'15 ਮਿੰਟ 'ਚ ਇੱਕ ਕਿੱਲੇ 'ਚ ਲੱਗੇਗਾ ਝੋਨਾ' ਪਾਣੀ ਵੀ ਨਾਮਾਤਰ, ਕੀ ਹੈ ਤਕਨੀਕ? - 5 ਅਹਿਮ ਖ਼ਬਰਾਂ

ਕਿਸਾਨ

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਸਮੇਤ ਕਈ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵੱਧ ਰਿਹਾ ਹੈ।

ਪਿਛਲੇ ਸਾਲ ਇਸ ਪਿੰਡ ਵਿੱਚ ਸਿਰਫ਼ 3 ਕਿਸਾਨਾਂ ਵੱਲੋਂ 6 ਏਕੜ ਫਸਲ 'ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ।

ਪਰ ਇਸ ਵਾਰ ਇਸ ਪਿੰਡ ਦੇ ਕਿਸਾਨ ਕਰੀਬ 200 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੇ ਜਾਣ ਦੀ ਗੱਲ ਕਹਿ ਰਹੇ ਹਨ।

ਇਹ ਵੀ ਪੜ੍ਹੋ:

ਪੰਜਾਬ ਵਿੱਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ਸਰਕਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਵਧੇਰੇ ਉਤਸ਼ਾਹਤ ਕਰ ਰਹੀ ਹੈ।

ਖੇਤੀਬਾੜੀ ਮਾਹਰ ਵੀ ਇਸ ਤਕਨੀਕ ਨੂੰ ਖੋਜ ਦੇ ਆਧਾਰ 'ਤੇ ਫਾਇਦੇਮੰਦ ਦੱਸ ਰਹੇ ਹਨ। ਵੀਡੀਓ ਰਿਪੋਰਟ ਦੇਖਣ ਲਈ ਇੱਥੇ ਕਲਿੱਕ ਕਰੋ।

ਅਕਾਲੀ ਦਲ-ਬੀਐੱਸਪੀ ਗਠਜੋੜ ਦੇ ਮਾਅਨੇ

ਅਕਾਲੀ ਦਲ ਬੀਐੱਸਪੀ

ਤਸਵੀਰ ਸਰੋਤ, Sukhbir singh badal/FB

ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਅਹਿਮ ਫੇਰਬਦਲ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨੇ 2022 ਦੀਆਂ ਸੂਬਾਈ ਚੋਣਾਂ ਲਈ ਗਠਜੋੜ ਕਰ ਲਿਆ ਹੈ।

ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਦੋਵਾਂ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਗਠਜੋੜ ਦਾ ਐਲਾਨ ਕੀਤਾ।

ਬੀਜੇਪੀ ਨਾਲ ਤੋੜ-ਵਿਛੋੜੇ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਬਸਪਾ ਨਾਲ ਗਠਜੋੜ ਦੇ ਪੰਜਾਬ ਦੀ ਸਿਆਸਤ ਲਈ ਕੀ ਮਾਅਨੇ ਹਨ।

ਇਸ ਬਾਰੇ ਅਸੀਂ ਸਿਆਸੀ ਮਾਹਰ ਪ੍ਰੋਫ਼ੈਸਰ ਮੁਹੰਮਦ ਖਾਲਿਦ ਅਤੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕਰਕੇ ਵਿਸ਼ਲੇਸ਼ਣ ਦੀ ਕੋਸ਼ਿਸ਼ ਕੀਤੀ ਹੈ।

ਪੂਰਾ ਵਿਸ਼ਲੇਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਸਵਾਲਾਂ ਦੇ ਜਵਾਬ

ਗ੍ਰਾਫਿਕਸ

ਬਿਹਤਰ ਭਵਿੱਖ ਦੀ ਭਾਲ ਵਿੱਚ ਬਹੁਤ ਸਾਰੇ ਪੰਜਾਬੀ ਕੈਨੇਡਾ ਸਮੇਤ ਵਿਦੇਸ਼ਾਂ ਨੂੰ ਜਾਂਦੇ ਹਨ।

ਹਾਲਾਂਕਿ ਅੱਜ ਕਲ ਕੋਰੋਨਾਵਾਇਰਸ ਕਾਰਨ ਹਾਲਾਤ ਅਜਿਹੇ ਹਨ ਕਿ ਸਾਰੇ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਲੋਕਾਂ 'ਤੇ ਖ਼ਾਸ ਤੌਰ ਉੱਤੇ ਵਿਦਿਆਰਥੀਆ ਦੇ ਦਿਮਾਗ਼ ਵਿੱਚ ਕਈ ਪ੍ਰਸ਼ਨ ਉੱਠਦੇ ਹਨ।

