ਕਿਸਾਨ ਅੰਦੋਲਨ: ਖੇਤੀ ਕਾਨੂੰਨ ਰੱਦ ਨਾ ਕਰ ਸਕਣ ਪਿੱਛੇ ਸਰਕਾਰ ਦੀ ਕੀ ਮਜਬੂਰੀ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, Reuters
ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ 6 ਮਹੀਨੇ ਹੋ ਗਏ ਹਨ। ਸਰਕਾਰ ਸੋਧ ਕਰਨ ਉੱਤੇ ਅਤੇ ਕਿਸਾਨ ਕਾਨੂੰਨ ਰੱਦ ਕਰਵਾਉਣ ਉੱਤੇ ਅੜੇ ਰਹੇ।
ਇਸ ਅੰਦੋਲਨ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਾਲੇ ਕਈ ਵਾਰ ਗੱਲਬਾਤ ਹੋਈ, ਲੰਬੀਆਂ-ਲੰਬੀਆਂ ਬੈਠਕਾਂ ਹੋਈਆਂ ਪਰ ਸਭ ਬੇਸਿੱਟਾ ਰਿਹਾ।
ਪੰਜਾਬ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਕਿਸਾਨਾਂ ਤੇ ਸਰਕਾਰ ਵਿਚਾਲੇ ਵਿਚੋਲਗੀ ਕਰਨ ਵਾਲੇ ਸੁਰਜੀਤ ਕੁਮਾਰ ਜਿਆਣੀ ਨੇ ਖੇਤੀ ਕਾਨੂੰਨਾਂ 'ਤੇ ਆਪਣਾ ਮੌਜੂਦਾ ਸਟੈਂਡ ਦੱਸਿਆ, 'ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਵਿੱਚ ਸੋਧ ਹੁੰਦੇ ਹਨ। ਸਰਕਾਰ ਕਾਨੂੰਨ ਰੱਦ ਨਹੀਂ ਕਰ ਸਕਦੀ ਹੈ ਇਹੀ ਉਸਦੀ ਮਜਬੂਰੀ ਹੈ।'
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਕੋਰੋਨਾ ਦੀ ਵੈਕਸੀਨ ਬਾਰੇ ਇਹ ਦਾਅਵੇ ਕਿੰਨੇ ਸਹੀ ਹਨ?

ਤਸਵੀਰ ਸਰੋਤ, Getty Images
ਭਾਰਤ ਵਿੱਚ ਕੋਵਿਡ ਵੈਕਸੀਨੇਸ਼ਨ ਪ੍ਰੋਗਰਾਮ ਸ਼ੁਰੂ ਹੁੰਦਿਆਂ ਹੀ ਵੈਕਸੀਨ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਦਾਅਵੇ ਕੀਤੇ ਗਏ।
ਸੋਸ਼ਲ ਮੀਡੀਆ 'ਤੇ ਲੋਕਾਂ ਵਿੱਚ ਵੈਕਸੀਨ ਲਗਵਾਉਣ ਤੋਂ ਬਾਅਦ ਨਿਪੁੰਸਕਤਾ ਹੋਣ ਤੋਂ ਲੈਕੇ ਇਸ ਵਿੱਚ ਮੂਡ ਕੰਟਰੋਲ ਕਰਨ ਵਰਗੇ ਦਾਅਵੇ ਕੀਤੇ ਜਾ ਰਹੇ ਹਨ
ਸਰਕਾਰ ਨੇ ਲੋਕਾਂ ਨੂੰ 'ਅਫ਼ਵਾਹਾਂ ਅਤੇ ਗਲਤ ਜਾਣਕਾਰੀਆਂ' 'ਤੇ ਧਿਆਨ ਨਾ ਦਿੰਦੇ ਹੋਏ ਵੈਕਸੀਨ ਲੈਣ ਨੂੰ ਕਿਹਾ ਹੈ।
ਇਨ੍ਹਾਂ ਵਿੱਚ ਵੱਡੇ ਪੱਧਰ 'ਤੇ ਫੈਲਾਏ ਗਏ ਕੁਝ ਦਾਅਵਿਆਂ ਦੇ ਪਿੱਛੇ ਦੀ ਸੱਚਾਈ ਕੀ ਹੈ, ਇਹ ਅਸੀਂ ਇੱਥੇ ਦੱਸ ਰਹੇ ਹਾਂ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਸਰਕਾਰ ਦਾ ਸੋਸ਼ਲ ਮੀਡੀਆ 'ਤੇ ਕਸਦਾ ਸ਼ਿਕੰਜਾ- ਨਵੀਆਂ ਹਦਾਇਤਾਂ ਬਾਰੇ ਮੰਗਿਆ ਫੌਰੀ ਜਾਵਾਬ

