ਪੁਣੇ ਦੀ ਕੈਮੀਕਲ ਫੈਕਟਰੀ ਵਿੱਚ ਅੱਗ, ਘੱਟੋ-ਘੱਟ 18 ਮਜ਼ਦੂਰਾਂ ਦੀ ਮੌਤ, ਕਈਆਂ ਦੇ ਫਸੇ ਹੋਣ ਦਾ ਖਦਸ਼ਾ

ਤਸਵੀਰ ਸਰੋਤ, ANI
ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਨਾਲ ਘੱਟੋ-ਘੱਟ 18 ਮਜ਼ਦੂਰਾਂ ਦੀ ਮੌਤ ਹੋ ਗਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਲਈ ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਹੈ।
ਇਹ ਫੈਕਟਰੀ ਪੁਣੇ ਦੇ ਘੋਟਾਵੜੇ ਖੇਤਰ ਵਿੱਚ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਬੀਬੀਸੀ ਮਰਾਠੀ ਦੇ ਸਹਿਯੋਗੀ ਪੱਤਰਕਾਰ ਰਾਹੁਲ ਗਾਇਕਵਾੜ ਨੇ ਦੱਸਿਆ ਕਿ ਸੋਮਵਾਰ ਸ਼ਾਮ ਚਾਰ ਵਜੇ ਦੇ ਕਰੀਬ ਫ਼ੈਕਟਰੀ ਵਿੱਚ ਅੱਗ ਲੱਗੀ। ਉਸ ਵੇਲੇ ਇੱਥੇ ਕੁੱਲ 37 ਮਜ਼ਦੂਰ ਕੰਮ ਕਰ ਰਹੇ ਸਨ।
ਫਾਇਰ ਬ੍ਰਿਗੇਡ ਵਿਭਾਗ ਮੁਤਾਬਕ ਕਈ ਮਜ਼ਦੂਰ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ।

ਫਸੇ ਹੋਏ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਫੈਕਟਰੀ ਦੀਆਂ ਕੰਧਾਂ ਨੂੰ ਜੇਸੀਬੀ ਨਾਲ ਤੋੜਿਆ ਜਾ ਰਿਹਾ ਹੈ।
ਅਜੇ ਤੱਕ ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












