ਕਾਂਗਰਸ ਦਾ ਮੋਦੀ 'ਤੇ ਕਾਲੇ ਧਨ ਨੂੰ ਲੈ ਕੇ ਹਮਲਾ, ‘ਮੋਦੀ ਸੱਤਾ ਵਿੱਚ ਬਣੇ ਰਹਿਣ ਦਾ 'ਨੈਤਿਕ ਅਧਿਕਾਰ ਗੁਆ ਚੁਕੇ ਹਨ’ - ਅਹਿਮ ਖ਼ਬਰਾਂ

ਕਪਿਲ ਸਿੱਬਲ

ਤਸਵੀਰ ਸਰੋਤ, @KapilSiba

ਇਸ ਪੇਜ ਰਾਹੀਂ ਅਸੀਂ ਤੁਹਾਨੂੰ ਦਿਨ ਭਰ ਵਿੱਚ ਵਾਪਰ ਰਹੀਆਂ ਦੇਸ਼ ਵਿਦੇਸ਼ ਦੀਆਂ ਅਹਿਮ ਖ਼ਬਰਾਂ ਦਿੰਦੇ ਰਹਾਂਗੇ।

ਕਾਂਗਰਸ ਨੇ ਕੋਰੋਨਾ ਲਾਗ ਅਤੇ ਸਵਿਸ ਬੈਂਕ ਵਿੱਚ ਜਮਾ ਭਾਰਤੀਆਂ ਦੇ ਧਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤੱਖਾ ਹਮਲਾ ਬੋਲਿਆ ਹੈ ਅਤੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਵਿੱਚ ਬਣੇ ਰਹਿਣ ਦਾ 'ਨੈਤਿਕ ਅਧਿਕਾਰ ਗੁਆ ਚੁਕੇ ਹਨ।'

ਸਵਿਸ ਬੈਂਕ ਵਿੱਚ ਜਮਾ ਧਨ ਨੂੰ ਲੈ ਕੇ ਕਾਂਗਰਸ ਨੇ ਕਿਹਾ ਹੈ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਪੂਰੀ ਜਾਣਕਾਰੀ ਸਾਹਮਣੇ ਰੱਖਣੀ ਚਾਹੀਦੀ ਹੈ।

ਕਾਂਗਰਸ ਨੇ ਕਿਹਾ, "ਜਿਨ੍ਹਾਂ ਲੋਕਾਂ ਨੇ ਸਵਿਸ ਬੈਂਕ ਵਿੱਚ ਪੈਸਾ ਜਮਾ ਕਰਵਾਇਆ ਹੈ ਉਨ੍ਹਾਂ ਦੇ ਨਾਮ ਦੱਸਣੇ ਚਾਹੀਦੇ ਹਨ। ਸਰਕਾਰ ਨੂੰ ਸ਼ਵੇਤ ਪੱਤਰ (ਵ੍ਹਾਈਟ ਪੇਪਰ) ਜਾਰੀ ਕਰ ਕੇ ਦੱਸਣਾ ਚਾਹੀਦਾ ਹੈ ਕਿ 7 ਸਾਲ ਵਿੱਚ ਦੇਸ਼ ਵਿੱਚ ਕਿੰਨਾ ਕਾਲਾ ਧਨ ਵਾਪਸ ਲਿਆਂਦਾ ਗਿਆ ਹੈ।"

ਇਹ ਵੀ ਪੜ੍ਹੋ-

ਸਾਲ 2014 ਦੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਦੂਜੀਆਂ ਵਿਰੋਧੀਆਂ ਧਿਰਾਂ ਨੇ ਉਦੋਂ ਕੇਂਦਰ ਦੀ ਸੱਤਾ ਵਿੱਚ ਮੌਜੂਦ ਰਹੀ ਕਾਂਗਰਸ ਪਾਰਟੀ ਨੂੰ ਘੇਰਨ ਲਈ 'ਕਾਲਾ ਧਨ' ਵਾਲੇ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਸੀ।

ਕਾਂਗਰਸ ਉਸੇ ਵਾਅਦੇ ਨੂੰ ਯਾਦ ਦਿਲਾ ਕੇ ਮੌਜੂਦਾ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਵਿੱਚ ਹੈ।

