ਲਖੀਮਪੁਰ ਖੀਰੀ: ਕਿਸਾਨਾਂ ਤੇ ਸਰਕਾਰ ਵਿਚਾਲੇ ਇਨ੍ਹਾਂ ਸ਼ਰਤਾਂ ਨਾਲ ਹੋਇਆ ਸਮਝੌਤਾ, ਮੰਤਰੀ ਕੀ ਦੇ ਰਹੇ ਸਫ਼ਾਈ

ਲਖੀਮਪੁਰ ਖੀਰੀ

ਤਸਵੀਰ ਸਰੋਤ, ANANT ZANANE/BBC

ਯੂਪੀ ਸਰਕਾਰ ਨੇ ਲਖੀਮਪੁਰੀ ਖੀਰੀ ਹਿੰਸਾ ਵਿੱਚ ਮਾਰੇ ਗਏ 4 ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ 45-45 ਲੱਖ ਰੁਪਏ ਦੇਣ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।

ਇਸ ਦੇ ਨਾਲ ਹੀ ਯੂਪੀ ਸਰਕਾਰ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਯੂਪੀ ਦੇ ਏਡੀਜੀ ਲਾਅ ਐਂਡ ਆਡਰ ਪ੍ਰਸ਼ਾਂਤ ਕੁਮਾਰ ਅਨੁਸਾਰ ਸਰਕਾਰ ਜ਼ਖ਼ਮੀਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਕਿਸਾਨਾਂ ਦੀ ਸ਼ਿਕਾਇਤ ਉੱਤੇ ਐੱਫਆਈਆਰ ਵੀ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਰਿਟਾਇਰਡ ਜੱਜ ਤੋਂ ਕਰਵਾਈ ਜਾਵੇਗੀ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਖ਼ਬਰ ਏਜੰਸੀ ਪੀਟੀਆਈ ਅਨੁਸਾਰ ਲਖੀਪੁਰ ਖੀਰੀ ਹਿੰਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੇ ਕੁਝ ਹੋਰ ਲੋਕਾਂ ਖਿਲਾਫ਼ ਐੱਫਆਈਰਆਰ ਦਰਜ ਕਰ ਲਈ ਹੈ।

ਏਜੰਸੀ ਅਨੁਸਾਰ ਇੱਕ ਹੋਰ ਐੱਫਆਈਆਰ ਕਿਸਾਨਾਂ ਦੇ ਖਿਲਾਫ਼ ਵੀ ਦਰਜ ਕੀਤੀ ਗਈ ਹੈ।

ਲਖੀਮਪੁਰ ਖੀਰੀ ਵਿੱਚ ਪ੍ਰਸ਼ਾਸਨ ਨਾਲ ਗੱਲਬਾਤ ਕਰ ਰਹੇ ਕਿਸਾਨਾਂ ਦੀਆਂ ਕਈ ਮੰਗਾਂ ਵਿੱਚੋਂ ਇੱਕ ਮੰਗ ਇਹ ਵੀ ਸੀ ਕਿ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਭਾਰਤ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਕਿਸਾਨਾਂ ਉੱਤੇ ਗੱਡੀਆਂ ਚੜ੍ਹਨ ਨਾਲ ਹੁਣ ਤੱਕ ਅੱਠ ਮੌਤਾਂ ਹੋਣ ਦੀ ਪੁਸ਼ਟੀ ਹੋਈ ਹੈ।

ਖ਼ਬਰ ਏਜੰਸੀ ਏਐੱਨਆਈ ਨਾਲ ਗੱਲਬਾਤ ਦੌਰਾਨ ਲਖੀਮਪੁਰ ਖੀਰੀ ਦੇ ਡੀਐੱਮ ਅਰਵਿੰਦਰ ਕੁਮਾਰ ਚੌਰਸੀਆ ਨੇ ਕਿਹਾ ਹੈ ਕਿ ਚਾਰ ਕਿਸਾਨਾਂ ਅਤੇ ਚਾਰ ਹੋਰ ਲੋਕਾਂ ਦੀ ਮੌਤ ਹੋਈ ਹੈ।

ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ ਵਿਚ ਭਾਜਪਾ ਸਰਕਾਰਾਂ ਤੇ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।

