ਉਹ 7 ਮੌਕੇ, ਜਦੋਂ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੱਖਾਂ ਵਿਖਾਈਆਂ

ਤਸਵੀਰ ਸਰੋਤ, captain and sidhu/facebook
ਨਵਜੋਤ ਸਿੰਘ ਸਿੱਧੂ ਦੀ ਪੰਜਾਬ ਵਿੱਚ ਕਾਂਗਰਸ ਸਰਕਾਰ ਨਾਲ ਚੱਲੀ ਲੰਬੀ ਨਾਰਾਜ਼ਗੀ ਤੋਂ ਬਾਅਦ ਆਖ਼ਰਕਾਰ ਉਨ੍ਹਾਂ ਨੂੰ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਕਰੀਬ ਪਿਛਲੇ ਇੱਕ-ਡੇਢ ਸਾਲ ਤੋਂ ਕਾਂਗਰਸ ਪਾਰਟੀ ਵਿਚਾਲੇ ਖਿੱਚੋਤਾਣ ਚੱਲ ਰਹੀ ਸੀ। ਨਵਜੋਤ ਸਿੰਘ ਸਿੱਧੂ ਖੁੱਲ੍ਹ ਕੇ ਆਪਣੀ ਹੀ ਸਰਕਾਰ ਖ਼ਿਲਾਫ਼ ਬੋਲਦੇ ਰਹੇ ਹਨ।
ਮੁੱਖ ਮੰਤਰੀ ਨਾਲ ਮਤਭੇਦ ਕਾਰਨ ਸਿੱਧੂ ਨੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਵੀ ਦੇ ਦਿੱਤਾ ਸੀ। ਕੁਝ ਸਮੇਂ ਤੋਂ ਪਾਰਟੀ ਵਿੱਚ ਉੱਠਦੀਆਂ ਬਾਗੀ ਸੁਰਾਂ ਦਾ ਹਾਈਕਮਾਨ ਨੂੰ ਨੋਟਿਸ ਲੈਣਾ ਪਿਆ ਹੈ।
ਜੇਕਰ ਪਿਛਲੇ ਦੋ ਸਾਲਾਂ ਦੀਆਂ ਘਟਨਾਵਾਂ 'ਤੇ ਝਾਤੀ ਮਾਰੀਏ ਤਾਂ ਸਪੱਸ਼ਟ ਹੋ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਰਿਸ਼ਤੇ ਕਿੰਨੇ ਤਲਖੀ ਭਰੇ ਰਹੇ ਹਨ।
ਗੱਲ ਅਜਿਹੇ ਹੀ 7 ਮੌਕਿਆਂ ਦੀ ਕਰਾਂਗੇ ਜਦੋਂ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅੱਖਾਂ ਵਿਖਾਈਆਂ ਤੇ ਉਨ੍ਹਾਂ ਦੀ ਲੀਡਰਸ਼ਿਪ ਉੱਤੇ ਸਵਾਲ ਚੁੱਕੇ।
ਇਹ ਵੀ ਪੜ੍ਹੋ-
1.ਬੇਅਬੀ ਮੁੱਦੇ 'ਤੇ ਕੈਪਟਨ ਨੂੰ ਘੇਰਿਆ
ਅਪ੍ਰੈਲ 2021 ਵਿੱਚ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆਂ ਕੈਪਟਨ ਸਰਕਾਰ ਉੱਤੇ ਸਵਾਲ ਚੁੱਕਦਿਆਂ ਕਿਹਾ, "ਤੁਸੀਂ ਇੱਧਰ-ਉੱਧਰ ਦੀ ਗੱਲ ਨਾ ਕਰੋ, ਦੱਸੋ?- ਕਿ ਗੁਰੂ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਕਿਉਂ ਨਹੀਂ ਮਿਲਿਆ...ਲੀਡਰਸ਼ਿਪ ਉੱਤੇ ਸਵਾਲ ਹੈ? ਨੀਅਤ ਦਾ ਰੌਲ਼ਾ ਹੈ।"

