ਸਿੱਧੂ ਨੇ ਕਿਹਾ ਚੰਨੀ ਨੂੰ ਸੀਐੱਮ ਬਣਾਉਣਾ ਇਤਿਹਾਸਕ ਫ਼ੈਸਲਾ, ਰਾਵਤ ਬੋਲੇ ਦੋ ਉਪ ਮੁੱਖ ਮੰਤਰੀ ਹੋਣਗੇ

ਚਰਨਜੀਤ ਚੰਨੀ

ਤਸਵੀਰ ਸਰੋਤ, Getty Images

ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ ਹੈ। ਉਹ ਅੱਜ ਸਵੇਰੇ 11 ਵਜੇ ਅਹੁਦੇ ਦੀ ਸਹੁੰ ਚੁੱਕਣਗੇ।

ਮੁੱਖ ਮੰਤਰੀ ਵਜੋਂ ਨਾਮ ਦੇ ਐਲਾਨ ਹੋਣ ਮਗਰੋਂ ਚਰਨਜੀਤ ਸਿੰਘ ਚੰਨੀ ਰਾਜਪਾਲ ਨੂੰ ਮਿਲਣ ਰਾਜ ਭਵਨ ਪਹੁੰਚੇ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਬਾਰੇ ਸਰਬਸੰਮਤੀ ਨਾਲ ਫ਼ੈਸਲਾ ਸ਼ਨੀਵਾਰ ਸ਼ਾਮ ਦੀ ਵਿਧਾਇਕ ਦਲ ਦੀ ਬੈਠਕ ਵਿੱਚ ਹੀ ਲੈ ਲਿਆ ਗਿਆ ਸੀ ਤੇ ਉਸ ਫ਼ੈਸਲੇ ਨੂੰ ਰਾਜਪਾਲ ਸਾਹਮਣੇ ਰੱਖ ਦਿੱਤਾ ਗਿਆ ਹੈ।

ਇਸ ਮੌਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਪਾਰਟੀ ਦੇ ਕਈ ਮੰਤਰੀ ਅਤੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਸਨ।

ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਦੇ ਇੱਕ ਦਲਿਤ ਆਗੂ ਹਨ। ਉਹ ਦਲਿਤ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹੋਣਗੇ।

ਚਰਨਜੀਤ ਚੰਨੀ

ਹਰੀਸ਼ ਰਾਵਤ ਨੇ ਫ਼ੈਸਲੇ ਤੋਂ ਬਾਅਦ ਕੀ ਕਿਹਾ

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਕੱਲ ਹੀ ਤੈਅ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਅਸੀਂ ਤਾਂ ਸਿਰਫ਼ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸੀ ਕਿ ਕਿਸ ਸਮੇਂ ਰਾਜਪਾਲ ਤੋਂ ਸਮਾਂ ਮਿਲਣਾ ਹੈ।

ਹਰੀਸ਼ ਰਾਵਤ

ਤਸਵੀਰ ਸਰੋਤ, Ani

ਉਨ੍ਹਾਂ ਕਿਹਾ, ''ਪਾਰਟੀ ਚਰਨਜੀਤ ਸਿੰਘ ਚੰਨੀ ਦੇ ਨਾਮ ਨੂੰ ਲੈ ਕੇ ਪਹਿਲਾਂ ਤੋਂ ਹੀ ਇੱਕ-ਜੁੱਟ ਸੀ।''

ਸਹੁੰ ਚੁੱਕ ਸਮਾਗਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਮਲ ਹੋਣ ਬਾਰੇ ਰਾਵਤ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਅਮਰਿੰਦਰ ਸਿੰਘ ਆਉਣ ਪਰ ਇਹ ਉਨ੍ਹਾਂ ਨੇ ਤੈਅ ਕਰਨਾ ਹੈ ਕਿ ਉਹ ਆਉਣ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤਾਂ ਨੂੰ ਦੇਖ ਕੇ ਆਉਣ ਵਾਲੀਆਂ ਚੋਣਾਂ ਵਿੱਚ ਮੁੱਖ ਮੰਤਰੀ ਅਤੇ ਸੂਬਾ ਕਾਂਗਰਸ ਦੀ ਅਗਵਾਈ ਵਿੱਚ ਚੋਣਾਂ ਲੜੀਆਂ ਜਾਣਗੀਆਂ।

