ਸੇਵਾ ਸਿੰਘ ਸੇਖਵਾਂ ਦਾ ਦੇਹਾਂਤ, ਕੀ ਸੀ ਉਨ੍ਹਾਂ ਦਾ ਪਿਛੋਕੜ

ਤਸਵੀਰ ਸਰੋਤ, Twitter/ArvindKejriwal
ਪੰਜਾਬ ਦੇ ਸਾਬਕਾ ਮੰਤਰੀ ਅਤੇ ਟਕਸਾਲੀ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋ ਗਿਆ ਹੈ।
ਬੀਬੀਸੀ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਨਾਲ ਗੱਲ ਕਰਦਿਆਂ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੋਹਾਲੀ ਵਿਖੇ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ।
ਸੇਵਾ ਸਿੰਘ ਸੇਖਵਾਂ ਕੁਝ ਹੀ ਸਮਾਂ ਪਹਿਲਾਂ ਆਪਣੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਸੇਖਵਾਂ ਪਿੰਡ ਜਾ ਕੇ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ।
ਸੇਵਾ ਸਿੰਘ ਸੇਖਵਾਂ ਨੇ ਕੁਝ ਸਾਲ ਪਹਿਲਾਂ ਅਕਾਲੀ ਦਲ ਬਾਦਲ ਵਿੱਚੋਂ ਬਗਾਵਤ ਕਰਕੇ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਮਿਲਕੇ ਅਕਾਲੀ ਦਲ ਟਕਸਾਲੀ ਬਣਾ ਲਿਆ ਸੀ।
ਇਸ ਤੋਂ ਕੁਝ ਸਮਾਂ ਬਾਅਦ ਉਹ ਅਕਾਲੀ ਦਲ ਦੇ ਇੱਕ ਹੋਰ ਬਾਗੀ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਉਨ੍ਹਾਂ ਦੇ ਅਕਾਲੀ ਦਲ ਸੰਯੁਕਤ ਵਿੱਚ ਚਲੇ ਗਏ।
ਇਸ ਤੋਂ ਬਾਅਦ ਉਹ ਅਚਾਨਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਗਏ ਸਨ।
ਇਹ ਵੀ ਪੜ੍ਹੋ:
ਕੌਣ ਹਨ ਸੇਖਵਾਂ?
ਪੰਜਾਬ ਦੇ ਮਾਝਾ ਇਲਾਕੇ 'ਚ ਸੇਵਾ ਸਿੰਘ ਸੇਖਵਾਂ ਇੱਕ ਵੱਡਾ ਸਿਆਸੀ ਨਾਮ ਰਿਹਾ ਹੈ।
ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਸੇਖਵਾਂ ਪਿਛਲੇ ਕਾਫ਼ੀ ਸਮੇਂ ਤੋਂ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਫਿਰ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋ ਗਏ ਸਨ।
ਇਨ੍ਹਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਪੁਰਾਣੇ ਟਕਸਾਲੀ ਆਗੂ ਸਨ, 1977 ਅਤੇ 1980 ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਵਿੱਚੋਂ ਦੋ ਵਾਰ ਵਿਧਾਇਕ ਦੇ ਤੌਰ ਉੱਤੇ ਵਿਧਾਨ ਸਭਾ ਵਿੱਚ ਨੁਮਾਇੰਦਗੀ ਕਰ ਚੁੱਕੇ ਸਨ।
ਇਸ ਤੋਂ ਇਲਾਵਾ ਐਮਰਜੈਂਸੀ ਸਮੇਂ ਕੁਝ ਸਮੇਂ ਲਈ ਜਥੇਦਾਰ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਸਨ।
ਅਧਿਆਪਕ ਰਹਿ ਚੁੱਕੇ ਸੇਵਾ ਸਿੰਘ ਸੇਖਵਾਂ ਨੇ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1990 ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਹਿਣ ਉੱਤੇ ਰਾਜਨੀਤੀ ਵਿਚ ਐਂਟਰੀ ਕੀਤੀ।
ਸੇਖਵਾਂ ਪਹਿਲੀ ਵਾਰ 1997 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਹਨੂੰਵਾਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ।
ਸੇਵਾ ਸਿੰਘ ਸੇਖਵਾਂ, ਬਾਦਲ ਸਰਕਾਰ ਸਮੇਂ (1997 ਤੋਂ 2002 ਅਤੇ 2009 ਤੋਂ 2012) ਕੈਬਨਿਟ ਮੰਤਰੀ ਦੇ ਅਹੁਦੇ ਉੱਤੇ ਰਹਿ ਚੁੱਕੇ ਹਨ।
ਇਸ ਤੋਂ ਇਲਾਵਾ ਸੇਵਾ ਸਿੰਘ ਸੇਖਵਾਂ ਅਕਾਲੀ ਦਲ ਦੇ ਉਪ ਪ੍ਰਧਾਨ, ਕੋਰ ਕਮੇਟੀ ਦੇ ਮੈਂਬਰ ਅਤੇ ਰਾਜਨੀਤਿਕ ਮਾਮਲਿਆਂ ਬਾਰੇ ਬਣੀ ਕਮੇਟੀ ਵਿੱਚ ਰਹੇ ਸਨ।
ਸੇਖਵਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਕਾਹਨੂੰਵਾਨ ਮਾਰਕੀਟ ਦੇ ਚੇਅਰਮੈਨ ਰਹਿ ਚੁੱਕੇ ਹਨ।

ਤਸਵੀਰ ਸਰੋਤ, Twitter/AAPPunjab
ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸਨ।
ਪਰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਹਾਰ ਮਿਲਣ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਹੋ ਗਏ ਜੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੰਮ ਕਰਨ ਦੇ ਤਰੀਕੇ ਉੱਤੇ ਸਵਾਲ ਚੁੱਕ ਰਹੇ ਸਨ।
ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਧਾਰ ਉੱਤੇ ਅਕਾਲੀ ਦਲ ਨੇ ਸੇਖਵਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਤੋਂ ਬਾਅਦ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਛੱਡ ਕੇ ਸਾਬਕਾ ਐਮ ਪੀ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਐਮ ਪੀ ਡਾਕਟਰ ਰਤਨ ਸਿੰਘ ਅਜਨਾਲਾ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਗਠਨ 2018 ਵਿੱਚ ਕੀਤਾ ਸੀ।
ਇਸ ਤੋਂ ਬਾਅਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਸ੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਾ ਗਠਨ ਹੋਇਆ ਤਾਂ ਸੇਖਵਾਂ ਪਹਿਲੇ ਆਗੂ ਸਨ ਜਿੰਨ੍ਹਾਂ ਨੇ ਢੀਂਡਸਾ ਦਾ ਸਾਥ ਦਿੱਤਾ ਸੀ।
ਮੌਜੂਦਾ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਇੱਕ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਰੂਪ ਲੈ ਚੁੱਕਾ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2