ਇਸੇ ਕੜੀ ਤਹਿਤ ਕਿਸਾਨ ਇਲਾਕੇ ਵਿਚ ਆ ਰਹੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉੱਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਸਨ।

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਵਿਚ ਕੇਂਦਰੀ ਮੰਤਰੀ ਖਿਲਾਫ਼ ਕਿਸਾਨ ਮੁਜ਼ਾਹਰੇ ਦੌਰਾਨ 8 ਮੌਤਾਂ, ਕਿਵੇਂ ਵਾਪਰੀ ਘਟਨਾ

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਕਹਿਣਾ ਹੈ ਕਿ ਕਿਸਾਨਾਂ ਵਿੱਚ ਸ਼ਾਮਿਲ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੇ ਕਾਫਿਲੇ ਉੱਤੇ ਹਮਲਾ ਕੀਤਾ ਸੀ।

ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਕਹਿ ਚੁੱਕੀ ਹੈ।

ਦੋਵੇਂ ਧਿਰਾਂ ਵਿਚਾਲੇ ਕਈ ਮੀਟਿੰਗਾਂ ਦੇ ਦੌਰ ਮਗਰੋਂ ਵੀ ਮਸਲੇ ਦਾ ਹੱਲ ਨਹੀਂ ਨਿਕਲ ਸਕਿਆ ਹੈ।

ਇਹ ਘਟਨਾ ਦਿੱਲੀ ਤੋਂ ਕਰੀਬ 452 ਕਿਲੋਮੀਟਰ ਅਤੇ ਲਖਨਊ ਤੋਂ 130 ਕਿਲੋਮੀਟਰ ਦੂਰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੀ ਤਿਕੂਨੀਆਂ ਨਾਮੀ ਥਾਂ ਉੱਤੇ ਵਾਪਰੀ ਹੈ।

ਲਖੀਮਪੁਰ ਪਹੁੰਚ ਕੇ ਰਾਕੇਸ਼ ਟਿਕੈਤ ਨੇ ਕੀਤਾ ਦਾਅਵਾ, ਗੱਡੀ ਨਾਲ ਹੀ ਨਹੀਂ ਕੁਚਲਿਆ, ਗੋਲੀਆਂ ਵੀ ਚਲਾਈਆਂ ਹਨ

ਰਾਕੇਸ਼ ਟਿਕੈਤ ਨੇ ਲਖੀਮਪੁਰ ਖੀਰੀ ਵਿੱਚ ਬੀਬੀਸੀ ਸਹਿਯੋਗੀ ਅਨੰਤ ਝਣਾਣੇ ਨੂੰ ਇੱਕ ਲਾਸ਼ ਨੂੰ ਦਿਖਾਉਂਦਿਆਂ ਹੋਇਆ ਕਿਹਾ, "ਇਹ ਦੇਖੋ, ਗੋਲੀ ਲੱਗੀ ਹੈ...ਇਹ ਨਹੀਂ ਹੈ ਕਿ ਸਿਰਫ਼ ਗੱਡੀ ਨਾਲ ਹੀ ਕੁਚਲਿਆ ਹੈ, ਗੋਲੀਆਂ ਵੀ ਚਲਾਈਆਂ ਹਨ।"

ਸਰਕਾਰ ਨੇ ਨਾਲ ਕਿਸੇ ਸਮਝੌਤੇ 'ਤੇ ਸਵਾਲ 'ਤੇ ਉਨ੍ਹਾਂ ਨੇ ਕਿਹਾ, "ਇਸ 'ਤੇ ਕੀ ਸਮਝੌਤਾ ਹੋਵੇਗਾ। ਇਸ ਦਾ ਪੋਸਟਮਾਰਟਮ ਹੋਵੇਗਾ ਅਤੇ ਕੇਸ ਦਰਜ ਹੋਵੇਗਾ।"

ਰਾਕੇਸ਼ ਟਿਕੈਤ

ਤਸਵੀਰ ਸਰੋਤ, ANANT ZANANE/BB

"ਜਿਸ ਨੇ ਗ਼ਲਤੀ ਕੀਤੀ ਹੈ, ਉਸ ਨੂੰ ਸਜ਼ਾ ਮਿਲੇਗੀ। ਮੰਤਰੀ ