ਮੋਦੀ ਨਾਲ ਮੀਟਿੰਗ ਬਾਰੇ ਵਿਵਾਦ ’ਤੇ ਮਮਤਾ ਬੈਨਰਜੀ ਨੇ ਕੀ ਕਿਹਾ - ਅਹਿਮ ਖ਼ਬਰਾਂ

ਮਮਤਾ ਬੈਨਰਜੀ

ਤਸਵੀਰ ਸਰੋਤ, Sanjay das/bbc

ਇਸ ਪੇਜ ਰਾਹੀਂ ਤੁਸੀਂ ਦੇਸ ਵਿਦੇਸ਼ ਦੀਆਂ ਅਹਿਮ ਖ਼ਬਰਾਂ ਪੜ੍ਹੋਗੇ।

ਕੋਲਕਾਤਾ ਤੋਂ ਪ੍ਰਭਾਕਰ ਮਣੀ ਤਿਵਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ, ਉਨ੍ਹਾਂ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਅਤੇ ਸੂਬੇ ਦੇ ਮੁੱਖ ਸਕੱਤਰ ਦੇ ਦਿੱਲੀ ਟਰਾਂਸਫ਼ਰ ਦੇ ਮੁੱਦੇ ਉੱਤੇ ਜਾਰੀ ਵਿਵਾਦ ਉੱਤੇ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣਾ ਪੱਖ ਰੱਖਿਆ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਸਮੀਖਿਆ ਬੈਠਕ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਵਿਚਾਲੇ ਹੋਣੀ ਸੀ। ਇਸ ਦੇ ਲ਼ਈ ਮੈਂ ਆਪਣੇ ਦੌਰੇ ਵਿੱਚ ਕਟੌਤੀ ਕੀਤੀ ਅਤੇ ਕਲਾਈਕੂੰਡਾ ਜਾਣ ਦਾ ਪ੍ਰੋਗਰਾਮ ਬਣਾਇਆ।

ਇਹ ਵੀ ਪੜ੍ਹੋ:

''ਪਰ ਬਾਅਦ ਵਿੱਚ ਬੈਠਕ 'ਚ ਸੱਦੇ ਗਏ ਲੋਕਾਂ ਦੀ ਸੋਧੀ ਹੋਈ ਸੂਚੀ ਵਿੱਚ ਰਾਜਪਾਲ, ਕੇਂਦਰੀ ਮੰਤਰੀਆਂ ਅਤੇ ਵਿਰੋਧੀ ਧਿਰ ਦੇ ਆਗੂ ਦਾ ਨਾਮ ਵੀ ਸ਼ਾਮਲ ਕੀਤਾ ਗਿਆ। ਇਸ ਲਈ ਮੈਂ ਬੈਠਕ ਵਿੱਚ ਹਿੱਸਾ ਨਹੀਂ ਲਿਆ ਕਿਉਂਕਿ ਇਹ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਵਿਚਾਲੇ ਬੈਠਕ ਸੀ ਹੀ ਨਹੀਂ...''

''ਆਖ਼ਿਰ ਗੁਜਰਾਤ ਅਤੇ ਓਡੀਸ਼ਾ ਵਿੱਚ ਤਾਂ ਅਜਿਹੀ ਬੈਠਕਾਂ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਨਹੀਂ ਸੱਦਿਆ ਗਿਆ ਸੀ। ਜਿੱਥੋਂ ਤੱਕ ਦੇਰੀ ਨਾਲ ਪਹੁੰਚਣ ਦਾ ਸਵਾਲ ਹੈ, ਏਟੀਸੀ ਨੇ ਪ੍ਰਧਾਨ ਮੰਤਰੀ ਦਾ ਹੈਲੀਕੌਪਟਰ ਉੱਤਰਨ ਦੀ ਵਜ੍ਹਾ ਕਰਕੇ ਮੈਨੂੰ 20 ਮਿੰਟ ਦੀ ਦੇਰੀ ਨਾਲ ਸਾਗਰ ਦਵੀਪ ਤੋਂ ਕਲਾਈਕੁੰਡਾ ਦੇ ਲਈ ਰਵਾਨਾ ਹੋਣ ਨੂੰ ਕਿਹਾ ਸੀ।''