ਰਾਵਤ ਨੇ ਦੱਸਿਆ ਕਿ ਉਨ੍ਹਾਂ ਦੇ ਵਿਧਾਇਕਾਂ ਦੀ ਭਾਵਨਾ ਹੈ ਕਿ ਦੋ ਉੱਪ-ਮੁੱਖ ਮੰਤਰੀ ਹੋਣ।

ਵੀਡੀਓ ਕੈਪਸ਼ਨ, ਕੌਂਸਲਰ ਤੋਂ ਸੀਐੱਮ ਦੀ ਕੁਰਸੀ ਤੱਕ ਪਹੁੰਚੇ ਚਰਨਜੀਤ ਸਿੰਘ ਚੰਨੀ ਨੂੰ ਜਾਣੋ

ਇਤਿਹਾਸ 'ਚ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਫੈਸਲਾ- ਨਵਜੋਤ ਸਿੰਘ ਸਿੱਧੂ

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਲਿਖਿਆ, ''ਇਤਿਹਾਸਕ , ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ.. ਇਸ ਨੂੰ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ।''

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਲੋਕਾਂ ਦਾ ਭਰੋਸਾ ਅਹਿਮ- ਰਾਹੁਲ ਗਾਂਧੀ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਚੰਨੀ ਨੂੰ ਵਧਾਈ ਦਿੱਤੀ।

ਉਨ੍ਹਾਂ ਲਿਖਿਆ, ''ਨਵੀਂ ਜ਼ਿੰਮੇਵਾਰੀ ਲਈ ਵਧਾਈ ਹੋਵੇ, ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਹੈ, ਉਨ੍ਹਾਂ ਦਾ ਵਿਸ਼ਵਾਸ ਬਹੁਤ ਮਹੱਤਵਪੂਰਨ ਹੈ।''

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਉਹ ਪੰਜਾਬ ਸਰਕਾਰ ਵਿੱਚ ਫਿਲਹਾਲ ਰੁਜ਼ਗਾਰ ਅਤੇ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਵਿਧਾਨ ਸਭ ਵਿੱਚ 2015 ਤੋਂ 2016 ਤੱਕ ਸੀਐਲਪੀ ਲੀਡਰ ਦੀ ਭੂਮਿਕਾ ਵੀ ਨਿਭਾ ਚੁੱਕੇ ਹਨ।

ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਤੀਜੀ ਵਾਰ ਕਾਂਗਰਸ ਦੇ ਵਿਧਾਇਕ ਹਨ। ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਵਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗਾਵਤ ਕਰਨ ਵਾਲਿਆਂ ਵਿੱਚ ਚੰਨੀ ਵੀ ਸਨ।

ਚਰਨਜੀਤ ਚੰਨੀ

ਤਸਵੀਰ ਸਰੋਤ, ANI

ਰਾਜ ਭਵਨ ਦੇ ਬਾਹਰ ਸਮਰਥਕਾਂ ਦਾ ਇਕੱਠ

ਰਾਜ ਭਵਨ ਦੇ ਬਾਹਰ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਜਸ਼ਨ ਮਨਾ ਰਹੇ ਹਨ, ਭੰਗੜਾ ਪਾ ਰਹੇ ਹਨ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਇਹ ਵੀ ਪੜ੍ਹੋ:

ਕੈਪਟਨ ਅਮਰਿੰਦਰ ਸਿੰਘ ਦੀ ਵਧਾਈ

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਉਨ੍ਹਾਂ ਨੇ ਲਿਖਿਆ, ''ਮੈਂ ਉਮੀਦ ਕਰਦਾ ਹਾਂ ਕਿ ਚੰਨੀ ਸਰਹੱਦੀ ਸੂਬੇ ਪੰਜਾਬ ਨੂੰ ਅਤੇ ਇੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਦੇ ਸਮਰੱਥ ਹੋਣਗੇ।''

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਐਲਾਨ ਮਗਰੋਂ ਸੁਖਜਿੰਦਰ ਰੰਧਾਵਾ ਕੀ ਬੋਲੇ

ਚਰਨਜੀਤ ਚੰਨੀ ਦੇ ਨਾਮ ਦੇ ਐਲਾਨ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਦਾ ਵੀ ਐਲਾਨ ਬਤੌਰ ਮੁੱਖ ਮੰਤਰੀ ਹੋਇਆ ਹੈ, ਮੈਂ ਸਵਾਗਤ ਕਰਦਾ ਹਾਂ।

