ਕੈਪਟਨ ਦੀ ਸੋਨੀਆ ਅੱਗੇ ਪੇਸ਼ੀ ਤੋਂ ਪਹਿਲਾਂ ਕੀ ਬੋਲੇ ਨਵਜੋਤ ਸਿੱਧੂ -ਪ੍ਰੈੱਸ ਰਿਵੀਊ

ਤਸਵੀਰ ਸਰੋਤ, Getty Images
ਕਾਂਗਰਸ ਹਾਈਕਮਾਡ ਨੇ ਪੰਜਾਬ ਕਾਂਗਰਸ ਵਿਚ ਚੱਲ ਰਹੇ ਵਿਵਾਦ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੋਮਵਾਰ 21 ਜੂਨ ਨੂੰ ਦਿੱਲੀ ਸੱਦਿਆ ਹੈ ਤੇ ਉਧਰ ਦੂਜੇ ਪਾਸੇ ਸਾਬਕਾ ਮੁੱਖ ਪ੍ਰਕਾਸ਼ ਸਿੰਘ ਬਾਦਲ ਮੰਗਲਵਾਰ 22 ਜੂਨ ਨੂੰ ਕੋਟਕਪੂਰਾ ਗੋਲੀ ਕਾਂਡ ਸਬੰਧੀ ਬਣਾਈ ਗਈ ਸਿਟ ਅੱਗੇ ਪੇਸ਼ ਹੋਣਗੇ।
ਪੰਜਾਬੀ ਟ੍ਰਿਬਿਊਨ ਅਖ਼ਬਾਰ ਮੁਤਾਬਕ ਕਾਂਗਰਸ ਹਾਈਕਮਾਡ ਨੇ ਪੰਜਾਬ ਦੇ ਹੋਰ ਕਈ ਸੀਨੀਅਰ ਆਗੂਆਂ ਨੂੰ ਵੀ ਦਿੱਲੀ ਸੱਦਿਆ ਹੈ।
ਕਾਂਗਰਸ ਜਲਦੀ ਇਸ ਮਾਮਲੇ ਦਾ ਹੱਲ ਕਰਨਾ ਚਾਹੁੰਦੀ ਹੈ, ਕਿਹਾ ਇਹ ਵੀ ਜਾ ਰਿਹਾ ਹੈ ਕਿ ਹਾਈਕਮਾਡ ਅਗਲਾ ਕੋਈ ਵੀ ਫ਼ੈਸਲੇ ਲੈਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਨਾਲ ਇਕੱਠਿਆ ਮੁਲਾਕਾਤ ਕਰੇਗੀ।
ਉਧਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਨਾ ਤਾਂ ਅਹੁਦੇ ਦੀ ਭੁੱਖ ਹੈ ਅਤੇ ਨਾ ਹੀ ਉਹ ਕੋਈ ਸ਼ੋਅ-ਪੀਸ ਹਨ, ਜਦੋਂ ਚਾਹੋ ਚੋਣ ਪ੍ਰਚਾਰ ਲਈ ਬਾਹਰ ਕੱਢੋ ਤੇ ਜਿੱਤ ਮਗਰੋਂ ਅਲਮਾਰੀ 'ਚ ਰੱਖ ਦਿਓ।
ਇਹ ਵੀ ਪੜ੍ਹੋ-
ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱਖ ਮੰਤਰੀ ਅੱਗੇ 13 ਨੁਕਾਤੀ ਏਜੰਡਾ ਰੱਖਿਆ ਤੇ ਕਿਹਾ ਕਿ ਜੇਕਰ ਉਹ ਇਸ 'ਤੇ ਕੰਮ ਕਰਦੇ ਹਨ ਤਾਂ ਉਹ ਪਿੱਛੇ ਲੱਗਣ ਲਈ ਤਿਆਰ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਲਈ ਬਖੇੜੇ ਹੋਰ ਵੀ ਹਨ, ਪੰਜਾਬ ਕੈਬਨਿਟ ਵਿੱਚ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿੱਚ ਕਤਾਰਬੰਦੀ ਹੋਣ ਲੱਗੀ ਹੈ। ਪੰਜਾਬ ਦੇ 9 ਕੈਬਨਿਟ ਮੰਤਰੀ ਇਸ ਮਾਮਲੇ ਵਿੱਚ ਮੁੱਖ ਮੰਤਰੀ ਦੀ ਪਿੱਠ 'ਤੇ ਖੜ ਗਏ ਹਨ।
ਇਸ ਤੋਂ ਕਿਹਾ ਜਾ ਸਕਦਾ ਹੈ ਕਿ ਨੌਕਰੀਆਂ ਦੇ ਮੁੱਦੇ 'ਤੇ ਪੰਜਾਬ ਵਜ਼ਾਰਤ ਸਹਿਮਤ ਨਹੀਂ ਹੈ।
ਬਾਦਲ ਦੀ ਸਿਟ ਅੱਗੇ ਪੇਸ਼ੀ
ਉਧਰ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ 22 ਜੂਨ ਨੂੰ ਕੋਟਕਪੂਰਾ ਗੋਲੀ ਕਾਂਡ ਲਈ ਬਣਾਈ ਗਈ ਸਪੈਸ਼ਲ ਜਾਂਚ ਟੀਮ ਅੱਗੇ ਪੇਸ਼ੀ ਵੀ ਹੈ।

