ਤੀਜੇ ਗੇੜ ਦੇ ਕਲੀਨਿਕਲ ਟਰਾਇਲ ਲਈ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜਾਣਕਾਰੀ ਮੁਤਾਬਕ ਇਹ ਟਰਾਇਲ ਅਗਲੇ 10-12 ਦਿਨਾਂ ਵਿੱਚ ਸ਼ੁਰੂ ਹੋ ਜਾਣਗੇ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਉੱਥੇ ਹੀ 'ਕੋਵਿਡ ਦੀ ਦਵਾਈ 2 ਡੀਜੀ' ਬਾਰੇ ਡਾ. ਵੀਕੇ ਪੌਲ ਨੇ ਕਿਹਾ, "ਅਸੀਂ ਇਸ ਦਵਾਈ ਦੀ ਜਾਂਚ ਕੋਵਿਡ -19 ਕੌਮੀ ਟਾਸਕ ਫੋਰਸ ਵਿੱਚ ਕਰਾਂਗੇ ਜੋ ਕਿ ਇਲਾਜ ਦੇ ਪ੍ਰੋਟੋਕੋਲ ਵਿੱਚ ਸ਼ਾਮਲ ਕੀਤੀ ਗਈ ਹੈ। ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀਸੀਜੀਆਈ) ਨੇ ਇਸ ਦੀ ਐਮਰਜੈਂਸੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਹੈ"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਕੋਰੋਨਾਵਾਇਰਸ ਤੋਂ ਪੀੜਤ ਪਰਿਵਾਰਾਂ ਲਈ ਕੇਜਰੀਵਾਲ ਨੇ ਕੀਤੇ 4 ਐਲਾਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਕਰੋਨਾ ਕਾਰਨ ਪੀੜਤ ਲੋਕਾਂ ਦੀ ਮਦਦ ਲਈ ਕੁਝ ਐਲਾਨ ਕੀਤੇ ਹਨ।

ਉਨ੍ਹਾਂ ਕਿਹਾ, "ਕੋਰੋਨਾ ਕਾਰਨ ਲੌਕਡਾਊਨ ਲਾਉਣਾ ਪਿਆ ਜਿਸ ਕਰਕੇ ਕਈ ਲੋਕਾਂ ਦੇ ਰੁਜ਼ਗਾਰ ਖ਼ਤਮ ਹੋ ਗਏ। ਕਈ ਲੋਕਾਂ ਦੇ ਘਰਾਂ 'ਚ ਰਾਸ਼ਨ, ਖਾਣੇ ਦੀ ਦਿੱਕਤ ਹੋ ਰਹੀ ਹੈ। ਜਿਨ੍ਹਾਂ ਦੇ ਘਰ ਕਿਸੇ ਨੂੰ ਕੋਰੋਨਾ ਹੋ ਜਾਂਦਾ ਹੈ ਉਨ੍ਹਾਂ ਲਈ 10 ਤਰ੍ਹਾਂ ਦੀਆਂ ਮੁਸ਼ਕਲਾਂ ਹਨ।"

ਇਹ ਵੀ ਪੜ੍ਹੋ-

"ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਆਪਣਿਆਂ ਦੀ ਮੌਤ ਹੋ ਗਈ, ਕਮਾਉਣ ਵਾਲਿਆਂ ਦੀ ਮੌਤ ਹੋ ਗਈ। ਕਈ ਬੱਚਿਆਂ ਦੇ ਮਾਪੇ ਚਲੇ ਗਏ, ਕਈਆਂ ਦੇ ਬੱਚੇ ਚਲੇ ਗਏ। ਇਸ ਲਈ ਉਨ੍ਹਾਂ ਵਾਸਤੇ ਅਸੀਂ ਚਾਰ ਕਦਮ ਚੁੱਕ ਰਹੇ ਹਾਂ।"