''ਉਸ ਤੋਂ ਬਾਅਦ ਕਲਾਈਕੁੰਡਾ ਵਿੱਚ ਵੀ ਲਗਭਗ 15 ਮਿੰਟ ਤੱਕ ਹੈਲੀਕੌਪਟਰ ਉੱਤਰਣ ਦੀ ਇਜਾਜ਼ਤ ਮਿਲੀ। ਉਦੋਂ ਤੱਕ ਪ੍ਰਧਾਨ ਮੰਤਰੀ ਪਹੁੰਚ ਗਏ ਸਨ। ਮੈਂ ਉੱਥੇ ਜਾ ਕੇ ਉਨ੍ਹਾਂ ਤੋਂ ਮੁਲਾਕਾਤ ਦੀ ਇਜਾਜ਼ਤ ਮੰਗੀ। ਪਰ ਕਾਫ਼ੀ ਇੰਤਜ਼ਾਰ ਤੋਂ ਬਾਅਦ ਮੈਨੂੰ ਮੁਲਾਕਾਤ ਦੀ ਇਜਾਜ਼ਤ ਦਿੱਤੀ ਗਈ।''

''ਮੈਂ ਪ੍ਰਧਾਨ ਮੰਤਰੀ ਨੂੰ ਰਿਪੋਰਟ ਸੌਂਪੀ ਅਤੇ ਉਨ੍ਹਾਂ ਦੀ ਇਜਾਜ਼ਤ ਲੈ ਕੇ ਦੀਘਾ ਲਈ ਰਵਾਨਾ ਹੋ ਗਈ ਪਰ ਸ਼ਾਮ ਨੂੰ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਫ਼ਤਰ ਤੋਂ ਮੈਨੂੰ ਬਦਨਾਮ ਕਰਨ ਦੇ ਅਭਿਆਨ ਤਹਿਤ ਲਗਾਤਾਰ ਖ਼ਬਰਾਂ ਅਤੇ ਬਿਆਨ ਜਾਰੀ ਕੀਤੇ ਗਏ।''

''ਉਸ ਤੋਂ ਬਾਅਦ ਸੂਬਾ ਸਰਕਾਰ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਮੁੱਖ ਸਕੱਤਰ ਨੂੰ ਅਚਾਨਕ ਦਿੱਲੀ ਬੁਲਾ ਲਿਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਹਮੇਸ਼ਾ ਟਕਰਾਅ ਦੇ ਮੂਡ ਵਿੱਚ ਰਹੇ ਹਨ। ਚੋਣ ਨਤੀਜਿਆਂ ਤੋਂ ਬਾਅਦ ਵੀ ਰਾਜਪਾਲ ਅਤੇ ਦੂਜੇ ਆਗੂ ਲਗਾਤਾਰ ਹਮਲਾਵਰ ਮੂਡ ਵਿੱਚ ਹਨ।''

''ਦਰਅਸਲ, ਭਾਜਪਾ ਆਪਣੀ ਹਾਰ ਨਹੀਂ ਪਚਾ ਪਾ ਰਹੀ। ਇਸ ਲਈ ਬਦਲੇ ਦੀ ਰਾਜਨੀਤੀ ਦੇ ਤਹਿਤ ਇਹ ਸਭ ਕਰ ਰਹੀ ਹੈ।''

ਮਮਤਾ ਨੇ ਇਲਜ਼ਾਮ ਲਗਾਇਆ ਕਿ ਮੁੱਖ ਸਕੱਤਰ ਨੂੰ ਦਿੱਲੀ ਬੁਲਾ ਕੇ ਕੇਂਦਰ ਸਰਕਾਰ ਤੂਫ਼ਾਨ ਰਾਹਤ ਅਤੇ ਕੋਵਿਡ ਖ਼ਿਲਾਫ਼ ਲੜਾਈ ਵਿੱਚ ਸਰਕਾਰ ਨੂੰ ਅਸ਼ਾਂਤ ਕਰਨਾ ਚਾਹੁੰਦੀ ਹੈ।

ਉਨ੍ਹਾਂ ਦਾ ਸਵਾਲ ਸੀ ਕਿ ਆਖ਼ਿਰ ਕੇਂਦਰ ਨੂੰ ਬੰਗਾਲ ਤੋਂ ਇੰਨੀ ਨਾਰਾਜ਼ਗੀ ਕਿਉਂ ਹੈ? ਜੇ ਮੇਰੇ ਨਾਲ ਕੋਈ ਨਾਰਾਜ਼ਗੀ ਹੈ ਤਾਂ ਬੰਗਾਲ ਦੇ ਲੋਕਾਂ ਦੇ ਹਿੱਤ 'ਚ ਮੈਂ ਪ੍ਰਧਾਨ ਮੰਤਰੀ ਦੇ ਪੈਰ ਫੜ ਕੇ ਮਾਫ਼ੀ ਮੰਗਣ ਨੂੰ ਤਿਆਰ ਹਾਂ। ਪਰ ਕੇਂਦਰ ਸਰਕਾਰ ਇਹ ਗੰਦੀ ਖੇਡ ਨਾ ਖੇਡੇ।

