ਪੈਗਾਸਸ ਸੋਫਟਵੇਅਰ ਜ਼ਰੀਏ ਭਾਰਤ ਦੇ 40 ਤੋਂ ਵੱਧ ਪੱਤਰਕਾਰਾਂ ਦੀ ਜਸੂਸੀ ਦਾ ਦਾਅਵਾ

ਤਸਵੀਰ ਸਰੋਤ, Getty Images
ਭਾਰਤੀ ਮੀਡੀਆ ਅਦਾਰੇ ਦਿ ਵਾਇਰ ਅਤੇ 16 ਹੋਰ ਕੌਮਾਂਤਰੀ ਮੀਡੀਆ ਅਦਾਰਿਆਂ ਨੇ ਮਿਲ ਕੇ ਇੱਕ ਜਾਂਚ ਕੀਤੀ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਜ਼ਰਾਇਲ ਦੀ ਜਸੂਸੀ ਤਕਨੀਕ ਨਾਲ ਜੁੜੀ ਕੰਪਨੀ ਜ਼ਰੀਏ 300 ਦੇ ਕਰੀਬ ਭਾਰਤੀ ਲੋਕਾਂ ਦੇ ਮੋਬਾਇਲਾਂ ਦੀ ਜਸੂਸੀ ਕੀਤੀ ਗਈ ਹੈ।
ਇਨ੍ਹਾਂ ਵਿੱਚ ਮੰਤਰੀ, ਵਿਰੋਧੀ ਧਿਰ ਦੇ ਨੇਤਾ, ਪੱਤਰਕਾਰ, ਕਾਨੂੰਨੀ ਅਦਾਰਿਆਂ ਨਾਲ ਜੁੜੇ ਵਿਅਕਤੀ, ਵਪਾਰੀ, ਵਿਗਿਆਨੀ, ਮਨੁੱਖੀ ਅਧਿਕਾਰ ਕਾਰਕੁਨ ਸ਼ਾਮਿਲ ਹਨ।
ਦਿ ਵਾਇਰ ਦੇ ਮੁਤਾਬਿਕ, "ਡੇਟਾਬੇਸ ਵਿੱਚ ਭਾਰਤ ਦੇ 40 ਪੱਤਰਕਾਰ, ਤਿੰਨ ਵਿਰੋਧੀ ਧਿਰ ਦੇ ਨੇਤਾ, ਇੱਕ ਸੰਵਿਧਾਨਿਕ ਅਹੁਦੇ 'ਤੇ ਬੈਠੇ ਵਿਅਕਤੀ, ਮੋਦੀ ਸਰਕਾਰ ਦੇ ਦੋ ਮੰਤਰੀ ਅਤੇ ਸੁਰੱਖਿਆ ਏਜੰਸੀਆਂ ਦੇ ਮੌਜੂਦਾ ਤੇ ਸਾਬਕਾ ਮੁਖੀ ਸਣੇ ਕਈ ਵਪਾਰੀ ਸ਼ਾਮਿਲ ਹਨ।"
ਜਾਂਚ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਹਸਤੀਆਂ ਦੇ ਫੋਨਾਂ ਨੂੰ ਪੇਗਾਸਸ ਸੋਫਟਵੇਅਰ ਜ਼ਰੀਏ ਨਿਗਰਾਨੀ ਅਧੀਨ ਰੱਖਿਆ ਗਿਆ ਸੀ।
ਭਾਰਤ ਸਰਕਾਰ ਨੇ ਪੇਗਾਸਸ ਜ਼ਰੀਏ ਕਿਸੇ ਵੀ ਵਿਅਕਤੀ ਦੀ ਜਸੂਸੀ ਕਰਨ ਦੇ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ।
ਇਹ ਵੀ ਪੜ੍ਹੋ :
ਇਜ਼ਰਾਇਲੀ ਕੰਪਨੀ ਐੱਨਐੱਸਓ ਪੇਗਾਸਸ ਸੋਫਟਵੇਅਰ ਨੂੰ ਬਣਾਉਂਦੀ ਹੈ ਅਤੇ ਉਹ ਦਾਅਵਾ ਕਰਦੀ ਹੈ ਕਿ ਉਸ ਦੇ ਕਲਾਈਂਟ ਕੇਵਲ ਸਰਕਾਰਾਂ ਜਾਂ ਸਰਕਾਰੀ ਏਜੰਸੀਆਂ ਹੁੰਦੀਆਂ ਹਨ।