ਅਰਵਿੰਦ ਕੇਜਰੀਵਾਲ

ਤਸਵੀਰ ਸਰੋਤ, Arvind Kejriwal/Twitter

ਦਿੱਲੀ ਸਰਕਾਰ ਦੇ ਚਾਰ ਕਦਮ

ਅਰਵਿੰਦ ਕੇਜਰੀਵਾਲ ਨੇ ਕਿਹਾ: -

  • ਦਿੱਲੀ ਵਿੱਚ 72 ਲੱਖ ਲੋਕਾਂ ਕੋਲ ਰਾਸ਼ਨ ਕਾਰਡ ਹੈ। ਸਰਕਾਰ ਉਨ੍ਹਾਂ ਨੂੰ ਹਰ ਮਹੀਨੇ 5 ਕਿੱਲੋ ਰਾਸ਼ਨ ਦਿੰਦੀ ਹੈ। ਜਿਸ ਲਈ ਥੋੜ੍ਹੇ ਬਹੁਤ ਪੈਸੇ ਲਏ ਜਾਂਦੇ ਹਨ। ਇਸ ਮਹੀਨੇ ਉਨ੍ਹਾਂ ਤੋਂ ਕੋਈ ਪੈਸੇ ਨਹੀਂ ਲਏ ਜਾਣਗੇ।
  • ਇਸ ਤੋਂ ਇਲਾਵਾ 5 ਕਿੱਲੋ ਹੋਰ ਰਾਸ਼ਨ ਕੇਂਦਰ ਸਰਕਾਰ ਵੱਲੋਂ ਪੀਐੱਮ ਸਕੀਮ ਤਹਿਤ ਦਿੱਤਾ ਜਾਵੇਗਾ। ਹਰ ਮਹੀਨੇ ਕੁੱਲ 10 ਕਿੱਲੋ ਰਾਸ਼ਨ ਮੁਫ਼ਤ ਹੋਵੇਗਾ। 5 ਕਿੱਲੋ ਸੂਬਾ ਸਰਕਾਰ ਵੱਲੋਂ ਤੇ 5 ਕਿੱਲੋ ਕੇਂਦਰ ਸਰਕਾਰ ਵੱਲੋਂ।
  • ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ, ਉਨ੍ਹਾਂ ਨੂੰ ਦਿੱਲੀ ਸਰਕਾਰ ਰਾਸ਼ਨ ਦੇਵੇਗੀ। ਜੋ ਵਿਅਕਤੀ ਕਹੇਗਾ ਕਿ ਉਹ ਗਰੀਬ ਹੈ, ਉਸ ਨੂੰ ਰਾਸ਼ਨ ਮੁਫ਼ਤ ਮਿਲੇਗਾ।
  • ਜਿਨ੍ਹਾਂ ਦੇ ਘਰ ਕੋਰੋਨਾ ਕਾਰਨ ਮੌਤ ਹੋਈ ਹੈ, ਅਜਿਹੇ ਪਰਿਵਾਰ ਨੂੰ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।
  • ਅਜਿਹੇ ਕਈ ਪਰਿਵਾਰ ਹਨ ਜਿਨ੍ਹਾਂ ਦੇ ਕਮਾਉਣ ਵਾਲੇ ਵਿਅਕਤੀ ਦੀ ਮੌਤ ਹੋ ਗਈ। ਇਸ ਮੁਆਵਜ਼ੇ ਤੋਂ ਇਲਾਵਾ 2500 ਮਹੀਨਾ ਪੈਨਸ਼ਨ ਸ਼ੁਰੂ ਕੀਤੀ ਜਾਵੇਗੀ। ਪਤੀ ਦੀ ਮੌਤ ਹੋਈ ਹੈ ਤਾਂ ਪਤਨੀ ਨੂੰ, ਪਤਨੀ ਦੀ ਮੌਤ ਹੋਈ ਤਾਂ ਪਤੀ ਨੂੰ, ਜੋ ਵਿਆਹੁਤਾ ਨਹੀਂ ਤਾਂ ਮਾਪਿਆਂ ਨੂੰ ਪੈਨਸ਼ਨ ਮਿਲੇਗੀ।
  • ਅਜਿਹੇ ਬੱਚੇ ਜਿਨ੍ਹਾਂ ਦੇ ਮਾਪਿਆਂ ਦੀ ਮੌਤ ਹੋ ਗਈ ਹੈ, ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਕੋਰੋਨਾ ਕਾਰਨ ਮੌਤ ਹੋਈ ਹੈ ਤਾਂ ਹਰ ਬੱਚੇ ਨੂੰ 2500 ਰੁਪਏ ਮਹੀਨਾ 25 ਸਾਲ ਤੱਕ ਦਿੱਤੇ ਜਾਣਗੇ। ਉਨ੍ਹਾਂ ਦੀ ਸਿੱਖਿਆ ਮੁਫ਼ਤ ਦਿੱਤੀ ਜਾਵੇਗੀ।

ਪੀਐੱਮ ਮੋਦੀ ਨੇ ਬੈਠਕ ਵਿੱਚ ਕੀ ਕਿਹਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੋਵਿਡ-19 ਦੇ ਹਾਲਾਤ ਬਾਰੇ ਬੈਠਕ ਕੀਤੀ।

ਪੀਐੱਮਓ ਮੁਤਾਬਕ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੱਸਿਆ ਕਿ ਪੀਐੱਮ ਕੇਅਰਜ਼ ਫੰਡ ਰਾਹੀਂ ਦੇਸ ਦੇ ਹਰ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਆਕਸੀਜਨ ਪਲਾਂਟ ਲਗਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਅਤੇ ਇਹ ਪਲਾਂਟ ਪਹਿਲਾਂ ਹੀ ਕਈ ਹਸਪਤਾਲਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਚੁੱਕੇ ਹਨ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਪ੍ਰਧਾਨ ਮੰਤਰੀ ਨੇ ਕਿਹਾ ਕਿ ਟੀਕੇ ਦੀ ਸਪਲਾਈ ਵੱਡੇ ਪੱਧਰ 'ਤੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿਹਤ ਮੰਤਰਾਲਾ ਟੀਕਾਕਰਨ ਦੀ ਪ੍ਰਣਾਲੀ ਅਤੇ ਪ੍ਰਕਿਰਿਆ ਨੂੰ ਸੁਚਾਰੂ ਬਣਾ ਰਿਹਾ ਹੈ। ਸੂਬਿਆਂ ਨੂੰ ਅਗਲੇ 15 ਦਿਨਾਂ ਦੀ ਸਮਾਂ-ਸਾਰਣੀ (ਸ਼ਡਿਊਲ) ਪਹਿਲਾਂ ਹੀ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਭਾਰਤ 'ਚ ਦੂਜੀ ਲਹਿਰ ਡਾਕਟਰਾਂ ਲਈ ਵੀ ਭਾਰੂ

ਜਲੰਧਰ ਦੇ ਸੀਨੀਅਰ ਸਰਜਨ ਸੁਰਜੀਤ ਸਿੰਘ ਮਾਹੀ ਦਾ ਕੋਵਿਡ ਕਾਰਨ ਬੀਤੇ ਸ਼ਨੀਵਾਰ ਦੇਹਾਂਤ ਹੋ ਗਿਆ। ਡਾਕਟਰ ਸੁਰਜੀਤ ਸਿੰਘ ਮਾਹੀ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਚ ਸਹਾਇਕ ਪ੍ਰੋਫੈਸਰ ਸਨ।

ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੀ ਡਾਕਟਰ ਸੰਦੀਪ ਕੌਰ ਮੁਤਾਬਕ ਡਾਕਟਰ ਮਾਹੀ ਪਿਛਲੇ ਸਾਲ ਵੀ ਕੋਵਿਡ ਦੀ ਲਾਗ ਕਾਰਨ ਬਿਮਾਰ ਪਏ ਸਨ, ਉਹ ਪਿਛਲੀ ਵਾਰ ਤਾਂ ਇਸ ਵਿਚੋਂ ਬਾਹਰ ਉੱਭਰ ਆਏ, ਪਰ ਇਸ ਵਾਰ ਉਨ੍ਹਾਂ ਦੀ ਜਾਨ ਨਾ ਬਚ ਸਕੀ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਨਵਜੋਤ ਸਿੰਘ ਦਹੀਆ ਕਹਿੰਦੇ ਹਨ ਕਿ ਡਾਕਟਰ ਸੁਰਜੀਤ ਸਿੰਘ ਮਾਹੀ ਸਣੇ ਕੋਵਿਡ ਦੀ ਦੂਜੀ ਲਹਿਰ ਦੌਰਾਨ ਪੰਜਾਬ ਵਿਚ 3 ਡਾਕਟਰਾਂ ਦੀ ਮੌਤ ਹੋ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪਹਿਲੀ ਲਹਿਰ ਦੌਰਾਨ ਪੰਜਾਬ ਵਿਚ 34 ਡਾਕਟਰਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ।