ਸਵਿਟਜ਼ਰਲੈਂਡ ਦੇ ਕੇਂਦਰੀ ਬੈਂਕ ਨੇ ਵੀਰਵਾਰ ਨੂੰ ਸਾਲਾਨਾ ਡੇਟਾ ਜਾਰੀ ਕੀਤਾ ਸੀ ਅਤੇ ਸਮਾਚਾਰ ਏਜੰਸੀ ਪੀਟੀਆਈ ਨੇ ਉਸ ਦੇ ਆਧਾਰ 'ਤੇ ਜਾਣਕਾਰੀ ਦਿੱਤੀ ਸੀ ਕਿ ਸਾਲ 2020 ਵਿੱਚ ਸਵਿਸ ਬੈਂਕਾਂ ਵਿੱਚ ਜਮਾ ਭਾਰਤੀਆਂ ਦੇ ਪੈਸਿਆਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ।

ਸਾਲ 2019 ਵਿੱਚ ਇਹ ਕਦ 6625 ਕਰੋੜ ਰੁਪਏ ਸੀ ਜੋ 2020 ਵਿੱਚ 20,700 ਕਰੋੜ ਰੁਪਏ ਤੋਂ ਵੱਧ ਹੋ ਗਈ।

ਸਿੱਬਲ ਨੇ ਕਿਹਾ ਹੈ ਕਿ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਮੋਦੀ 'ਸ਼ਾਸਨ ਕਰਨ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ।'

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਸਿੱਬਲ ਨੇ ਕਿਹਾ, "ਭਰੋਸੇਯੋਗ ਸਿਆਸੀ ਬਦਲ ਨਾ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਉਹ (ਪ੍ਰਧਾਨ ਮੰਤਰੀ ਨਰਿੰਦਰ ਮੋਦੀ) ਇਹ ਸੋਚ ਕੇ ਆਪਣੇ ਕਰਤਵ ਦਾ ਪਾਲਣ ਕਰਨਾ ਛੱਡ ਦੇਣ ਕਿ ਉਨ੍ਹਾਂ ਭਵਿੱਖ ਸੁਰੱਖਿਅਤ ਹੈ।"

ਇੱਕ ਪ੍ਰਧਾਨ ਮੰਤਰੀ ਨੂੰ ਉਸ ਵੇਲੇ ਲੋਕਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਸੀ ਜਦੋਂ ਉਹ ਮਹਾਮਾਰੀ ਵਿਚਾਲੇ 'ਸਿਹਤ ਸੇਵਾ ਦੀ ਤਲਾਸ਼ ਵਿੱਚ ਹਸਪਤਾਲਾਂ ਦੇ ਬਾਹਰ ਭਟਕ ਰਹੇ ਸਨ, ਉਦੋਂ ਉਹ ਪੱਛਮੀ ਬੰਗਾਲ, ਅਸਮ ਦੇ ਵਿਧਾਨ ਚੋਣਾਂ ਵਿੱਚ ਸਿਆਸੀ ਵਾਧਾ ਹਾਸਿਲ ਕਰਨ ਦੀ ਕੋਸ਼ਿਸ਼ ਵਿੱਚ ਮਸਰੂਫ਼ ਸਨ।"

ਸਿੱਬਲ ਨੇ ਕਿਹਾ ਹੈ ਕਿ ਉਹ ਮੰਨਦੇ ਹਨ ਕਿ ਇਸ ਵੇਲੇ ਮਜ਼ਬੂਤ ਸਿਆਸੀ ਬਦਲ ਮੌਜੂਦ ਨਹੀਂ ਹੈ ਅਤੇ ਇਸ ਲਈ ਉਹ ਆਪਣੀ ਪਾਰਟੀ ਵਿੱਚ ਰਿਫਾਰਮ ਦੀ ਗੱਲ ਕਰਦੇ ਹਨ ਤਾਂ ਜੋ ਦੇਸ਼ ਵਿੱਚ ਮਜ਼ਬੂਤ ਅਤੇ ਬੇਭਰੋਸਗੀ ਵਾਲੇ ਵਿਰੋਧੀ ਮੌਜੂਦ ਰਹਿਣ।

