ਮਲੇਰਕੋਟਲਾ: ਮਹਿਲਾ ਡੀਸੀ ਤੇ ਮਹਿਲਾ ਪੁਲਿਸ ਮੁਖੀ ਵਾਲੇ ਨਵੇਂ ਜ਼ਿਲ੍ਹੇ ਵਿੱਚ ਔਰਤਾਂ ਲਈ ਇਹ ਐਲਾਨ ਹੋਏ

ਮਲੇਰਕੋਟਲਾ
    • ਲੇਖਕ, ਅਰਵਿੰਦ ਛਾਬੜਾ
    • ਰੋਲ, ਬੀਬੀਸੀ ਪੱਤਰਕਾਰ

ਸੋਮਵਾਰ, 7 ਜੂਨ ਨੂੰ ਇਤਿਹਾਸਕ ਕਸਬਾ ਮਲੇਰਕੋਟਲਾ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਇਆ ਜਾਏਗਾ। ਪਿਛਲੇ ਬੁੱਧਵਾਰ ਨੂੰ ਪੰਜਾਬ ਕੈਬਨਿਟ ਨੇ ਇਤਿਹਾਸਕ ਕਸਬੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਸੀ।

ਮਲੇਰਕੋਟਲਾ ਦੇ ਇਤਿਹਾਸ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨੂੰ ਜ਼ਿਲ੍ਹਾ ਬਣਾਉਣਾ ਸਥਾਨਕ ਲੋਕਾਂ ਦੀ ਚਿਰਕੋਣੀ ਮੰਗ ਸੀ। ਇਸ ਨਾਲ ਪ੍ਰਸ਼ਾਸਕੀ ਕੰਮ ਕਰਵਾਉਣ ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਹੋਣਗੀਆਂ ਅਤੇ ਹੁਣ ਪ੍ਰਸ਼ਾਸਕੀ ਸਮੱਸਿਆਵਾਂ ਸਹਿਜ ਨਾਲ ਹੱਲ ਹੋਣਗੀਆਂ।

ਮਲੇਰਕੋਟਲਾ ਪੰਜਾਬ ਦਾ ਮੁਸਲਿਮ ਬਹੁਗਿਣਤੀ ਵਾਲਾ ਸ਼ਹਿਰ ਹੈ ਅਤੇ ਜਨਗਣਨਾ 2011 ਮੁਤਾਬਕ ਲਗਭਗ 68.50 ਫੀਸਦ ਆਬਾਦੀ ਇਸਲਾਮ ਨੂੰ ਆਪਣਾ ਧਰਮ ਮੰਨਦੀ ਹੈ।

ਮਲੇਰਕੋਟਲਾ ਸ਼ਹਿਰ ਵਿੱਚ ਹਿੰਦੂ ਧਰਮ ਦੂਜਾ ਸਭ ਤੋਂ ਵੱਧ ਮੰਨਿਆ ਜਾਣ ਵਾਲਾ ਧਰਮ ਹੈ ਅਤੇ ਇਸ ਦਾ ਅਨੁਮਾਨ ਲਗਭਗ 20.71 ਫੀਸਦ ਹੈ।

ਇਹ ਵੀ ਪੜ੍ਹੋ:

ਮਲੇਰਕੋਟਲਾ ਸ਼ਹਿਰ ਵਿੱਚ ਈਸਾਈ ਧਰਮ ਨੂੰ ਮੰਨਣ ਵਾਲੇ 0.13%, ਜੈਨ ਧਰਮ ਵਿੱਚ 1.11%, ਬੁੱਧ ਧਰਮ ਵਿੱਚ 0.02% ਅਤੇ ਸਿੱਖ ਧਰਮ ਵਿੱਚ ਮੰਨਣ ਵਾਲੇ 9.50% ਲੋਕ ਹਨ।

ਮੁੱਢਲੇ ਤੌਰ 'ਤੇ ਮਲੇਰਕੋਟਲਾ ਤੇ ਅਹਿਮਦਗੜ੍ਹ ਤਹਿਸੀਲਾਂ ਅਤੇ ਅਮਰਗੜ੍ਹ ਸਬ ਤਹਿਸੀਲ ਨਵੇਂ ਬਣੇ ਜ਼ਿਲ੍ਹੇ ਵਿੱਚ ਸ਼ਾਮਲ ਹੋਣਗੀਆਂ।

ਨਵੇਂ ਬਣੇ ਜ਼ਿਲ੍ਹੇ ਦੀ ਖ਼ਾਸ ਗਲ ਇਹ ਵੀ ਹੈ ਕਿ ਇਸ ਵਿੱਚ ਡਿਪਟੀ ਕਮਿਸ਼ਨਰ ਤੇ ਪੁਲਿਸ ਮੁਖੀ ਦੋਵੇਂ ਮਹਿਲਾ ਹਨ।

