4 ਸਾਲਾ ਬੱਚੇ ਨੂੰ 130 ਫੁੱਟ ਡੂੰਘੇ ਬੋਰਵੈੱਲ 'ਚੋਂ ਇਸ ਤਰ੍ਹਾਂ ਕੱਢਿਆ ਗਿਆ - ਅਹਿਮ ਖ਼ਬਰਾਂ

ਤਸਵੀਰ ਸਰੋਤ, Ani
ਇਸ ਪੇਜ ਰਾਹੀਂ ਅਸੀਂ ਤੁਹਾਨੂੰ ਦਿਨ ਭਰ ਵਿੱਚ ਵਾਪਰ ਰਹੀਆਂ ਦੇਸ਼ ਵਿਦੇਸ਼ ਦੀਆਂ ਅਹਿਮ ਖ਼ਬਰਾਂ ਦਿੰਦੇ ਰਹਾਂਗੇ।
ਆਗਰਾ ਦੇ ਫਤਿਹਾਬਾਦ ਕਸਬੇ ਦੇ ਨਿਬੋਹਰਾ ਥਾਣਾ ਖ਼ੇਤਰ ਦੇ ਪਿੰਡ ਧਰਿਆਈ ਵਿੱਚ 4 ਸਾਲ ਦੇ ਬੱਚੇ ਨੂੰ 130 ਫੁੱਟ ਡੁੰਘੇ ਬੋਰਵੈੱਲ ਤੋਂ ਬਾਹਰ ਕੱਢ ਲਿਆ ਗਿਆ ਹੈ।
ਅੱਜ ਸਵੇਰੇ ਸਾਢੇ 7 ਵਜੇ ਬੱਚਾ ਪਿੰਡ ਦੇ ਹੀ ਹੋਰ ਬੱਚਿਆਂ ਨਾਲ ਖੇਡਦੇ ਹੋਏ ਘਾਰ ਦੇ ਬਾਹਰ ਬੋਰਵੈੱਲ ਦੇ ਖੱਡੇ ਵਿੱਚ ਡਿੱਗ ਗਿਆ ਸੀ।
ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਫ਼ੌਜ, NDRF ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਨੇ ਕੁਝ ਘੰਟਿਆਂ ਵਿੱਚ ਹੀ ਜੇਸੀਬੀ ਨਾਲ ਇੱਕ ਪੈਰਲਲ ਖੱਡਾ ਕੱਢ ਕੇ ਸੁਰੰਗ ਬਣਾਈ ਅਤੇ ਬੱਚੇ ਨੂੰ ਬਾਹਰ ਕੱਢ ਲਿਆ।
ਬੱਚੇ ਨੂੰ ਆਗਰਾ ਦੇ ਸਰੋਜਨੀ ਨਾਇਡੂ ਮੈਡੀਕਲ ਕਾਲਜ ਇਲਾਜ ਲਈ ਭੇਜਿਆ ਗਿਆ ਹੈ। ਬੱਚਾ ਪਿੰਡ ਦੇ ਕਿਸਾਨ ਦਾ ਪੁੱਤਰ ਹੈ।
ਇਹ ਵੀ ਪੜ੍ਹੋ-
ਪੀਟੀਆਈ ਨਾਲ ਗੱਲ ਕਰਦਿਆਂ ਸਟੇਸ਼ਨ ਹਾਊਸ ਅਫ਼ਸਰ ਸੂਰਜ ਪ੍ਰਸਾਦ ਨੇ ਦੱਸਿਆ ਸੀ ਕਿ ਬੱਚੇ ਦੀਆਂ ਹਰਕਤਾਂ ਨੋਟਿਸ ਕੀਤੀਆਂ ਜਾ ਰਹੀਆਂ ਹਨ ਅਤੇ ਉਹ ਰਿਸਪੋਂਡ ਕਰ ਰਿਹਾ ਸੀ।
ਭਾਜਪਾ ਦਫ਼ਤਰ ਦੀ ਨੀਂਹ ਪੁੱਟਣ ਦੇ ਮਾਮਲੇ 'ਚ ਕਿਸਾਨਾਂ 'ਤੇ FIR
ਬੀਬੀਸੀ ਸਹਿਯੋਗੀ ਸਤ ਸਿੰਘ ਮੁਤਾਬਕ ਝੱਜਰ 'ਚ ਕਿਸਾਨਾਂ ਵੱਲੋਂ ਭਾਜਪਾ ਦੇ ਦਫ਼ਤਰ ਦੀ ਨੀਂਹ ਪੁੱਟਣ ਦੇ ਮਾਮਲੇ ਵਿੱਚ ਕੇਸ ਦਰਜ ਹੋਇਆ ਹੈ।
ਦਰਅਸਲ 13 ਜੂਨ ਨੂੰ ਹਰਿਆਣਾ ਭਾਜਪਾ ਦੇ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੇ ਪਾਰਟੀ ਦਫ਼ਤਰ ਦੀ ਨੀਂਹ ਰੱਖੀ ਸੀ ਜਿਸ ਨੂੰ ਕਿਸਾਨਾਂ ਨੇ ਵਿਰੋਧ ਜਤਾਉਂਦਿਆਂ ਪੁੱਟ ਦਿੱਤਾ ਸੀ।

