ਕਿਸਾਨ ਅੰਦੋਲਨ: ਸਿਰਸਾ 'ਚ ਦੇਸਧ੍ਰੋਹ ਦੇ ਕੇਸ ਵਿਚ ਫੜ੍ਹੇ 5 ਕਿਸਾਨ ਰਿਹਾਅ, ਬਲਦੇਵ ਸਿਰਸਾ ਨੇ ਤੋੜਿਆ ਮਰਨ ਵਰਤ

ਬਲਦੇਵ ਸਿੰਘ ਸਿਰਸਾ

ਤਸਵੀਰ ਸਰੋਤ, Prabhu Dayal/BBC

ਤਸਵੀਰ ਕੈਪਸ਼ਨ, ਕਿਸਾਨਾਂ ਦੀ ਰਿਹਾਈ ਲਈ ਪੰਜ ਦਿਨਾਂ ਤੋਂ ਮਰਨ ਵਰਤ ਉੱਪਰ ਬੈਠੇ ਬਜ਼ੁਰਗ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਆਪਣਾ ਵਰਤ ਤੋੜਨ ਦਾ ਐਲਾਨ ਕੀਤਾ ਹੈ।

ਹਰਿਆਣਾ ਦੇ ਜਿਨ੍ਹਾਂ ਪੰਜ ਕਿਸਾਨਾਂ ਉੱਪਰ ਦੇਸਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਸੀ। ਬੀਬੀਸੀ ਪੰਜਾਬੀ ਦੇ ਸਹਿਯੋਗੀ ਪ੍ਰਭੂ ਦਿਆਲ ਨੇ ਸਿਰਸਾ ਦੇ ਐੱਸਪੀ ਦੇ ਹਵਾਲੇ ਨਾਲ ਦੱਸਿਆ ਹੈ ਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ।

ਇਨ੍ਹਾਂ ਕਿਸਾਨਾਂ ਉੱਪਰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਗੱਡੀ ਉੱਪਰ ਹਮਲਾ ਕਰਨ ਦੇ ਇਲਜ਼ਾਮ ਸਨ।

ਇਸ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਾਅਦ ਧਰਨੇ ਉੱਪਰ ਬੈਠੇ ਕਿਸਾਨਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਰਿਹਾਈ ਤੋਂ ਬਾਅਦ ਕਿਸਾਨ ਸਿੱਧੇ ਧਰਨੇ ਵਾਲੀ ਥਾਂ 'ਤੇ ਪਹੁੰਚੇ।

ਪ੍ਰਭੂ ਦਿਆਲ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਜ਼ਮਾਨਤ ਲਈ ਅਰਜੀ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ ਹੈ।

ਜਦਕਿ ਸਥਾਨਕ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਜਿਹੀ ਕੋਈ ਮੰਗ ਨਹੀਂ ਕੀਤੀ ਗਈ ਸੀ। ਰਿਹਾਈ ਦੇ ਬਾਵਜੂਦ ਕਿਸਾਨਾਂ ਉੱਪਰ ਦੇਸ਼ਧ੍ਰੋਹ ਦੇ ਇਲਜ਼ਾਮ ਕਾਇਮ ਰਹਿਣਗੇ।

ਕਿਸਾਨਾਂ ਦੀ ਰਿਹਾਈ ਲਈ ਪੰਜ ਦਿਨਾਂ ਤੋਂ ਮਰਨ ਵਰਤ ਉੱਪਰ ਬੈਠੇ ਬਜ਼ੁਰਗ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਆਪਣਾ ਵਰਤ ਤੋੜਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਤਸਵੀਰ ਸਰੋਤ, prbahudayal/BBC

ਤਸਵੀਰ ਕੈਪਸ਼ਨ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਿਰਸਾ ਦਾ ਮਰਨ ਵਰਤ ਖੁਲ੍ਹਵਾਇਆ