ਕੋਰੋਨਾਵਾਇਰਸ: ਮਿਲਖਾ ਸਿੰਘ ਦੀ ਹਾਲਤ ਵਿਗੜੀ

ਕੋਰੋਨਾ ਨਾਲ ਪੀੜਤ ਸਾਬਕਾ ਐਥਲੀਟ ਮਿਲਖਾ ਸਿੰਘ ਦੀ ਹਾਲਤ ਸ਼ੁੱਕਰਵਾਰ ਨੂੰ ਗੰਭੀਰ ਹੋ ਗਈ ਸੀ।

ਨਿਰਮਲ ਮਿਲਖਾ ਸਿੰਘ

ਮਿਲਖਾ ਸਿੰਘ ਦੇ ਪਰਿਵਾਰ ਨੇ ਦੱਸਿਆ, "ਸ਼ੁੱਕਰਵਾਰ ਦਾ ਦਿਨ ਉਨ੍ਹਾਂ ਲਈ ਕਾਫੀ ਮੁਸ਼ਕਲ ਭਰਿਆ ਰਿਹਾ ਪਰ ਉਹ ਬਿਮਾਰੀ ਜੰਗ ਲੜ ਰਹੇ ਹਨ। ਅਸੀਂ ਲਗਾਤਾਰ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਾਂ।"

ਪਿਛਲੇ ਕੁਝ ਦਿਨਾਂ ਤੋਂ ਮਿਲਖਾ ਸਿੰਘ ਵਿੱਚ ਭਰਤੀ ਹਨ ਅਤੇ ਕੋਰੋਨਾ ਨਾਲ ਜੰਗ ਲੜ ਰਹੇ ਹਨ।

ਦਰਅਸਲ, ਕੋਰੋਨਾ ਨਾਲ ਲੜਦਿਆਂ ਹੀ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ 13 ਜੂਨ ਨੂੰ ਦੇਹਾਂਤ ਹੋ ਗਿਆ ਸੀ।

ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ 'ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਬਾਰੇ ਨਰਿੰਦਰ ਤੋਮਰ ਨੇ ਕੀ ਕਿਹਾ

ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਨਵੇਂ ਖੇਤੀ ਕਾਨੂੰਨਾਂ ਨਾਲ ਸਬੰਧਿਤ ਪ੍ਰਾਵਧਾਨਾਂ 'ਤੇ ਕਿਸੇ ਵੀ ਕਿਸਾਨ ਸੰਗਠਨ ਨਾਲ ਅੱਧੀ ਰਾਤ ਨੂੰ ਵੀ ਗੱਲ ਕਰਨ ਲਈ ਤਿਆਰ ਹੈ।

ਉਨ੍ਹਾਂ ਨੇ ਕਿਹਾ, "ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸੇ ਵੀ ਮੁੱਦੇ ਗੱਲਬਾਤ ਕਦੇ ਵੀ ਕਰਨ ਲਈ ਤਿਆਰ ਹਾਂ। ਮੈਂ ਉਨ੍ਹਾਂ ਦਾ ਸੁਆਗਤ ਕਰਦਾ ਹਾਂ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਇਹ ਵੀ ਪੜ੍ਹੋ-

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਸਾਵਧਾਨ- ਅਜੇ ਵੀ ਮੌਜੂਦ ਹੈ ਕੋਰੋਨਾਵਾਇਰਸ, ਬਦਲ ਸਕਦਾ ਹੈ ਰੂਪ

ਕੋਰੋਨਾ ਲਾਗ ਦੇ ਘਟਦੇ ਮਾਮਲਿਆਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸਾਵਧਾਨ ਕੀਤਾ ਹੈ ਕਿ ਕੋਰੋਨਾ ਵਾਇਰਸ ਹੁਣ ਵੀ ਮੌਜੂਦ ਹੈ ਅਤੇ ਇਸ ਦੇ ਰੂਪ ਬਦਲਣ ਦੀ ਸੰਭਾਵਨਾ ਬਣੀ ਹੋਈ ਹੈ।

ਉਨ੍ਹਾਂ ਨੇ ਵਾਇਰਸ ਨਾਲ ਮੁਕਾਬਲੇ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਹੈ।

