ਦਿੱਲੀ ਦੰਗੇ 2020: ਜੇਲ੍ਹ ਤੋਂ ਬਾਹਰ ਆਈ ਨਤਾਸ਼ਾ ਨਰਵਾਲ ਦੀ ਨਾਅਰੇਬਾਜ਼ੀ
ਸਟੂਡੈਂਟ ਕਾਰਕੁਨ ਨਤਾਸ਼ਾ ਨਰਵਾਲ, ਦੇਵਾਂਗਨਾ ਕਲਿਤਾ ਅਤੇ ਆਸਿਫ਼ ਇਕਬਾਲ ਤਨਹਾ ਜੇਲ੍ਹ ਤੋਂ ਬਾਹਰ ਆ ਗਏ ਹਨ।
ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਇਨਕਲਾਬ ਦੇ ਨਾਅਰੇ ਵੀ ਲੱਗੇ। ਜੇਲ੍ਹ ਤੋਂ ਬਾਹਰ ਆਈ ਨਤਾਸ਼ਾ ਨੇ ਕਿਹਾ ਕਿ ਕਾਨੂੰਨੀ ਲੜਾਈ ਜਾਰੀ ਰਹੇਗੀ ਅਤੇ ਅਸੀਂ ਆਪਣੀਆਂ ਕਦਰਾਂ-ਕੀਮਤਾਂ ਲਈ ਲੜਾਈ ਵੀ ਜਾਰੀ ਰੱਖਾਂਗੇ।
ਦਿੱਲੀ ਹਾਈ ਕੋਰਟ ਨੇ ਇਨ੍ਹਾਂ ਨੂੰ ਮੰਗਲਵਾਰ ਨੂੰ ਜ਼ਮਾਨਤ ਦਿੱਤੀ ਸੀ ਪਰ ਉਦੋਂ ਇਨ੍ਹਾਂ ਦੀ ਰਿਹਾਈ ਨਹੀਂ ਹੋਈ ਸੀ।
ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਇਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਇਹ ਤਿੰਨੇ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆ ਗਏ।
ਵੀਡੀਓ- ਸਤ ਸਿੰਘ
ਐਡਿਟ - ਸ਼ੁਭਮ ਕੌਲ