ਇਸ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਾਬਕਾ ਕੌਮੀ ਪ੍ਰਧਾਨ ਤੇ ਪ੍ਰਦਮਸ਼੍ਰੀ ਡਾਕਟਰ ਕੇਕੇ ਅਗਰਵਾਲ ਦਾ ਕੋਵਿਡ ਕਾਰਨ ਦੇਹਾਂਤ ਹੋ ਗਿਆ ਹੈ। ਉਹ ਦਿੱਲੀ ਦੇ ਏਮਜ਼ ਵਿਚ ਪਿਛਲੇ ਇੱਕ ਹਫ਼ਤੇ ਤੋਂ ਵੈਂਟੀਲੇਟਰ ਉੱਤੇ ਸਨ।

ਕੋਵਿਡ ਦੀ ਦੂਜੀ ਲਹਿਰ ਭਾਰਤ ਵਿਚ ਆਮ ਲੋਕਾਂ ਵਾਂਗ ਹੀ ਡਾਕਟਰਾਂ ਉੱਤੇ ਕਾਫ਼ੀ ਭਾਰੀ ਪੈਂਦੀ ਦਿਖ ਰਹੀ ਹੈ।

ਕੀ ਪੰਜਾਬ, ਕੀ ਦਿੱਲੀ ਤੇ ਕੀ ਮਹਾਮਾਰਾਸ਼ਟਰ ਹਰ ਪਾਸਿਓ ਵੱਡੀ ਗਿਣਤੀ ਵਿਚ ਡਾਕਟਰਾਂ ਦੇ ਕੋਵਿਡ ਕਾਰਨ ਮਾਰੇ ਜਾਣ ਦੀਆਂ ਰਿਪੋਰਟਾਂ ਆ ਰਹੀਆਂ ਹਨ।

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰੈਸ ਬਿਆਨ ਮੁਤਾਬਕ ਸਮੁੱਚੇ ਭਾਰਤ ਵਿਚ ਕੋਵਿਡ ਦੌਰਾਨ 244 ਡਾਕਟਰਾਂ ਦੀ ਜਾਨ ਗਈ ਹੈ। ਇਸ ਤੋਂ ਬੁਰੀ ਖ਼ਬਰ ਇਹ ਹੈ ਕਿ ਐਤਵਾਰ ਨੂੰ ਹੀ 50 ਡਾਕਟਰ ਮਾਰੇ ਗਏ ਹਨ।

ਅਧਿਕਾਰਤ ਅੰਕੜਿਆਂ ਮੁਤਾਬਕ ਸਭ ਤੋਂ ਵੱਧ ਡਾਕਟਰ ਬਿਹਾਰ ਵਿਚ 69 ਅਤੇ ਉਸ ਤੋਂ ਘੱਟ ਯੂਪੀ ਵਿਚ 34 ਮਾਰੇ ਗਏ ਹਨ, ਜਦਕਿ ਦਿੱਲੀ ਵਿਚ 27 ਡਾਕਟਰਾਂ ਦੀ ਜਾਨ ਗਈ ਹੈ।

ਆਈਐੱਮਏ ਮੁਤਾਬਕ ਕੁੱਲ ਡਾਕਟਰਾਂ ਦੇ 3 ਫ਼ੀਸਦ ਦੀ ਹੀ ਵੈਕਸੀਨੇਸ਼ਨ ਹੋਈ ਸੀ ।

ਪੰਜ ਮਹੀਨੇ ਦੀ ਵੈਕਸੀਨੇਸ਼ਨ ਮੁਹਿੰਮ ਦੌਰਾਨ 66 ਫ਼ੀਸਦ ਹੈਲਥਕੇਅਰ ਵਰਕਰਾਂ ਦੀ ਵੈਕਸੀਨੇਸ਼ਨ ਹੋਈ ਹੈ, ਆਈਐਮਏ ਨੇ ਕਿਹਾ ਕਿ ਉਹ ਸਾਰੇ ਡਾਕਟਰਾਂ ਦੀ ਵੈਕਸੀਨੇਸ਼ਨ ਲਈ ਸਾਰੇ ਯਤਨ ਕਰ ਰਹੇ ਹਨ।

ਕੋਰੋਨਾਵਾਇਰਸ ਦੇ ਇਲਾਜ ਦੇ ਪ੍ਰੋਟੋਕੋਲ 'ਚੋਂ ਭਾਰਤ ਸਰਕਾਰ ਨੇ ਪਲਾਜ਼ਮਾ ਥੈਰੇਪੀ ਨੂੰ ਕਿਉਂ ਹਟਾਇਆ

