ਕੈਪਟਨ ਅਮਰਿੰਦਰ ਨੇ IELTS ਸੈਂਟਰਾਂ ਦੇ ਖੁੱਲ੍ਹਣ ਬਾਰੇ ਕੀਤਾ ਇਹ ਨਵਾਂ ਐਲਾਨ - ਅਹਿਮ ਖ਼ਬਰਾਂ

ਤਸਵੀਰ ਸਰੋਤ, Capt Amarinder Singh
ਇਸ ਪੇਜ ਰਾਹੀਂ ਅਸੀਂ ਦੇਸ ਦੀਆਂ ਅਹਿਮ ਖ਼ਬਰਾਂ ਨਾਲ ਤੁਹਾਨੂੰ ਜਾਣੂ ਕਰਵਾ ਰਹੇ ਹਾਂ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ IELTS ਤੇ ਸਕਿੱਲ ਡਿਵਲਪਮੈਂਟ ਸੈਂਟਰ ਹੁਣ ਖੋਲ੍ਹੇ ਜਾ ਸਕਦੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਸ਼ਰਤ ਰੱਖੀ ਗਈ ਹੈ ਕਿ ਉਨ੍ਹਾਂ ਦੇ ਟੀਚਰ ਸਟਾਫ ਤੇ ਵਿਦਿਆਰਥੀ ਵੱਲੋਂ ਘੱਟੋ-ਘੱਟ ਇੱਕ ਵੈਕਸੀਨ ਦੀ ਡੋਜ਼ ਜ਼ਰੂਰ ਲਗਵਾਈ ਗਈ ਹੋਵੇ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ 30 ਜੂਨ ਤੱਕ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਜਾਰੀ ਰਹਿਣਗੀਆਂ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਇਹ ਵੀ ਪੜ੍ਹੋ:
‘ਕਿਸਾਨਾਂ ਲਈ ਕਿਸੇ ਵੀ ਮੁੱਲ ‘ਤੇ ਬਿਜਲੀ ਯਕੀਨੀ ਬਣਾਈ ਜਾਵੇ’
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਨੂੰ ਕਿਸਾਨਾਂ ਲਈ ਬਿਜਲੀ ਦੀ ਅੱਠ ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਭਾਵੇਂ ਦੂਜੇ ਸੂਬਿਆਂ ਤੋਂ ਕਿਸੇ ਵੀ ਕਮੀਤ ਤੇ ਬਿਜਲੀ ਕਿਉਂ ਨਾ ਖ਼ਰੀਦਣੀ ਪਵੇ ਪਰ ਸੀਜ਼ਨ ਦੌਰਾਨ ਬਿਜਲੀ ਸਪਲਾਈ ਵਿੱਚ ਕੋਈ ਵਿਘਨ ਨਾ ਪੈਣ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਬਿਜਲੀ ਦੇ ਕੱਟਾਂ ਖ਼ਿਲਾਫ਼ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਸੀ। ਕਿਸਾਨਾਂ ਦਾ ਇਲਜ਼ਾਮ ਸੀ ਕਿ ਸਰਕਾਰ 8 ਘੰਟੇ ਦਾ ਵਾਅਦਾ ਕਰਕੇ 4 ਘੰਟੇ ਵੀ ਬਿਜਲੀ ਨਹੀਂ ਦੇ ਰਹੀ ।