ਮਮਤਾ ਨੇ ਕੇਂਦਰ ਤੋਂ ਮੁੱਖ ਸਕੱਤਰ ਨੂੰ ਡੇਪੋਟੇਸ਼ਨ 'ਤੇ ਬੁਲਾਉਣ ਦਾ ਹੁਕਮ ਰੱਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ''ਕੇਂਦਰ ਮੁੱਖ ਸਕੱਤਰ ਨੂੰ ਰਾਜਨੀਤਿਕ ਬਦਲੇ ਦਾ ਸ਼ਿਕਾਰ ਨਾ ਬਣਾਏ।''

ਭਾਜਪਾ ਕੀ ਕਹਿੰਦੀ?

ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੇ ਟਵਿੱਟਰ ਉੱਤੇ ਲਿਖਿਆ, ''ਜਦੋਂ ਮਾਣਯੋਗ ਪ੍ਰਧਾਨ ਮੰਤਰੀ ਚੱਕਰਵਾਤ ਯਾਸ ਦੇ ਮੱਦੇਨਜ਼ਰ ਪੱਛਮੀ ਬੰਗਾਲ ਦੇ ਨਾਗਰਿਕਾਂ ਦੇ ਨਾਲ ਖੜ੍ਹੇ ਹਨ ਤਾਂ ਮਮਤਾ ਜੀ ਨੂੰ ਲੋਕਾਂ ਦੇ ਕਲਿਆਣ ਲਈ ਆਪਣਾ ਹੰਕਾਰ ਵੱਖਰਾ ਰੱਖਣਾ ਚਾਹੀਦਾ ਹੈ। ਪੀਐਮ ਦੀ ਬੈਠਕ ਵਿੱਚੋਂ ਉਨ੍ਹਾਂ ਦਾ ਗੈਰ-ਹਾਜ਼ਿਰ ਹੋਣਾ ਸੰਵਿਧਾਨਿਕ ਲੋਕਾਚਾਰ ਦਾ ਕਤਲ ਹੈ।''

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲਿਖਿਆ, ''ਘਟਨਾਕ੍ਰਮ ਹੈਰਾਨ ਕਰਨ ਵਾਲਾ ਹੈ। ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਵਿਅਕਤੀ ਨਹੀਂ ਸੰਸਥਾ ਹਨ। ਦੋਵੇਂ ਜਨ ਸੇਵਾ ਦਾ ਸੰਕਲਪ ਅਤੇ ਸੰਵਿਧਾਨ ਪ੍ਰਤੀ ਨਿਸ਼ਠਾ ਦੀ ਸਹੁੰਚ ਚੁੱਕ ਕੇ ਅਹੁਦਾ ਗ੍ਰਹਿਣ ਕਰਦੇ ਹਨ।''

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਆਕਸੀਜਨ ਕੰਸਨਟ੍ਰੇਟਰ ਦੀ ਕਾਲਾਬਜ਼ਾਰੀ ਮਾਮਲੇ ਚ ਨਵਨੀਤ ਕਾਲੜਾ ਨੂੰ ਜ਼ਮਾਨਤ

ਦਿੱਲੀ ਦੀ ਇੱਕ ਅਦਾਲਤ ਨੇ ਆਕਸੀਜਨ ਕੰਸਨਟ੍ਰੇਟਰ ਦੀ ਕਾਲਾਬਜ਼ਾਰੀ ਮਾਮਲੇ ਵਿੱਚ ਦਿੱਲੀ ਦੇ ਕਾਰੋਬਾਰੀ ਨਵਨੀਤ ਕਾਲੜਾ ਨੂੰ ਜ਼ਮਾਨਤ ਦੇ ਦਿੱਤੀ ਹੈ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਇਸ ਮਾਮਲੇ ਵਿੱਚ ਚੀਫ਼ ਮੈਟ੍ਰੋਪੌਲਿਟਨ ਮਜਿਸਟ੍ਰੇਟ ਅਰੁਣ ਕੁਮਾਰ ਗਰਗ ਨੇ ਇਹ ਨਿਰਦੇਸ਼ ਦਿੱਤਾ ਕਿ ਮੁਲਜ਼ਮ ਉਨ੍ਹਾਂ ਗਾਹਕਾਂ ਨਾਲ ਸੰਪਰਕ ਨਹੀਂ ਕਰਨਗੇ ਜਿਨ੍ਹਾਂ ਨੂੰ ਉਨ੍ਹਾਂ ਨੇ ਕੰਸਨਟ੍ਰੇਟਰ ਵੇਚੇ ਹਨ ਅਤੇ ਨਾ ਹੀ ਸਬੂਤਾਂ ਨਾਲ ਛੇੜਛਾੜ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਗੇ।