ਇੱਥੋਂ ਦੀ ਵਿਧਾਇਕ ਵੀ ਇੱਕ ਮਹਿਲਾ ਹਨ-ਰਜ਼ਿਆ ਸੁਲਤਾਨਾ। ਡਿਪਟੀ ਕਮਿਸ਼ਨਰ ਅਮ੍ਰਿਤ ਕੌਰ ਗਿੱਲ ਅਤੇ ਐੱਸਐੱਸਪੀ ਕੰਵਰਦੀਪ ਕੌਰ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਇੱਕ ਸੀਨੀਅਰ ਅਧਿਕਾਰੀ ਤੋਂ ਜਦੋਂ ਇਹ ਪੁੱਛਿਆ ਗਿਆ ਕਿ ਮਹਿਲਾ ਅਫ਼ਸਰਾਂ ਦਾ ਇਸ ਜ਼ਿਲ੍ਹੇ ਵਿੱਚ ਤੈਨਾਤ ਕੀਤੇ ਜਾਣ ਮਗਰੋਂ ਕੋਈ ਖ਼ਾਸ ਸੋਚ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਨਹੀਂ, ਇਹ ਇੱਕ ਇਤਫ਼ਾਕ ਹੈ।

ਕੀ-ਕੀ ਹੋਏਗਾ ਮਲੇਰਕੋਟਲਾ ਵਿਖੇ

ਮਲੇਰਕੋਟਲਾ ਲਈ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ ਗਿਆ ਹੈ। ਨੌਜਵਾਨ ਤੇ ਕੁੜੀਆਂ ਨੂੰ ਡਾਕਟਰੀ ਸਿੱਖਿਆ ਦੇ ਯੋਗ ਬਣਾਉਣ ਲਈ ਨਵਾਬ ਸ਼ੇਰ ਮੁਹੰਮਦ ਖ਼ਾਨ ਦੇ ਨਾਂ ਉੱਤੇ 500 ਕਰੋੜ ਰੁਪਏ ਦੀ ਲਾਗਤ ਵਾਲਾ ਸਰਕਾਰੀ ਮੈਡੀਕਲ ਕਾਲਜ ਜਲਦ ਸਥਾਪਤ ਕੀਤਾ ਜਾਵੇਗਾ ਜਿਸ ਲਈ ਸੂਬਾ ਸਰਕਾਰ ਨੇ ਰਾਏਕੋਟ ਰੋਡ ਉੱਤੇ 25 ਏਕੜ ਜ਼ਮੀਨ ਪਹਿਲਾਂ ਹੀ ਅਲਾਟ ਕਰ ਦਿੱਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਮੰਤਵ ਲਈ 50 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪਹਿਲਾਂ ਹੀ ਮਨਜ਼ੂਰ ਕਰ ਦਿੱਤੀ ਗਈ ਹੈ।

ਕੁੜੀਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਰਕਾਰੀ ਕਾਲਜ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਇਸ ਲਈ ਕੁੜੀਆਂ ਨੂੰ ਹੁਣ ਦੂਰ ਜਾਣਾ ਪੈਂਦਾ ਹੈ।

ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, Capt. Amarinder Singh/FB

ਤਸਵੀਰ ਕੈਪਸ਼ਨ, ਈਦ ਮੌਕੇ ਮੁੱਖ ਮੰਤਰੀ ਨੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ

10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਬੱਸ ਅੱਡਾ ਉਸਾਰਿਆ ਜਾਵੇਗਾ ਅਤੇ ਮਲੇਰਕੋਟਲਾ ਨੂੰ ਮਹਿਲਾ ਥਾਣਾ ਵੀ ਮਿਲੇਗਾ ਜਿੱਥੇ ਸਾਰਾ ਕੰਮਕਾਜ ਮਹਿਲਾ ਸਟਾਫ਼ ਵੱਲੋਂ ਹੀ ਕੀਤਾ ਜਾਵੇਗਾ।

ਮਲੇਰਕੋਟਲਾ ਦੇ ਸਰਬਪੱਖੀ ਸ਼ਹਿਰੀ ਵਿਕਾਸ ਲਈ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਤਹਿਤ 6 ਕਰੋੜ ਰੁਪਏ ਦੀ ਰਾਸ਼ੀ ਦਾ ਵੀ ਐਲਾਨ ਕੀਤਾ ਗਿਆ ਹੈ।