ਉਨ੍ਹਾਂ ਕਿਹਾ, ''ਹਾਈ ਕਮਾਨ ਦਾ ਫ਼ੈਸਲਾ ਹੈ। ਮੈ ਆਲਾ-ਕਮਾਨ ਦੇ ਫ਼ੈਸਲੇ ਨੂੰ ਸਵੀਕਾਰ ਕਰਦਾ ਹਾਂ। ਮੈਂ ਬਿਲਕੁਲ ਵੀ ਮਾਯੂਸ ਨਹੀਂ ਹਾਂ।''

ਸੁਖਜਿੰਦਰ ਰੰਧਾਵਾ

ਤਸਵੀਰ ਸਰੋਤ, Ani

ਸੁਨੀਲ ਜਾਖੜ, ਅੰਬਿਕਾ ਸੋਨੀ ਦੇ ਨਾਂ ਵੀ ਚਰਚਾ ਵਿੱਚ ਸਨ

ਪਹਿਲਾਂ ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਦਾ ਨਾਂ ਸਾਹਮਣੇ ਆਇਆ ਸੀ ਪਰ ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ।

ਖ਼ਬਰ ਏਜੰਸੀ ਏਐੱਨਆਈ ਨਾਲ ਗੱਲ ਕਰਦਿਆਂ ਸੋਨੀ ਨੇ ਕਿਹਾ ਸੀ, ਮੈਂ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ। ਮੇਰੀ ਇਹ ਮਾਨਤਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਣਾ ਚਾਹੀਦੀ ਹੈ, ਕਿਉਂਕਿ ਪੂਰੇ ਦੇਸ ਵਿੱਚ ਪੰਜਾਬ ਇੱਕੋ ਇੱਕ ਸਿੱਖ ਸੂਬਾ ਹੈ।''

ਅੰਬਿਕਾ ਸੋਨੀ

ਤਸਵੀਰ ਸਰੋਤ, Getty Images

ਸੂਤਰਾਂ ਮੁਤਾਬਕ ਜਿੱਥੇ ਗਾਂਧੀ ਪਰਿਵਾਰ ਤੇ ਕੈਪਟਨ ਦੇ ਸਮਰਥਕ ਸੁਨੀਲ ਜਾਖੜ ਦੇ ਹੱਕ ਵਿੱਚ ਖੜ੍ਹਦੇ ਨਜ਼ਰ ਆਏ।

ਇਸ ਤੋਂ ਬਾਅਦ ਕਾਂਗਰਸ ਵਿਧਾਇਕਾਂ ਦੀ ਟੈਲੀਫੋਨ ਰਾਹੀ ਇਕੱਲੇ-ਇਕੱਲੇ ਦੀ ਰਾਇ ਲਈ ਗਈ ਸੀ।

ਕੈਪਟਨ ਅਮਰਿੰਦਰ ਸਿੰਘ ਬੋਲੇ ਅਸਤੀਫੇ ਤੋਂ ਪਹਿਲਾਂ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਆਨ ਜਾਰੀ ਕੀਤਾ ਗਿਆ ਕਿ ਰਸਮੀ ਤੌਰ 'ਤੇ ਰਾਜਪਾਲ ਨੂੰ ਅਸਤੀਫਾ ਦੇਣ ਤੋਂ ਪਹਿਲਾਂ ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਇੱਕ ਚਿੱਠੀ ਲਿਖੀ ਜਿਸ ਵਿੱਚ ਪਿਛਲੇ ਪੰਜ ਮਹੀਨਿਆਂ ਵਿੱਚ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਨਾਰਾਜ਼ਗੀ ਜਤਾਈ ਹੈ।

ਇਸ ਚਿੱਠੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਤੌਰ 'ਤੇ ਆਪਣੇ ਕੀਤੇ ਗਏ ਕੰਮਾਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ 89.2 ਫ਼ੀਸਦ ਚੋਣ ਵਾਅਦੇ ਮੁਕੰਮਲ ਕੀਤੇ ਹਨ।

ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, CAPT AMARINDER SINGH/TWITTER

