ਲਖੀਮਪੁਰ ਖੀਰੀ 'ਚ ਕਿਸਾਨ ਮੁਜ਼ਾਹਰੇ ਦੌਰਾਨ ਘੱਟੋ ਘੱਟ 8 ਮੌਤਾਂ, ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਕਰ ਰਹੇ ਸਨ ਵਿਰੋਧ

ਤਸਵੀਰ ਸਰੋਤ, SKM
ਉੱਤਰ ਪ੍ਰਦੇਸ਼ ਵਿਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਉੱਤੇ ਗੱਡੀਆਂ ਚੜ੍ਹਨ ਨਾਲ ਕਈ ਮੌਤਾਂ ਹੋਈਆਂ ਹਨ।
ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਵਿਚ ਲਖੀਮਪੁਰ ਖੀਰੀ ਦੇ ਵਧੀਕ ਐੱਸਪੀ ਅਰੁਣ ਕੁਮਾਰ ਸਿੰਘ ਨੇ ਮਰਨ ਵਾਲਿਆਂ ਦੀ ਗਿਣਤੀ 8 ਹੋਣ ਦੀ ਪੁਸ਼ਟੀ ਕੀਤੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਮੌਤਾਂ ਦੀ ਗਿਣਤੀ 8 ਦੱਸੀ ਹੈ।
ਇਹ ਘਟਨਾ ਦਿੱਲੀ ਤੋਂ ਕਰੀਬ 452 ਕਿਲੋਮੀਟਰ ਅਤੇ ਲਖਨਊ ਤੋਂ 130 ਕਿਲੋਮੀਟਰ ਦੂਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੀ ਤਿਕੂਨੀਆਂ ਨਾਮੀ ਥਾਂ ਉੱਤੇ ਵਾਪਰੀ ਹੈ।
ਇਸ ਤੋਂ ਪਹਿਲਾਂ ਬੀਬੀਸੀ ਸਹਿਯੋਗੀ ਸਮੀਰਆਤਮਜ਼ ਨਾਲ ਫੋਨ ਉੱਤੇ ਜਿਲ੍ਹਾ ਅਧਿਕਾਰੀ ਡਾਕਟਰ ਅਰਵਿੰਦ ਚੌਰਸੀਆ ਨੇ 5 ਮੌਤਾਂ ਦੀ ਪੁਸ਼ਟੀ ਕੀਤੀ ਸੀ।
ਉਨ੍ਹਾਂ ਦੱਸਿਆ ਸੀ ਕਿ 2 ਕਿਸਾਨਾਂ ਦੀ ਮੌਤ ਗੱਡੀ ਨਾਲ ਕੁਚਲੇ ਜਾਣ ਕਰਕੇ ਹੋਈ ਅਤੇ 3 ਜਣੇ ਗੱਡੀਆਂ ਪਲਟਣ ਦੌਰਾਨ ਮਾਰੇ ਗਏ ਹਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਇਸ ਘਟਨਾ ਨੂੰ ਮੰਦਭਾਗੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਘਟਨਾ ਦੇ ਕਾਰਨਾਂ ਦੀ ਡੰਘਾਈ ਤੱਕ ਜਾਵੇਗੀ ਅਤੇ ਤੱਤਾਂ ਨੂੰ ਸਾਹਮਣੇ ਲਿਆ ਕੇ ਸਖ਼ਤ ਕਾਰਵਾਈ ਕਰੇਗੀ।
ਹਾਲਾਤ ਤਣਾਅ ਦੇ ਮੱਦੇਨਜ਼ਰ ਲਖੀਮਪੁਰ ਖ਼ੀਰੀ ਜ਼ਿਲ੍ਹੇ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਅਤੇ ਸਕੂਲ ਕਾਲਜ ਬੰਦ ਕਰ ਦਿੱਤੇ ਹਨ।
ਲਗਾਤਾਰ ਕਿਸਾਨ ਸੰਘਰਸ਼
ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ ਵਿਚ ਭਾਜਪਾ ਸਰਕਾਰਾਂ ਤੇ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।
ਇਸੇ ਕੜੀ ਤਹਿਤ ਕਿਸਾਨ ਇਲਾਕੇ ਵਿਚ ਆ ਰਹੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉੱਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਸਨ।