'ਕੋਵਿਡ-19 ਫਰੰਟਲਾਈਨ ਵਰਕਸ' ਲਈ ਕਰੈਸ਼ ਕੋਰਸ ਦਾ ਐਲਾਨ ਕਰਦਿਆਂ ਹੋਇਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਨੇ 'ਸਾਰਿਆਂ ਦੀ ਸਬਰ ਦੀ ਸੀਮਾ ਨੂੰ ਵਾਰ-ਵਾਰ ਪਰਖਿਆ ਹੈ।'

ਨਰਿੰਦਰ ਮੋਦੀ

ਤਸਵੀਰ ਸਰੋਤ, Ani

ਉਨ੍ਹਾਂ ਨੇ ਕਿਹਾ, "ਕੋਰੋਨਾ ਦੀ ਦੂਜੀ ਲਹਿਰ ਵਿੱਚ, ਲੋਕਾਂ ਨੇ ਦੇਖਿਆ ਹੈ ਕਿ ਕੋਰੋਨਾ ਵਾਇਰਸ ਦਾ ਵਾਰ-ਵਾਰ ਬਦਲਦਾ ਰੂਪ ਕਿਸ ਤਰ੍ਹਾਂ ਦੀਆਂ ਚੁਣੌਤੀਆਂ ਸਾਡੇ ਸਾਹਮਣੇ ਲਿਆ ਸਕਦਾ ਹੈ। ਇਹ ਵਾਇਰਸ ਸਾਡੇ ਵਿਚਾਲੇ ਅਜੇ ਵੀ ਹੈ ਅਤੇ ਇਸ ਲਈ ਮਿਊਟੇਡ ਹੋਣ ਦੀ ਸੰਭਾਵਨਾ ਬਣੀ ਹੋਈ ਹੈ।"

"ਇਸ ਲਈ ਹਰ ਇਲਾਜ ਹਰ ਸਾਵਧਾਨੀ ਦੇ ਨਾਲ-ਨਾਲ ਆਉਣ ਵਾਲੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਾਨੂੰ ਦੇਸ਼ ਦੀਆਂ ਤਿਆਰੀਆਂ ਨੂੰ ਹੋਰ ਜ਼ਿਆਦਾ ਵਧਾਉਣਾ ਹੋਵੇਗਾ।"

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਭਾਰਤ ਦੀਆਂ ਤਿਆਰੀਆਂ 'ਤੇ ਲਗਾਤਾਰ ਸਵਾਲ ਉਠਦੇ ਰਹੇ। ਕੋਰੋਨਾ ਦੇ ਕੁੱਲ ਮਾਮਲਿਆਂ ਦੇ ਮਾਮਲੇ ਵਿੱਚ ਭਾਰਤ ਦੁਨੀਆਂ ਵਿੱਚ ਦੂਜੇ ਨੰਬਰ 'ਤੇ ਹੈ।

ਭਾਰਤ ਹੁਣ ਤੱਕ ਦੋ ਕਰੋੜ 97 ਲੱਖ ਤੋਂ ਜ਼ਿਆਦਾ ਲੋਕ ਲਾਗ ਦੀ ਚਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਦੋ ਕਰੋੜ 85 ਲੱਖ ਤੋਂ ਜ਼ਿਆਦਾ ਲੋਕਾਂ ਨੇ ਬਿਮਾਰੀ ਦੀ ਮਾਤ ਦਿੱਤੀ ਹੈ। ਤਿੰਨ ਲੱਖ 83 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ ਜਦ ਕਿ ਕਰੀਬ 7 ਲੱਖ 98 ਹਜ਼ਾਰ ਸਰਗਰਮ ਮਾਮਲੇ ਹਨ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸੁਪਰੀਮ ਕੋਰਟ ਦਾ ਨਤਾਸ਼ਾ, ਦੇਵਾਂਗਨਾ ਅਤੇ ਆਸਿਫ਼ ਦੀ ਜ਼ਮਾਨਤ 'ਤੇ ਰੋਕ ਤੋਂ ਇਨਕਾਰ

ਸੁਪਰੀਮ ਕੋਰਟ ਨੇ ਸਟੂਡੈਂਟ ਐਕਟੀਵਿਸਟ ਦੇਵਾਂਗਨਾ ਕਲਿਤਾ, ਨਤਾਸ਼ਾ ਨਰਵਾਲ ਅਤੇ ਆਸਿਫ਼ ਇਕਬਾਲ ਨੂੰ ਦਿੱਲੀ ਹਾਈ ਕੋਰਟ ਤੋਂ ਮਿਲੀ ਜ਼ਮਾਨਤ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਹਾਲਾਂਕਿ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਕਿਸੇ ਵੀ ਅਦਾਲਤ ਵਿੱਚ ਮਿਸਾਲ ਵਜੋਂ ਨਹੀਂ ਰੱਖਿਆ ਜਾਵੇਗਾ।

ਕੋਰਟ ਨੇ ਕਿਹਾ ਕਿ ਮੁਲਜ਼ਮਾਂ ਦੀ ਰਿਹਾਈ ਵਿੱਚ ਇਸ ਵੇਲੇ ਕੋਈ ਦਖ਼ਲ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਹੈ ਕਿ ਅਜੇ ਅੰਤਿਮ ਆਦੇਸ਼ ਲਈ ਇੰਤਜ਼ਾਰ ਕਰਨਾ ਹੋਵੇਗਾ।

ਨਤਾਸ਼ਾ ਨਰਵਾਲ, ਦੇਵਾਂਗਨਾ ਕਲਿਤਾ ਅਤੇ ਆਸਿਫ਼ ਇਕਬਾਲ

ਤਸਵੀਰ ਸਰੋਤ, Getty Images

ਸੁਪਰੀਮ ਕੋਰਟ ਵਿੱਚ ਹੇਮੰਤ ਗੁਪਤਾ ਅਤੇ ਵੀ ਰਾਮਸੁਬ੍ਰਮਣੀਅਮ ਦੀ ਬੈਂਚ ਨੇ ਵਿਦਿਆਰਥੀ ਕਾਰਕੁਨ ਦੇਵਾਂਗਨਾ ਕਲਿਤਾ, ਨਤਾਸ਼ਾ ਨਰਵਾਲ ਅਤੇ ਆਸਿਫ਼ ਇਕਬਾਲ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪੁਲਿਸ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਹੈ।

ਇਨ੍ਹਾਂ ਤਿੰਨਾਂ ਵਿਦਿਆਰਥੀਆਂ ਨੂੰ ਦਿੱਲੀ ਹਾਈ ਕੋਰਟ ਨੇ 15 ਜੂਨ ਨੂੰ ਜ਼ਮਾਨਤ ਦਿੱਤੀ ਸੀ।

ਇਨ੍ਹਾਂ ਨੂੰ 17 ਜੂਨ ਨੂੰ ਦਿੱਲੀ ਦੇ ਤਿਹਾੜ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਿੱਲੀ ਪੁਲਿਸ ਵੱਲੋਂ ਸੁਰੀਮ ਕੋਰਟ ਵਿੱਚ ਦਿੱਲੀ ਹਾਈ ਕੋਰਟ ਦੇ ਫ਼ੈਸਲੇ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਜਸਟਿਸ ਹੇਮੰਤ ਗੁਪਤਾ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਹੈ, “ਇਹ ਮੁੱਦਾ ਮਹੱਤਵਪੂਰਨ ਹੈ ਅਤੇ ਇਸ ਦਾ ਪੂਰੇ ਭਾਰਤ 'ਤੇ ਅਸਰ ਪੈ ਸਕਦਾ ਹੈ। ਅਸੀਂ ਇਸ ਨੂੰ ਲੈ ਕੇ ਨੋਟਿਸ ਜਾਰੀ ਕਰਨਗੇ ਅਤੇ ਸਾਰੇ ਪੱਖਾਂ ਨੂੰ ਸੁਣਨਗੇ।”

ਤੁਸ਼ਾਰ ਮਹਿਤਾ ਨੇ ਕਿਹਾ ਹੈ ਕਿ ਇਹ ਸਭ ਉਦੋਂ ਹੋਇਆ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਭਾਰਤ ਦੌਰੇ 'ਤੇ ਆਏ ਸਨ ਅਤੇ ਇਹ ਲੋਕ ਉਸੇ ਦੌਰਾਨ ਗੜਬੜ ਪੈਦਾ ਕਰਨਾ ਚਾਹੁੰਦੇ ਸਨ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)