ਮੁੱਖ ਮੰਤਰੀ ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸਪਲਾਈ ਦੀ ਸਥਿਤੀ ਦਾ ਜਾਇਜਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ. ਨੂੰ 500 ਕਰੋੜ ਰੁਪਏ ਜਾਰੀ ਕੀਤੇ ਜਾਣ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵਿਭਾਗ ਇਹ ਫੰਡ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰੇਗਾ।
ਇਸ ਤੋਂ ਪਹਿਲਾਂ ਪੀ.ਐਸ.ਪੀ.ਸੀ.ਐਲ. ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਮਹਾਮਾਰੀ ਦੇ ਸੰਕਟ ਦੌਰਾਨ ਬੀਤੇ ਇਕ ਸਾਲ ਵਿਚ ਖਪਤ ਅਤੇ ਮਾਲੀਏ ਦੀ ਉਗਰਾਹੀ ਵਿਚ ਕਮੀ ਆਉਣ ਕਰਕੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵੱਡੇ ਬਿਜਲੀ ਕੱਟ ਲਗਾਉਣ ਤੇ ਲੋੜੀਂਦਾ ਨਹਿਰੀ ਪਾਣੀ ਨਾ ਦੇਣ ਕਾਰਨ ਖੇਤੀਬਾੜੀ ਅਰਥਚਾਰਾ ਖਤਰੇ ਵਿਚ ਪੈ ਗਿਆ ਹੈ ਜਿਸ ਕਾਰਨ ਸੂਬੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।
ਟਵਿੱਟਰ ਖ਼ਿਲਾਫ਼ ਰਵੀ ਸ਼ੰਕਰ ਪ੍ਰਸਾਦ ਤੇ ਸ਼ਸ਼ੀ ਥਰੂਰ ਦੀ ਇਕਜੁੱਟਤਾ

ਤਸਵੀਰ ਸਰੋਤ, ANI/getty image/canva
ਭਾਰਤ ਦੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਇਲਜ਼ਾਮ ਲਾਇਆ ਕਿ ਟਵਿੱਟਰ ਨੇ ਉਨ੍ਹਾਂ ਦਾ ਅਕਾਊਂਟ ਕੁਝ ਸਮੇਂ ਲਈ ਲੌਕ ਕਰ ਦਿੱਤਾ ਸੀ।
ਉਨ੍ਹਾਂ ਨੇ ਦੱਸਿਆ, "ਦੋਸਤੋ ਅੱਜ ਬਹੁਤ ਅਜੀਬ ਗੱਲ ਹੋਈ। ਟਵਿੱਟਰ ਨੇ ਕੋਈ ਘੰਟੇ ਭਰ ਲਈ ਇਸ ਕਥਿਤ ਅਪਰਾਧ ਦੀ ਬਿਨਾਹ ਤੇ ਕਿ ਅਮਰੀਕਾ ਦੇ ਡਿਜੀਟਲ ਮਿਲੇਨੀਅਮ ਕਾਪੀਰਾਈਟ ਐਕਟ ਦਾ ਉਲੰਘਣਾ ਕੀਤੀ ਗਈ ਹੈ। ਮੇਰਾ ਅਕਾਊਂਟ ਲਾਕ ਕਰ ਦਿੱਤਾ। ਲੇਕਨ ਬਾਅਦ ਵਿੱਚ ਉਨ੍ਹਾਂ ਨੇ ਮੇਰੇ ਅਕਾਊਂਟ ਨੂੰ ਅਨਲਾਕ ਕਰ ਦਿੱਤਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਸੇ ਪ੍ਰਸੰਗ ਵਿੱਚ ਸੂਚਨਾ ਅਤੇ ਤਕਨੀਕੀ ਮਾਮਲਿਆਂ ਬਾਰੇ ਪਾਰਲੀਮਾਨੀ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੇ ਕਿਹਾ ਹੈ ਕਿ ਇੱਕ ਗਾਣੇ ਦੇ ਕਾਪੀਰਾਈਟ ਦਾ ਮੁੱਦਾ ਬਣਾ ਕੇ ਟਵਿੱਟਰ ਨੇ ਉਨ੍ਹਾਂ ਦੇ ਨਾਲ਼ ਵੀ ਅਜਿਹਾ ਕਹੀ ਕੀਤਾ ਸੀ।
ਉਨ੍ਹਾਂ ਨੇ ਕਿਹਾ,"ਸੂਚਨਾ ਤਕਨੌਲੋਜੀ ਮਾਮਲਿਆਂ ਤੇ ਸੰਸਦ ਦੀ ਸਥਾਈ ਕਮੇਟੀ ਦੇ ਚੇਅਰਮੈਨ ਦੀ ਹੈਸੀਅਤ ਵਿੱਚ ਮੈਂ ਇਹ ਕਹਿ ਸਕਦਾ ਹਾਂ ਕਿ ਅਸੀਂ ਟਵਿੱਟਰ ਤੋਂ ਰਵੀ ਸ਼ੰਕਰ ਪ੍ਰਸਾਦ ਅਤੇ ਮੇਰੇ ਅਕਾਊਂਟ ਨੂੰ ਲਾਕ ਕੀਤੇ ਜਾਣ ਅਤੇ ਭਾਰਤ ਵਿੱਚ ਕੰਮ ਕਰਨ ਉੱਪਰ ਜਿਨ੍ਹਾਂ ਨਿਯਮਾਂ ਅਤੇ ਪ੍ਰਕਿਰਿਆਵਾਂ ਦਾ ਉਹ ਪਾਲਣ ਕਰਦੇ ਹਨ, ਉਨ੍ਹਾਂ 'ਤੇ ਸਪਸ਼ਟੀਕਰਨ ਮੰਗਾਂਗੇ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਹਾਲਾਂਕਿ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਹੈ,"ਟਵਿੱਟਰ ਦੀ ਕਾਰਵਾਈ ਇਨਫਰਮੇਸ਼ਨ ਟੈਕਨੌਲੋਜੀ ਰੂਲਜ਼,2021 ਦੇ ਨਿਯਮ 4(8) ਦਾ ਖੁੱਲ੍ਹਾ ਉਲੰਘਣ ਹੈ। ਮੇਰੇ ਅਕਾਊਂਟ ਨੂੰ ਅਕਸੈਸ ਕਰਨ ਤੋਂ ਮੈਨੂੰ ਰੋਕਣ ਤੋਂ ਪਹਿਲਾਂ ਮੈਨੂੰ ਨੋਟਿਸ ਦੇਣ ਵਿੱਚ ਉਹ ਅਸਫ਼ਲ ਰਹੇ ਹਨ।
ਭਾਰਤ ਵਿੱਚ ਲਗਾਤਾਰ ਮਸ਼ਹੂਰ ਹੁੰਦੇ ਜਾ ਰਹੇ ਸੋਸ਼ਲ ਮੀਡੀਆ, ਓਟੀਟੀ ਪਲੇਟਫਾਰਮਜ਼ ਅਤੇ ਨਿਊਜ਼ ਪੋਰਟਲਾਂ ਨੂੰ ਰੈਗੂਲੇਟ ਕਰਨ ਲਈ ਭਾਰਤ ਸਰਕਾਰ ਨੇ ਜਿਹੜੇ ਨਵੇਂ ਆਈਟੀ ਰੂਲ ਬਣਾਏ ਹਨ ਉਨ੍ਹਾਂ ਨੂੰ ਹੁਣ ਕਾਨੂੰਨੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਨ੍ਹਾਂ ਨਿਯਮਾਂ ਦੀ ਮੁਖ਼ਾਲਫ਼ਤ ਸਿਰਫ਼ ਅਮਰੀਕੀ ਸੋਸ਼ਲ ਮੀਡੀਆ ਪਲੇਟਫਾਰਮ ਹੀ ਨਹੀਂ ਕਰ ਰਹੇ,ਭਾਰਤ ਦੇ ਆਪਣੇ ਡੀਜੀਟਲ ਨਿਊਜ਼ ਅਦਾਰਿਆਂ ਨੇ ਵੀ ਇਨ੍ਹਾਂ ਨਿਯਮਾਂ ਨੂੰ ਚੁਣੌਤੀ ਦਿੱਤੀ ਹੈ।