ਇਸ ਘਟਨਾ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਯੂਪੀ ਤੋਂ ਆਗੂ ਤੇਜਿੰਦਰ ਸਿੰਘ ਵਿਰਕ, ਜੋ ਇਸ ਵਾਰਦਾਤ ਦੌਰਾਨ ਗੰਭੀਰ ਜ਼ਖ਼ਮੀ ਹੋਏ ਹਨ, ਨੇ ਇੱਕ ਵੀਡੀਓ ਪਾਕੇ ਦੱਸਿਆ ਸੀ ਕਿ ਕਿਸਾਨਾਂ ਨੇ ਉਸ ਹੈਲੀਪੈਡ ਵਾਲੀ ਥਾਂ ਉੱਤੇ ਕਬਜ਼ਾ ਕਰ ਲਿਆ ਹੈ, ਜਿੱਥੇ ਕੇਂਦਰੀ ਮੰਤਰੀ ਦਾ ਹੈਲੀਕਾਪਟਰ ਉਤਰਨਾ ਸੀ।
ਉੱਧਰ ਸੰਯੁਕਤ ਕਿਸਾਨ ਮੋਰਚੇ ਨੇ ਸਾਂਤੀ ਦੀ ਅਪੀਲ ਕਰਦਿਆਂ ਦੇਸ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਰੋਸ ਮੁਜ਼ਾਹਰੇ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਤੁਰੰਤ ਫਾਰਗ ਕਰਨ ਦੀ ਮੰਗ ਕੀਤੀ ਹੈ।
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਨੇ ਦਾਅਵਾ ਕੀਤਾ ਹੈ ਕਿ ਇੱਕ ਕਿਸਾਨ ਦੀ ਮੌਤ ਗੋਲੀ ਲੱਗਣ ਨਾਲ ਹੋਈ ਹੈ।
ਏਐੱਨਆਈ ਮੁਤਾਬਕ ਲਖੀਮਪੁਰ ਖੀਰੀ ਦੇ ਜ਼ਿਲ੍ਹਾ ਹਸਪਤਾਲ ਦੇ ਡਾਕਟਰ ਲਲਿਤ ਕੁਮਾਰ ਨੇ ਦੱਸਿਆ ਕਿ ਦੋ ਵਿਅਕਤੀ ਹਸਪਤਾਲ ਲਿਆਂਦੇ ਜਾਣ ਤੋਂ ਪਹਿਲਾਂ ਹੀ ਮਰ ਚੁੱਕੇ ਸਨ ਜਦਕਿ ਤੇਜਿੰਦਰ ਸਿੰਘ ਜ਼ਖ਼ਮੀ ਹੈ ਅਤੇ ਉਨ੍ਹਾਂ ਦੀ ਹਾਲਤ ਕਾਫ਼ੀ ਗੰਭੀਰ ਹੈ।
ਮੰਤਰੀ ਅਜੇ ਮਿਸ਼ਰਾ ਟੈਨੀ ਦੀ ਸਫ਼ਾਈ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੇ ਏਐੱਨਆਈ ਗੱਲਬਾਤ ਦੌਰਾਨ ਘਟਨਾ ਬਾਰੇ ਸਫਾਈ ਦਿੰਦਿਆਂ ਕਿਹਾ ਕਿ ਘਟਨਾ ਸਥਾਨ ਉੱਤੇ ਉਨ੍ਹਾਂ ਦਾ ਪੁੱਤਰ ਹਾਜ਼ਰ ਨਹੀਂ ਸੀ।
ਉਨ੍ਹਾਂ ਖ਼ਬਰ ਏਜੰਸੀ ਨੂੰ ਦੱਸਿਆ ਕਿ ਜੇਕਰ ਮੇਰਾ ਪੁੱਤਰ ਉੱਥੇ ਹੁੰਦਾ ਤਾਂ ਜਿਊਂਦਾ ਬਚਕੇ ਨਹੀਂ ਆਉਂਦਾ, ਉਨ੍ਹਾਂ (ਸ਼ਰਾਰਤੀ ਅਨਸਰਾਂ) ਨੇ ਲੋਕਾਂ ਨੂੰ ਮਾਰ ਦਿੱਤਾ ਅਤੇ ਕਾਰਾਂ ਦੀ ਭੰਨਤੋੜ ਕਰਕੇ ਅੱਗ ਲਗਾ ਦਿੱਤੀ। ਸਾਡੇ ਕੋਲ ਇਸ ਦੇ ਵੀਡੀਓ ਸਬੂਤ ਹਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਅਜੇ ਮਿਸ਼ਰਾ ਨੇ ਦੱਸਿਆ, "ਜਿਵੇਂ ਕਿ ਤੁਹਾਨੂੰ ਸਭ ਨੂੰ ਜਾਣਕਾਰੀ ਹੈ ਕਿ ਸਾਡੇ ਜੱਦੀ ਪਿੰਡ ਵਿੱਚ ਹਰ ਸਾਲ ਕੁਸ਼ਤੀ ਮੁਕਾਬਲੇ ਦਾ ਪ੍ਰੋਗਰਾਮ ਹੁੰਦਾ ਹੈ। ਇਸ ਵਿੱਚ ਸ਼ਾਮਲ ਹੋਣ ਲਈ ਬਤੌਰ ਮੁੱਖ ਮਹਿਮਾਨ ਮਾਣਯੋਗ ਉਪ-ਮੁੱਖ ਮੰਤਰੀ ਨੇ ਆਉਣਾ ਸੀ ਅਤੇ ਲਖੀਮਪੁਰ ਵਿੱਚ ਪੀਡਬਲਿਊਡੀ ਦਾ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਅਸੀਂ ਦੋਵੇਂ ਇਕੱਠੇ ਆ ਰਹੇ ਸੀ।"
"ਜਦੋਂ ਅਸੀਂ ਪ੍ਰੋਗਰਾਮ ਵਾਲੀ ਥਾਂ ਤੋਂ ਥੋੜ੍ਹੀ ਦੂਰ ਸੀ ਤਾਂ ਸਾਡਾ ਰੂਟ ਇਹ ਦੱਸ ਕੇ ਬਦਲਿਆ ਗਿਆ ਕਿ ਕੁਝ ਕਿਸਾਨ ਉੱਥੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕਰਨਗੇ।"
ਅਸੀਂ ਰੂਟ ਬਦਲ ਲਿਆ, ਉਸ ਤੋਂ ਬਾਅਦ ਸਾਡੇ ਵਰਕਰ ਚਾਰ ਪੰਜ ਗੱਡੀਆਂ 'ਤੇ ਸਾਨੂੰ ਲੈਣ ਆ ਰਹੇ ਸਨ। ਉਨ੍ਹਾਂ ਵਰਕਰਾਂ ਉੱਤੇ ਕਿਸਾਨਾਂ ਵਿੱਚ ਸ਼ਾਮਲ ਸ਼ਰਾਰਤੀ ਲੋਕਾਂ ਨੇ ਪਥਰਾਅ ਕੀਤਾ। ਇਸ ਵਜ੍ਹਾ ਨਾਲ ਉਹ ਗੱਡੀਆਂ ਰੁਕੀਆਂ।"
"ਗੱਡੀਆਂ ਤੋਂ ਖਿੱਚ ਕੇ ਸਾਡੇ ਵਰਕਰਾਂ ਨੂੰ ਡਾਂਗਾਂ, ਸੋਟੀਆਂ ਅਤੇ ਤਲਵਾਰਾਂ ਨਾਲ ਕੁੱਟਿਆ ਗਿਆ। ਇਸ ਦੀ ਵੀਡੀਓ ਸਾਡੇ ਕੋਲ ਹੈ। ਫ਼ਿਰ ਗੱਡੀਆਂ ਨੂੰ ਧੱਕਾ ਦੇ ਕੇ ਗੱਡੇ ਵਿੱਚ ਡੇਗਿਆ ਗਿਆ। ਉਨ੍ਹਾਂ ਗੱਡੀਆਂ ਨੂੰ ਜਲਾਇਆ ਗਿਆ। ਉਸ ਦੇ ਨਾਲ-ਨਾਲ ਦੂਜੀਆਂ ਗੱਡੀਆਂ ਵਿੱਚ ਵੀ ਭੰਨ-ਤੋੜ ਕੀਤੀ ਗਈ।"
"ਇਸ ਘਟਨਾ ਵਿੱਚ ਸਾਡੇ ਤਿੰਨ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਮੌਤ ਹੋਈ ਹੈ। ਡਰਾਈਵਰ ਦੀ ਵੀ ਮੌਤ ਹੋਈ ਹੈ। ਨਾਲ ਹੀ 10 ਤੋਂ 12 ਲੋਕ ਜ਼ਖ਼ਮੀਂ ਹੋਏ ਹਨ। ਇਹ ਬੇਹੱਦ ਦੁਖ ਭਰੀ ਘਟਨਾ ਹੈ ਜੋ ਇਸ ਅੰਦੋਲਨ ਵਿੱਚ ਵੜੇ ਸ਼ਰਾਰਤੀ ਲੋਕਾਂ ਨੇ ਕੀਤੀ ਹੈ।"
"ਜਦੋਂ ਤੋਂ ਇਹ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਬੱਬਰ ਖਾਲਸਾ ਤੋਂ ਲੈ ਕੇ ਕਈ ਸੰਗਠਨ ਸਾਡੇ ਦੇਸ਼ ਵਿੱਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹਨ। ਕਿਸਾਨ ਅੰਦੋਲਨ ਨੂੰ ਚਲਾਉਣ ਵਾਲੇ ਲੋਕਾਂ ਨੂੰ ਵੀ ਇਨ੍ਹਾਂ ਗੱਲਾਂ ਨੂੰ ਸਮਝਣਾ ਚਾਹੀਦਾ ਹੈ।"
ਸ਼ਾਂਤੀ ਦੀ ਅਪੀਲ ਤੇ ਕਾਰਵਾਈ ਦੀ ਮੰਗ
ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਬੁਲਾਰੇ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਯੂਪੀ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਟਵੀਟ ਵਿਚ ਕਿਹਾ ਹੈ ਕਿ ਜਿੱਤ ਕਿਸਾਨਾਂ ਦੀ ਹੋਵੇਗੀ। ਸਰਕਾਰਾਂ ਹੋਸ਼ ਵਿਚ ਨਾ ਆਈਆਂ ਤਾਂ ਭਾਜਪਾ ਦੇ ਇੱਕ ਵੀ ਆਗੂ ਨੂੰ ਘਰ ਵਿਚੋਂ ਬਾਹਰ ਨਹੀਂ ਨਿਕਲਣ ਦਿੱਤਾ ਜਾਵੇਗਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਰਾਕੇਸ਼ ਟਿਕੈਤ ਨੇ ਇੱਕ ਹੋਰ ਟਵੀਟ ਵਿਚ ਇਲਜ਼ਾਮ ਲਾਇਆ ਕਿ ਕੇਂਦਰੀ ਮੰਤਰੀ 8 ਕਤਲਾਂ ਦਾ ਮੁਲਜ਼ਮ ਹੈ, ਉਨ੍ਹਾਂ ਮੰਗ ਕੀਤੀ ਕਿ ਸਾਜ਼ਿਸ ਵਿਚ ਸ਼ਾਮਲ ਮੰਤਰੀ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਉਸਨੂੰ ਪੁੱਤਰ ਸਣੇ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਵੀ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ 302 ਦਾ ਮੁਕੱਦਮਾ ਦਰਜ ਕਰਨ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਅਸੀਂ ਸ਼ਾਂਤਮਈ ਰਹਿਣਾ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਹਰ ਹਾਲ ਵਿੱਚ ਸ਼ਾਂਤੀ ਕਾਇਮ ਰੱਖਣੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੋਰਚਾ ਵੱਲੋਂ ਜਲਦੀ ਹੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
ਉਨ੍ਹਾਂ ਦੇ ਨਾਲ ਹੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਇਲਜ਼ਾਮ ਲਾਇਆ ਕਿ ਕਿਸਾਨਾਂ ਦਾ ਕਤਲ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਅੰਦੋਲਨ ਨੂੰ ਹਿੰਸਕ ਰੂਪ ਦੇਣ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਲਈ, ਅਸੀਂ ਸ਼ਾਂਤੀ ਬਣਾ ਕੇ ਰੱਖਣੀ ਹੈ।
ਘਟਨਾ ਸਥਾਨ ਦੇ ਕਿਹੋ ਜਿਹੇ ਹਾਲਾਤ ਸਨ
ਸਮੀਰਆਤਮਜ ਮੁਤਾਬਕ ਹੈਲੀਕਾਪਟਰ ਦੇ ਹੈਲੀਪੈਡ ਉੱਤੇ ਨਾ ਉਤਰਨ ਦੇਣ ਕਾਰਨ ਕੇਂਦਰੀ ਮੰਤਰੀ ਸੜ੍ਹਕੀ ਰਸਤੇ ਰਾਹੀ ਲਖੀਮਪੁਰ ਖੀਰੀ ਤੋਂ ਆਪਣੇ ਪਿੰਡ ਜਾ ਰਹੇ ਸਨ।
ਜਿਸ ਰਸਤੇ ਉਹ ਜਾ ਰਹੇ ਸਨ ਉਸ ਸੜ੍ਹਕ ਦੇ ਦੋਵੇਂ ਪਾਸੀਂ ਵੱਡੀ ਗਿਣਤੀ ਵਿਚ ਕਿਸਾਨ ਕਾਲੇ ਝੰਡੇ ਲੈਕੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਨ ਵਾਲੇ ਨਾਅਰੇ ਲਗਾ ਰਹੇ ਸਨ।
ਸਮੀਰਆਤਮਜ ਨੇ ਮੌਕੇ ਦੇ ਕੁਝ ਚਸ਼ਮਦੀਦਾਂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਮੰਤਰੀ ਦਾ ਕਾਫ਼ਲਾ ਉੱਥੋਂ ਗੁਜ਼ਰ ਗਿਆ ਪਰ ਕਾਫ਼ਲੇ ਤੋਂ ਬਾਅਦ ਕੁਝ ਕਿਸਾਨ ਪਿੱਛੇ ਆ ਰਹੇ ਵਾਹਨਾਂ ਦੀ ਲਪੇਟ ਵਿਚ ਆ ਗਏ।

ਤਸਵੀਰ ਸਰੋਤ, Skm
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕਿਸਾਨ ਕਾਫ਼ਲੇ ਦਾ ਵਿਰੋਧ ਕਰਨ ਲਈ ਸੜਕ ਦੇ ਦੋਵੇਂ ਪਾਸੇ ਕਤਾਰਾਂ ਬੰਨ੍ਹ ਕੇ ਖੜ੍ਹੇ ਹੋਏ ਸਨ, ਜਦੋਂ ਇਹ ਹਾਦਸਾ ਵਾਪਰਿਆ।
