ਸ਼ਿਵਰਾਜ ਸਿੰਘ ਚੌਹਾਨ ਅਨੁਸਾਰ ਮੋਦੀ ਸਰਕਾਰ ਨੂੰ ਵੈਕਸੀਨ ਬਾਰੇ ‘ਪਰਫੈਕਟ’ ਨੀਤੀ ਕਿਉਂ ਬਦਲਣੀ ਪਈ -ਪ੍ਰੈੱਸ ਰਿਵੀਊ

ਤਸਵੀਰ ਸਰੋਤ, AFP
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਕੋਵਿਡ ਦੇ ਟੀਕਾਕਰਨ ਸਬੰਧੀ ਕੇਂਦਰ ਸਰਕਾਰ ਕੋਲ ਇਕ ਪਰਫੈਕਟ ਪਾਲਿਸੀ ਸੀ। ਇਸ ਪਾਲਿਸੀ ਨੂੰ ਵੱਖ-ਵੱਖ ਰਾਜਾਂ ਦੀਆਂ ਵੱਖਰੀਆਂ ਮੰਗਾਂ ਕਾਰਨ ਬਦਲਣਾ ਪਿਆ। ਅੰਗਰੇਜ਼ੀ ਅਖ਼ਬਾਰ ਦਿ ਇੰਡੀਅਨ ਐਕਸਪ੍ਰੈਸ ਨਾਲ ਗੱਲਬਾਤ ਵਿਚ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਸਾਰੇ ਮੁੱਖ ਮੰਤਰੀਆਂ ਨੂੰ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਾਲ ਟੀਕਾਕਰਨ ਨੂੰ ਲੈ ਕੇ ਸੈਂਟਰਲਾਈਜ਼ ਪਾਲਿਸੀ ਬਾਰੇ ਗੱਲ ਕਰਨੀ ਚਾਹੀਦੀ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਸ ਉਪਰ ਵਿਚਾਰ ਚਰਚਾ ਕਰਨਗੇ ਅਤੇ ਸ਼ਿਵਰਾਜ ਖ਼ੁਦ ਇਸ ਬਾਰੇ ਮੁੱਖ ਮੰਤਰੀਆਂ ਨਾਲ ਗੱਲ ਕਰਨਗੇ।
ਇਹ ਵੀ ਪੜ੍ਹੋ-
ਚੌਹਾਨ ਨੇ ਕਿਹਾ ਕਿ ਪਹਿਲਾਂ 60 ਸਾਲ ਤੋਂ ਉਪਰ ਅਤੇ ਫਿਰ 45 ਸਾਲ ਤੋਂ ਉਪਰ ਦੇ ਲੋਕਾਂ ਨੂੰ ਟੀਕਾਕਰਨ ਸੁਚਾਰੂ ਨੀਤੀ ਦਾ ਹਿੱਸਾ ਸੀ। ਰਾਜ ਸਰਕਾਰਾਂ ਵੱਲੋਂ 18 ਤੋਂ ਉਪਰ ਦੇ ਲੋਕਾਂ ਲਈ ਵੀ ਟੀਕੇ ਦੀ ਮੰਗ ਕੀਤੀ ਗਈ ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਆਪਣੇ ਤੌਰ ਤੇ ਟੀਕੇ ਦਾ ਪ੍ਰਬੰਧ ਕਰਨ ਲਈ ਕਿਹਾ।
Please wait...
5 ਜੀ ਟੈਕਨਾਲੋਜੀ ਦੇ ਪ੍ਰਭਾਵਾਂ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ ਨੇ ਕੀਤਾ ਦਿੱਲੀ ਹਾਈਕੋਰਟ ਦਾ ਰੁਖ
ਬਾਲੀਵੁੱਡ ਅਭਿਨੇਤਰੀ ਜੂਹੀ ਚਾਵਲਾ ਨੇ 5ਜੀ ਟੈਕਨਾਲੋਜੀ ਨਾਲ ਪੈਣ ਵਾਲੇ ਪ੍ਰਭਾਵਾਂ ਸਬੰਧੀ ਸੋਧ ਦੀ ਮੰਗ ਨੂੰ ਲੈ ਕੇ ਦਿੱਲੀ ਹਾਈਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਹੈ।
ਅੰਗਰੇਜ਼ੀ ਅਖ਼ਬਾਰ ਦਿ ਹਿੰਦੂ ਦੀ ਖਬਰ ਮੁਤਾਬਕ 2 ਜੂਨ ਨੂੰ ਇਸ ਸਬੰਧੀ ਸੁਣਵਾਈ ਹੋਵੇਗੀ ਅਤੇ ਜੂਹੀ ਚਾਵਲਾ ਸਮੇਤ ਦੋ ਲੋਕਾਂ ਵੱਲੋਂ ਪਾਈ ਪਟੀਸ਼ਨ ਵਿੱਚ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ, ਸੈਂਟਰਲ ਪਾਲਿਊਸ਼ਨ ਕੰਟਰੋਲ ਬੋਰਡ ਅਤੇ ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ ਇੰਡੀਆ ਨੂੰ ਵੀਂ ਸੋਧ ਵਿਚ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ।