ਬਲਦੇਵ ਸਿੰਘ ਨੇ ਦੇਸ਼ਧ੍ਰੋਹ ਦੇ ਇਲਜ਼ਾਮਾਂ ਤਹਿਤ ਜੇਲ੍ਹ ਵਿੱਚੋਂ ਰਿਹਾਅ ਹੋਏ 5 ਕਿਸਾਨਾਂ ਦੀ ਰਿਹਾਈ ਉੱਪਰ ਖ਼ੁਸ਼ੀ ਦਾ ਪ੍ਰਗਟਾਵਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਸੰਸਦ ਦੇ ਅੰਦਰ ਦੇਸ਼ ਨੂੰ ਲੁੱਟਣ ਵਾਲੇ ਬੋਲ ਰਹੇ ਸਨ ਜਦਕਿ ਬਾਹਰ ਪਾਰਲੀਮੈਂਟ ਸਾਡਾ ਚੱਲ ਰਿਹਾ ਸੀ।

ਇਸ ਤੋਂ ਪਹਿਲਾਂ ਜੁਲਾਈ ਦੇ ਦੂਜੇ ਹਫ਼ਤੇ ਡਿਊਟੀ ਮੈਜਿਸਟਰੇਟ ਸੁਸ਼ੀਲ ਕੁਮਾਰ ਦੀ ਸ਼ਿਕਾਇਤ 'ਤੇ ਸਿਵਲ ਲਾਈਨਜ਼ ਥਾਣਾ 'ਚ ਕਿਸਾਨ ਹਰਚਰਨ ਸਿੰਘ ਤੇ ਪ੍ਰਹਿਲਾਦ ਸਿੰਘ ਭਾਰੂਖੇੜਾ ਸਣੇ ਕਰੀਬ 100 (ਐੱਫਆਈਆਰ ਮੁਤਾਬਕ) ਕਿਸਾਨਾਂ ਖ਼ਿਲਾਫ਼ ਦੇਸ਼ਧ੍ਰੋਹ ਦੀ ਧਾਰਾ 124 ਏ ਅਤੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ।

ਜਿਸ ਤੋਂ ਬਾਅਦ ਮਾਮਲਾ ਭਖ਼ ਗਿਆ ਅਤੇ ਹਰਿਆਣਾ ਦੇ ਸਿਰਸਾ ਵਿੱਚ ਕਿਸਾਨ ਸੜਕਾਂ 'ਤੇ ਉਤਰੇ ਆਏ ਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਸਨ, ਅਤੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਮੁਕੱਦਮਿਆਂ ਦਾ ਵਿਰੋਧ ਕਰ ਰਹੇ ਸਨ।

ਕੀ ਸੀ ਮਾਮਲਾ

ਦਰਅਸਲ ਲੰਘੀ 11 ਜੁਲਾਈ ਨੂੰ ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਜ਼ਿਲ੍ਹਾ ਭਾਜਪਾ ਵੱਲੋਂ ਪਾਰਟੀ ਕਾਰਕੁਨਾਂ ਦੀ ਇੱਕ ਵਰਕਸ਼ਾਪ ਰੱਖੀ ਗਈ ਸੀ।

ਇਸ ਵਰਕਸ਼ਾਪ ਨੂੰ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਅਤੇ ਸਿਰਸਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਸੰਬੋਧਨ ਕੀਤਾ ਸੀ।

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਭਾਜਪਾ ਤੇ ਜਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਭਾਜਪਾ ਤੇ ਜਜਪਾ ਆਗੂਆਂ ਵੱਲੋਂ ਕੋਈ ਪ੍ਰੋਗਰਾਮ ਕਰਨ 'ਤੇ ਕਾਲੇ ਝੰਡੇ ਦਿਖਾਏ ਜਾਂਦੇ ਹਨ।

ਇਸੇ ਤਹਿਤ ਕਿਸਾਨਾਂ ਨੇ ਸੰਸਦ ਮੈਂਬਰ ਸੁਨੀਤਾ ਦੁੱਗਲ ਤੇ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਵੀਰ ਸਿੰਘ ਗੰਗਵਾ ਦਾ ਵਿਰੋਧ ਕੀਤਾ ਤੇ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ।

ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕਰਦੇ ਕਈ ਕਿਸਾਨ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀਆਂ ਕੰਧਾਂ ਤੇ ਗੇਟ ਟੱਪ ਕੇ ਅੰਦਰ ਦਾਖ਼ਲ ਹੋ ਗਏ ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।

