ਪੰਜਾਬ ਨਾਲ ਸੰਬੰਧਿਤ ਹਾਕੀ ਖਿਡਾਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ- ਦੇਖੋ ਤਸਵੀਰਾਂ ਅਤੇ ਵੀਡੀਓ

    • ਲੇਖਕ, ਰਵਿੰਦਰ ਸਿੰਘ ਰੌਬਿਨ
    • ਰੋਲ, ਬੀਬੀਸੀ ਪੰਜਾਬੀ ਲਈ

ਟੋਕੀਓ ਓਲੰਪਿਕ ਵਿੱਚ ਕਾਂਸੇ ਦਾ ਤਮਗਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ।

ਖਿਡਾਰੀਆਂ ਦਾ ਅੰਮ੍ਰਿਤਸਰ ਹਵਾਈ ਅੱਡੇ ਉੱਪਰ ਸਵਾਗਤ ਕਰਨ ਲਈ ਸਾਬਕਾ ਹਾਕੀ ਖਿਡਾਰੀ ਅਤੇ ਓਲੰਪੀਅਨ ਪਰਗਟ ਸਿੰਘ ਆਪ ਪਹੁੰਚੇ ਹੋਏ ਸਨ।

ਇਸ ਮੌਕੇ ਸ਼੍ਰੋਮਣੀ ਕਮੇਟ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਟੀਮ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

ਉਨ੍ਹਾਂ ਨੇ ਇਸ ਮੌਕੇ ਕਿਹਾ,"ਕਰੋੜ ਰੁਪਏ ਦਾ ਇਨਾਮ ਦਿੱਤਾ ਹੈ। ਹਰੇਕ ਖਿਡਾਰੀ ਦੇ ਨਾਂ ਪੰਜ ਲੱਖ ਰੁਪਏ ਦਾ ਚੈੱਕ ਹੈ। ਉਹ ਦਿੱਤਾ ਜਾ ਰਿਹਾ ਹੈ, ਨਾਲ ਸਨਮਾਨ ਚਿੰਨ੍ਹ ਦਿੱਤਾ ਜਾ ਰਹੇ ਹਨ। ਸਿਰੋਪਾਓ ਦਿੱਤੇ ਜਾ ਰਹੇ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਗੋਲਡ ਪਲੇਟਡ ਮਾਡਲ ਦਿੱਤਾ ਜਾ ਰਿਹਾ ਹੈ।"

ਉਨ੍ਹਾਂ ਨੇ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ 2024 ਦੇ ਓਲੰਪਿਕ ਵਿੱਚ ਟੀਮ ਗੋਲਡ ਮੈਡਲ ਜਿੱਤ ਕੇ ਆਵੇ।

ਇਹ ਵੀ ਪੜ੍ਹੋ:

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)