ਕਿਸਾਨ ਮੋਰਚੇ ਦਾ ਇਲਜ਼ਾਮ ਹੈ ਕਿ ਗੱਡੀਆਂ ਜਾਣਬੁੱਝ ਕੇ ਪ੍ਰਦਰਸ਼ਨਕਾਰੀ ਕਿਸਾਨਾਂ ਉੱਪਰ ਚੜ੍ਹਾਈਆਂ ਗਈਆਂ।
ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਕਿਸਾਨਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ।
ਬੀਬੀਸੀ ਸਹਿਯੋਗੀ ਵਲੋਂ ਉਪਲੱਬਧ ਕਰਵਾਈਆਂ ਘਟਨਾ ਵਾਲੀ ਥਾਂ ਦੀਆਂ ਵੀਡੀਓਜ਼ ਵਿਚ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ ਵਿਚ ਕਿਸਾਨ ਕਾਲੀਆਂ ਝੰਡੀਆਂ ਲੈਕੇ ਨਾਅਰੇਬਾਜੀ ਕਰ ਰਹੇ ਸਨ।
ਵੀਡੀਓਜ਼ ਵਿਚ ਕਿਸਾਨ ਸਾਥੀ ਕਿਸਾਨਾਂ ਨੂੰ ਚੁੱਕ ਕੇ ਲਿਜਾਂਦੇ ਹੋਏ ਵੀ ਦਿਖ ਰਹੇ ਹਨ, ਇਨ੍ਹਾਂ ਜ਼ਖ਼ਮੀ ਕਿਸਾਨਾਂ ਨੂੰ ਐਂਬੂਲੈਂਸ ਵਿਚ ਪਾਕੇ ਲਿਜਾਇਆ ਜਾ ਰਿਹਾ ਸੀ।
ਵੀਡੀਓਜ਼ ਵਿਚ ਕੁਝ ਲੋਕ ਜ਼ਮੀਨ ਉੱਤੇ ਗੰਭੀਰ ਜ਼ਖ਼ਮੀ ਹਾਲਤ ਵਿਚ ਬੇਸੁੱਧ ਪਏ ਦਿਖ ਰਹੇ ਹਨ, ਉਨ੍ਹਾਂ ਦੇ ਸਾਥੀ ਕਹਿ ਰਹੇ ਕਿ ਦੇਖੋ ਸਾਹ ਆ ਰਿਹਾ ਹੈ ਜਾਂ ਨਹੀਂ।
ਸੜ੍ਹਕੇ ਦੇ ਦੋਵੇਂ ਪਾਸੇ ਦੋ ਗੱਡੀਆਂ ਜਲ਼ਦੀਆਂ ਦਿਖ ਰਹੀਆਂ ਹਨ, ਇਨ੍ਹਾਂ ਬਾਰੇ ਕੇਂਦਰੀ ਮੰਤਰੀ ਨੇ ਇਲਜ਼ਾਮ ਲਾਇਆ ਹੈ ਕਿ ਇਹ ਕਿਸਾਨਾਂ ਨੇ ਭੰਨ ਕੇ ਜਲਾਅ ਦਿੱਤੀਆਂ।
ਇਹ ਵੀ ਪੜ੍ਹੋ:
ਘਟਨਾ ਤੋਂ ਪਹਿਲਾਂ ਹੈਲੀਪੈਡ ਉੱਤੇ ਕਬਜ਼ਾ
ਵਿਰੋਧ ਕਰ ਰਹੇ ਕਿਸਾਨਾਂ ਦੀ ਅਗਵਾਈ ਸੰਯੁਕਤ ਕਿਸਾਨ ਮੋਰਚੇ ਦੇ ਉੱਤਰ ਪ੍ਰਦੇਸ਼ ਦੇ ਕਿਸਾਨ ਆਗੂ ਤੇਜਿੰਦਰ ਸਿੰਘ ਵਿਰਕ ਕਰ ਰਹੇ ਸਨ।
ਕਿਸਾਨਾਂ ਦੇ ਪ੍ਰੋਗਰਾਮ ਬਾਰੇ ਦੱਸਦਿਆਂ ਤੇਜਿੰਦਰ ਸਿੰਘ ਵਿਰਕ ਨੇ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੰਨੇ ਤੋਂ ਲਾਈਵ ਹੁੰਦਿਆਂ ਕਿਹਾ ਸੀ, ''ਸਾਥੀਓ ਅਸੀਂ ਤਿਕੂਨੀਆ ਦੇ ਉਸ ਹਾਈਵੇ ਉੱਪਰ ਹਾਂ, ਜਿਸ ਉੱਪਰ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਦਾ ਪ੍ਰੋਗਰਾਮ ਸੀ ਅਤੇ ਇੱਥੋਂ ਦੇ ਸਾਂਸਦ, ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰ ਟੈਨੀ ਜਿਨ੍ਹਾਂ ਨੇ ਕਿਸਾਨਾਂ ਨੂੰ ਚੁਣੌਤੀ ਦਿੱਤੀ ਸੀ ਕਿ ਅਸੀਂ ਉਨ੍ਹਾਂ ਨੂੰ ਵੜਨ ਨਹੀਂ ਦੇਵਾਂਗੇ।''

ਤਸਵੀਰ ਸਰੋਤ, Skm/fb