ਕਿਸਾਨ ਅੰਦੋਲਨ

ਤਸਵੀਰ ਸਰੋਤ, PRABHUDAYAL/BBC

ਤਸਵੀਰ ਕੈਪਸ਼ਨ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਕਿਸਾਨ ਸੜਕਾਂ ਉੱਪਰ ਆ ਗਏ ਸਨ ਅਤੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ

ਇਸ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਤਿੱਖੀ ਝੜਪ ਹੋਈ।

ਪੁਲੀਸ ਨੇ 14 ਜੁਲਾਈ ਨੂੰ ਵੱਖ-ਵੱਖ ਪਿੰਡਾਂ ਤੋਂ ਪੰਜ ਕਿਸਾਨਾਂ ਨੂੰ ਗਿ੍ਰਫ਼ਤਾਰ ਕਰਕੇ ਨਿਆਂਇਕ ਰਿਹਾਸਤ ਜੇਲ੍ਹ ਭੇਜ ਦਿੱਤਾ ਸੀ।

ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ 15 ਜੁਲਾਈ ਨੂੰ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ ਗਿਆ।

17 ਜੁਲਾਈ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਕਿਸਾਨਾਂ ਵੱਲੋਂ ਮਹਾਂਪੰਚਾਇਤ ਕੀਤੀ ਗਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੇਤ ਤੇ ਕੁਲਵੰਤ ਸਿਘ ਸੰਧੂ ਸਮੇਤ ਕਈ ਸੀਨੀਅਰ ਨੇਤਾਵਾਂ ਨੇ ਸ਼ਿਰਕਤ ਕੀਤੀ।

ਕਿਸਾਨਾਂ ਨੂੰ ਮਹਾਂਪੰਚਾਇਤ ਵਿੱਚ ਰੋਕਣ ਲਈ ਪੁਲੀਸ ਵੱਲੋਂ ਸਿਰਸਾ ਦੀਆਂ ਕਈ ਸੜਕਾਂ 'ਤੇ ਨਾਕੇ ਤੇ ਬੈਰੀਕੇਡ ਲਾਈ ਗਏ। ਕਈ ਬੈਰੀਕੇਡ ਤੋੜ ਕੇ ਕਿਸਾਨ ਮਹਾਂ ਪੰਚਾਇਤ ਵਿੱਚ ਪੁੱਜੇ।

ਕਿਸਾਨਾਂ ਦੀ ਗਿਣਤੀ ਨੂੰ ਵੇਖ ਦੇ ਪੁਲੀਸ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲਬਾਤ ਦੀ ਤਜਵੀਜ ਰੱਖੀ ਪਰ ਗੱਲਬਾਤ ਬੇਸਿੱਟਾ ਰਹਿਣ ਕਾਰਨ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਥੇ ਪੁਲੀਸ ਨੇ ਕਿਸਾਨਾਂ ਨੂੰ ਰੋਕ ਲਿਆ।

ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਮੁੱਖ ਗੇਟ 'ਤੇ ਹੀ ਧਰਨਾ ਸ਼ੁਰੂ ਕਰ ਦਿੱਤਾ ਸੀ।

ਸੰਸਦ ਮੈਂਬਰ ਕਿਸਾਨ ਸੰਸਦ ਵਿੱਚ ਸਮਰਥਨ ਦੇਣ ਲਈ ਪਹੁੰਚੇ

ਕਿਸਾਨ ਅੰਦੋਲਨ

ਤਸਵੀਰ ਸਰੋਤ, SKM/FB

ਤਸਵੀਰ ਕੈਪਸ਼ਨ, ਜੰਤਰ ਮੰਤਰ ਤੇ ਲੰਗਰ ਛਕਦੇ ਹੋਏ ਪ੍ਰਦਰਸ਼ਨਕਾਰੀ ਕਿਸਾਨ

ਹਰਿਆਣਾ ਵਿੱਚ ਪੰਜ ਦਿਨਾਂ ਤੋਂ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੇ ਵਰਤ ਨੂੰ ਅੱਜ 5 ਦਿਨ ਹੋ ਗਏ।

ਦੇਸ਼ਧ੍ਰੋਹ ਦੇ ਇਲਜ਼ਾਮ ਤਹਿਤ ਫੜੇ ਗਏ ਪੰਜ ਕਿਸਾਨਾਂ ਦੀ ਜ਼ਮਾਨਤ ਤੇ ਰਿਹਾਈ ਹੋਣ ਮਗਰੋਂ ਸਿਰਸਾ ਨੇ ਵਰਤ ਤੋਂ ਉੱਠਣ ਦਾ ਐਲਾਨ ਕੀਤਾ ਹੈ ਪਰ ਕਿਸਾਨ ਮੋਰਚੇ ਨੇ ਉਨ੍ਹਾਂ ਦੀ ਵਿਗੜ ਰਹੀ ਸਿਹਤ ਲਈ ਹਰਿਆਣਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।

ਕਿਸਾਨ ਮੋਰਚੇ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ ਅੱਜ (ਵੀਰਵਾਰ) ਨੂੰ ਦਿੱਲੀ ਦੇ ਜੰਤਰ ਮੰਤਰ ਉੱਪਰ ਰੱਖਿਆ ਗਿਆ ਕਿਸਾਨ ਸੰਸਦ ਪੂਰੀ ਤਰ੍ਹਾਂ ਅਨੁਸ਼ਾਸਤ ਅਤੇ ਵਿਵਸਥਿਤ ਸੀ, ਜਿਵੇਂ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ।

ਹਾਲਾਂਕਿ ਸਵੇਰੇ ਪੁਲਿਸ ਨੇ ਕਿਸਾਨ ਸੰਸਦ ਦੇ ਮੈਂਬਰਾਂ ਦੀ ਬੱਸ ਨੂੰ ਜੰਤਰ ਮੰਤਰ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਬਾਅਦ ਵਿੱਚ ਮਸਲਾ ਹੱਲ ਕਰ ਲਿਆ ਗਿਆ।

ਕਿਸਾਨ ਮੋਰਚੇ ਨੇ ਇਲਜ਼ਾਮ ਲਗਾਇਆ ਹੈ ਕਿ ਦਿੱਲੀ ਪੁਲਿਸ ਨੇ ਮੀਡੀਆ ਨੂੰ ਕਿਸਾਨੀ ਸੰਸਦ ਦੀ ਕਾਰਵਾਈ ਨੂੰ ਕਵਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਬੈਰੀਕੇਡ ਲਗਾਏ ਗਏ।

ਕਿਸਾਨ ਸੰਸਦ ਵਿੱਚ ਕੀ ਕੁਝ ਵਿਚਾਰਿਆ ਗਿਆ-

  • ਕਿਸਾਨਾਂ ਨੇ ਭਾਰਤ ਸਰਕਾਰ ਦੇ ਮੰਤਰੀਆਂ ਦੇ ਖੋਖਲੇ ਦਾਅਵਿਆਂ ਦਾ ਖੰਡਨ ਕੀਤਾ ਅਤੇ ਕਿਹਾ ਕਿ ਕਿਸਾਨ ਲਗਾਤਾਰ 3 ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ।
  • ਮੈਂਬਰਾਂ ਨੇ ਏਪੀਐਮਸੀ ਬਾਈਪਾਸ ਕਾਨੂੰਨ ਬਾਰੇ ਵਿਚਾਰ ਵਟਾਂਦਰੇ ਦੇ ਸੰਬੰਧ ਵਿਚ ਕਈ ਨੁਕਤੇ ਉਠਾਏ ਗਏ ਤੇ ਕਿਹਾ ਗਿਆ ਕਿ ਅਜਿਹਾ ਗੈਰ-ਲੋਕਤੰਤਰੀ ਹੈ।
  • ਸਾਂਸਦਾਂ ਦਾ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ
  • ਸੰਯੁਕਤ ਕਿਸਾਨ ਮੋਰਚੇ ਮੁਤਾਬਕ ਸੰਸਦ ਮੈਂਬਰਾਂ ਨੇ ਕਿਸਾਨ-ਅੰਦੋਲਨ ਦੇ ਪੱਖ 'ਚ ਅੱਜ ਸਵੇਰੇ ਗਾਂਧੀ ਦੇ ਬੁੱਤ 'ਤੇ ਪ੍ਰਦਰਸ਼ਨ ਕੀਤਾ। ਉਹ ਕਿਸਾਨਾਂ ਵੱਲੋਂ ਜਾਰੀ ਕੀਤੇ ਗਏ ਪੀਪਲਜ਼ ਵ੍ਹਿਪ ਦਾ ਜਵਾਬ ਦੇ ਰਹੇ ਸਨ।
  • ਕਈ ਸੰਸਦ ਮੈਂਬਰਾਂ ਨੇ ਕਿਸਾਨ ਸੰਸਦ ਦਾ ਦੌਰਾ ਵੀ ਕੀਤਾ। ਹਾਲਾਂਕਿ ਇਸ ਮੌਕੇ ਵੀ ਸਾਂਸਦਾਂ ਨੂੰ ਮੰਚ ਤੋਂ ਬੋਲਣ ਲਈ ਸਮਾਂ ਨਹੀਂ ਦਿੱਤਾ ਗਿਆ।
ਕਿਸਾਨ ਅੰਦੋਲਨ