ਜਿਵੇਂ ਕਿਹੜੀ ਵੈਕਸੀਨ ਲਵਾਉਣੀ ਹੈ ਤੇ ਕੀ ਵੀਜ਼ਾ ਮਿਲ ਰਿਹਾ ਹੈ? ਫਲਾਈਟ ਕਦੋਂ ਤੱਕ ਮਿਲੇਗੀ? ਲੋਕਾਂ ਦੇ ਮਨਾਂ ਵਿੱਚ ਅਜਿਹੇ ਕਈ ਸਵਾਲ ਹਨ ਜਿਨ੍ਹਾਂ ਦੇ ਜਵਾਬ ਦੇਣ ਦੀ ਅਸੀਂ ਕੋਸ਼ਿਸ਼ ਕਰ ਰਹੇ ਹਾਂ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕਿਸਾਨਾਂ ਦੇ ਵਿਰੋਧ ਵਿਚਾਲੇ ਦੌਰਾਨ ਦੁਸ਼ਯੰਤ ਚੌਟਾਲਾ ਦੀ ਮੀਟਿੰਗ

ਕਿਸਾਨ

ਤਸਵੀਰ ਸਰੋਤ, PRABHU DYAL/BBC

ਬੀਬੀਸੀ ਪੰਜਾਬੀ ਦੇ ਸਹਿਯੋਗੀ ਸਹਿਯੋਗੀ ਪ੍ਰਭੂ ਦਿਆਲ ਮੁਤਾਬਕ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਿਰਸਾ ਵਿਖੇ ਮਿੰਨੀ ਸਕੱਤਰੇਤ ਅੰਦਰ ਜੀਐਸਟੀ ਕੌਂਸਲ ਦੀ ਮੀਟਿੰਗ ਕਰਦੇ ਰਹੇ ਤੇ ਬਾਹਰ ਕਿਸਾਨ ਵਿਰੋਧ ਕਰਦੇ ਰਹੇ।

ਵਰਚੂਅਲ ਹੋਈ ਇਸ ਮੀਟਿੰਗ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਸਣੇ ਕਈ ਮੰਤਰੀਆਂ ਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਹਰਿਆਣਾ ਦਾ ਪੱਖ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਰੱਖਿਆ।

ਮੀਟਿੰਗ ਦੀ ਭਣਕ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੱਗੀ ਤਾਂ ਕਿਸਾਨ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਮਿੰਨੀ ਸਕੱਤਰੇਤ ਪਹੁੰਚ ਗਏ।

ਇਹ ਅਤੇ ਸ਼ਨਿੱਚਰਵਾਰ ਦੀਆਂ ਹੋਰ ਅਹਿਮ ਖ਼ਬਰਾਂ ਤਫ਼ਸੀਲ ਵਿੱਚ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਵਾਲ ਕਟਾਉਣ ਕਰਕੇ ਦਲਿਤ ਨੌਜਵਾਨ ਦੀ ਕੁੱਟਮਾਰ ਦਾ ਕੀ ਹੈ ਮਾਮਲਾ

ਹਨੂਮੰਤਾ

ਤਸਵੀਰ ਸਰੋਤ, HANUMANTHA

"ਉਨ੍ਹਾਂ ਨੇ ਸਾਨੂੰ ਕਿਹਾ ਤੁਸੀਂ ਭਾਵੇਂ ਜਿੱਥੇ ਵੀ ਹੋ ਅਸੀਂ ਤੁਹਾਨੂੰ ਜ਼ਿੰਦਾ ਸਾੜ ਦੇਵਾਂਗੇ। ਅਸੀਂ ਭਾਵੇਂ ਜਿੱਥੇ ਮਰਜ਼ੀ ਰਹੀਏ, ਭਾਵੇਂ ਕੁਝ ਵੀ ਕਰੀਏ, ਸਾਡੇ 'ਤੇ ਲਗਾਤਾਰ ਖ਼ਤਰਾ ਮੰਡਰਾਉਂਦਾ ਰਹਿੰਦਾ ਹੈ, ਇਸ ਲਈ ਮੈਂ ਖ਼ੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ।"

27 ਸਾਲਾਂ ਹਨੂਮੰਤਾ ਦੇ ਨਾਲ ਉਨ੍ਹਾਂ ਦੇ 22 ਸਾਲਾਂ ਭਤੀਜੇ ਬਸਵਾ ਰਾਜੂ ਨੇ ਵੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਦੋਵਾਂ ਦੀ ਜਾਨ ਬਚਾ ਲਈ ਗਈ।

ਪੁਲਿਸ ਮੁਤਾਬਕ ਜਿਸ ਵਿਵਾਦ ਕਾਰਨ ਉਨ੍ਹਾਂ ਨੇ ਇਹ ਕੰਮ ਕਰਨ ਦੀ ਕੋਸ਼ਿਸ਼ ਕੀਤੀ, ਉਸ ਦੀ ਸ਼ੁਰੂਆਤ ਵਾਲ ਕਟਵਾਉਣ ਤੋਂ ਹੋਈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)