ਤਸਵੀਰ ਸਰੋਤ, Ani
ਆਕਸੀਜਨ ਦੀ ਰਿਪੋਰਟ ’ਤੇ AAP ਅਤੇ BJP ਆਹਮੋ-ਸਾਹਮਣੇ
ਆਕਸੀਜ਼ਨ ਦੀ ਮੰਗ ਬਾਰੇ ਸੁਪਰੀਮ ਕੋਰਟ ਦੀ ਇੱਕ ਕਥਿਤ ਰਿਪੋਰਟ ਸਿਆਸੀ ਹੰਗਾਮੇ ਦੀ ਵਜ੍ਹਾ ਬਣੀ ਹੋਈ ਹੈ,
ਆਮ ਆਦਮੀ ਪਾਰਟੀ ਅਤੇ ਭਾਜਪਾ ਆਹਮੋ-ਸਾਹਮਣੇ ਹਨ।
ਆਮ ਆਦਮੀ ਪਾਰਟੀ ਨੇ ਰਿਪੋਰਟ ਦੀ ਹੋਂਦ ਉੱਪਰ ਹੀ ਸਵਾਲ ਖੜ੍ਹੇ ਕੀਤੇ ਹਨ ਤਾਂ ਜਵਾਬ ਵਿੱਚ ਭਾਜਪਾ ਨੇ ਵੀ ਹਲਫ਼ਨਾਮੇ ਦੀ ਇੱਕ ਕਾਪੀ ਜਾਰੀ ਕੀਤੀ ਹੈ।
ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਇੱਕ ਟਵੀਟ ਵਿੱਚ ਦਿੱਲੀ ਦੇ ਉੱਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਟੈਗ ਕਰਦਿਆਂ ਲਿਖਿਆ,"ਮਨੀਸ਼ ਜੀ ਇਹ ਦਿੱਲੀ ਵਿੱਚ ਆਕਸੀਜ਼ਨ ਦੀ ਵਰਤੋਂ ਬਾਰੇ ਸੁਪਰੀਮ ਕੋਰਟ ਵੱਲੋਂ ਬਣਾਏ ਪੈਨਲ ਦੀ ਰਿਪੋਰਟ ਬਾਰੇ ਇੱਕ ਤੱਥ ਹੈ। ਅੱਖਾਂ ਬੰਦ ਕਰ ਲੈਣ ਨਾਲ ਸੱਚ ਨਹੀਂ ਬਦਲ ਜਾਂਦਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਇਸ ਮਾਮਲੇ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਪੱਖ ਰੱਖਦਿਆਂ ਲਿਖਿਆ।
ਉਨ੍ਹਾਂ ਨੇ ਲਿਖਿਆ,"ਮੇਰਾ ਗੁਨਾਹ- ਮੈਂ ਆਪਣੇ 2 ਕਰੋੜ ਲੋਕਾਂ ਦੀਆਂ ਸਾਹਾਂ ਲਈ ਲੜਿਆ। ਜਦੋਂ ਤੁਸੀਂ ਚੋਣ ਰੈਲੀਆਂ ਕਰ ਰਹੇ ਸੀ, ਮੈਂ ਮੈਂ ਰਾਤ ਭਰ ਜਾਗ ਕੇ ਆਕਸੀਜ਼ਨ ਦਾ ਬੰਦੋਬਸਤ ਕਰ ਰਿਹਾ ਸੀ ਲੋਕਾਂ ਨੂੰ ਆਕਸੀਜ਼ਨ ਦਿਵਾਉਣ ਲਈ ਮੈਂ ਲੜਿਆ, ਗਿੜਗਿੜਾਇਆ। ਲੋਕਾਂ ਨੇ ਆਕਸੀਜ਼ਨ ਦੀ ਕਮੀ ਨਾਲ ਆਪਣਿਆਂ ਨੂੰ ਗੁਆਇਆ ਹੈ। ਉਨ੍ਹਾਂ ਨੂੰ ਝੂਠੇ ਨਾ ਕਹੋ, ਉਨ੍ਹਾਂ ਨੂੰ ਬਹੁਤ ਬੁਰਾ ਲੱਗ ਰਿਹਾ ਹੈ।"