''ਜੇ ਹਿੰਮਤ ਹੈ ਤਾਂ ਸਾਹਮਣੇ ਆਉਣ ਕਿਸਾਨ ਬੈਠਾ ਹੈ, ਇਸ ਹੈਲੀਕਾਪਟਰ ਪੈਡ ਉੱਪਰ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸੰਯੁਕਤ ਮੋਰਚੇ ਦੇ ਬੈਨਰ ਦੇ ਥੱਲੇ ਇੱਥੇ ਬੈਠਾ ਹੈ ਅਤੇ ਐਲਾਨ ਕਰ ਦਿੱਤਾ ਹੈ ਕਿ ਜਦੋਂ ਤੱਕ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ, ਕਿਸੇ ਕੀਮਤ ਤੇ ਮੁੱਖ ਮੰਤਰੀ ਨੂੰ, ਭਾਜਪਾ ਆਗੂਆਂ ਨੂੰ ਇਲਾਕੇ ਵਿਚ ਨਹੀਂ ਦਿੱਤਾ ਜਾਵੇਗਾ।''
ਇਸ ਵੀਡੀਓ ਵਿਚ ਵੀ ਵੱਡੀ ਗਿਣਤੀ ਵਿੱਚ ਕਿਸਾਨ ਵਿਰੋਧ ਕਰ ਰਹੇ ਹਨ, ਕਾਲੇ ਝੰਡੇ ਹਨ, ਸਰਕਾਰ ਵਿਰੋਧੀ ਨਾਅਰੇ ਲਗਾ ਰਹੇ, ਮੰਤਰੀ ਦੇ ਖ਼ਿਲਾਫ਼, ਲੋਕਾਂ ਵਿੱਚ ਉਸ ਮੰਤਰੀ ਪ੍ਰਤੀ ਗੁੱਸਾ ਹੈ ਜਿਸ ਨੇ ਕਿਹਾ ਸੀ ਕਿ ਉੱਤਰ ਪ੍ਰਦੇਸ਼ ਵਿੱਚ ਰਹਿਣ ਨਹੀਂ ਦਿੱਤੇ ਜਾਣਗੇ।
ਵਿਰਕ ਅੱਗੇ ਕਹਿੰਦੇ ਹਨ, ''ਅੱਜ ਉਸ ਆਗੂ ਨੂੰ ਚੁਣੌਤੀ ਦਿੰਦੇ ਹੋਏ ਅੱਜ ਸਾਡੇ ਸੰਯੁਕਤ ਮੋਰਚੇ ਦੇ ਆਗੂ ਪਹੁੰਚੇ ਹਨ,ਐਸਕੇਐਮ ਪਹੁੰਚਿਆ ਹੈ ਤੇ ਤਰਾਈ ਦੇ ਕਿਸਾਨ ਇੱਥੇ ਪਹੁੰਚੇ ਹਨ।''
ਸੰਯੁਕਤ ਕਿਸਾਨ ਮੋਰਚੇ ਦਾ ਐਲਾਨ
ਸੰਯੁਕਤ ਕਿਸਾਨ ਮੋਰਚੇ ਨੇ ਦਿੱਲੀ ਦੇ ਸਿੰਘੂ ਬਾਰਡਰ ਤੋਂ ਵਰਚੂਅਲ ਪ੍ਰੈਸ ਕਾਨਫਰੰਸ ਕਰਕੇ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾਕਟਰ ਦਰਸ਼ਨਪਾਲ ਅਤੇ ਯੋਗੇਂਦਰ ਯਾਦਵ ਨੇ ਇਸ ਘਟਨਾ ਨੂੰ ਕਿਸਾਨ ਅੰਦੋਲਨ ਦੀ ਦਿਸ਼ਾ ਭਟਕਾਉਣ ਵਾਲੀ ਸਾਜਿਸ਼ ਕਰਾਰ ਦਿੱਤਾ ਹੈ।
ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰ ਟੈਨੀ ਨੂੰ ਤੁਰੰਤ ਅਹੁਦੇ ਤੋਂ ਬਰਖਾਸਤ ਕਰਨ।

ਤਸਵੀਰ ਸਰੋਤ, Prashant/BBC
ਟੈਨੀ ਨੇ ਬੇਟੇ ਅਤੇ ਘਟਨਾ ਨਾਲ ਜੁੜੇ ਲੋਕਾਂ, ਜਿੰਨ੍ਹਾਂ ਉੱਤੇ ਕਿਸਾਨਾਂ ਨੂੰ ਕੁਲਚਣ ਵਾਲੀਆਂ ਗੱਡੀਆਂ ਵਿਚ ਸਵਾਰ ਹੋਣ ਦਾ ਇਲਜਾਮ ਆਇਆ ਹੈ, ਉਨ੍ਹਾਂ ਖਿਲਾਫ਼ 302 ਦਾ ਮਾਮਲਾ ਦਰਜ ਹੋਵੇ।
ਕਿਸਾਨ ਮੋਰਚੇ ਨੇ ਮੰਗ ਕੀਤੀ ਹੈ ਕਿ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ।
ਮੋਰਚੇ ਨੇ ਐਲਾਨ ਕੀਤਾ ਹੈ ਕਿ ਸੋਮਵਾਰ ਨੂੰ ਦੇਸ ਭਰ ਵਿਚ ਸਵੇਰੇ 10 ਵਜੇ ਤੋਂ ਦੇਸ ਭਰ ਵਿਚ ਜ਼ਿਲ੍ਹਾ ਹੈੱਡਕੁਆਟਰਾਂ ਉੱਤੇ ਧਰਨੇ ਦਿੱਤੇ ਜਾਣਗੇ।
ਕਿਸਾਨ ਆਗੂਆਂ ਦੇ ਇਲਜ਼ਾਮ
ਸ਼ੁਰੂਆਤੀ ਪ੍ਰਤੀਕਿਰਿਆ ਦਿੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਵਾਪਸ ਮੁੜ ਰਹੇ ਲੋਕਾਂ ਉੱਪਰ ਗੱਡੀਆਂ ਨਾਲ ਹਮਲਾ ਕੀਤਾ ਗਿਆ ਅਤੇ ਹੁਣ ਤੱਕ ਜੋ ਜਾਣਕਾਰੀ ਹੈ, ਉਸ ਵਿੱਚ ਕਈ ਲੋਕਾਂ ਦੀ ਜਾਨ ਗਈ ਹੈ।
