ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਫਿਰ ਰਿਹਾਈ, ਪੰਜਾਬ ਦੀ ਸਿਆਸਤ ਲਈ ਕੀ ਮਾਅਨੇ

ਵੀਡੀਓ ਕੈਪਸ਼ਨ, ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਦੇ ਪੰਜਾਬ ਦੀ ਸਿਆਸਤ ਵਿੱਚ ਕੀ ਮਾਅਨੇ?

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ਵੱਲੋਂ ਇਹ ਹੁਕਮ ਵੀਰਵਾਰ ਦੇਰ ਰਾਤ ਜਾਰੀ ਕੀਤੇ ਗਏ ਹਨ।

ਖ਼ਬਰ ਏਜੰਸੀ ਏਐਨਆਈ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀਜੀਪੀ ਦੀ ਗ੍ਰਿਫਤਾਰੀ ਨੂੰ ਕਾਨੂੰਨ ਦੀ ਦੁਰਵਰਤੋਂ ਕਰਾਰ ਦਿੱਤਾ ਹੈ।

ਹਾਲਾਂਕਿ 2018 ਵਿੱਚ ਅਦਾਲਤ ਨੇ ਹਦਾਇਤ ਦਿੱਤੀ ਸੀ ਕਿ ਸੈਣੀ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਸੱਤ ਦਿਨ ਦਾ ਨੋਟਿਸ ਦਿੱਤਾ ਜਾਵੇ। ਬੁੱਧਵਾਰ ਦੇਰ ਸ਼ਾਮ ਸੈਣੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਸਾਬਕਾ ਡੀਜੀਪੀ ਨੂੰ ਵੀਰਵਾਰ ਦੁਪਹਿਰੇ ਮੋਹਾਲੀ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਵਿਜੀਲੈਂਸ ਨੇ ਅਦਾਲਤ ਨੂੰ ਗ੍ਰਿਫ਼ਤਾਰੀ ਦੇ ਆਧਾਰ ਬਾਰੇ ਜਾਣਕਾਰੀ ਦਿੱਤੀ ਸੀ।

ਸੁਮੇਧ ਸੈਣੀ ਦੇ ਪਰਿਵਾਰ ਵੱਲੋਂ ਗ੍ਰਿਫ਼ਤਾਰੀ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ ।

ਇਹ ਵੀ ਪੜ੍ਹੋ:

ਇਹ ਗ੍ਰਿਫਤਾਰੀ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦੇ ਤਾਜ਼ਾ ਮਾਮਲੇ ਸਬੰਧੀ ਹੋਈ ਸੀ।

ਅਦਾਲਤ ਨੇ ਸੁਮੇਧ ਸੈਣੀ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹਦਾਇਤ ਵੀ ਦਿੱਤੀ ਹੈ।

ਸੁਖਜਿੰਦਰ ਰੰਧਾਵਾ ਨੇ ਕੀਤੀ ਮੁੱਖ ਮੰਤਰੀ ਨੂੰ ਅਫ਼ਸਰ ਹਟਾਉਣ ਦੀ ਅਪੀਲ

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਰਿਹਾਈ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਪੰਜਾਬ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਡਵੋਕੇਟ ਜਨਰਲ ਅਤੁਲ ਨੰਦਾ , ਗ੍ਰਹਿ ਸਕੱਤਰ ਅਨੁਰਾਗ ਅਗਰਵਾਲ ਅਤੇ ਮੁੱਖ ਡਾਇਰੈਕਟਰ ਬੀ ਕੇ ਉੱਪਲ (ਵਿਜੀਲੈਂਸ) ਨੂੰ ਹਟਾਉਣ ਦੀ ਅਪੀਲ ਕੀਤੀ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2018 ਦੌਰਾਨ ਆਪਣੇ ਹੁਕਮਾਂ ਵਿੱਚ ਆਖਿਆ ਸੀ ਕੀ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਜੇਕਰ ਕਾਰਵਾਈ ਹੁੰਦੀ ਹੈ ਤਾਂ ਗ੍ਰਿਫ਼ਤਾਰੀ ਤੋਂ ਸੱਤ ਦਿਨ ਪਹਿਲਾਂ ਨੋਟਿਸ ਜਾਰੀ ਕੀਤਾ ਜਾਵੇ।

ਕੀ ਹੈ ਮਾਮਲਾ

ਸੈਣੀ ਦੇ ਵਕੀਲ ਰਮਨਦੀਪ ਸਿੰਘ ਸੰਧੂ ਮੁਤਾਬਕ ਪੁਲਿਸ ਵਿਚੋਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਇੱਕ ਘਰ ਖਰੀਦਿਆ ਸੀ। ਇਹ ਘਰ ਚੰਡੀਗੜ੍ਹ ਦੇ ਸੈਕਟਰ 20 ਵਿਚ ਹੈ।