ਭਾਰਤ ਨੇ ਕੋਰੋਨਾਵਾਇਰਸ ਦੇ ਇਲਾਜ ਲਈ ਅਸਰਦਾਰ ਮੰਨੀ ਜਾਂਦੀ ਪਲਾਜ਼ਮਾ ਥੈਰੇਪੀ ਨੂੰ ਕਲੀਨੀਕਲ ਮੈਨੇਜਮੈਂਟ ਪ੍ਰੋਟੋਕੋਲ ਤੋਂ ਹਟਾ ਦਿੱਤਾ ਹੈ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਏਮਜ਼/ਆਈਸੀਐੱਮਆਰ ਕੋਵਿਡ-19 ਨੈਸ਼ਨਲ ਟਾਸਕ ਫੋਰਸ/ਸਾਂਝੀ ਨਿਗਰਾਨ ਕਮੇਟੀ, ਸਿਹਤ ਅਤੇ ਪਰਿਵਰਾ ਭਲਾਈ ਮੰਤਰਾਲੇ, ਭਾਰਤ ਸਰਕਾਰ ਨੇ ਬਾਲਗ਼ ਕੋਵਿਡ-19 ਦੇ ਮਰੀਜ਼ਾਂ ਲਈ ਕਲੀਨੀਕਲ ਦਿਸ਼ਾ ਨਿਰਦੇਸ਼ 'ਚ ਸੋਧ ਕੀਤਾ ਹੈ ਅਤੇ ਕੌਨਵੈਲਸੈਂਟ ਪਲਾਜ਼ਮਾ (ਆਫ ਲੇਬਲ) ਨੂੰ ਹਟਾ ਦਿੱਤਾ ਹੈ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਇਹ ਬਿਆਨ ਇੱਕ ਰਿਕਵਰੀ (RECOVERY) ਟ੍ਰਾਇਲ ਦੇ ਸਿੱਟਿਆਂ ਦੇ ਤਿੰਨ ਦਿਨਾਂ ਬਾਅਦ ਸਾਹਮਣੇ ਆਇਆ ਹੈ।

ਇਸ ਪ੍ਰੀਖਣ ਹਸਪਤਾਲ ਵਿੱਚ ਭਰਤੀ ਕੋਵਿਡ-19 ਦੇ ਮਰੀਜ਼ਾਂ ਦਾ ਕੌਨਵੈਲਸੈਂਟ ਪਲਾਜ਼ਮਾ ਦੇ ਅਸਰਦਾਰ ਹੋਣ ਦੇ ਨਤੀਜਿਆਂ ਲਈ ਬੇਤਰੀਤਬੇ ਢੰਗ ਨਾਲ ਕੀਤਾ ਗਿਆ ਸਭ ਤੋਂ ਵੱਡਾ ਪ੍ਰੀਖਣ ਸੀ, ਜੋ ਦਿ ਲਾਨਸੈਂਟ ਜਨਰਲ ਵਿੱਚ ਛਪਿਆ ਸੀ।

ਕੋਰੋਨਾਵਾਇਰਸ

ਤਸਵੀਰ ਸਰੋਤ, Getty Images

ਅਧਿਐਨ ਤੋਂ ਪਤਾ ਲੱਗਾ ਹੈ ਕਿ ਇਸ ਨਾਲ 28 ਦਿਨਾਂ ਵਿੱਚ ਮੌਤ ਦਰ ਨੂੰ ਘੱਟ ਨਹੀਂ ਹੋਈ। ਖੋਜਕਾਰਾਂ ਦਾ ਕਹਿਣਾ ਹੈ, "ਕੋਵਿਡ-19 ਦੇ ਹਸਪਤਾਲ ਵਿੱਚ ਮਰੀਜ਼ਾਂ 'ਚ, ਹਾਈ ਟਾਈਟਰ ਕੌਨਵੈਲਸੈਂਟ ਪਲਾਜ਼ਮਾ ਨੇ ਬਚਾਅ ਜਾਂ ਹੋਰ ਨਿਰਧਾਰਤ ਕਲੀਨਿਕਲ ਨਤੀਜਿਆਂ ਵਿੱਚ ਕੋਈ ਸੁਧਾਰ ਨਹੀਂ ਹੋਇਆ।"

ਪਲਾਜਮਾ ਵਿੱਚ ਕੋਰੋਨਾਵਾਇਰਸ ਲਾਗ਼ ਤੋਂ ਠੀਕ ਹੋਏ ਮਰੀਜ਼ ਦੇ ਖੂਨ ਨੂੰ ਐਸਪਰੇਸਿਸ (asperses) ਪ੍ਰਕਿਰਿਆ ਰਾਹੀਂ ਲਿਆ ਜਾਂਦਾ ਹੈ।