ਤਸਵੀਰ ਸਰੋਤ, BBC/Sat Singh
ਹੁਣ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਨੀਂਹ ਪੁੱਟਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ ਅਤੇ ਕੇਸ ਦਰਜ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।
SIT ਦੀ ਜਾਂਚ 'ਚ ਸ਼ਾਮਲ ਹੋਣ 16 ਜੂਨ ਨੂੰ ਨਹੀਂ ਜਾਣਗੇ ਪ੍ਰਕਾਸ਼ ਸਿੰਘ ਬਾਦਲ
ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ SIT ਦੀ ਜਾਂਚ ਵਿੱਚ 16 ਜੂਨ ਨੂੰ ਸ਼ਾਮਲ ਹੋਣ ਲਈ ਸੰਮਨ ਜਾਰੀ ਹੋਏ ਸਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਹੁਣ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ 16 ਜੂਨ ਦੀ ਜਾਂਚ ਵਿੱਚ ਸਿਹਤ ਕਾਰਨਾ ਕਰਕੇ ਸ਼ਾਮਲ ਨਹੀਂ ਹੋਣਗੇ ਅਤੇ ਸਿਹਤ ਮਾਹਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਆਮ ਆਦਮੀ ਪਾਰਟੀ ਗੁਜਰਾਤ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਲੜੇਗੀ ਚੋਣਾਂ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ਵਿੱਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ ਗੁਜਰਾਤ ਦੀਆਂ ਸਾਰੀਆਂ ਸੀਟਾਂ 'ਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ।
ਪਾਰਟੀ ਦੇ ਕਨਵੀਨਰ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਹੈ, "ਇੱਥੋਂ ਦੇ (ਗੁਜਰਾਤ) ਲੋਕ ਸੋਚਦੇ ਹਨ ਕਿ ਜਦੋਂ ਦਿੱਲੀ ਵਿੱਚ ਬਿਜਲੀ ਮੁਫ਼ਤ ਹੋ ਸਕਦੀ ਹੈ ਤਾਂ ਇੱਥੇ ਕਿਉਂ ਨਹੀਂ ਹੋ ਸਕਦੀ ਹੈ।"

ਤਸਵੀਰ ਸਰੋਤ, Getty Images
ਉਨ੍ਹਾਂ ਨੇ ਕਿਹਾ, "ਇਸੇ ਤਰ੍ਹਾਂ 70 ਸਾਲਾਂ ਇੱਥੇ ਦੇ ਹਸਪਤਾਲਾਂ ਦੀ ਹਾਲਤ ਠੀਕ ਨਹੀਂ ਹੋਈ ਹੈ। ਪਰ ਹੁਣ ਚੀਜ਼ਾਂ ਠੀਕ ਹੋਣਗੀਆਂ।"
Please wait...