ਦਰਅਸਲ ਸਾਰਾ ਰੌਲਾ ਸ਼ੁੱਕਰਵਾਰ ਸਵੇਰੇ ਭਾਰਤੀ ਮੀਡੀਆ ਵਿੱਚ ਇਹ ਖ਼ਬਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਜਿਸ ਦੇ ਮੁਤਾਬਕ ਸੁਪਰੀਮ ਕੋਰਟ ਵੱਲੋਂ ਬਣਾਈ ਇੱਕ ਆਕਸੀਜ਼ਨ ਆਡਿਟ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ, ਕੇਜਰੀਵਾਲ ਸਰਕਾਰ ਨੇ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਲੋੜ ਤੋਂ ਵਧੇਰੇ- ਚਾਰ ਗੁਣਾ ਵੱਧ ਆਕਸੀਜ਼ਨ ਦੀ ਮੰਗ ਕੀਤੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਅਖ਼ਬਾਰਾਂ ਵਿੱਚ ਛਪੀਆਂ ਰਿਪੋਰਟਾਂ ਦੇ ਮੁਤਾਬਕ, ਦਿੱਲੀ ਸਰਕਾਰ ਨੇ ਅਸਲ ਵਿੱਚ ਕਰੀਬ 289 ਮੀਟ੍ਰਿਕ ਟਨ ਆਕਸੀਜ਼ਨ ਦੀ ਦਰਕਾਰ ਸੀ ਪਰ ਉਨ੍ਹਾਂ ਵੱਲੋਂ ਕਰੀਬ 1200 ਮੀਟ੍ਰਿਕ ਟਨ ਆਕਸੀਜ਼ਨ ਦੀ ਮੰਗ ਕੀਤੀ ਗਈ।
ਅਖ਼ਬਾਰਾਂ ਵਿੱਚ ਛਪੀਆਂ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਕੇਜਰੀਵਾਲ ਸਰਕਾਰ ਦੀ ਲੋੜ ਤੋਂ ਜ਼ਿਆਦਾ ਮੰਗ ਦਾ ਅਸਰ ਉਨ੍ਹਾਂ 12 ਸੂਬਿਆਂ ਉੱਪਰ ਦੇਖਿਆ ਗਿਆ ਜਿੱਥੇ ਆਕਸੀਜ਼ਨ ਦੀ ਕਮੀ ਨਾਲ ਕਈ ਮਰੀਜਾਂ ਨੂੰ ਜਾਨ ਗੁਆਉਣੀ ਪਈ।

ਤਸਵੀਰ ਸਰੋਤ, ANI
ਭਾਰਤ ਵਿੱਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਦੌਰਾਨ ਆਕਸੀਜ਼ਨ ਦੀ ਭਾਰੀ ਕਮੀ ਨੂੰ ਦੇਖਣ ਨੂੰ ਮਿਲੀ ਸੀ। ਕਈ ਵਾਰ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਆਕਸੀਜ਼ਨ ਦੀ ਕਮੀ ਦੇ ਕਾਰਨ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਸਨ।
'ਅਜਿਹੀ ਕੋਈ ਰਿਪੋਰਟ ਨਹੀਂ, BJP ਆਗੂ ਝੂਠ ਬੋਲ ਰਹੇ ਹਨ'
ਆਕਸਜੀਨ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦੀ ਇੱਕ ਕਥਿਤ ਰਿਪੋਰਟ ਹੰਗਾਮੇ ਦਾ ਵਿਸ਼ਾ ਬਣ ਗਈ ਹੈ। ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਇਸ ਨੂੰ ਲੈ ਕੇ ਸਿਆਸਤ ਹੋ ਰਹੀ ਹੈ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਦੂਜੇ ਪਾਸੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਇਹ ਰਿਪੋਰਟ ਸੁਪਰੀਮ ਕੋਰਟ ਦੇ ਪੈਨਲ ਦੀ ਨਹੀਂ, ਸਗੋਂ ਇੱਕ ਸਬ-ਪੈਨਲ ਦੀ ਹੈ ਜੋ ਹਾਲੇ ਮੁੱਖ ਪੈਨਲ ਨੂੰ ਭੇਜੀ ਗਈ ਹੈ ਅਤੇ ਇਹ ਸਬ-ਪੈਨਲ ਦਰਅਸਲ ਕੇਂਦਰ ਸਰਕਾਰ ਦਾ ਹੀ ਹੈ।
ਆਮ ਆਦਮੀ ਪਾਰਟੀ ਨੇ ਇਸ ਖ਼ਬਰ ਨੂੰ ਰੱਦ ਕੀਤਾ ਹੈ। ਪਾਰਟੀ ਆਗੂ ਅਤੇ ਦਿੱਲੀ ਦੇ ਉੱਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈਸ ਨੂੰ ਕਿਹਾ ਕਿ ਅਜਿਹੀ ਕੋਈ ਰਿਪੋਰਟ ਹੈ ਹੀ ਨਹੀਂ।
ਉਨ੍ਹਾਂ ਨੇ ਕਿਹਾ, ''ਸੱਚ ਤਾਂ ਇਹ ਹੈ ਕਿ ਅਜਿਹੀ ਕੋਈ ਰਿਪੋਟ ਹੈ ਹੀ ਨਹੀਂ। ਭਾਜਪਾ ਝੂਠ ਬੋਲ ਰਹੀ ਹੈ। ਸੁਪਰੀਮ ਕੋਰਟ ਨੇ ਇੱਕ ਆਕਸੀਜਨ ਆਡਿਟ ਕਮੇਟੀ ਬਣਾਈ ਹੈ।”
“ਅਸੀਂ ਇਸ ਦੇ ਕਈ ਮੈਂਬਰਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਤਾਂ ਅਜੇ ਤੱਕ ਰਿਪੋਰਟ ਸਾਈਨ ਹੀ ਨਹੀਂ ਕੀਤੀ ਹੈ। ਜੇ ਰਿਪੋਰਟ ਅਪਰੂਵ ਨਹੀਂ ਹੋਈ, ਤਾਂ ਇਹ ਰਿਪੋਰਟ ਹੈ ਕਿੱਥੇ? ਮੈਂ ਚੁਣੌਤੀ ਦਿੰਦਾ ਹਾਂ ਕਿ ਭਾਜਪਾ ਦੇ ਆਗੂਆਂ ਨੂੰ ਕਿ ਉਹ ਰਿਪੋਰਟ ਲਿਆਉਣ ਜਿਸ ਨੂੰ ਅਪਰੂਵ ਕੀਤਾ ਗਿਆ ਹੋਵੇ। ਝੂਠ ਦੀ ਵੀ ਹੱਦ ਹੁੰਦੀ ਹੈ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਸਿਸੋਦੀਆ ਨੇ ਕਿਹਾ, ''ਪਹਿਲਾਂ ਤਾਂ ਪੂਰੇ ਮੁਲਕ ਵਿੱਚ ਆਕਸੀਜਨ ਸਪਲਾਈ ਦਾ ਲੱਕ ਤੋੜਿਆ, ਹੁਣ ਉਨ੍ਹਾਂ ਮਰੀਜ਼ਾਂ, ਡਾਕਟਰਾਂ ਅਤੇ ਹਸਪਤਾਲਾਂ ਨੂੰ ਵੀ ਝੂਠਾ ਦੱਸ ਰਹੇ ਹਨ ਜੋ ਆਕਸੀਜਨ ਦੀ ਕਮੀ ਨਾਲ ਪਰੇਸ਼ਾਨ ਰਹੇ।”
“ਮੀਡੀਆ ਦੇ ਦੋਸਤਾਂ ਨੂੰ ਮੇਰੀ ਅਪੀਲ ਹੈ ਕਿ ਭਾਜਪਾ ਤੋਂ ਉਸ ਕਥਿਤ ਰਿਪੋਰਟ ਦੀ, ਆਡਿਟ ਕਮੇਟੀ ਦੇ ਮੈਂਬਰਾਂ ਵੱਲੋਂ ਸਾਈਨ ਕੀਤੀ ਗਈ, ਅਪਰੂਵ ਕਾਪੀ ਤਾਂ ਮੰਗਵਾਓ ਜਿਸ ਬਾਰੇ ਭਾਜਪਾ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।''