ਕੰਪਨੀ ਨੇ ਇਨ੍ਹਾਂ ਸਾਰਿਆਂ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ। ਕੰਪਨੀ ਦਾਂਅਵਾ ਕਰਦੀ ਹੈ ਕਿ ਉਸ ਦਾ ਮਕਸਦ "ਅਪਰਾਧ ਤੇ ਅੱਤਵਾਦ ਖਿਲਾਫ਼ ਲੜਨਾ" ਹੈ।
ਭਾਰਤ ਸਰਕਾਰ ਦਾ ਪ੍ਰਤੀਕਰਮ
ਭਾਰਤ ਸਰਕਾਰ ਨੇ ਇਸ ਰਿਸਰਚ ਨੂੰ ਖਾਰਿਜ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਬਿਆਨ ਵਿੱਚ ਕਿਹਾ ਹੈ ਕਿ ਸਰਕਾਰ ਦੇ ਆਈਟੀ ਮੰਤਰੀ ਵੱਲੋਂ ਸੰਸਦ ਵਿੱਚ ਇਹ ਸਾਫ ਤੌਰ 'ਤੇ ਕਿਹਾ ਗਿਆ ਹੈ ਕਿ ਉਨ੍ਹਾਂ ਦੀਆਂ ਏਜੰਸੀਆਂ ਵੱਲੋਂ ਕਿਸੇ ਤਰੀਕੇ ਦੀ ਅਣਅਧਿਕਾਰਤ ਨਿਗਰਾਨੀ ਨਹੀਂ ਰੱਖੀ ਗਈ ਹੈ।

ਤਸਵੀਰ ਸਰੋਤ, Getty Images
ਖ਼ਬਰ ਏਜੰਸੀ ਏਐੱਨਆਈ ਅਨੁਸਾਰ ਭਾਰਤ ਸਰਕਾਰ ਨੇ ਆਪਣੇ ਬਿਆਨ ਵਿੱਚ ਅੱਗੇ ਕਿਹਾ, "ਸਰਕਾਰ ਵੱਲੋਂ ਲੋਕਾਂ ਦੀ ਨਿਗਰਾਨੀ ਰੱਖਣ ਦੇ ਇਲਜ਼ਾਮ ਬੇਬੁਨਿਆਦ ਹਨ। ਪਹਿਲਾਂ ਵੀ ਇਹ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਸਰਕਾਰ ਵੱਲੋਂ ਪੇਗਾਸਸ ਦਾ ਇਸਤੇਮਾਲ ਕੀਤਾ ਗਿਆ ਹੈ। ਇਨ੍ਹਾਂ ਰਿਪੋਰਟਾਂ ਦਾ ਕੋਈ ਅਧਾਰ ਸਾਬਿਤ ਨਹੀਂ ਹੋਇਆ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਭਵਿੱਖ ਵਿੱਚ ਕਈ ਨਾਮ ਸਾਹਮਣੇ ਆ ਸਕਦੇ ਹਨ
ਪੈਰਿਸ ਦੀ ਇੱਕ ਮੀਡੀਆ ਸੰਸਥਾ ਫੌਰਬਿਡੇਨ ਸਟੋਰੀਜ਼ ਨੇ ਉਨ੍ਹਾਂ ਲੋਕਾਂ ਦੀ ਸੂਚੀ ਹਾਸਲ ਕੀਤੀ ਸੀ ਜਿਨ੍ਹਾਂ ਦੇ ਫੋਨ ਦੀ ਜਾਸੂਸੀ ਕਰਨ ਦਾ ਦਾਅਵਾ ਕੀਤਾ ਗਿਆ ਹੈ।