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਵੱਲੋਂ ਧਰਨਾ
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਕੀਤਾ ਘਿਰਾਓ।

ਤਸਵੀਰ ਸਰੋਤ, AAP
ਇਸ ਦੌਰਾਨ ਚੰਡੀਗੜ੍ਹ ਪੁਲੀਸ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਥਾਣੇ ਵਿੱਚ ਲੈ ਗਈ ਜਿੱਥੇ ਉਨ੍ਹਾਂ ਨੇ ਆਪਣਾ ਧਰਨਾ ਜਾਰੀ ਰੱਖਿਆ।
'ਦੁਨੀਆਂ ਦੇ ਸਭ ਤੋਂ ਵੱਡੇ ਪਰਿਵਾਰ' ਦੇ ਮੁਖੀ ਜ਼ਿਓਨਾ ਚਨਾ ਦੀ ਕਿਵੇਂ ਹੋਈ ਮੌਤ

ਤਸਵੀਰ ਸਰੋਤ, @ZoramthangaCM/twitter
ਮਿਜ਼ੋਰਮ ਦੇ ਜ਼ਿਓਨਾ ਚਨਾ ਦੀ ਬੀਤੀ ਸ਼ਾਮ 76 ਸਾਲ ਦੀ ਉਮਰ 'ਚ ਮੌਤ ਹੋ ਗਈ ਹੈ।
ਜ਼ਿਓਨਾ ਚਨਾ ਦੀਆਂ 38 ਪਤਨੀਆਂ, 89 ਬੱਚੇ ਅਤੇ 33 ਦੋਹਤੇ-ਪੋਤੇ ਹਨ।
ਮਿਜ਼ੋਰਮ ਦੇ ਮੁੱਖ ਮੰਤਰੀ ਜ਼ੌਰਾਮਥੰਗਾ ਨੇ ਟਵਿੱਟਰ 'ਤੇ ਜ਼ਿਓਨਾ ਚਨਾ ਦੀ ਮੌਤ ਦੀ ਪੁਸ਼ਟੀ ਕੀਤੀ।
ਉਨ੍ਹਾਂ ਨੇ ਲਿਖਿਆ, "ਦੁਨੀਆਂ ਦੇ ਸਭ ਤੋਂ ਵੱਡੇ ਪਰਿਵਾਰ ਦੇ ਮੁਖੀ ਮੰਨੇ ਜਾਣ ਵਾਲੇ ਜ਼ਿਓਨਾ ਨੂੰ ਪਿੰਡ ਵਾਲਿਆਂ ਅਤੇ ਉਨ੍ਹਾਂ ਦੀਆਂ 38 ਪਤਨੀਆਂ ਅਤੇ 89 ਬੱਚਿਆਂ ਵੱਲੋਂ ਭਰੇ ਮਨ ਨਾਲ ਅੰਤਿਮ ਵਿਧਾਈ। ਇਸ ਪਰਿਵਾਰ ਕਰਕੇ ਸੂਬਾ ਅਤੇ ਉਨ੍ਹਾਂ ਦਾ ਪਿੰਡ ਬਕਤਾਓਂਗ ਤਲਾਂਗਨੌਮ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣ ਗਿਆ ਸੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਜ਼ਿਓਨਾ ਚਨਾ ਨੂੰ ਡਾਇਬਟੀਜ਼ ਅਤੇ ਹਾਈਪਰਟੈਂਸ਼ਨ ਦੀ ਬਿਮਾਰੀ ਸੀ।
ਪੀਟੀਆਈ ਨਿਊਜ਼ ਏਜੰਸੀ ਦੀ ਖ਼ਬਰ ਮੁਤਾਬਕ ਏਜ਼ਾਵਲ ਦੇ ਟ੍ਰਾਇਨਿਟੀ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਹਸਪਤਾਲ ਦੇ ਡਾਇਰੈਕਟਰ ਨੇ ਦੱਸਿਆ ਕਿ ਉਹ ਡਾਇਬਟੀਜ਼ ਅਤੇ ਹਾਈਪਰਟੈਂਸ਼ਨ ਨਾਲ ਜੂਝ ਰਹੇ ਸਨ।