ਜਿਸ ਦਾ ਬਿਆਨਾ ਹੋਇਆ ਸੀ ਅਤੇ ਰਜਿਸਟਰੀ 2 ਮਹੀਨੇ ਵਿਚ ਹੋਣੀ ਸੀ।

ਸੁਮੇਧ ਸਿੰਘ ਸੈਣੀ

ਤਸਵੀਰ ਸਰੋਤ, Getty Images

ਇਸ ਮਾਮਲੇ ਵਿਚ ਇਲਜ਼ਾਮ ਹੈ ਕਿ ਇਸ ਮਾਮਲੇ ਵਿਚ ਅਦਾਇਗੀਆਂ ਗਲਤ ਹਨ।

ਪਰ ਵਕੀਲ ਦਾ ਦਾਅਵਾ ਇਹ ਅਦਾਇਗੀਆਂ ਜੱਦੀ ਜਾਇਦਾਦ ਵੇਚ ਕੇ ਆਏ ਪੈਸੇ ਦੀਆਂ ਸਨ। ਇਸ ਵਿਚ ਕੁਝ ਵੀ ਗਲਤ ਨਹੀਂ ਸੀ।

ਸੁਮੇਧ ਸੈਣੀ ਬਾਰੇ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ 1982 ਬੈਚ ਦੇ ਆਈਪੀਐੱਸ ਅਫ਼ਸਰ ਹਨ। ਸੈਣੀ 6 ਜ਼ਿਲ੍ਹਿਆਂ ਦੇ ਐਸਐਸਪੀ ਰਹਿ ਚੁੱਕੇ ਹਨ।

ਸੁਮੇਧ ਸੈਣੀ ਬਟਾਲਾ, ਫਿਰੋਜ਼ਪੁਰ, ਲੁਧਿਆਣਾ, ਬਠਿੰਡਾ, ਰੂਪਨਗਰ ਤੇ ਚੰਡੀਗੜ੍ਹ ਦੇ ਐੱਸਐੱਸਪੀ ਰਹੇ ਹਨ।

ਇਹ ਵੀ ਪੜ੍ਹੋ:

ਅਗਸਤ 1991 ਵਿੱਚ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸੀ ਉਸ ਦੌਰਾਨ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ਵਿੱਚ ਸੁਮੇਧ ਤਾਂ ਬਚ ਗਏ ਪਰ ਤਿੰਨ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ।

ਸੈਣੀ ਉੱਪਰ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਆਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਲੰਬਾ ਸਮਾਂ ਚੱਲਿਆ।

ਵਿਨੋਦ ਦੀ ਮਾਂ ਨੇ ਸੁਮੇਧ ਖਿਲਾਫ 24 ਸਾਲ ਅਦਾਲਤੀ ਮੁਕੱਦਮਾ ਲੜਿਆ ਅਤੇ 100 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ।

ਸਾਲ 1994 ਤੋਂ ਜਾਰੀ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ।

ਵੀਡੀਓ ਕੈਪਸ਼ਨ, ਸੁਮੇਧ ਸਿੰਘ ਸੈਣੀ ਨਾਲ ਜੁੜੇ ਵਿਵਾਦ ਕੀ ਹਨ?

ਚੰਡੀਗੜ੍ਹ ਵਿੱਚ ਉਹ ਫੌਜ ਦੇ ਲੈਫਟੀਨੈਂਟ ਕਰਨਲ ਦੇ ਥੱਪੜ ਮਾਰਨ ਅਤੇ ਬਠਿੰਡਾ ਵਿੱਚ ਐੱਸਐੱਸਪੀ ਰਹਿੰਦਿਆਂ ਡਿਪਟੀ ਕਮਿਸ਼ਨਰ ਦੀ ਪਾਰਟੀ ਵਿੱਚ ਇੱਕ ਇੰਜਨੀਅਰ ਨਾਲ ਖਿੱਚਧੂਹ ਕਰਨ ਕਰਕੇ ਵਿਵਾਦਾਂ ਵਿੱਚ ਆਏ ਸਨ।

ਰਵੀ ਸਿੱਧੂ ਮਾਮਲੇ ਸਣੇ ਕਈ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਅੰਜ਼ਾਮ ਤੱਕ ਪਹੁੰਚਾਉਣ ਵਾਲੇ ਕੇਸਾਂ ਦੀ ਜਾਂਚ ਲਈ ਸੈਣੀ ਨੂੰ ਵਾਹ-ਵਾਹੀ ਵੀ ਮਿਲੀ।

ਕੈਪਟਨ ਤੇ ਬਾਦਲ ਦੋਵਾਂ ਦੇ ਰਹੇ ਭਰੋਸੇਮੰਦ

ਸੁਮੇਧ ਸੈਣੀ ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ. ਗਿੱਲ ਦੇ ਕਰੀਬੀ ਸਮਝੇ ਜਾਂਦੇ ਹਨ। ਗਿੱਲ ਆਪਣੀਆਂ ਪ੍ਰਾਪਤੀਆਂ ਅਤੇ ਵਿਵਾਦਾਂ ਕਾਰਨ ਕਈ ਵਾਰ ਚਰਚਾ 'ਚ ਰਹੇ ਹਨ।

ਗਿੱਲ ਅਤੇ ਸੁਮੇਧ ਸੈਣੀ ਸਰਕਾਰ ਦੀ ਗੋਲੀ ਬਦਲੇ ਗੋਲੀ ਦੀ ਨੀਤੀ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਮੋਹਰੀ ਅਫ਼ਸਰ ਵਿੱਚੋਂ ਸਨ।

ਕੁਝ ਲੋਕ ਉਨ੍ਹਾਂ ਨੂੰ ਅੱਤਵਾਦ ਨਾਲ ਲੜਨ ਵਾਲਾ ਬਹਾਦਰ ਪੁਲਿਸ ਅਫ਼ਸਰ ਮੰਨਦੇ ਹਨ ਅਤੇ ਕੁਝ ਲੋਕ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਾ।

2007 ਤੋਂ ਬਆਦ ਉਹ ਅਕਾਲੀ ਦਲ ਦੀ 10 ਸਾਲ ਦੀ ਸੱਤਾ ਦੌਰਾਨ ਅਹਿਮ ਭੂਮਿਕਾ ਵਿੱਚ ਰਹੇ। ਅਕਾਲੀ ਭਾਜਪਾ ਸਰਕਾਰ ਦੌਰਾਨ ਹੀ ਉਹ 2012 ਤੋਂ 2015 ਤੱਕ ਪੰਜਾਬ ਪੁਲਿਸ ਮੁਖੀ ਦੇ ਰਹੇ।

2009 ਵਿੱਚ ਭਾਰਤ ਦੇ ਸਾਬਕਾ ਚੀਫ਼ ਜਸਟਿਸ ਟੀਐੱਸ ਠਾਕੁਰ ਨੇ ਸੈਣੀ 'ਤੇ ਪੰਜਾਬ ਹਾਈਕੋਰਟ ਦੇ ਜੱਜਾਂ ਦੇ ਫੋਨ ਟੈਪ ਕਰਨ ਦਾ ਇਲਜ਼ਾਮ ਲਾਇਆ।

ਸੁਮੇਧ ਸਿੰਘ ਸੈਣੀ, ਕੈਪਟਨ ਅਮਰਿੰਦਰ ਦੇ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਭਰੋਸੇਯੋਗ ਅਫ਼ਸਰ ਸਨ।

ਅਕਾਲੀ ਸਰਕਾਰ ਦੌਰਾਨ ਕੈਪਟਨ 'ਤੇ ਲੁਧਿਆਣਾ ਦੇ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ।

ਇਸ ਮਗਰੋਂ ਇਹ ਰਿਸ਼ਤੇ ਨਿੱਘਰਦੇ ਹੀ ਚਲੇ ਗਏ। ਇਹ ਇਲਜ਼ਾਮ ਲਾਏ ਜਾਣ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਵਿਭਾਗ ਦੇ ਮੁਖੀ (2007-12) ਸਨ।

ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਵਿੱਚ ਆਉਣ ਤੋਂ ਬਾਅਦ ਸਿਟੀ ਸੈਂਟਰ ਘੋਟਾਲਾ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਜਮਾਂ ਕਰਵਾ ਦਿੱਤੀ ਗਈ।

ਇਸ ਦੇ ਖਿਲਾਫ਼ ਸੈਣੀ ਨੇ ਲੁਧਿਆਣਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਅਰਜ਼ੀ ਦਾਇਰ ਕਰ ਦਿੱਤੀ।

14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ। ਇਸੇ ਦਿਨ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਇਸ ਤੋਂ ਬਾਅਦ ਸਰਕਾਰ 'ਤੇ ਸੈਣੀ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਉਣ ਦਾ ਦਬਾਅ ਪਿਆ ਅਤੇ ਸੈਣੀ ਦੀ ਥਾਂ 1982 ਬੈਚ ਦੇ ਹੀ ਅਫ਼ਸਰ ਸੁਰੇਸ਼ ਅਰੋੜਾ ਨੂੰ ਪੁਲਿਸ ਮੁਖੀ ਨਿਯੁਕਤ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ:-

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)