ਤਸਵੀਰ ਸਰੋਤ, NAvjotsinghsidhu/twitter
2. ਮੁੜ ਬੇਅਦਬੀ ਨੂੰ ਲੈ ਕੇ ਘੇਰਿਆ
ਇਸ ਤੋਂ ਇਲਾਵਾ ਇਸੇ ਸਾਲ ਪਹਿਲੀ ਮਈ ਨੂੰ ਨਵਜੋਤ ਸਿੰਘ ਸਿੱਧੂ ਨੇ ਬਰਗਾੜੀ ਕੇਸ ਨੂੰ ਲੈ ਕੇ ਇੱਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ, "ਵੱਡੇ ਝੂਠ, ਛੋਟੇ ਕੰਮ, ਰੌਲੇ ਜ਼ਿਆਦਾ ਤੇ ਸਿੱਟਾ ਕੋਈ ਨਹੀਂ"। ਇਸ ਪੋਸਟ ਦੇ ਨਾ ਉਨ੍ਹਾਂ ਨੇ ਹੈਸ਼ਟੈਗ ਬਰਗਾੜੀ ਤੇ ਬੇਅਦਬੀ ਵਰਤਿਆ ਸੀ।

ਤਸਵੀਰ ਸਰੋਤ, NAvjotsinghsidhu/Twitter
3.'ਪੰਜਾਬ ਦੇ ਲੋਕਾਂ ਨਾਲ ਧੋਖਾ'
ਅਪ੍ਰੈਲ ਵਿੱਚ ਹੀ ਪਟਿਆਲਾ ਵਿਖੇ ਨਵਜੋਤ ਸਿੰਘ ਸਿੱਧੂ ਨੇ ਇੱਕ ਪ੍ਰੈੱਸ ਕਾਨਫਰੰਸ ਬੁਲਾਈ। ਇਸ ਦੌਰਾਨ ਸਿੱਧੂ ਨੇ ਨਸ਼ੇ ਦੇ ਮਾਮਲੇ 'ਤੇ ਕੈਪਟਨ ਨੂੰ ਘੇਰਿਆ। ਉਨ੍ਹਾਂ ਕਿਹਾ ਕਿ 2017 ਵਿੱਚ ਸਰਕਾਰ ਆਉਂਦਿਆਂ ਹੀ ਮੁੱਖ ਮੰਤਰੀ ਨੇ ਵਾਅਦਾ ਕੀਤਾ ਸੀ ਕਿ ਉਹ ਨਸ਼ੇ ਦਾ ਲੱਕ ਤੋੜ ਦੇਣਗੇ ਪਰ ਉਹ ਅਜੇ ਤੱਕ ਨਾ ਕਰ ਸਕੇ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਪ੍ਰੈੱਸ ਕਾਨਫਰੰਸ ਵਿੱਚ ਬੇਅਦਬੀ ਅਤੇ ਡਰੱਗ ਮਾਮਲੇ 'ਤੇ ਬੋਲਦਿਆਂ ਸਿੱਧੂ ਨੇ ਕਿਹਾ ਸੀ ਕਿ ਡਰੱਗ ਮਾਫ਼ੀਆਂ ਤੇ ਬੇਅਦਬੀ ਮਾਮਲੇ ਵਿੱਚ ਸ਼ਾਮਲ ਲੋਕਾਂ ਨੂੰ ਸਜ਼ਾ ਦਿਵਾਉਣ ਵਿੱਚ ਅਸਫ਼ਲ ਰਹਿਣ ਕਰਕੇ ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ।
4. 'ਮੇਰਾ ਕੈਪਟਨ ਰਾਹੁਲ ਗਾਂਧੀ ਹੈ'
28 ਨਵੰਬਰ 2020 ਨੂੰ ਹੈਦਰਾਬਾਦ ਵਿੱਚ ਇੱਕ ਪ੍ਰੈੱਸ ਕਾਨਫਰੰਸ ਵਿੱਚ ਇੱਕ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਸਿੱਧੂ ਨੇ ਕਿਹਾ ਸੀ, "ਮੇਰੇ ਕੈਪਟਨ ਰਾਹੁਲ ਗਾਂਧੀ ਹਨ, ਉਨ੍ਹਾਂ ਨੇ ਹੀ ਤਾਂ ਹਰ ਥਾਂ ਭੇਜਿਆ ਹੈ। ਕੈਪਟਨ ਅਮਰਿੰਦਰ ਮੇਰੇ ਬੌਸ ਨੇ ਅਤੇ ਰਾਹੁਲ ਗਾਂਧੀ ਕੈਪਟਨ।"