ਅਦਾਲਤ ਦੇ ਆਦੇਸ਼ ਵਿੱਚ ਇਹ ਵੀ ਕਿਹਾ ਗਿਆ ਹੈ ਜਾਂਚ ਲਈ ਪੁਲਿਸ ਜਦੋਂ ਕਦੇ ਵੀ ਉਨ੍ਹਾਂ ਨੂੰ ਸੱਦੇਗੀ, ਉਹ ਸਹਿਯੋਗ ਕਰਨਗੇ। ਦਿੱਲੀ ਪੁਲਿਸ ਆਕਸੀਜਨ ਸੰਕਟ ਵਿਚਾਲੇ ਆਕਸੀਜਨ ਸਲੰਡਰ, ਕੰਸਨਟ੍ਰੇਟਰ ਦੀ ਜਮਾਖੋਰੀ ਅਤੇ ਕਾਲਾਬਜ਼ਾਰੀ ਕਰਨ ਵਾਲਿਆਂ 'ਤੇ ਛਾਪੇਮਾਰੀ ਕਰ ਰਹੀ ਸੀ।

ਇਸੇ ਸਿਲਸਿਲੇ ਤਹਿਤ ਖ਼ਾਨ ਮਾਰਕਿਟ ਇਲਾਕੇ ਵਿੱਚ ਛਾਪੇਮਾਰੀ ਦੌਰਾਨ ਪੁਲਿਸ ਨੂੰ 524 ਆਕਸੀਜਨ ਕੰਸਨਟ੍ਰੇਟਰ ਬਰਾਮਦ ਹੋਏ। ਇੱਥੇ ਮੌਜੂਦ ਖ਼ਾਨ ਚਾਚਾ ਅਤੇ ਟਾਊਨ ਹਾਲ ਰੈਸਟੋਰੈਂਟ ਤੋਂ ਹੀ ਪੁਲਿਸ ਨੂੰ 105 ਕੰਸਨਟ੍ਰੇਟਰ ਮਿਲੇ ਸਨ।

ਦਿੱਲੀ ਪੁਲਿਸ ਨੇ ਟਵਿੱਟਰ ਉੱਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ, ''ਖ਼ਾਨ ਮਾਰਕਿਚ 'ਚ ਖ਼ਾਨ ਚਾਚਾ ਅਤੇ ਟਾਊਨ ਹਾਲ ਰੈਸਟੋਰੈਂਟ ਤੋਂ 105 ਆਕਸੀਜਨ ਕੰਸਨਟ੍ਰੇਟਰ ਬਰਾਮਦ ਹੋਏ, ਮਾਲਿਕ ਨਵਨੀਤ ਕਾਲੜਾ ਤੋਂ ਕੁੱਲ 524 ਕੰਸਨਟ੍ਰੇਟਰ ਬਰਾਮਦ ਹੋਏ, ਉਹ ਦਿਆਲ ਆਪਟੀਕਲਸ ਦਾ ਵੀ ਮਾਲਕ ਹੈ।''

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗਾਨਿਸਤਾਨ ਦੇ ਗ਼ੈਰ-ਮੁਸਲਿਮ ਘੱਟ ਗਿਣਤੀਆਂ ਲਈ ਗ੍ਰਹਿ ਮੰਤਰਾਲੇ ਨੇ ਇਹ ਐਲਾਨ ਕੀਤਾ

ਭਾਰਤ ਦੇ ਗ੍ਰਹਿ ਮੰਤਰਾਲੇ ਨੇ 28 ਮਈ ਨੂੰ ਗੁਜਰਾਤ, ਰਾਜਸਥਾਨ, ਛੱਤੀਸਗੜ੍ਹ, ਹਰਿਆਣਾ ਅਤੇ ਪੰਜਾਬ ਵਿੱਚ ਰਹਿ ਰਹੇ ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਪਰਵਾਸੀ ਘੱਟ-ਗਿਣਤੀ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦੇ ਲਈ ਅਰਜ਼ੀ ਦੇਣ ਨੂੰ ਕਿਹਾ ਹੈ।

