ਕਿਸਾਨ ਅੰਦੋਲਨ: ਕਿਸਾਨ ਜਥੇਬੰਦੀਆਂ ਦੀ ਪੀਐੱਮ ਨੂੰ ਚਿੱਠੀ, ‘ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੁਖੀ ਹੋਣ ਦੇ ਨਾਤੇ ਕਿਸਾਨਾਂ ਨਾਲ ਗੱਲਬਾਤ ਕਰਨਾ ਤੁਹਾਡੀ ਜ਼ਿੰਮੇਵਾਰੀ ਹੈ’

ਤਸਵੀਰ ਸਰੋਤ, Reuters
ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਚਿੱਠੀ ਲਿਖੀ ਹੈ।
ਚਿੱਠੀ ਵਿੱਚ ਲਿਖਿਆ ਹੈ ਕਿ ਕਿਸਾਨ ਕੋਰੋਨਾ ਮਹਾਂਮਾਰੀ ਕਾਰਨ ਕੋਈ ਸਿਹਤ ਦਾ ਖ਼ਤਰਾ ਪੈਦਾ ਨਹੀਂ ਕਰਨਾ ਚਾਹੁੰਦੇ ਹਨ ਪਰ ਉਹ ਇਸ ਲਈ ਆਪਣੇ ਸੰਘਰਸ਼ ਨੂੰ ਵੀ ਛੱਡਣ ਲਈ ਤਿਆਰ ਨਹੀਂ ਹਨ।
ਇਹ ਵੀ ਪੜ੍ਹੋ:
ਚਿੱਠੀ ਵਿੱਚ ਲਿਖਿਆ ਹੈ, "ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੁਖੀ ਹੋਣ ਦੇ ਨਾਤੇ ਤੁਹਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਮੁੜ ਤੋਂ ਕਿਸਾਨਾਂ ਦੇ ਨਾਲ ਸੰਜੀਦਗੀ ਨਾਲ ਗੱਲਬਾਤ ਸ਼ੁਰੂ ਕਰੋ।"
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ ਤੇ ਉਹ ਇਸ ਨੂੰ ਜਾਰੀ ਰੱਖਣਗੇ।
ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਤੇ ਸਰਕਾਰ ਵਿਚਾਲੇ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜਿਸ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ।

ਤਸਵੀਰ ਸਰੋਤ, EPA WIRES
ਚਿੱਠੀ ਵਿੱਚ ਲਿਖਿਆ ਹੈ ਕਿ ਉਹ ਆਪਣੀਆਂ ਪਿਛਲੀਆਂ ਮੰਗਾਂ ਉੱਤੇ ਕਾਇਮ ਹਨ ਜਿਨ੍ਹਾਂ ਵਿੱਚ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਐੱਮਐੱਸਪੀ ਨੂੰ ਕਾਨੂੰਨੀ ਰੂਪ ਦੇਣਾ ਸ਼ਾਮਿਲ ਹੈ।
ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜੇ 25 ਮਈ ਤੱਕ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਪੁਖ਼ਤਾ ਜਵਾਬ ਨਹੀਂ ਆਉਂਦਾ ਹੈ ਤਾਂ ਉਹ ਆਪਣੇ ਮੁਜ਼ਾਹਰੇ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ।
ਕਿਸਾਨਾਂ ਵੱਲੋਂ ਦਿੱਲੀ ਮੋਰਚੇ ਨੂੰ ਮਜਬੂਤ ਕਰਨ ਦਾ ਐਲਾਨ
ਕਿਸਾਨ ਜਥੇਬੰਦੀਆਂ ਨੇ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਕੁਝ ਐਲਾਨ ਕੀਤੇ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 26 ਮਈ ਨੂੰ ਪੂਰੇ ਦੇਸ ਵਿੱਚ ਕਾਲਾ ਦਿਵਸ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਦਿੱਲੀ ਮੋਰਚੇ ਨੂੰ ਮਜ਼ਬੂਰ ਕਰਨ ਦੀ ਯੋਜਨਾ ਦੱਸੀ। ਹਰ ਹਫ਼ਤੇ ਦੋ ਤੋਂ ਪੰਜ ਹਜ਼ਾਰ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ।
ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਆਉਂਦੇ ਜੱਥਿਆਂ ਵੱਲੋਂ ਕੋਰੋਨਾਵਾਇਰਸ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