ਟਿਕੈਤ ਨੇ ਕਿਹਾ ਸੀ ਕਿ ਉਹ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਹੇ ਹਨ ਅਤੇ ਉੱਥੇ ਜਾ ਕੇ ਕਿਸਾਨਾਂ ਵਿੱਚ ਸ਼ਾਮਲ ਹੋਣਗੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਸੀ ਕਿ ਵਾਪਸ ਮੁੜਦੇ ਲੋਕਾਂ ਉੱਪਰ ਹਮਲਾ ਕੀਤਾ ਗਿਆ, ਗੋਲੀਆਂ ਚਲਾਈਆਂ ਗਈਆਂ।
ਕਿਸਾਨ ਆਗੂ ਡਾ਼ ਦਰਸ਼ਨਪਾਲ ਨੇ ਇਸ ਬਾਰੇ ਇੱਕ ਬਿਆਨ ਵਿੱਚ ਕਿਹਾ ਸੀ, ''ਉੱਤਰ ਪ੍ਰਦੇਸ਼ ਦੇ ਤਿਕੂਨੀਆ ਵਿੱਚ ਯੂਪੀ ਦੇ ਉਪ ਮੁੱਖ ਮੰਤਰੀ ਨੂੰ ਹੈਲੀਕਾਪਟਰ ਤੋਂ ਉੱਤਰਨ ਤੋਂ ਰੋਕਣ ਲਈ ਹੈਲੀਪੈਡ ਦਾ ਘਿਰਾਓ ਕੀਤਾ ਹੋਇਆ ਸੀ। ਪ੍ਰੋਗਰਾਮ ਖ਼ਤਮ ਹੋਣ ਜਾ ਰਿਹਾ ਸੀ, ਕੁਝ ਲੋਕ ਚਲੇ ਗਏ ਸਨ ਬਾਕੀ ਜਾ ਰਹੇ ਸਨ।''
ਦਰਸ਼ਨਪਾਲ ਨੇ ਇਲਜ਼ਾਮ ਲਾਇਆ ਸੀ ਕਿ, ''ਸੜ੍ਹਕ ਉੱਤੇ ਖੜ੍ਹੇ ਲੋਕਾਂ ਨੂੰ ਭਾਜਪਾ ਦੇ ਗੁੰਡਿਆਂ ਨੇ ਗੱਡੀਆਂ ਨਾਲ ਕੁਚਲ ਕੇ ਮਾਰ ਦਿੱਤਾ।''
ਉਨ੍ਹਾਂ ਅੱਗੇ ਕਿਹਾ , ''ਘਟਨਾ ਤੋਂ ਬਾਅਦ ਕਿਸਾਨਾਂ ਵਿੱਚ ਵੀ ਬਹੁਤ ਗੁੱਸਾ ਹੈ। ਗੁੱਸੇ ਵਿੱਚ ਆਏ ਕਿਸਨਾਂ ਨੇ ਉਨ੍ਹਾਂ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਾਇਆ ਹੈ।''
''ਕਿਸਾਨ ਮੋਰਚਾ ਮੰਗ ਕਰਦਾ ਹੈ ਕਿ ਗ੍ਰਹਿ ਰਾਜ ਮੰਤਰੀ ਟੈਨੀ, ਉਨ੍ਹਾਂ ਦੇ ਪੁੱਤਰ ਅਤੇ ਗੁੰਡਿਆਂ ਉੱਪਰ ਕਤਲ ਦਾ ਮੁਕੱਦਮਾ ਚਲਾਇਆ ਜਾਵੇ।''
''ਗ੍ਰਹਿ ਰਾਜ ਮੰਤਰੀ ਨੂੰ ਬਰਖ਼ਾਸਤ ਕੀਤਾ ਜਾਵੇ ਜਾਂ ਉਹ ਆਪ ਅਹੁਦਾ ਛੱਡਣ।''
ਕਿਸਾਨ ਆਗੂ ਗਰਨਾਮ ਸਿੰਘ ਚਢੂਨੀ ਜੋ ਕਿ ਘਟਨਾ ਸਮੇਂ ਗੁਰਦਾਸਪੁਰ ਵਿੱਚ ਸਨ , ਨੇ ਕਿਹਾ ਕਿ ਉਹ ਘਟਨਾ ਵਾਲੀ ਲਈ ਥਾਂ ਰਵਾਨਾ ਹੋ ਰਹੇ ਹਨ।
ਉਨ੍ਹਾਂ ਨੇ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ 302 ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇ। ਉਸ ਮੰਤਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇ, ਡਿਪਟੀ ਸੀਐੱਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇ, ਜੋ ਕਿਸਾਨਾਂ ਦੇ ਹਤਿਆਰੇ ਹਨ।
ਉਹ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਅਤੇ ਜਦੋਂ ਤੱਕ ਉਹ ਅਜਿਹਾ ਨਹੀਂ ਕਰਦੇ ਉੱਥੇ ਅੰਦੋਲਨ ਚਲਾਉਣਾ ਪਵੇਗਾ।