ਤਸਵੀਰ ਸਰੋਤ, Samyukta Kisan Morcha

ਤਸਵੀਰ ਕੈਪਸ਼ਨ, ਜੰਤਰ ਮੰਤਰੀ ਉੱਪਰ ਕਿਸਾਨਾਂ ਵੱਲੋਂ ਕਿਸਾਨ ਸੰਸਦ ਕਰ ਕੇ ਖੇਤੀ ਕਾਨੂੰਨਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਵੀਰਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ਪਹੁੰਚ ਕੇ ਕਿਸਾਨ ਸੰਸਦ ਲਗਾਈ।

ਹਾਲਾਂਕਿ ਸੰਸਦ ਵੱਲ ਜਾਣ ਦੀ ਆਗਿਆ ਕਿਸਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਨਹੀਂ ਮਿਲੀ ਹੈ।

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ 11 ਵਜੇ ਤੋਂ ਸ਼ਾਮ 5 ਵਜੇ ਤੱਕ ਜੰਤਰ-ਮੰਤਰ ਉਪਰ ਹਰ ਹੋਜ਼ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਵੱਲੋਂ ਲਿਖਤੀ ਰੂਪ ਵਿੱਚ ਪ੍ਰਸ਼ਾਸਨ ਜਾਂ ਦਿੱਲੀ ਪੁਲਿਸ ਤੋਂ ਕੋਈ ਮਨਜੂਰੀ ਨਹੀਂ ਮੰਗੀ ਗਈ ਸੀ।

ਦਿੱਲੀ ਸਰਕਾਰ ਤੇ ਪੁਲਿਸ ਵਲੋਂ ਕਿਸਾਨ ਸੰਸਦ ਦੀ ਆਗਿਆ ਮਿਲਣ ਬਾਬਤ ਉਨ੍ਹਾਂ ਕਿਹਾ ਕਿਸਾਨ ਆਪਣੇ ਤੈਅ ਪ੍ਰੋਗਰਾਮ ਮੁਤਾਬਕ ਹੀ ਇੱਥੇ ਪਹੁੰਚੇ ਹਨ।

ਜੰਤਰ ਮੰਤਰ ਵਿਖੇ ਕਿਸਾਨ

ਤਸਵੀਰ ਸਰੋਤ, ANI

ਮੋਦੀ ਸਰਕਾਰ ਵਲੋਂ ਪਿਛਲੇ ਸਾਲ ਪਾਸ ਕੀਤੇ ਖੇਤੀ ਕਾਨੂੰਨਾਂ ਖਿਲਾਫ਼ ਭਾਰਤ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਸਰਹੱਦਾਂ ਉੱਤੇ ਪਿਛਲੇ ਕਰੀਬ 8 ਮਹੀਨੇ ਤੋਂ ਧਰਨੇ ਉੱਤੇ ਬੈਠੀਆਂ ਹਨ।

