ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਯੂਕੇ ਦੀ ਸੰਸਦ 'ਚ ਬਹਿਸ, ਭਾਰਤੀ ਹਾਈ ਕਮਿਸ਼ਨ ਨੇ ਜਤਾਇਆ ਇਹ ਇਤਰਾਜ਼- 5 ਅਹਿਮ ਖ਼ਬਰਾਂ

ਜੱਗੀ ਜੌਹਲ

ਭਾਰਤ ਵਿੱਚ ਪਿਛਲੇ 4 ਸਾਲਾਂ ਤੋਂ ਜੇਲ੍ਹਬੰਦੀ ਕੱਟ ਰਹੇ ਸਕਾਟਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਦੀ ਰਿਹਾਈ ਕਰਵਾਉਣ ਦਾ ਮਾਮਲਾ ਯੂਕੇ ਦੀ ਸੰਸਦ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਚੁੱਕਿਆ ਗਿਆ।

ਸਕਾਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਨੂੰ ਭਾਰਤ ਦੇ ਅੱਤਵਾਦ ਵਿਰੋਧੀ ਕਾਨੂੰਨਾਂ ਤਹਿਤ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ 'ਤੇ ਸੱਜੇਪੱਖੀ ਹਿੰਦੂ ਆਗੂਆਂ ਦੇ ਕਤਲ ਦੀ ਸਾਜ਼ਿਸ਼ ਘੜਨ ਦਾ ਇਲਜ਼ਾਮ ਹੈ।

ਬੁੱਧਵਾਰ ਨੂੰ ਬਰਤਾਨੀਆ ਦੇ ਮੈਂਬਰ ਪਾਰਲੀਮੈਂਟ ਨੇ ਜੱਗੀ ਜੌਹਲ ਦੀ ਰਿਹਾਈ ਲੈ ਕੇ 4.30 ਵਜੇ (ਸਥਾਨਕ ਸਮੇਂ ਮੁਤਾਬਕ) ਬਹਿਸ ਕੀਤੀ।

ਡੰਬਰਟਨ ਵਾਸੀ ਜਗਤਾਰ ਸਿੰਘ ਜੌਹਲ ਜੋ ਕਿ ਅਪਰਾਧ ਸਾਬਤ ਹੋਏ ਬਿਨਾਂ ਹੀ ਭਾਰਤੀ ਜੇਲ੍ਹ 'ਚ ਬੰਦ ਹੈ।

ਇਸ 'ਤੇ ਇਤਰਾਜ਼ ਚੁਕਦਿਆਂ ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ਐੱਚਸੀਆਈ ਨੂੰ ਮਨਮਰਜ਼ੀ ਨਾਲ ਹਿਰਾਸਤ ਬਾਰੇ ਲਿਖਣ ਵਾਲੇ ਜੱਗੀ ਜੌਹਲ ਦੇ ਸ਼ੁਭ ਚਿੰਤਕਾਂ ਨੂੰ ਪ੍ਰਮਾਣਿਤ ਤੱਥ ਮੁਹੱਈਆ ਕਰਵਾਉਣਾ, 'ਲੌਬਿੰਗ' ਨਹੀਂ ਹੈ।

ਜੱਗੀ ਜੌਹਲ ਬਾਰੇ ਵਿਸਥਾਰ ਵਿੱਚ ਜਾਣਕਾਰੀ ਲਈ ਇੱਥੇ ਕਲਿੱਕ ਕਰੋ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਹਰਿਆਣਾ ਦੇ ਪਿੰਡ ਵਿੱਚ ਪੁਲਿਸ ਦਾ ਲਾਠੀਚਾਰਜ ਤੇ ਲੋਕਾਂ ਵੱਲੋਂ ਪਥਰਾਅ

ਹਰਿਆਣਾ ਦੇ ਫਰੀਦਾਬਾਦ ਦੇ ਖੋਰੀ ਪਿੰਡ ਵਿੱਚ ਬੁੱਧਵਾਰ ਨੂੰ ਘਰਾਂ ਦੀ ਭੰਨਤੋੜ ਦਾ ਵਿਰੋਧ ਕਰ ਰਹੇ ਲੋਕਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ ਹੈ।

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਖੋਰੀ ਪਿੰਡ ਵਿੱਚ ਪ੍ਰਸ਼ਾਸਨ ਪਿਛਲੇ ਕੁਝ ਦਿਨਾਂ ਤੋਂ ਭੰਨਤੋੜ ਦੀ ਪ੍ਰਕਿਰਿਆ ਨੂੰ ਸ਼ੁਰੂ ਕਰਨ ਦੀ ਤਿਆਰੀ ਕਰ ਰਿਹਾ ਹੈ।

ਕਿਸਾਨ

ਤਸਵੀਰ ਸਰੋਤ, SAT SINGH/BBC

ਪ੍ਰਸ਼ਾਸਨ ਦੀ ਵੱਧ ਰਹੀ ਸਰਗਮੀ ਦੇ ਮੱਦੇਨਜ਼ਰ ਪਿੰਡ ਵਾਸੀਆਂ ਨੇ ਮਹਾਂਪੰਚਾਇਤ ਕੀਤੀ।

ਪ੍ਰਸ਼ਾਸਨ ਨੇ ਵੀ ਮਹਾਪੰਚਾਇਤ ਨੂੰ ਧਿਆਨ ਵਿੱਚ ਰੱਖਦਿਆਂ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਸੀ।

ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਉੱਪਰ ਪਥਰਾਅ ਅਤੇ ਨਾਅਰੇਬਾਜ਼ੀ ਕੀਤੀ।

ਹਜੂਮ ਨੂੰ ਹਿੰਸਕ ਹੁੰਦਿਆਂ ਦੇਖ ਕੇ ਪੁਲਿਸ ਨੇ ਪਿੰਡ ਦੇ ਲੋਕਾਂ ਉੱਪਰ ਲਾਠੀਚਾਰਜ ਕੀਤਾ ਤੇ ਪਿੰਡ ਵਿੱਚ ਸਥਿਤੀ ਤਣਾਅਪੂਰਨ ਹੋ ਗਈ ਹੈ। ਵਧੇਰੇ ਜਾਣਕਾਰੀ ਲਈ ਇੱਥੇ ਕਲਿੱਕ ਕਰੋ।

ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਦੱਸਿਆ ''ਮਿਸਗਾਇਡਿਡ ਮਿਜ਼ਾਇਲ'' ਤਾਂ ਅੱਗੋ ਕੀ ਮਿਲਿਆ ਜਵਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਖੁੱਲ੍ਹ ਕੇ ਵਿਰੋਧ ਕਰਨ ਵਾਲੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ।

ਇਸ ਸਬੰਧੀ ਉਨ੍ਹਾਂ ਨੇ ਇੱਕ ਤਸਵੀਰ ਆਪਣੇ ਟਵਿੱਟਰ ਅਕਾਊਂਟ 'ਤੇ ਸ਼ੇਅਰ ਕਰਦਿਆਂ ਕਿਹਾ, "ਪ੍ਰਿਅੰਕਾ ਗਾਂਧੀ ਨਾਲ ਲੰਬੀ ਬੈਠਕ ਹੋਈ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਹਾਲਾਂਕਿ ਇਸ ਤੋਂ ਪਹਿਲਾਂ ਇਹ ਦਾਅਵਾ ਸੀ ਕਿ ਨਵਜੋਤ ਸਿੰਘ ਸਿੱਧੂ 29 ਜੂਨ ਨੂੰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਬੈਠਕ ਕਰਨਗੇ।

ਪਰ ਰਾਹੁਲ ਗਾਂਧੀ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨਾਲ ਤਾਂ ਕੋਈ ਬੈਠਕ ਤੈਅ ਹੀ ਨਹੀਂ ਹੈ।

ਉੱਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਏਐੱਨਆਈ ਨਾਲ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਗੁਮਰਾਹਕੁੰਨ ਮਿਜ਼ਾਇਲ ਕਿਹਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕੈਨੇਡਾ 'ਚ ਗਰਮੀ ਦੇ ਟੁੱਟੇ ਰਿਕਾਰਡ, ਪਾਰਾ 49.6 ਡਿਗਰੀ ਤੱਕ ਪਹੁੰਚਿਆ, ਦਰਜਨਾਂ ਮੌਤਾਂ

ਕੈਨੇਡਾ ਵਿੱਚ ਦਰਜਨਾਂ ਲੋਕਾਂ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਦੇਸ਼ ਵਿੱਚ ਪਾਰੇ ਨੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ।

ਪਹਿਲੀ ਵਾਰ ਪਿਛਲੇ ਤਿੰਨ ਦਿਨਾਂ ਦੌਰਾਨ ਪਾਰਾ 49.6 ਡਿਗਰੀ ਤੱਕ ਪਹੁੰਚ ਰਿਹਾ ਹੈ।

ਕੈਨੇਡਾ 'ਚ ਗਰਮੀ

ਤਸਵੀਰ ਸਰੋਤ, Getty Images

ਵੈਨਕੂਵਰ ਇਲਾਕੇ ਦੀ ਪੁਲਿਸ ਅਨੁਸਾਰ ਸ਼ੁੱਕਰਵਾਰ ਤੋਂ ਲੈ ਕੇ ਹੁਣ ਤੱਕ ਤੋਂ 130 ਵੱਧ ਮੌਤਾਂ ਹੋ ਚੁੱਕੀਆਂ ਹਨ।