ਕੈਪਟਨ ਵੱਲੋਂ ਸਿੱਧੂ ਖ਼ਿਲਾਫ਼ ਦਿੱਤੇ ਬਿਆਨ ਬਾਰੇ ਕੌਣ ਕੀ ਕਹਿ ਰਿਹਾ

ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਨਵਜੋਤ ਸਿੰਘ ਸਿੱਧੂ ਬਾਰੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਮੰਦਭਾਗਾ ਦੱਸਿਆ।

ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 9 ਸਾਲ ਤੋਂ ਵੱਧ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਕਾਂਗਰਸ ਨੇ ਪੰਜਾਬ ਵਿੱਚ ਉਨ੍ਹਾਂ ਨੂੰ ਸਭ ਤੋਂ ਵੱਧ ਮਾਣ-ਸਨਮਾਨ ਦਿੱਤਾ ਹੈ।

ਪੰਜਾਬ ਦੇ ਅਗਲੇ ਮੁੱਖ ਮੰਤਰੀ ਦੇ ਨਾਮ ਬਾਰੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਅਗਲੇ ਦੋ ਤਿੰਨ ਘੰਟਿਆਂ ਵਿੱਚ ਇਸ ਬਾਰੇ ਫ਼ੈਸਲਾ ਹੋ ਜਾਵੇਗਾ।

ਭਾਜਪਾ ਆਗੂ ਪ੍ਰਕਾਸ਼ ਜਾਵਡੇਕਰ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦੇਸ਼ ਵਿਰੋਧੀ ਆਖਿਆ ਹੈ ਅਤੇ ਇਹ ਬਹੁਤ ਗੰਭੀਰ ਇਲਜ਼ਾਮ ਹਨ।

ਉਨ੍ਹਾਂ ਕਿਹਾ, ''ਭਾਜਪਾ ਸਿਰਫ਼ ਇੱਕ ਸਵਾਲ ਕਾਂਗਰਸ ਨੂੰ ਕਰਦੀ ਹੈ ਕਿ ਸੋਨੀਆ, ਰਾਹੁਲ ਅਤੇ ਪ੍ਰਿਅੰਕਾ ਇਸ ਗੱਲ਼ ਉੱਤੇ ਚੁੱਪ ਕਿਉਂ ਹਨ?

ਇਸ ਦੇ ਨਾਲ ਹੀ ਉਨ੍ਹਾਂ ਕਿਹਾ, ''ਅਸੀਂ ਮੰਗ ਕਰਦੇ ਹਾਂ ਕਿ ਕਾਂਗਰਸ ਇਸ ਮਸਲੇ ਉੱਤੇ ਬੋਲੇ ਅਤੇ ਆਪਣਾ ਪੱਖ ਰੱਖੇ। ਕੀ ਕਾਂਗਰਸ ਇਨ੍ਹਾਂ ਇਲਜ਼ਾਮਾਂ ਵੱਲ ਧਿਆਨ ਦੇਵੇਗੀ ਅਤੇ ਕਾਰਵਾਈ ਕਰੇਗੀ।''

ਪ੍ਰਕਾਸ਼ ਜਾਵਡੇਕਰ

ਤਸਵੀਰ ਸਰੋਤ, Ani

ਰਾਜਸਥਾਨ ਦੇ ਮੁੱਖ ਮੰਤਰੀ ਦੀ ਕੈਪਟਨ ਨੂੰ ਸਲਾਹ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਅਤੇ ਉਸ ਤੋਂ ਬਾਅਦ ਬਿਆਨਬਾਜ਼ੀ ਨੂੰ ਲੈ ਕੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਨੇ ਉਨ੍ਹਾਂ ਨੂੰ ਅਪੀਲ ਕੀਤੀ ਹੈ।

ਗਹਿਲੋਤ ਨੇ ਆਪਣੇ ਟਵੀਟ ਵਿੱਚ ਆਖਿਆ ਹੈ ਕਿ ਕੈਪਟਨ ਕੋਈ ਵੀ ਅਜਿਹਾ ਕਦਮ ਨਾ ਚੁੱਕਣ ਜਿਸ ਨਾਲ ਕਾਂਗਰਸ ਨੂੰ ਨੁਕਸਾਨ ਹੋਵੇ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਦੇਸ਼ ਦੇ ਮੌਜੂਦਾ ਹਾਲਾਤ ਕਾਰਨ ਕਾਂਗਰਸ ਦੀ ਜ਼ਿੰਮੇਵਾਰੀ ਦੇਸ਼ ਲਈ ਵਧ ਗਈ ਹੈ ਅਤੇ ਇਸ ਕਰਕੇ ਆਪਣੇ ਤੋਂ ਉਪਰ ਉਠ ਕੇ ਪਾਰਟੀ ਅਤੇ ਦੇਸ਼ ਬਾਰੇ ਸੋਚਣਾ ਹੋਵੇਗਾ।