ਅਮਿਤ ਸ਼ਾਹ

ਤਸਵੀਰ ਸਰੋਤ, Getty Images

ਗ੍ਰਹਿ ਮੰਤਰਾਲੇ ਨੇ ਪੰਜਾਬ, ਹਰਿਆਣਾ ਦੇ ਗ੍ਰਹਿ ਸਕੱਤਰਾਂ ਨੂੰ ਇਨ੍ਹਾਂ ਪਰਵਾਸੀਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦਾ ਅਧਿਕਾਰ ਦਿੱਤਾ ਹੈ। ਇਸ ਤੋਂ ਇਲਾਵਾ ਗੁਜਰਾਤ, ਛੱਤੀਸਗੜ੍ਹ, ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਜ਼ਿਲ੍ਹਾ ਮੈਜੀਸਟ੍ਰੇਟ ਨੂੰ ਵੀ ਇਹ ਅਧਿਕਾਰ ਦਿੱਤਾ ਹੈ।

ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਨੋਟੀਫ਼ਿਕੇਸ਼ਨ ਨਾਗਰਿਕਤਾ ਕਾਨੂੰਨ 1955 ਦੇ ਸੈਕਸ਼ਨ 16 ਤਹਿਤ ਹੈ, ਜੋ ਕੇਂਦਰ ਸਰਕਾਰ ਨੂੰ ਕਿਸੇ ਅਧਿਕਾਰੀ ਜਾਂ ਅਥੌਰਿਟੀ ਨੂੰ ਕਿਸੇ ਵੀ ਸ਼ਕਤੀ (ਸੈਕਸ਼ਨ 10 ਅਤੇ 18 ਤੋਂ ਇਲਾਵਾ) ਸੌਂਪਣ ਵਿੱਚ ਸਮਰੱਥ ਬਣਾਉਂਦੀ ਹੈ।

ਨਾਗਰਿਕਤਾ ਕਾਨੂੰਨ, 1955 ਦੇ ਸੈਕਸ਼ਨ 16 ਤਹਿਤ ਸਰਕਾਰ ਨੇ ਇਨ੍ਹਾਂ ਨੂੰ ਨਾਗਰਿਕਤਾ ਦੇਣ ਦਾ ਅਧਿਕਾਰ ਦਿੱਤਾ ਹੈ। ਸੈਕਸ਼ਨ ਪੰਜ ਤਹਿਤ ਕੇਂਦਰ ਸਰਕਾਰ ਭਾਰਤ ਦੀ ਨਾਗਰਿਕਤਾ ਦੇ ਲਈ ਰਜਿਸਟ੍ਰੇਸ਼ਨ ਦਾ ਹੁਕਮ ਦਿੰਦੀ ਹੈ।

ਇਸ ਤਹਿਤ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਆਏ ਸਾਰੇ ਗ਼ੈਰ-ਮੁਸਲਿਮ ਘੱਟ ਗਿਣਤੀ ਲੋਕਾਂ ਨੂੰ ਨਾਗਰਿਕਤਾ ਮਿਲੇਗੀ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਕੋਰੋਨਾ ਦੀ ਦੂਜੀ ਲਹਿਰ 'ਚ ਪਹਿਲੀ ਵਾਰ ਦਿੱਲੀ 'ਚ 1000 ਤੋਂ ਘੱਟ ਮਾਮਲੇ ਰਿਪੋਰਟ ਹੋਏ - ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਤੋਂ ਬਾਅਦ ਤੋਂ ਦਿੱਲੀ ਵਿੱਚ ਪਹਿਲੀ ਵਾਰ ਲਾਗ ਦੇ 1000 ਤੋਂ ਵੀ ਘੱਟ ਮਾਮਲੇ ਰਿਪੋਰਟ ਹੋਏ ਹਨ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਉਨ੍ਹਾਂ ਨੇ ਕਿਹਾ, ''ਦਿੱਲੀ ਵਿੱਚ ਪਿਛਲੇ 24 ਘੰਟੇ 'ਚ ਕੋਰੋਨਾ ਲਾਗ ਦੇ ਲਗਭਗ 900 ਮਾਮਲੇ ਰਿਪੋਰਟ ਹੋਏ ਹਨ। ਇਹ ਪਹਿਲੀ ਵਾਰ (ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ) ਹੈ ਕਿ ਦਿੱਲੀ ਵਿੱਚ ਇੱਕ ਹਜ਼ਾਰ ਤੋਂ ਘੱਟ ਮਾਮਲੇ ਰਿਪੋਰਟ ਹੋਏ ਹਨ।''