ਇਹ ਮ੍ਰਿਤਕ ਜਾਂ ਤਾਂ ਬਜ਼ੁਰਗ ਸਨ ਜਾਂ ਕਿਸੇ ਹੋਰ ਬਿਮਾਰੀ ਤੋਂ ਪੀੜਤ ਸਨ।

ਮੰਗਲਵਾਰ ਨੂੰ ਕੈਨੇਡਾ ਵਿੱਚ ਲਗਾਤਾਰ ਤੀਸਰੇ ਦਿਨ ਸਭ ਤੋਂ ਵੱਧ ਗਰਮੀ ਦੇ ਅੰਕੜੇ ਸਾਹਮਣੇ ਆਏ।

ਬ੍ਰਿਟਿਸ਼ ਕੋਲੰਬੀਆ ਦੇ ਲਾਈਟਨ ਵਿੱਚ ਇਹ 49.5 ਡਿਗਰੀ ਸੀ। ਇਸ ਤੋਂ ਪਹਿਲਾਂ ਕੈਨੇਡਾ ਵਿੱਚ ਪਾਰਾ ਕਦੇ 45 ਡਿਗਰੀ ਤੋਂ ਵੱਧ ਨਹੀਂ ਰਿਹਾ।

ਕੈਨੇਡਾ ਵਿਚ ਇਸ ਭਿਆਨਕ ਗਰਮੀ ਦੀ ਲਹਿਰ ਦਾ ਕਾਰਨ ਉੱਤਰ ਦੱਖਣੀ ਅਮਰੀਕਾ ਤੇ ਕੈਨੇਡਾ ਉੱਪਰ ਬਣੇ ਹਾਈ ਪ੍ਰੈਸ਼ਰ ਡੋਮ ਨੂੰ ਮੰਨਿਆ ਜਾ ਰਿਹਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਹਿਟਲਰ ਦੀਆਂ ਗਲਤੀਆਂ ਤੇ ਸਟਾਲਿਨ ਦੀ ਰਣਨੀਤੀ, ਜਿਸਨੇ ਦੂਜੇ ਵਿਸ਼ਵ ਯੁੱਧ ਦਾ ਰੁਖ਼ ਹੀ ਬਦਲ ਦਿੱਤਾ

22 ਜੂਨ, 1941 ਨੂੰ ਨਾਜ਼ੀ ਜਰਮਨੀ ਨੇ ਆਪ੍ਰੇਸ਼ਨ ਬਾਰਬਰੋਸਾ ਸ਼ੂਰੂ ਕੀਤਾ ਸੀ, ਜੋ ਸੋਵੀਅਤ ਸੰਘ ਦੇ ਖ਼ਿਲਾਫ ਇੱਕ ਵੱਡੀ ਹਮਲਾਵਰ ਕਾਰਵਾਈ ਸੀ।

ਉਸ ਸਮੇਂ ਸੋਵੀਅਤ ਯੂਨੀਅਨ ਦੀ ਕਮਾਨ ਸਟਾਲਿਨ ਦੇ ਹੱਥਾਂ 'ਚ ਸੀ।

ਹਿਟਲਰ

ਤਸਵੀਰ ਸਰੋਤ, Getty Images

ਇਹ ਇਤਿਹਾਸ ਦਾ ਸਭ ਤੋਂ ਵੱਡਾ ਫੌਜੀ ਹਮਲਾ ਸੀ। ਇਹ ਇਕ ਜੋਖ਼ਮ ਭਰੀ ਬਾਜ਼ੀ ਵੀ ਸੀ, ਜੋ ਉਸ ਸਮੇਂ ਅਡੋਲਫ਼ ਹਿਟਲਰ ਨੇ ਦੂਜੇ ਵਿਸ਼ਵ ਯੁੱਧ ਨੂੰ ਫ਼ੈਸਲਾਕੁੰਨ ਤਰੀਕੇ ਨਾਲ ਆਪਣੇ ਪੱਖ 'ਚ ਕਰਨ ਲਈ ਖੇਡੀ ਸੀ।

ਪਰ ਚੀਜ਼ਾਂ ਉਸ ਢੰਗ ਨਾਲ ਨਾ ਵਾਪਰੀਆਂ, ਜਿਸ ਤਰ੍ਹਾਂ ਜਰਮਨੀ ਦਾ ਆਗੂ ਹਿਟਲਰ ਚਾਹੁੰਦਾ ਸੀ।

ਇਤਿਹਾਸਕਾਰ ਇਸ ਆਪ੍ਰੇਸ਼ਨ ਨੂੰ ਦੂਜੇ ਵਿਸ਼ਵ ਯੁੱਧ ਦਾ ਇਕ ਨਵਾਂ ਮੋੜ ਮੰਨਦੇ ਹਨ।

ਇਸ ਦੇ ਨਾਲ ਹੀ ਇਸ ਨੂੰ ਜਰਮਨੀ ਦੀ ਸਰਾਦੀਰ ਦੇ ਅੰਤ ਦੀ ਸ਼ੁਰੂਆਤ ਵੀ ਮੰਨਦੇ ਹਨ। ਤਫ਼ਸੀਲ 'ਚ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਖ਼ਬਰਾਂ ਵੀ ਪੜ੍ਹੋ:

ਇਹ ਵੀਡੀਓ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)