5. ਅਕਾਲੀ- ਕਾਂਗਰਸ ਦਾ 'ਫਰੈਂਡਲੀ ਮੈਚ'
2019 ਦੀਆਂ ਲੋਕ ਸਭਾ ਚੋਣਾਂ ਵੇਲੇ ਵੀ ਸਿੱਧੂ ਨੇ ਬਠਿੰਡਾ ਵਿੱਚ ਚੋਣ ਰੈਲੀ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਨਹੀਂ ਦੁਆਏ ਜਾਣ ਪਿੱਛੇ ਕਿਹਾ ਸੀ ਕਿ ਇਸ ਮਾਮਲੇ ਵਿੱਚ ਕੁਝ ਕਾਂਗਰਸੀ ਅਕਾਲੀਆਂ ਨਾਲ ਫਰੈਂਡਲੀ ਮੈਚ ਖੇਡ ਰਹੇ ਹਨ।

ਤਸਵੀਰ ਸਰੋਤ, Raveen Thukral/TWITTER
ਇਹ ਵੀ ਪੜ੍ਹੋ-
6. ਚੋਣ ਪ੍ਰਚਾਰ ਤੋਂ ਬਣਾਈ ਸੀ ਦੂਰੀ
ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਵੇਲੇ ਪ੍ਰਚਾਰ ਕਰਨ ਤੋਂ ਦੂਰੀ ਬਣਾ ਲਈ ਸੀ, ਇਲਜ਼ਾਮ ਇਹ ਲਗਾਇਆ ਸੀ ਕਿ ਕੈਪਟਨ ਨੇ ਕਿਹਾ ਹੈ ਕਿ ਉਹ ਆਪਣੇ ਦਮ 'ਤੇ ਪੰਜਾਬ ਦੀਆਂ 13 ਦੀਆਂ 13 ਸੀਟਾਂ ਜਿਤਾਉਣਗੇ, ਹਾਲਾਂਕਿ ਬਾਅਦ ਵਿੱਚ ਪ੍ਰਿਅੰਕਾ ਗਾਂਧੀ ਦੇ ਨਾਲ ਸਿੱਧੂ ਪੰਜਾਬ 'ਚ ਪ੍ਰਚਾਰ ਕਰਨ ਪਹੁੰਚੇ ਸਨ।
7.ਸਿੱਧੂ ਦਾ ਕੈਪਟਨ ਨੂੰ ਨਹੀਂ, ਰਾਹੁਲ ਨੂੰ ਅਸਤੀਫ਼ਾ
ਕੈਪਟਨ ਅਮਰਿੰਦਰ ਸਿੰਘ ਸਿੱਧੂ ਦਾ ਮੰਤਰਾਲਾ ਬਦਲ ਸਕਦੇ ਸਨ ਅਤੇ ਹੋਇਆ ਵੀ ਕੁਝ ਅਜਿਹਾ ਹੀ।
6 ਜੂਨ 2019 ਨੂੰ ਸਿੱਧੂ ਦਾ ਮਹਿਕਮਾ ਬਦਲ ਕੇ ਉਨ੍ਹਾਂ ਬਿਜਲੀ ਮੰਤਰੀ ਬਣਾ ਦਿੱਤਾ ਗਿਆ, ਹਾਲਾਂਕਿ ਸਿੱਧੂ ਨੇ ਰਸਮੀ ਤੌਰ 'ਤੇ ਆਪਣੇ ਮੰਤਰਾਲੇ ਦਾ ਕਾਰਜਭਾਰ ਨਹੀਂ ਸੰਭਾਲਿਆ ਤੇ ਇਸ ਦੇ ਰੋਸ ਵਿੱਚ 10 ਜੂਨ ਨੂੰ ਆਪਣਾ ਅਸਤੀਫ਼ਾ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ।
ਇਸ ਤੋਂ ਬਾਅਦ ਵੀ ਦੋਵਾਂ ਆਗੂਆਂ ਵਿਚਾਲੇ ਤਕਰਾਰ ਵਧੀ ਸੀ। ਉਦੋਂ ਸੀਐੱਮ ਨੇ ਕਿਹਾ ਸੀ ਕਿ ਉਨ੍ਹਾਂ ਨੇ ਸਿੱਧੂ ਦੇ ਪ੍ਰਦਰਸ਼ਨ ਨੂੰ ਵੇਖ ਕੇ ਇਹ ਫੇਰਬਦਲ ਕੀਤਾ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