ਮਲੇਰਕੋਟਲਾ ਇੱਕ ਸਭਿਆਚਾਰਕ ਵਿਰਾਸਤ ਵਾਲਾ ਸ਼ਹਿਰ ਹੈ। ਮੁੱਖ ਮੰਤਰੀ ਨੇ ਮੁਬਾਰਕ ਮੰਜ਼ਿਲ ਪੈਲੇਸ ਦੀ ਸੰਭਾਲ ਕਰਨ ਅਤੇ ਮੁੜ ਸਥਾਪਤੀ ਦਾ ਕਾਰਜ ਆਪਣੇ ਹੱਥਾਂ ਵਿੱਚ ਲੈਣ ਲਈ ਆਗਾ ਖ਼ਾਨ ਫਾਊਡੇਸ਼ਨ, ਯੂਕੇ ਨੂੰ ਪੱਤਰ ਲਿਖਿਆ ਹੈ।

ਇਹ ਕਿਲਾ ਮਲੇਰਕੋਟਲਾ ਦੇ ਆਖ਼ਰੀ ਸ਼ਾਸਕ ਨਵਾਬ ਇਫ਼ਤਿਖਾਰ ਅਲੀ ਖ਼ਾਨ ਦੀ ਪਤਨੀ ਬੇਗ਼ਮ ਸਾਹਿਬਾ ਮੁਨੱਵਰ ਉਲ ਨਿਸਾ ਕੋਲ ਸੀ।

ਮਲੇਰਕੋਟਲਾ
ਤਸਵੀਰ ਕੈਪਸ਼ਨ, ਮਲੇਰਕੋਟਲਾ ਦੀ ਖ਼ਾਸ ਗਲ ਇਹ ਹੈ ਕਿ ਇਸ ਵਿੱਚ ਡਿਪਟੀ ਕਮਿਸ਼ਨਰ ਤੇ ਪੁਲਿਸ ਮੁਖੀ ਦੋਵੇਂ ਮਹਿਲਾ ਹਨ

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਮੁਬਾਰਕ ਮੰਜ਼ਿਲ ਪੈਲੇਸ ਐਕਵਾਇਰ ਕਰ ਲਿਆ ਹੈ ਅਤੇ ਇਸ ਦੀ ਪੁਨਰ ਸਥਾਪਨਾ ਅਤੇ ਸਾਂਭ-ਸੰਭਾਲ ਕਰਨਾ ਸਹੀ ਮਾਅਨਿਆਂ ਵਿੱਚ ਮਲੇਰਕੋਟਲਾ ਦੇ ਨਵਾਬਾਂ ਨੂੰ ਸ਼ਰਧਾਂਜਲੀ ਹੋਵੇਗੀ ਤਾਂ ਕਿ ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਦਾ ਹੋਰ ਪਸਾਰ ਹੋ ਸਕੇ।

ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ ਜਾਂ ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ:

ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ।

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ।

ਪਿਛਲੇ ਕੈਬਨਿਟ ਨੇ ਮੁੱਖ ਮੰਤਰੀ ਨੂੰ 12 ਵਿਭਾਗਾਂ ਪੁਲਿਸ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ ਅਤੇ ਘੱਟ ਗਿਣਤੀ, ਖੇਤੀਬਾੜੀ ਅਤੇ ਕਿਸਾਨ ਵਿਕਾਸ, ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਅਤੇ ਸੈਕੰਡਰੀ), ਰੋਜ਼ਗਾਰ ਉਤਪੱਤੀ, ਉਦਯੋਗ ਅਤੇ ਵਣਜ, ਖ਼ੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਤੋਂ ਇਲਾਵਾ ਵਿੱਤ ਦੇ ਦਫ਼ਤਰਾਂ ਲਈ ਨਵੀਆਂ ਅਸਾਮੀਆਂ ਸਿਰਜੇ ਜਾਣ ਨੂੰ ਮਨਜ਼ੂਰੀ ਦੇਣ ਲਈ ਅਧਿਕਾਰ ਸੌਂਪ ਦਿੱਤੇ ਸਨ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਮਲੇਰਕੋਟਲਾ ਦਾ ਇਤਿਹਾਸ

ਅਫ਼ਗ਼ਾਨਿਸਤਾਨ ਤੋਂ ਸ਼ੇਖ਼ ਸਦਰੂਦੀਨ-ਏ-ਜਹਾਂ ਵੱਲੋਂ 1454 ਵਿੱਚ ਇਸ ਦੀ ਸਥਾਪਨਾ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਬਾਯਜੀਦ ਖ਼ਾਨ ਵੱਲੋਂ 1657 ਵਿੱਚ ਮਲੇਰਕੋਟਲਾ ਸਟੇਟ ਦੀ ਸਥਾਪਨਾ ਕੀਤੀ ਗਈ। ਬਾਅਦ ਵਿੱਚ ਪਟਿਆਲਾ ਐਂਡ ਈਸਟ ਪੰਜਾਬ ਸਟੇਟਜ਼ ਯੂਨੀਅਨ (ਪੈਪਸੂ) ਦੀ ਸਿਰਜਣਾ ਕਰਨ ਲਈ ਮਲੇਰਕੋਟਲਾ ਦਾ ਰਲੇਵਾਂ ਨੇੜਲੇ ਰਾਜਸੀ ਸੂਬਿਆਂ ਨਾਲ ਕਰ ਦਿੱਤਾ ਗਿਆ।