ਗਹਿਲੋਤ ਨੇ ਕਿਹਾ ਕਿ ਕਈ ਵਾਰ ਵਿਧਾਇਕਾਂ ਅਤੇ ਜਨਤਾ ਤੋਂ ਮਿਲੇ ਫੀਡਬੈਕ ਕਰਕੇ ਪਾਰਟੀ ਲਈ ਫ਼ੈਸਲੇ ਲੈਣੇ ਪੈਂਦੇ ਹਨ।

ਸਿੱਧੂ ਦੇ ਸਲਾਹਕਾਰ ਵੀ ਕੈਪਟਨ 'ਤੇ ਵਰ੍ਹੇ

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਕਿਹਾ ਕਿ ਤੁਸੀਂ ਨਵਜੋਤ ਸਿੰਘ ਸਿੱਧੂ ਨੂੰ ਜੋ ਮਰਜ਼ੀ ਕਹੋ ਪਰ ਉਹ ਗੱਦਾਰ ਨਹੀਂ ਹਨ।

ਮੁਹਮੰਦ ਮੁਸਤਫ਼ਾ

ਤਸਵੀਰ ਸਰੋਤ, Ani

ਉਨ੍ਹਾਂ ਕਿਹਾ, ''ਜੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਗੱਦਾਰ ਕਿਹਾ ਤਾਂ ਫ਼ਿਰ ਮੈਂ ਸਾਰੀ ਕਿਤਾਬ ਖੋਲ੍ਹ ਦੇਵਾਂਗਾ। ਕੈਪਟਨ ਅਮਰਿੰਦਰ ਸਿੰਘ ਦਾ ਨਿਸ਼ਾਨਾ ਨਵਜੋਤ ਸਿੰਘ ਸਿੱਧੂ ਨਹੀਂ ਹਨ, ਉਨ੍ਹਾਂ ਦਾ ਨਿਸ਼ਾਨਾ ਰਾਹੁਲ ਤੇ ਪ੍ਰਿਅੰਕਾ ਗਾਂਧੀ ਹਨ। ਉਹ ਨਵਜੋਤ ਸਿੱਧੂ ਦਾ ਨਾਮ ਲੈ ਕੇ ਕਾਂਗਰਸ ਨੂੰ ਬਦਨਾਮ ਕਰਨਾ ਚਾਹੁੰਦੇ ਹਨ।''

ਕੈਪਟਨ ਤੇ ਸਿੱਧੂ ਦਾ ਕਲੇਸ਼ ਹੋਰ ਤੇਜ਼

ਲਗਭਗ ਪਿਛਲੇ ਇੱਕ ਸਾਲ ਤੋਂ ਪੰਜਾਬ ਕਾਂਗਰਸ ਵਿੱਚ ਚਲਦੇ ਆ ਰਹੇ ਕਲੇਸ਼ ਕਾਰਨ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਆਹਮੋ ਸਾਹਮਣੇ ਸਨ।

ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਉੱਪਰ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੂੰ ਦੇਸ਼ ਵਿਰੋਧੀ, ਖ਼ਤਰਨਾਕ ,ਨਾਕਾਬਿਲ ਆਖਿਆ ਸੀ।

ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਜੇਕਰ ਸਿੱਧੂ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣੇਗਾ ਤਾਂ ਉਸਦਾ ਵਿਰੋਧ ਕਰਨਗੇ।

ਉਨ੍ਹਾਂ ਨੇ ਸਿੱਧੂ ਨੂੰ ਦੇਸ਼ ਅਤੇ ਪੰਜਾਬ ਦੀ ਸੁਰੱਖਿਆ ਲਈ ਵੀ ਖ਼ਤਰਾ ਕਰਾਰ ਦਿੱਤਾ ਸੀ।

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, NAVJOT SIDHU MEDIA TEAM

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)