''ਤਿੰਨ ਦਿਨਾਂ ਤੋਂ ਉਨ੍ਹਾਂ ਦੇ ਇਲਾਜ ਉਨ੍ਹਾਂ ਦੇ ਪਿੰਡ ਬਕਤਾਵੰਗ ਵਿੱਚ ਚੱਲ ਰਿਹਾ ਸੀ। ਪਰ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜਨ ਕਰਕੇ ਉਨ੍ਹਾਂ ਨੂੰ ਇੱਥੇ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਪੀਐੱਮ ਮੋਦੀ ਦੀ ਇਜ਼ਰਾਇਲ ਦੇ ਨਵੇਂ ਪੀਐੱਮ ਨੂੰ ਵਧਾਈ, ਪੁਰਾਣੇ ਨੂੰ ਵੀ ਨਹੀਂ ਭੁੱਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਜ਼ਾਇਲ ਦੇ ਨਵੇਂ ਪ੍ਰਧਾਨ ਮੰਤਰੀ ਨੇਫਟਾਲੀ ਬੇਨੇਟ ਨੂੰ ਵਧਾਈ ਦਿੱਤੀ ਹੈ।

ਤਸਵੀਰ ਸਰੋਤ, Ani
ਪੀਐੱਮ ਮੋਦੀ ਨੇ ਲਿਖਿਆ ਹੈ, "ਮਾਣਯੋਗ ਨੇਫਟਾਲੀ ਬੇਨੇਟ, ਇਜ਼ਰਾਇਲ ਦਾ ਪ੍ਰਧਾਨ ਮੰਤਰੀ ਬਣਨ 'ਤੇ ਤੁਹਾਨੂੰ ਸ਼ੁਭਕਾਮਨਾਵਾਂ। ਅਗਲੇ ਸਾਲ ਅਸੀਂ ਕੂਟਨੀਤਕ ਸਬੰਧਾਂ ਦੇ ਅਪਗ੍ਰੇਡ ਹੋਣ ਦੇ 30 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਾਂ। ਮੈਂ ਤੁਹਾਨੂੰ ਮਿਲਣ ਅਤੇ ਸਾਜੇ ਦੋਵਾਂ ਮੁਲਕਾਂ ਵਿਚਾਲੇ ਰਣਨੀਤਕ ਸਾਂਝੇਦਾਰੀ ਨੂੰ ਡੂੰਘਾ ਕਰਨ ਨੂੰ ਲੈ ਕੇ ਉਤਸੁਕ ਹਾਂ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇਸ ਤੋਂ ਬਾਅਦ ਪੀਐੱਮ ਮੋਦੀ ਨੇ ਅਗਲਾ ਟਵੀਟ ਕਰਕੇ ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਬਿਨਿਆਮਨ ਨੇਤਨਯਾਹੂ ਦਾ ਵੀ ਧੰਨਵਾਦ ਕੀਤਾ।
ਉਨ੍ਹਾਂ ਨੇ ਟਵੀਟ ਕੀਤਾ, "ਜਿਵੇਂ ਕਿ ਤੁਸੀਂ ਇਜ਼ਾਇਲ ਰਾਸ਼ਟਰ ਦੇ ਪ੍ਰਧਾਨ ਮੰਤਰੀ ਦਾ ਸਫਲਤਾਪੂਰਵਕ ਕਾਰਜਕਾਲ ਪੂਰਾ ਕਰ ਰਹੇ ਹੋ, ਮੈਂ ਤੁਹਾਨੂੰ ਤੁਹਾਡੀ ਅਗਵਾਈ ਅਤੇ ਭਾਰਤ ਇਜ਼ਰਾਇਲ ਵਿਚਾਲੇ ਰਣਨੀਤਕ ਸਾਂਝੇਦਾਰੀ ਲਈ ਵਿਅਕਤੀਗਤ ਤੌਰ 'ਤੇ ਧਿਆਨ ਦੇਣ ਲਈ ਤੁਹਾਡਾ ਧੰਨਵਾਦ ਕਰਦਾ ਹਾਂ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