ਸਿਸੋਦੀਆ ਨੇ ਤੰਜ ਕੀਤਾ ਕਿ ਮਾਮਲਾ ਮਾਣਯੋਗ ਸੁਪਰੀਮ ਕੋਰਟ ਦੀ ਬਣਾਈ ਕਮੇਟੀ ਦਾ ਹੈ, ਭਾਜਪਾ ਦਫ਼ਤਰ ਵਿੱਚ ਬਣੀ ਕਿਸੇ ਕਮੇਟੀ ਦਾ ਥੋੜ੍ਹੀ ਹੈ।

ਤਸਵੀਰ ਸਰੋਤ, Ani
ਭਾਜਪਾ ਦਾ ਹਮਲਾ
ਇਸ ਕਥਿਤ ਰਿਪੋਰਟ ਉੱਤੇ ਭਾਰਤੀ ਜਨਤਾ ਪਾਰਟੀ ਦੇ ਕਈ ਆਗੂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਸਰਕਾਰ ਨੂੰ ਘੇਰਣ ਦੀ ਕੋਸ਼ਿਸ਼ ਕਰ ਰਹੇ ਹਨ।
ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਟਵੀਟ ਕੀਤਾ ਕਿ ''ਅਰਵਿੰਦ ਕੇਜਰੀਵਾਲ, ਜੇ ਜ਼ਰਾ ਵੀ ਸ਼ਰਮ ਬਚੀ ਹੈ ਤਾਂ ਦੇਸ਼ ਤੋਂ ਮਾਫ਼ੀ ਮੰਗੋ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਰੇਲ ਮੰਤਰੀ ਪੀਊਸ਼ ਗੋਇਲ ਨੇ ਲਿਖਿਆ ਹੈ ਕਿ ''ਇਸ ਰਿਪੋਰਟ ਦੇ ਆਉਣ ਤੋਂ ਬਾਅਦ, ਉਮੀਦ ਹੈ ਕਿ ਇਸ ਗੜਬੜੀ ਲਈ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।''
ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਲਿਖਿਆ ਕਿ ''ਆਖ਼ਿਰ ਸੱਚ ਬਾਹਰ ਆ ਹੀ ਗਿਆ। ਮਤਲਬ ਕੇਜਰੀਵਾਲ ਲਗਾਤਾਰ ਝੂਠ ਬੋਲ ਰਹੇ ਹਨ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 8
ਰਾਮਦੇਵ ਪਹੁੰਚੇ ਸੁਪਰੀਮ ਕੋਰਟ ਦੀ ਸ਼ਰਨ

ਤਸਵੀਰ ਸਰੋਤ, THE INDIA TODAY GROUP
ਪੰਤਜਲੀ ਦੇ ਰਾਮਦੇਵ ਨੇ ਆਪਣੇ ਖਿਲਾਫ਼ ਦਰਜ ਹੋਈਆਂ ਰਿਪੋਰਟਾਂ ਦੇ ਖਿਲਾਫ਼ ਸੁਪਰੀਮ ਕੋਰਟ ਪਹੁੰਚ ਕੀਤੀ ਹੈ।
ਪਿਛਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਐਲੋਪੈਥੀ ਦਵਾਈਆਂ ਅਤੇ ਡਾਕਟਰਾਂ ਖਿਲਾਫ਼ ਦਿੱਤੇ ਗਏ ਬਿਆਨਾਂ ਦੇ ਵਿਰੋਧ ਵਿੱਚ ਇਹ ਰਿਪੋਰਟਾਂ ਵੱਖ-ਵੱਖ ਥਾਈਂ ਦਰਜ ਸਨ।