ਤਸਵੀਰ ਸਰੋਤ, AFP
ਖ਼ਬਰ ਮੁਤਾਬਿਕ ਪਟੀਸ਼ਨ ਵਿੱਚ ਆਖਿਆ ਗਿਆ ਹੈ ਕਿ ਭਾਰਤ ਵਿੱਚ 5ਜੀ ਟੈਕਨਾਲੋਜੀ ਦੇ ਟਰਾਇਲ ਤੋਂ ਪਹਿਲਾਂ ਇਸ ਦਾ ਮਨੁੱਖੀ ਸਿਹਤ, ਵਾਤਾਵਰਣ ਅਤੇ ਪਸ਼ੂ ਪੰਛੀਆਂ ਉੱਪਰ ਪੈਣ ਵਾਲੇ ਪ੍ਰਭਾਵ ਬਾਰੇ ਸੋਧ ਹੋਣੀ ਚਾਹੀਦੀ ਹੈ।
ਐਡਵੋਕੇਟ ਦੀਪਕ ਖੋਸਲਾ ਰਾਹੀਂ ਪਾਈ ਇਸ ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਟੈਲੀਕਾਮ ਮੰਤਰਾਲੇ ਨੇ ਮਾਰਚ 2019 ਵਿੱਚ ਆਰਟੀਆਈ ਦੇ ਜਵਾਬ ਵਿਚ ਕਿਹਾ ਸੀ ਕਿ ਰੇਡੀਓ ਫ੍ਰੀਕੁਐਂਸੀ ਰੇਡੀਏਸ਼ਨ ਸਬੰਧੀ ਕੋਈ ਸੋਧ ਨਹੀਂ ਹੋਈ ਹੈ।
ਪਟੀਸ਼ਨ ਵਿੱਚ ਬੈਲਜੀਅਮ ਦੀ ਰਾਜਧਾਨੀ ਬ੍ਰੱਸਲਜ਼ ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਹ ਦੁਨੀਆਂ ਦਾ ਪਹਿਲਾ ਵੱਡਾ ਸ਼ਹਿਰ ਹੈ ਜਿਥੇ 5 ਜੀ ਰੋਲਆਊਟ ਨੂੰ ਅਪ੍ਰੈਲ 2019 ਵਿੱਚ ਰੋਕ ਦਿੱਤਾ ਗਿਆ ਸੀ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕੋਟਕਪੂਰਾ ਗੋਲ਼ੀਕਾਂਡ: ਐਸਆਈਟੀ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਚਾਰ ਘੰਟੇ ਕੀਤੀ ਪੁੱਛਗਿੱਛ
2015 ਵਿੱਚ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿਚ ਧਰਨਾ ਪ੍ਰਦਰਸ਼ਨ ਕਰ ਰਹੇ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਦੀ ਜਾਂਚ ਨਾਲ ਸਬੰਧਿਤ ਬਣਾਈ ਗਈ ਐਸਆਈਟੀ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਕੋਲੋਂ ਪੁੱਛਗਿੱਛ ਕੀਤੀ।

ਤਸਵੀਰ ਸਰੋਤ, Getty Images
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਇਹ ਪੁੱਛਗਿੱਛ ਤਕਰੀਬਨ ਚਾਰ ਘੰਟੇ ਚੱਲੀ। 2015 ਦੇ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਕਈ ਕਾਂਗਰਸੀ ਵਿਧਾਇਕਾਂ ਨੇ ਵੀ ਸਵਾਲ ਚੁੱਕੇ ਹਨ।
ਕਾਂਗਰਸ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਸੋਮਵਾਰ ਨੂੰ ਦਿੱਲੀ ਵਿਖੇ ਕਈ ਵਿਧਾਇਕਾਂ ਨਾਲ ਇਸ ਬਾਰੇ ਚਰਚਾ ਵੀ ਕੀਤੀ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਲਗਾਤਾਰ ਸਵਾਲ ਚੁੱਕਦੇ ਰਹੇ ਹਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