ਤਸਵੀਰ ਸਰੋਤ, Getty Images
ਸੀਨੀਅਰ ਆਗੂ ਹਰਚਰਨ ਸਿੰਘ ਬੈਂਸ ਨੇ ਦੱਸਿਆ ਉਹ ਅੱਜ 10.30 ਵਜੇ ਚੰਡੀਗੜ੍ਹ ਦੇ ਸੈਕਟਰ 4 ਵਿੱਚ ਐੱਮਐੱਲਏ ਫਲੈਟਸ ਵਿੱਚ ਸਿਟ ਅੱਗੇ ਪੇਸ਼ ਹੋਣਗੇ।
ਪਿਛਲੀ ਵਾਰ ਉਨ੍ਹਾਂ ਸਿਹਤ ਖ਼ਰਾਬ ਹੋਣ ਦਾ ਹਵਾਲਾ ਦੇ ਕੇ ਸਿਟ ਅੱਗੇ ਨਹੀਂ ਪੇਸ਼ ਹੋਏ ਸਨ ਅਤੇ ਹੋਰ ਸਮਾਂ ਮੰਗਿਆ ਸੀ।
ਕਿਸਾਨ ਅੰਦੋਲਨ: ਸਥਾਨਕ ਲੋਕਾਂ ਨੇ ਕਿਹਾ ਇੱਕ ਹਫ਼ਤੇ 'ਚ ਕਰੋ ਰਸਤਾ ਸਾਫ਼
ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ 'ਤੇ ਬੈਠੇ ਕਿਸਾਨਾਂ ਵੱਲੋਂ ਲਗਾਏ ਗਏ ਬੈਰੀਕੇਡਾਂ ਕਰਕੇ ਕਿਸਾਨਾਂ ਅਤੇ ਸਥਾਨਕ ਵਾਸੀਆਂ ਵਿਚਾਲੇ ਖਿੱਚੋਤਾਣ ਜਾਰੀ ਹੈ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਕੁੰਡਲੀ ਖੇਤਰ ਦੇ ਸੇਰਸਾ ਪਿੰਡ ਵਿੱਚ ਹੋਈ ਮਹਾਂਪੰਚਾਇਤ ਵਿੱਚ ਪੇਂਡੂਆਂ ਨੇ ਕਿਸਾਨਾਂ ਅਤੇ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਹੋਇਆ ਐੱਨਐੱਚ-44 ਦੇ ਇੱਕ ਪਾਸੇ ਨੂੰ ਖਾਲੀ ਕਰਵਾਉਣ ਦੀ ਮੰਗ ਕੀਤੀ ਹੈ।

ਤਸਵੀਰ ਸਰੋਤ, Ani
ਮੈਂਬਰ ਰਾਮਫਾਲ ਸਾਰੋਹਾ ਨੇ ਦੱਸਿਆ ਕਿ ਪਿਛਲੇ 7 ਮਹੀਨਿਆਂ ਤੋਂ ਰੋਡ ਬੰਦ ਹੋਣ ਕਰਕੇ ਉਨ੍ਹਾਂ ਦੇ ਵਪਾਰ 'ਤੇ ਅਸਰ ਪੈ ਰਿਹਾ।
ਉਨ੍ਹਾਂ ਨੇ ਕਿਹਾ, "ਜੇਕਰ ਕਿਸਾਨ ਹਾਈਵੇਅ ਖਾਲੀ ਨਹੀਂ ਕਰਦੇ ਤਾਂ ਅਸੀਂ ਦਿੱਲੀ ਵਿੱਚ ਮਹਾਂਪੰਚਾਇਤ ਕਰਾਂਗੇ। ਪਿੰਡਵਾਸੀ ਵੀ ਸੜਕਾਂ 'ਤੇ ਆ ਜਾਣਗੇ।"
ਸੰਯੁਕਤ ਕਿਸਾਨ ਮੋਰਚਾ ਨੇ ਇਸ ਬਾਰੇ ਭਾਜਪਾ-ਜਜਪਾ ਸਰਕਾਰ 'ਤੇ "ਸ਼ਾਂਤਮਈ" ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਇਲਜ਼ਾਮ ਲਗਾਇਆ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post












