ਬੇਅਦਬੀ ਦੀਆਂ ਘਟਨਾਵਾਂ ਡੇਰਾ ਸੱਚਾ ਸੌਦਾ ਦੇ ਮੁਖੀ ਦੀ ਬੇਇਜ਼ਤੀ ਦੇ ਬਦਲੇ ਦਾ ਹਿੱਸਾ- ਐਸਆਈਟੀ : ਪ੍ਰੈੱਸ ਰਿਵੀਊ

ਤਸਵੀਰ ਸਰੋਤ, jasbirshetra/bbc
ਆਈਜੀ ਐੱਸਪੀਐੱਸ ਪਰਮਾਰ ਦੀ ਸਰਪ੍ਰਸਤੀ ਹੇਠ ਬਣੀ ਨਵੀਂ ਐਸਆਈਟੀ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਬੇਇਜ਼ਤੀ ਦੇ ਬਦਲੇ ਦਾ ਹਿੱਸਾ ਸਨ।
ਦਿ ਟ੍ਰਿਬਿਊਨ ਵਿੱਚ ਛਪੀ ਖ਼ਬਰ ਮੁਤਾਬਿਕ ਮਹਿੰਦਰਪਾਲ ਸਿੰਘ ਬਿੱਟੂ ਇਨ੍ਹਾਂ ਬਦਲੇ ਦੀਆਂ ਘਟਨਾਵਾਂ ਦਾ ਹਿੱਸਾ ਸੀ ਜਿਸ ਦੀ ਬਾਅਦ ਵਿੱਚ ਨਾਭਾ ਜੇਲ੍ਹ ਵਿੱਚ ਮੌਤ ਹੋ ਗਈ ਸੀ।
ਐਸਆਈਟੀ ਨੇ ਹਾਲ ਹੀ ਵਿੱਚ ਛੇ ਲੋਕਾਂ ਦੀ ਗ੍ਰਿਫ਼ਤਾਰੀ ਨੂੰ ਵੀ ਵੱਡੀ ਸਫਲਤਾ ਦੱਸਿਆ ਹੈ।
ਇਹ ਵੀ ਪੜ੍ਹੋ-
ਵਿਰੋਧੀ ਰਾਜਨੀਤਕ ਪਾਰਟੀਆਂ ਦੇ ਨਾਲ ਨਾਲ ਕਾਂਗਰਸ ਦੇ ਆਪਣੇ ਆਗੂਆਂ ਨੇ ਵੀ ਬੇਅਦਬੀ ਮਾਮਲੇ ਦੀ ਜਾਂਚ ਉਪਰ ਸਵਾਲ ਚੁੱਕੇ ਸਨ।
ਇਸੇ ਮਾਮਲੇ ਨਾਲ ਸਬੰਧਿਤ ਸੁਖਜਿੰਦਰ ਸਿੰਘ ਜਿਸ ਦੀ ਗ੍ਰਿਫਤਾਰੀ ਹੋਈ ਹੈ,ਦੀ ਲਿਖਾਵਟ ਦੇ ਸੈਂਪਲ ਸੋਮਵਾਰ ਨੂੰ ਪੁਲੀਸ ਨੇ ਜਾਂਚ ਲਈ ਲਏ। ਸੀਬੀਆਈ ਨੇ ਜਾਂਚ ਦੌਰਾਨ ਕਈ ਆਰੋਪੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ।
Please wait...
ਬਲੈਕ ਫੰਗਸ: ਦਿੱਲੀ ਹਾਈ ਕੋਰਟ ਨੇ ਕਿਹਾ, 'ਬਜ਼ੁਰਗਾਂ ਦੀ ਬਜਾਏ ਸਾਨੂੰ ਨੌਜਵਾਨਾਂ ਨੂੰ ਬਚਾਉਣਾ ਹੋਵੇਗਾ'
ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਬਲੈਕ ਫੰਗਸ ਦੀ ਦਵਾਈ ਦੀ ਕਮੀ ਉੱਪਰ ਸੁਣਵਾਈ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਬਜਾਏ ਸਾਨੂੰ ਨੌਜਵਾਨਾਂ ਨੂੰ ਬਚਾਉਣਾ ਹੋਵੇਗਾ ਹਾਲਾਂਕਿ ਇਹ ਕਰੂਰ ਹੈ।
ਦੈਨਿਕ ਭਾਸਕਰ ਵਿੱਚ ਛਪੀ ਖ਼ਬਰ ਮੁਤਾਬਿਕ ਕੇਂਦਰ ਸਰਕਾਰ ਦੀ ਕੋਰੋਨਾ ਅਤੇ ਡਰੱਗ ਮੈਨੇਜਮੈਂਟ ਨੂੰ ਲੈ ਕੇ ਇਕ ਯਾਚਿਕਾ ਉੱਪਰ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ ਇਹ ਟਿੱਪਣੀ ਕੀਤੀ।
ਬਲੈਕ ਸੰਘਰਸ਼ ਦੇ ਇਲਾਜ ਵਿਚ ਕਾਰਾਗਰ ਐੱਮਫੋਟੈਰੀਸਿਨ ਬੀ ਦਵਾਈ ਦੀ ਭਾਰੀ ਕਮੀ ਨੂੰ ਲੈ ਕੇ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਸਾਨੂੰ ਬਿਮਾਰੀ ਦੀ ਚਪੇਟ ਵਿਚ ਆਏ ਬਜ਼ੁਰਗਾਂ ਤੋਂ ਜ਼ਿਆਦਾ ਨੌਜਵਾਨਾਂ ਨੂੰ ਬਚਾਉਣ ਤੇ ਧਿਆਨ ਦੇਣਾ ਹੋਵੇਗਾ।