ਇਸ ਨੂੰ ਇੱਕ ਅਜਿਹੀ ਤਕਨੀਕੀ ਦੇ ਰੂਪ ਵਜੋਂ ਪਰਿਭਾਸ਼ਿਤ ਕੀਤਾ ਜਾਂਦਾ ਹੈ ਜਿਸ ਰਾਹੀਂ ਖੂਨ ਵਿੱਚੋਂ ਪਲਾਜ਼ਮਾ ਜਾਂ ਪਲੇਟਲੈਟਸ ਵਰਗੇ ਹਿੱਸੇ ਨੂੰ ਕੱਢ ਲਿਆ ਜਾਂਦਾ ਹੈ ਅਤੇ ਬਾਕੀ ਖੂਨ, ਖੂਨਦਾਨੀ ਦੇ ਸਰੀਰ ਵਿੱਚ ਵਾਪਸ ਪਾ ਦਿੱਤਾ ਜਾਂਦਾ ਹੈ।

ਆਈਐੱਮਏ ਦਾ ਸਾਬਕਾ ਮੁਖੀ ਡਾਕਟਰ ਕੇਕੇ ਅਗਰਵਾਲ ਦਾ ਕੋਰੋਨਾ ਨਾਲ ਦੇਹਾਂਤ

ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਡਾਕਟਰ ਕੇਕੇ ਅਗਰਵਾਲ ਦਾ ਕੋਰੋਨਾ ਨਾਲ ਦੇਹਾਂਤ ਹੋ ਗਿਆ ਹੈ।

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਡਾਕਟਰ ਅਗਰਵਾਲ ਦੇ ਸੋਸ਼ਲ ਮੀਡੀਆ ਹੈਂਡਲ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਤ ਸੋਮਵਾਰ ਰਾਤ 11.30 ਵਜੇ ਉਨ੍ਹਾਂ ਨੇ ਆਖ਼ਰੀ ਸਾਹ ਲਏ।

62 ਸਾਲਾਂ ਡਾਕਟਰ ਅਗਰਵਾਲ ਲੰਬੇ ਸਮੇਂ ਤੋਂ ਕੋਰੋਨਾ ਨਾਲ ਪੀੜਤ ਸਨ ਤੇ ਉਨ੍ਹਾਂ ਦਾ ਦਿੱਲੀ ਦੇ ਏਮਜ਼ ਵਿੱਚ ਇਲਾਜ ਚੱਲ ਰਿਹਾ ਸੀ। ਪਿਛਲੇ ਇੱਕ ਹਫ਼ਤੇ ਤੋਂ ਉਹ ਵੈਂਟੀਲੇਟਰ ਸਪੋਰਟ 'ਤੇ ਸਨ।

ਡਾਕਟਰ ਅਗਰਵਾਲ ਕੋਰੋਨਾ ਸੰਕਟ ਦੌਰਾਨ ਕਾਫੀ ਸਰਗਰਮ ਸਨ।

ਕੇਕੇ ਅਗਰਵਾਲ

ਤਸਵੀਰ ਸਰੋਤ, Facebook

ਉਹ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਲੋਕਾਂ ਨੂੰ ਕੋਵਿਡ-19 ਨਾਲ ਜੁੜੀਆਂ ਜਾਣਕਾਰੀਆਂ ਦਿੰਦੇ ਸਨ।

ਇਸ ਤੋਂ ਇਲਾਵਾ ਉਹ ਸੋਮਵਾਰ ਚੈਨਲਾਂ 'ਤੇ ਵੀ ਮਹਾਮਾਰੀ ਨੂੰ ਲੈ ਕੇ ਅਕਸਰ ਚਰਚਾ ਕਰਦੇ ਦਿਖਦੇ ਸਨ।

ਉਨ੍ਹਾਂ ਦੇ ਟਵਿੱਟਰ ਹੈਂਡਲ 'ਤੇ ਕੀਤੀ ਪੋਸਟ ਵਿੱਚ ਕਿਹਾ ਗਿਆ ਹੈ, "ਡਾਕਟਰ ਅਗਰਵਾਲ ਮਹਾਮਾਰੀ ਦੌਰਾਨ ਵੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਲੱਗੇ ਹੋਏ ਸਨ।"

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)