1956 ਵਿੱਚ ਸੂਬਿਆਂ ਦੇ ਪੁਨਰਗਠਨ ਮੌਕੇ ਪੁਰਾਣੇ ਮਲੇਰਕੋਟਲਾ ਸਟੇਟ ਦਾ ਖੇਤਰ ਪੰਜਾਬ ਦਾ ਹਿੱਸਾ ਬਣ ਗਿਆ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਸਿੱਖ ਇਤਿਹਾਸ ਵਿੱਚ ਸ਼ਹਿਰ ਦੀ ਮਹੱਤਤਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਦੁਨੀਆਂ ਭਰ ਦੇ ਲੋਕ ਖ਼ਾਸ ਕਰਕੇ ਸਿੱਖ ਮਲੇਰਕੋਟਲਾ ਦੇ ਸਾਬਕਾ ਨਵਾਬ ਸ਼ੇਰ ਮੁਹੰਮਦ ਖ਼ਾਨ ਪ੍ਰਤੀ ਸਤਿਕਾਰ ਭੇਟ ਕਰਦੇ ਹਨ।

ਉਨ੍ਹਾਂ ਨੇ ਸਰਹਿੰਦ ਦੇ ਸ਼ਾਸਕ ਵਜ਼ੀਰ ਖ਼ਾਨ ਵੱਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਨੂੰ 9 ਸਾਲ ਦੀ ਉਮਰ ਵਿੱਚ ਅਤੇ ਬਾਬਾ ਫ਼ਤਿਹ ਸਿੰਘ ਜੀ ਨੂੰ 7 ਸਾਲ ਦੀ ਉਮਰ ਵਿੱਚ ਤਸ਼ੱਦਦ ਕਰ ਜਿਉਂਦੇ ਨੀਹਾਂ ਵਿੱਚ ਚਿਣਵਾਉਣ ਖ਼ਿਲਾਫ਼ ਆਵਾਜ਼ ਚੁੱਕੀ ਸੀ।

ਮਲੇਰਕੋਟਲਾ

ਇਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਵਾਬ ਸ਼ੇਰ ਮੁਹੰਮਦ ਖ਼ਾਨ ਅਤੇ ਮਲੇਰਕੋਟਲਾ ਦੇ ਲੋਕਾਂ ਨੂੰ ਸੁਭਾਗ ਬਖਸ਼ਿਸ਼ ਕੀਤਾ ਸੀ ਕਿ ਇਹ ਸ਼ਹਿਰ ਸ਼ਾਂਤੀ ਅਤੇ ਖ਼ੁਸ਼ੀਆਂ ਨਾਲ ਵੱਸਦਾ ਰਹੇਗਾ।

ਇਤਿਹਾਸਕਾਰ ਦੱਸਦੇ ਹਨ ਕਿ ਇਸ ਸ਼ਹਿਰ ਉੱਪਰ ਸੂਫ਼ੀ ਸੰਤ ਬਾਬਾ ਹੈਦਰ ਸ਼ੇਖ਼ ਦੀ ਵੀ ਮਿਹਰ ਹੈ ਜਿਨਾਂ ਦੀ ਇੱਥੇ ਦਰਗਾਹ ਵੀ ਬਣੀ ਹੋਈ ਹੈ।

ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਅਤੇ ਮਲੇਰਕੋਟਲਾ ਦੇ ਵਿਧਾਇਕ ਰਜ਼ੀਆ ਸੁਲਤਾਨਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁਫ਼ਤੀ ਇਰਤਿਕਾ-ਉਲ-ਹਸਨ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

ਮੁੱਖ ਮੰਤਰੀ ਨੇ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਦੇ ਹੋਏ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ।

ਉਨ੍ਹਾਂ ਨੇ ਕਿਹਾ ਸੀ ਕਿ ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਲਏ ਗਏ ਇਸ ਫ਼ੈਸਲੇ ਦਾ ਮਕਸਦ ਮਲੇਰਕੋਟਲਾ ਦੇ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣਾ, ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਕਾਇਮ ਰੱਖਣਾ ਅਤੇ ਇਸ ਖੇਤਰ ਦੇ ਸਮੁੱਚੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣਾ ਵੀ ਹੈ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)