ਤਸਵੀਰ ਸਰੋਤ, Getty Images
ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਜਸਮੀਤ ਸਿੰਘ ਦੀ ਬੈਂਚ ਨੇ ਕਿਹਾ ਕਿ ਹਾਲਾਂਕਿ ਇਹ ਬੇਹੱਦ ਕਰੂਰ ਹੈ ਪਰ ਨੌਜਵਾਨਾਂ ਉੱਪਰ ਇਸ ਦੇਸ਼ ਦਾ ਭਵਿੱਖ ਨਿਰਭਰ ਹੈ ਇਸ ਕਰਕੇ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਬਚਾਉਣਾ ਜ਼ਰੂਰੀ ਹੈ।
ਬੈਂਚ ਨੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੂੰ ਬਲੈਕ ਫੰਗਸ ਦੇ ਇਲਾਜ ਵਿੱਚ ਇਸਤੇਮਾਲ ਹੋਣ ਵਾਲੀਆਂ ਦਵਾਈਆਂ ਦੀ ਵਰਤੋਂ ਸਬੰਧੀ ਸਪਸ਼ਟ ਦਿਸ਼ਾ ਨਿਰਦੇਸ਼ ਬਣਾਉਣ ਦੇ ਆਦੇਸ਼ ਵੀ ਦਿੱਤੇ ਹਨ।
ਬੈਂਚ ਨੇ ਟੀਕਾਕਰਨ ਪਾਲਿਸੀ ਉੱਪਰ ਵੀ ਟਿੱਪਣੀ ਕੀਤੀ ਅਤੇ ਕਿਹਾ ਕਿ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ ਜਿਨ੍ਹਾਂ ਦੇ ਟੀਕਾਕਰਨ ਨੂੰ ਪਹਿਲ ਦੇਣੀ ਚਾਹੀਦੀ ਸੀ।
ਦਿੱਲੀ ਸਰਕਾਰ ਨੇ ਸ਼ਰਾਬ ਦੀ ਹੋਮ ਡਿਲਿਵਰੀ ਦਾ ਰਾਹ ਕੀਤਾ ਪੱਧਰਾ
ਦਿੱਲੀ ਸਰਕਾਰ ਨੇ ਸ਼ਰਾਬ ਦੀ ਹੋਮ ਡਿਲਿਵਰੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨੀਤੀ ਨੂੰ ਹਰੀ ਝੰਡੀ ਉਪਰਾਜਪਾਲ ਦੀ ਸਹਿਮਤੀ ਤੋਂ ਬਾਅਦ ਮਿਲੀ ਹੈ।
ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈਸ ਵਿਚ ਛਪੀ ਖਬਰ ਮੁਤਾਬਕ ਐਲ-13 ਲਾਇਸੈਂਸ ਧਾਰਕ ਆਨਲਾਈਨ ਵੈੱਬ ਪੋਰਟਲ ਮੋਬਾਇਲ ਐਪ ਰਾਹੀਂ ਮਿਲੇ ਆਰਡਰ ਦੁਆਰਾ ਘਰਾਂ ਵਿੱਚ ਸ਼ਰਾਬ ਦੀ ਡਿਲਿਵਰੀ ਕਰ ਸਕਦੇ ਹਨ।

ਤਸਵੀਰ ਸਰੋਤ, Getty Images
ਹੋਸਟਲ, ਦਫ਼ਤਰ ਅਤੇ ਹੋਰ ਅਦਾਰਿਆਂ ਵਿੱਚ ਸ਼ਰਾਬ ਦੀ ਡਿਲਿਵਰੀ ਨਹੀਂ ਹੋ ਸਕਦੀ।
ਇਨ੍ਹਾਂ ਨਵੇਂ ਨਿਯਮਾਂ ਮੁਤਾਬਕ ਰੈਸਟੋਰੈਂਟ, ਕਲੱਬ ਅਤੇ ਹੋਟਲਾਂ ਨਾਲ ਜੁੜੇ ਬਾਹਰ ਛੱਤ ਬਾਲਕਨੀ ਵਗੈਰਾ ਵਿੱਚ ਵੀ ਸ਼ਰਾਬ ਮੁਹੱਈਆ ਕਰਾ ਸਕਦੇ ਹਨ।
ਦਿੱਲੀ ਸਰਕਾਰ ਵੱਲੋਂ ਸ਼ਰਾਬ ਦੇ ਆਨਲਾਈਨ ਆਰਡਰ ਲਈ ਵੈੱਬ ਪੋਰਟਲ ਬਣਾਉਣ ਦੀ ਵੀ ਤਜਵੀਜ਼ ਸੀ ਪਰ ਅਨਲੌਕ ਤੋਂ ਬਾਅਦ ਸ਼ਰਾਬ ਦੇ ਦੁਕਾਨਾਂ ਖੁੱਲ੍ਹਣ ਤੋਂ ਬਾਅਦ ਇਸ ਉੱਪਰ ਜ਼ਿਆਦਾ ਚਰਚਾ ਨਹੀਂ ਹੋਈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