ਲੱਖਾਂ ਕਿਸਾਨ ਸਰਦੀ , ਗਰਮੀ ਅਤੇ ਬਰਸਾਤ ਵਿਚ ਲਗਾਤਾਰ ਧਰਨਿਆਂ ਉੱਤੇ ਡਟੇ ਹੋਏ ਹਨ। ਇਹ ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਮੋਦੀ ਸਰਕਾਰ ਦੀ ਕਿਸਾਨਾਂ ਨਾਲ 11 ਗੇੜ ਗੱਲਬਾਤ ਵੀ ਹੋ ਚੁੱਕੀ ਹੈ, ਪਰ ਸਰਕਾਰ ਬਿੱਲ ਵਾਪਸ ਨਾਲ ਲੈਣ ਉੱਤੇ ਅੜੀ ਹੋਈ ਹੈ ਅਤੇ ਕੁਢ ਸੋਧਾਂ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ:

ਧਰਨੇ ਦੀ ਮਨਜੂਰੀ ਬਾਰੇ ਕਿਸਾਨ ਆਗੂਆਂ ਨੇ ਕੀ ਦਾਅਵਾ ਕੀਤਾ?

ਬੀਬੀਸੀ ਪੱਤਰਤਰਕਾਰ ਸਲਮਾਨ ਰਾਵੀ ਨੇ ਬੀਬੀਸੀ ਪੰਜਾਬੀ ਲਈ ਫੇਸਬੁੱਕ ਲਾਈਵ ਕੀਤਾ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਹਾਜ਼ਰੀਨ ਦਾ ਰੌਂ ਜਾਨਣ ਦੀ ਕੋਸ਼ਿਸ਼ ਕੀਤੀ।

ਕਿਸਾਨ ਅੰਦੋਲਨ

ਤਸਵੀਰ ਸਰੋਤ, Samyukta Kisan Morcha

ਤਸਵੀਰ ਕੈਪਸ਼ਨ, ਜੰਤਰ-ਮੰਤਰ ਤੇ ਕਿਸਾਨਾਂ ਵੱਲੋ ਕੀਤੀ ਜਾ ਰਹੀ ਕਿਸਾਨ ਸੰਸਦ ਵਿੱਚ ਮੁੱਦੇ ਵਿਚਾਰਦੇ ਹੋਏ ਪ੍ਰਦਰਸ਼ਨਕਾਰੀ

ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਲਿਖਤੀ ਰੂਪ ਵਿੱਚ ਪੁਲਿਸ ਜਾਂ ਸਰਕਾਰ ਤੋਂ ਕੋਈ ਮਨਜੂਰੀ ਨਹੀਂ ਮੰਗੀ ਸੀ ਅਤੇ ਅਸੀਂ ਆਪਣੇ ਪ੍ਰੋਗਰਾਮ ਮੁਤਾਬਕ ਹੀ ਇੱਥੇ ਆਏ ਹਾਂ ਪ੍ਰਸ਼ਾਸਨ ਆਪਣੇ ਆਪ ਹੀ ਇਸ ਨੂੰ ਮਨਜੂਰੀ ਕਹਿ ਰਹੀ ਹੈ।

ਪ੍ਰਦਰਸ਼ਨ ਲੰਬਾ ਹੋ ਜਾਣ ਬਾਰੇ ਰਾਜੇਵਾਲ ਨੇ ਕਿਹਾ ਕਿ ਇਸ ਲਈ ਜਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਾਰਨ ਹੀ ਇਹ ਕਾਨੂੰਨ ਸਭ ਤੋਂ ਲੰਬਾ ਅਤੇ ਸ਼ਾਂਤਮਈ ਅੰਦੋਲਨ ਬਣਿਆ।

ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਸਿਆਸੀ ਪਾਰਟੀਆਂ ਨੂੰ ਵ੍ਹਿਪ ਜਾਰੀ ਕਰਕੇ ਕਿਹਾ ਗਿਆ ਕਿ ਉਹ ਸੰਸਦ ਦੇ ਇਜਲਾਸ ਵਿੱਚ ਕਾਨੂੰਨਾਂ ਦਾ ਵਿਰੋਧ ਕਰਨ ਅਤੇ ਵਾਕਆਊਟ ਨਾ ਕਰਨ।

ਉਨ੍ਹਾਂ ਨੇ ਕਿਹਾ ਕਿ ਪਾਰਲੀਮੈਂਟ ਦੇ ਅੰਦਰ 90 ਫ਼ੀਸਦੀ ਸਾਂਸਦਾਂ ਨੂੰ ਕਿਸਾਨਾਂ ਦੇ ਮੁੱਦੇ ਦੀ ਜਾਣਕਾਰੀ ਨਹੀਂ ਹੈ।

ਕਿਸਾਨ ਅੰਦੋਲਨ

ਤਸਵੀਰ ਸਰੋਤ, Samyukta Kisan Morcha

ਤਸਵੀਰ ਕੈਪਸ਼ਨ, ਕਿਸਾਨ ਸੰਸਦ ਦੌਰਾਨ ਆਪਣਾ ਨੁਕਤਾ ਰੱਖਦੇ ਹੋਏ ਸੋਨੀਆ ਮਾਨ

ਕਿਸਾਨ ਆਗੂ ਸੂਬਾ ਪ੍ਰਧਾਨ ਬੀਕੇਯੂ (ਟਿਕੈਤ) ਰਤਨਮਾਨ ਨੇ ਬੀਬੀਸੀ ਪੱਤਰਕਾਰ ਸਲਮਾਨ ਰਾਵੀ ਨੂੰ ਕਿਹਾ ਕਿ ਅੰਦੋਲਨ ਨੂੰ ਭਾਵੇਂ ਸੱਤ ਮਹੀਨੇ ਹੋ ਗਏ ਹਨ ਪਰ ਜਦੋਂ ਤੱਕ ਕਾਨੂ੍ੰਨ ਵਾਪਸ ਨਹੀਂ ਹੁੰਦੇ ਅੰਦੋਲਨ ਜਾਰੀ ਰਹੇਗਾ ਅਤੇ ਨਾ ਹੀ ਕਿਸਾਨਾਂ ਦੀ ਘਰ ਵਾਪਸੀ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਤਿੰਨੇ ਕਾਨੂੰਨ ਵਾਪਸ ਹੋਣ ਅਤੇ ਐੱਮਐੱਸਪੀ ਤੇ ਕਾਨੂੰਨ ਬਣੇ।

ਕਿਸਾਨ ਅੰਦੋਲਨ

ਤਸਵੀਰ ਸਰੋਤ, Samyukta Kisan Morcha

ਤਸਵੀਰ ਕੈਪਸ਼ਨ, ਪ੍ਰਦਰਸ਼ਨ ਲਈ ਪਹੁੰਚ ਰਹੇ ਕਿਸਾਨ

ਕਿਸਾਨ ਆਗੂ ਰੁਲਦੂ ਸਿੰਘ ਨੇ ਕਿਹਾ ਕਿ ਭਾਰਤ ਦੇ ਇੱਕ ਅਰਬ ਤੀਹ ਕਰੋੜ ਲੋਕ ਹਨ ਉਨ੍ਹਾਂ ਨੂੰ ਅੰਨ ਵੀ ਪੈਦਾ ਕਰਕੇ ਦੇਵਾਂਗੇ ਅਤੇ ਅੰਦੋਲਨ ਵੀ ਕਰਾਂਗੇ।

ਰਾਜੇਵਾਲ ਨੇ ਕਿਹਾ ਕਿ 26 ਜਨਵਰੀ ਦੀ ਘਟਨਾ ਤੋਂ ਬਾਅਦ ਅਸੀਂ ਸੁਚੇਤ ਹੋਏ ਹਾਂ ਅਤੇ ਸੋਚ-ਸਮਝ ਕੇ ਹੀ 200 ਲੋਕਾਂ ਦੇ ਧਰਨੇ ਤੇ ਪਹੁੰਚਣ ਦੀ ਗਿਣਤੀ ਤੈਅ ਕੀਤੀ ਹੈ।

ਵੀਡੀਓ ਕੈਪਸ਼ਨ, ਸੰਸਦ ਨੂੰ ਘੇਰਣ ਦੇ ਪਲਾਨ ਬਾਰੇ ਰਾਕੇਸ਼ ਟਿਕੈਤ ਨੇ ਕੀ ਦੱਸਿਆ?