ਇਸੇ ਦਰਮਿਆਨ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ''ਦਿੱਲੀ 'ਚ 92 ਲੱਖ ਨੌਜਵਾਨ ਹਨ ਜਿਨ੍ਹਾਂ ਲਈ ਸਾਨੂੰ ਵੈਕਸੀਨ ਦੀ 1.84 ਕਰੋੜ ਖ਼ੁਰਾਕਾਂ ਦੀ ਲੋੜ ਹੈ। ਪਰ ਕੇਂਦਰ ਸਰਕਾਰ ਨੇ ਸਾਨੂੰ ਦੱਸਿਆ ਹੈ ਕਿ ਦਿੱਲੀ ਨੂੰ 10 ਜੂਨ ਤੋਂ ਪਹਿਲਾਂ ਵੈਕਸੀਨ ਨਹੀਂ ਮਿਲੇਗੀ। ਜਿਸ ਕਾਰਨ ਸਾਨੂੰ ਨੌਜਵਾਨਾਂ ਦੇ ਸਾਰੇ ਵੈਕਸੀਨੇਸ਼ਨ ਸੈਂਟਰ ਮਜਬੂਰਨ ਬੰਦ ਕਰਨੇ ਪਏ।''

ਉਨ੍ਹਾਂ ਨੇ ਇਹ ਵੀ ਸਵਾਲ ਚੁੱਕੇ ਹਨ ਕਿ ਜੇ ਸੂਬਾ ਸਰਕਾਰਾਂ ਨੂੰ ਵੈਕਸੀਨ ਹਾਸਲ ਕਰਨ ਵਿੱਚ ਦਿੱਕਤ ਆ ਰਹੀ ਹੈ ਤਾਂ ਨਿੱਜੀ ਹਸਪਤਾਲਾਂ ਨੂੰ ਕਿਵੇਂ ਵੈਕਸੀਨ ਮਿਲ ਰਹੀ ਹੈ।

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

IPL ਦੇ ਬਾਕੀ ਮੈਚ ਹੁਣ UAE 'ਚ ਖੇਡੇ ਜਾਣਗੇ

ਇੰਡੀਅਨ ਪ੍ਰੀਮੀਅਰ ਲੀਗ ਦੇ ਸਾਰੇ ਬਾਕੀ ਬਚੇ ਮੈਚ ਹੁਣ ਸੰਯੁਕਤ ਅਰਬ ਅਮੀਰਾਤ (UAE) 'ਚ ਕਰਵਾਏ ਜਾਣਗੇ।

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਇਹ ਫ਼ੈਸਲਾ ਬੀਸੀਸੀਆਈ ਦੀ ਸਪੈਸ਼ਲ ਜਨਰਲ ਮੀਟਿੰਗ ਵਿੱਚ ਲਿਆ ਗਿਆ ਹੈ, ਜਿਸ 'ਚ ਸਾਰੇ ਮੈਂਬਰ ਬਾਕੀ ਮੈਚਾਂ ਨੂੰ ਯੂਏਈ ਵਿੱਚ ਕਰਵਾਉਣ 'ਤੇ ਸਹਿਮਤ ਹੋਏ।

ਇਸ ਤੋਂ ਪਹਿਲਾਂ ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਦੇਖਦੇ ਹੋਏ ਚਾਰ ਮਈ ਨੂੰ ਆਈਪੀਐਲ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਸੀ।

ਇਸ ਦੌਰਾਨ ਕਈ ਟੀਮਾਂ ਦੇ ਖਿਡਾਰੀਆਂ ਦੇ ਕੋਵਿਡ-19 ਦੀ ਚਪੇਟ ਵਿੱਚ ਆਉਣ ਦੀਆਂ ਖ਼ਬਰਾਂ ਵੀ ਆਈਆਂ ਸਨ ਅਤੇ ਵਿਦੇਸ਼ੀ ਖਿਡਾਰੀ ਵਾਪਸ ਪਰਤ ਗਏ ਸਨ।

ਆਈਪੀਐਲ ਦੇ ਪਹਿਲੇ ਪੜਾਅ ਵਿੱਚ 29 ਮੈਚ ਹੋਏ ਸਨ ਅਤੇ ਹੁਣ 31 ਮੈਚ ਹੋਣੇ ਬਾਕੀ ਹਨ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)