ਬੁੱਧਵਾਰ ਨੂੰ ਰਾਮਦੇਵ ਨੇ ਸੁਪਰੀਮ ਕੋਰਟ ਤੋਂ ਇਨ੍ਹਾਂ ਐੱਫ਼ਆਈਆਰਜ਼ ਤੇ ਰੋਕ ਲਗਾਉਣ ਦੀ ਮੰਗ ਕੀਤੀ।
ਉਨ੍ਹਾਂ ਨੇ ਅਦਾਲਤ ਤੋਂ ਇੰਡੀਅਨ ਮੈਡੀਕਲ ਐਸੋਸੀਏਸ਼ਨਾਂ (ਪਟਨਾ ਅਤੇ ਰਾਇਪੁਰ) ਵੱਲੋਂ ਦਾਇਰ ਐੱਫ਼ਆਈਆਰਜ਼ ਨੂੰ ਦਿੱਲੀ ਤਬਦੀਲ ਕਰਨ ਦੀ ਅਤੇ ਇਨ੍ਹਾਂ ਤੋਂ ਆਪਣੇ ਖਿਲਾਫ਼ ਕਾਰਵਾਈ ਕੀਤੇ ਜਾਣ ਤੋਂ ਰੋਕ ਦੀ ਮੰਗ ਵੀ ਕੀਤੀ ਹੈ।
ਰਾਮਦੇਵ ਉੱਪਰ ਇੱਕ ਸਰਕਾਰੀ ਅਫ਼ਸਰ ਵੱਲੋ ਪਾਸ ਕੀਤੇ ਹੁਕਮਾਂ ਦੀ ਉਲੰਘਣਾ, ਜਾਨਲੇਵਾ ਬੀਮਾਰੀ ਖਿਲਾਫ਼ ਗ਼ਲਤ ਜਾਣਕਾਰੀ ਫੈਲਾਉਣ, ਅਤੇ ਸ਼ਾਂਤੀ ਭੰਗ ਕਰਨ ਦੀ ਮਨਸ਼ਾ ਸਮੇਤ ਆਪੀਸੀ ਅਤੇ ਆਪਦਾ ਪ੍ਰਬੰਧਨ ਐਕਟ 2005 ਦੀਆਂ ਵੱਖੋ-ਵੱਖ ਧਾਰਾਵਾਂ ਹੇਠ ਕੇਸ ਦਾਇਰ ਕੀਤੇ ਗਏ ਸਨ।
ਇੱਕ ਵੀਡੀਓ ਵਿੱਚ ਰਾਮਦੇਵ ਐਲੋਪੈਥੀ ਨੂੰ ਸਟੂਬਪਿਡ ਸਾਇੰਸ ਕਹਿ ਰਹੇ ਸਨ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕੋਵਿਡ ਦੌਰਾਨ ਲੋਕਾਂ ਦਾ ਇਲਾਜ ਕਰਦਿਆਂ ਜਾਨ ਗਵਾਉਣ ਵਾਲੇ ਡਾਕਟਰਾਂ ਖਿਲਾਫ਼ ਵੀ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।
ਇਸ ਤੋਂ ਭਖੀ ਇੰਡੀਅਨ ਮੈਡੀਕਲ ਕਾਊਂਸਲ ਨੇ ਉਨ੍ਹਾਂ ਨੂੰ ਕਾਨੂੰਨ
16 ਜੂਨ ਨੂੰ ਛੱਤੀਸਗੜ੍ਹ ਦੇ ਰਾਇਪੁਰ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾਈ ਇਕਾਈ ਨੇ ਉਨ੍ਹਾਂ ਖਿਲਾਫ਼ ਗ਼ਲਤ ਜਾਣਕਾਰੀ ਫੈਲਾਉਣ ਅਤੇ ਮੈਡੀਕਲ ਭਾਈਚਾਰੇ ਨੂੰ ਧਮਕਾਉਣ ਦੇ ਇਲਜਾਮ ਲਗਾਏ ਸਨ। ਅਤੇ
ਸ਼ਿਕਾਇਤ ਵਿੱਚ ਕਿਹਾ ਗਿਆ ਕਿ ਪਿਛਲੇ ਸਾਲ ਦੌਰਾਨ ਰਾਮ ਦੇਵ ਦੀਆਂ ਅਜਿਹੀਆਂ ਕਈ ਵੀਡੀਓ ਸਾਹਮਣੇ ਆਈਆਂ ਹਨ ਜਿੱਥੇ ਉਹ ਅਜਿਹੀਆਂ ਗੁੰਮਰਾਹਕੁਨ ਟਿੱਪਣੀਆਂ ਕਰ ਰਹੇ ਹਨ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2