ਤਸਵੀਰ ਸਰੋਤ, Getty Images
ਕੇਂਦਰ ਸਰਕਾਰ ਨੇ ਮੁੱਖ ਸੋਸ਼ਲ ਮੀਡੀਆ ਪਲੈਟਫਾਰਮਜ਼ ਨੂੰ ਚਿੱਠੀ ਲਿਖ ਕੇ ਪੁੱਛਿਆ ਹੈ ਕਿ ਕੀ ਉਨ੍ਹਾਂ ਨੇ ਅੱਜ ਤੋਂ ਲਾਗੂ ਹੋਣ ਵਾਲੇ ਨਵੇਂ ਡਿਜੀਟਲ ਨਿਯਮਾਂ ਦੀ ਪਾਲਣਾ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਅੱਜ ਹੀ (ਬੁੱਧਵਾਰ ਨੂੰ ਹੀ) ਜਵਾਬ ਦਿੱਤਾ ਜਾਵੇ।
ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਹੈ ਕਿ ਕੰਪਨੀਆਂ ਇਸ ਗੱਲ ਦੀ ਪੁਸ਼ਟੀ ਕਰਨ ਅਤੇ ਜਲਦ ਤੋਂ ਜਲਦ ਜਵਾਬ ਦੇਣ, ਅੱਜ ਹੀ।
ਸੂਚਨਾ ਤੇ ਸੰਚਾਰ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ, ਉਨ੍ਹਾਂ ਨੇ ਅੱਗੇ ਕਿਹਾ ਕਿ ਸਾਰੇ ਸਥਾਪਿਤ ਨਿਆਂਇਕ ਸਿੱਧਾਤਾਂ ਦੇ ਮੁਤਾਬਕ ਨਿੱਜਤਾ ਦੇ ਅਧਿਕਾਰ ਸਣੇ ਕੋਈ ਵੀ ਮੌਲਿਕ ਅਧਿਕਾਰ ਪੂਰਨ ਨਹੀਂ ਹੈ ਅਤੇ ਇਹ ਬਣਦੀਆਂ ਰੋਕਾਂ ਦੇ ਅਧੀਨ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕਿਸਾਨਾਂ ਤੇ ਸਰਕਾਰ ਨੂੰ ਅੰਦੋਲਨ ਦੇ 6 ਮਹੀਨੇ 'ਚ ਕੀ ਨਫ਼ਾ-ਨੁਕਸਾਨ ਹੋਇਆ

ਤਸਵੀਰ ਸਰੋਤ, Getty Images
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿਖੇ ਕਿਸਾਨਾਂ ਦੇ ਸੰਘਰਸ਼ ਨੂੰ ਛੇ ਮਹੀਨੇ ਪੂਰੇ ਹੋ ਗਏ ਹਨ।
ਹਾਲਾਂਕਿ ਪੰਜਾਬ ਵਿੱਚ ਤਾਂ ਇਸ ਤੋਂ ਪਹਿਲਾਂ ਹੀ ਕਿਸਾਨ ਸੜਕਾਂ ਉੱਤੇ ਉਤਰ ਕੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੀ ਮੁਖਾਲਫ਼ਤ ਕਰ ਰਹੇ ਸਨ ਪਰ 25-26 ਨਵੰਬਰ 2020 ਦੇ 'ਦਿੱਲੀ ਚਲੋ' ਨਾਅਰੇ ਨੇ ਅੰਦੋਲਨ ਨੂੰ ਪੰਜਾਬ ਤੋਂ ਕੱਢ ਕੇ ਦਿਲੀ ਦੀ ਸਰਹੱਦ ਉੱਤੇ ਪਹੁੰਚ ਦਿੱਤਾ।
ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਉੱਤੇ ਬੈਠੇ ਕਿਸਾਨਾਂ ਦੀ ਨਾਂ ਸਿਰਫ਼ ਦੇਸ਼ ਵਿੱਚ ਬਲਕਿ ਵਿਦੇਸ਼ਾਂ ਤੱਕ ਚਰਚਾ ਹੋਣ ਲੱਗੀ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
Blood Moon: ਗ੍ਰਹਿਣ ਕਿਸ ਨੂੰ ਆਖਦੇ ਹਨ ਅਤੇ ਕਿੰਨੀ ਤਰ੍ਹਾਂ ਦੇ ਗ੍ਰਹਿਣ ਹੁੰਦੇ ਹਨ

ਤਸਵੀਰ ਸਰੋਤ, Getty Images
ਬੁੱਧਵਾਰ ਨੂੰ ਦੁਨੀਆਂ ਦੇ ਕਈ ਹਿੱਸਿਆਂ ਵਿੱਚ ਪੂਰਣ ਚੰਦ ਗ੍ਰਹਿਣ ਦੇਖਿਆ ਗਿਆ। ਚੰਦ ਉੱਪਰ ਧਰਤੀ ਦਾ ਪਰਛਾਵਾਂ ਕੁਝ ਇਸ ਤਰ੍ਹਾਂ ਨਾਲ ਪਿਆ ਕਿ ਚੰਦ ਲਾਲ ਨਜ਼ਰ ਆ ਰਿਹਾ ਸੀ ਜਿਸ ਕਾਰਨ ਇਸ ਨੂੰ ਬਲੱਡ ਮੂਨ ਵੀ ਕਿਹਾ ਗਿਆ।
ਇਹ ਦੁਨੀਆਂ ਵਿੱਚ ਇੱਕ ਤਰ੍ਹਾਂ ਦਾ ਨਵਾਂ ਟੂਰਿਜ਼ਮ ਵੀ ਵਿਕਸਿਤ ਹੋ ਰਿਹਾ ਹੈ ਕਿ ਜਿਸ ਵਿੱਚ ਸੈਲਾਨੀ ਅਤੇ ਪੁਲਾੜੀ ਘਟਨਾਵਾਂ ਦੇ ਸ਼ੁਕੀਨ ਗ੍ਰਹਿਣ ਦੇਖਣ ਦੂਜੇ ਦੇਸ਼ਾਂ ਦਾ ਸਫ਼ਰ ਕਰਦੇ ਹਨ।
ਗ੍ਰਹਿਣਾਂ ਬਾਰੇ ਜਾਣਕਾਰੀ ਭਰਭੂਰ ਇਹ ਫੀਚਰ ਪੂਰਾ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