ਫੌਰਬੇਡਨ ਸਟੋਰੀਜ਼ ਦੇ ਸੰਸਥਾਪਕ ਲੌਰੇ ਰਿਸਰਡ ਨੇ ਬੀਬੀਸੀ ਦੇ ਸਸ਼ਾਂਕ ਚੌਹਾਨ ਨਾਲ ਫੋਨ 'ਤੇ ਗੱਲਬਾਤ ਦੌਰਾਨ ਕਿਹਾ, "ਪੂਰੀ ਦੁਨੀਆਂ ਦੇ ਸੈਂਕੜੇ ਪੱਤਰਕਾਰ ਤੇ ਮਨੁੱਖੀ ਹੱਕਾਂ ਲਈ ਕੰਮ ਕਰਨ ਵਾਲੇ ਇਸ ਸਰਵੀਲੈਂਸ ਦੇ ਸ਼ਿਕਾਰ ਹਨ। ਇਹ ਦਿਖਾਉਂਦਾ ਹੈ ਕਿ ਪੂਰੀ ਦੁਨੀਆਂ ਵਿੱਚ ਲੋਕਤੰਤਰ ਉੱਤੇ ਹਮਲਾ ਹੋ ਰਿਹਾ ਹੈ।"

ਤਸਵੀਰ ਸਰੋਤ, EPA
ਉਨ੍ਹਾਂ ਨੇ ਇਸ ਪੜਤਾਲ ਦੇ ਬਾਰੇ ਵਿੱਚ ਦੱਸਿਆ, "ਸਾਨੂੰ ਬਹੁਤ ਸਾਰੇ ਟੈਲੀਫੋਨ ਨੰਬਰਾਂ ਦੀ ਲਿਸਟ ਮਿਲੀ ਸੀ। ਅਸੀਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਸੀ ਕਿ ਇਹ ਲਿਸਟ ਆਖਿਰ ਕਿੱਥੋਂ ਕੱਢੀ ਗਈ ਹੈ।"
"ਇਸ ਲਿਸਟ ਵਿੱਚ ਜਿੰਨੇ ਨੰਬਰ ਹਨ, ਉਨ੍ਹਾਂ ਦਾ ਇਹ ਮਤਲਬ ਨਹੀਂ ਹੈ ਕਿ ਉਹ ਸਾਰੇ ਨੰਬਰ ਹੈੱਕ ਕੀਤੇ ਗਏ ਹਨ। ਸਾਨੂੰ ਐਮਨੈਸਟੀ ਇੰਟਰਨੈਸ਼ਨਲ ਦੀ ਮਦਦ ਨਾਲ ਪਤਾ ਲਗਿਆ ਕਿ ਇਨ੍ਹਾਂ ਵਿੱਚੋਂ ਕੁਝ ਨੰਬਰਾਂ ਦੀ ਨਿਗਰਾਨੀ ਐੱਨਐੱਨਓ (ਪੇਗਾਸਸ ਬਣਾਉਣ ਵਾਲੀ ਇਜ਼ਰਾਇਲੀ ਕੰਪਨੀ ਕਰ ਰਿਹਾ ਸੀ।"
ਰਿਸਰਚਡ ਨੇ ਬੀਬੀਸੀ ਨੂੰ ਕਿਹਾ ਕਿ ਉਹ ਭਵਿੱਖ ਵਿੱਚ ਹੋਰ ਨਾਮਾਂ ਦੀ ਸੂਚੀ ਜਾਰੀ ਕਰਨਗੇ, ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਹ ਤੋਂ ਵੱਧ ਦੇਸਾਂ ਵਿੱਚ ਚਲਾਏ ਗਏ ਇਸ ਸਰਵਿਲੈਂਸ ਅਭਿਆਨ ਦਾ ਦਾਇਰਾ ਕਾਫੀ ਵੱਡਾ ਹੈ।
ਉਨ੍ਹਾਂ ਨੇ ਕਿਹਾ, ਆਉਣ ਵਾਲੇ ਹਫ਼ਤਿਆਂ ਵਿਚ ਬਹੁਤ ਸਾਰੀ ਦਮਦਾਰ ਰਿਪੋਰਟਾਂ ਅਤੇ ਕਈ ਤਰ੍ਹਾਂ ਦੇ ਲੋਕਾਂ ਦੇ ਨਾਮ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ :
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