ਤਸਵੀਰ ਸਰੋਤ, Skm/fb
ਸਿਆਸੀ ਆਗੂਆਂ ਵਲੋਂ ਵੀ ਸਖ਼ਤ ਨਿੰਦਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਖੀਮਪੁਰ ਖੀਰੀ ਦੀ ਘਟਨਾ ਦੀ ਜਾਂਚ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ।
ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵਲੋਂ ਜਾਰੀ ਇੱਕ ਟਵੀਟ ਮੁਤਾਬਕ ਸਾਬਕਾ ਮੁੱਖ ਮੰਤਰੀ ਨੇ ਕਿਹਾ ਪੀੜ੍ਹਤਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਹਿੰਸਾ ਜਾਂ ਹਿੰਸਾ ਭੜਕਾਉਣ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਨਿਕਲਣਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ , ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।
ਪੰਜਾਬ ਦੇ ਆਗੂਆਂ ਨੇ ਇਹ ਘਟਨਾ ਨੂੰ ਗੈਰਮਨੁੱਖੀ ਕਾਰਾ ਕਰਾਰ ਦਿੰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਘਟਨਾ ਦੀ ਨਿੰਦਾ ਕਰਦਿਆ ਕਿਹਾ ਕਿ ਇਹ ਗੈਰਮਨੁੱਖੀ ਅਤੇ ਘਿਨਾਉਣਾ ਕਾਰਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਪ੍ਰਿਅੰਕਾ ਗਾਂਧੀ ਇਲਜ਼ਾਮ ਲਾਇਆ ਕਿ ਭਾਜਪਾ ਕਿਸਾਨਾਂ ਨੂੰ ਕਿੰਨੀ ਨਫ਼ਰਤ ਕਰਦੀ ਹੈ, ਉਨ੍ਹਾਂ ਸਵਾਲ ਕੀਤਾ ਕਿ ਕਿਸਾਨਾਂ ਨੂੰ ਜਿਊਣ ਦਾ ਹੱਕ ਨਹੀਂ। ਜੇਕਰ ਉਹ ਅਵਾਜ਼ ਚੁੱਕਣਗੇ ਤਾਂ ਕੀ ਉਨ੍ਹਾਂ ਨੂੰ ਗੋਲੀ ਮਾਰ ਦਿਓਗੇ?
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਇਸੇ ਦੌਰਾਨ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ, ਕਾਂਗਰਸ ਆਗੂ ਪ੍ਰਿਅੰਕਾ ਗਾਂਧੀ, ਨੌਜਵਾਨ ਦਲਿਤ ਆਗੂ ਚੰਦਰ ਸ਼ੇਖਰ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਕਾਂਗਰਸ ਆਗੂ ਦੀਪਇੰਦਰ ਹੁੱਡਾ ਅਤੇ ਹੋਰ ਕਈ ਆਗੂਆਂ ਨੇ ਵੀ ਸਵੇਰੇ ਲਖੀਮਪੁਰ ਖ਼ੀਰੀ ਪਹੁੰਚਣ ਦਾ ਐਲਾਨ ਕਰ ਦਿੱਤਾ ਹੈ।
ਕਈ ਸੂਬਿਆਂ ਦੇ ਕਿਸਾਨ ਆਗੂ ਵੀ ਸਵੇਰ ਤੱਕ ਘਟਨਾ ਸਥਾਨ ਉੱਤੇ ਪਹੁੰਚ ਜਾਣਗੇ। ਯੂਪੀ ਸਰਕਾਰ ਨੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਹੈ ਅਤੇ ਸਕੂਲਾਂ- ਕਾਲਜਾਂ ਵਿਚ ਛੁੱਟੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post