ਦਿੱਲੀ ਪੁਲਿਸ ਨੇ ਸੰਯੁਕਤ ਕਿਸਾਨ ਮੋਰਚਾ ਦੇ 200 ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਛੇ ਨੁਮਾਇੰਦਿਆਂ ਨੂੰ ਇਹ ਆਗਿਆ ਦਿੱਤੀ ਹੈ।

ਖ਼ਬਰ ਏਜੰਸੀ ਏਐਨਆਈ ਅਨੁਸਾਰ ਸਿੰਘੂ ਬਾਰਡਰ ਤੋਂ ਕਿਸਾਨ ਇਕੱਠੇ ਹੋ ਕੇ ਜੰਤਰ ਮੰਤਰ ਲਈ ਨਿਕਲੇ ਹਨ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖ਼ਬਰ ਏਜੰਸੀ ਏਐਨਆਈ ਦੁਆਰਾ 26 ਜਨਵਰੀ ਵਰਗੀਆਂ ਘਟਨਾਵਾਂ ਬਾਰੇ ਸਵਾਲ ਪੁੱਛੇ ਜਾਣ ਤੇ ਕਿਹਾ ਕਿ ਜੰਤਰ ਮੰਤਰ ਤੋਂ ਸੰਸਦ ਕੇਵਲ 150 ਮੀਟਰ ਦੀ ਦੂਰੀ ਉੱਪਰ ਹੈ। "ਅਸੀਂ ਆਪਣਾ ਸੰਸਦ ਸੈਸ਼ਨ ਚਲਾਵਾਂਗੇ"।

ਟਿਕੈਤ ਨੇ ਕਿਹਾ ਕਿ ਅਸੀਂ ਕੋਈ ਗੁੰਡੇ ਨਹੀਂ ਜੋ ਗੁੰਡਾਗਰਦੀ ਕਰਾਂਗੇ।

ਉੱਧਰ ਸੰਸਦ ਵਿੱਚ ਵੀ ਕਿਸਾਨਾਂ ਦੇ ਹੱਕ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦਾਂ ਨੇ ਅਲੱਗ ਅਲੱਗ ਪ੍ਰਦਰਸ਼ਨ ਕੀਤੇ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਸੰਸਦ ਵਿੱਚ ਵਿਰੋਧ

ਸ਼੍ਰੋਮਣੀ ਅਕਾਲੀ ਦਲ ਨੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਕਿਸਾਨਾਂ ਦੇ ਹੱਕ ਵਿੱਚ ਲਿਖੇ ਨਾਅਰਿਆਂ ਦੀਆਂ ਤਖ਼ਤੀਆਂ ਦਿਖਾਈਆਂ ਅਤੇ ਕਾਂਗਰਸ ਦੇ ਪ੍ਰਦਰਸ਼ਨ ਵਿੱਚ ਰਾਹੁਲ ਗਾਂਧੀ ਸ਼ਾਮਲ ਹੋਏ।

ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਵੱਲੋਂ ਵੀ ਕਿਸਾਨਾਂ ਲਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਕਾਨੂੰਨ ਕਿਸਾਨਾਂ ਦੇ ਹੱਕ ਵਿੱਚ: ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੀ ਆਖਿਆ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਅਸੀਂ ਉਨ੍ਹਾਂ ਨਾਲ ਇਸ ਬਾਰੇ ਚਰਚਾ ਵੀ ਕੀਤੀ ਹੈ।

ਉਨ੍ਹਾਂ ਨੇ ਕਿਹਾ, "ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਜੋ ਵੀ ਮੁੱਦੇ ਹਨ, ਉਨ੍ਹਾਂ ਉੱਪਰ ਅਸੀਂ ਚਰਚਾ ਕਰ ਸਕਦੇ ਹਾਂ।"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਇਹ ਵੀ ਪੜ੍ਹੋ:

ਇਹ ਵੀ ਵੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)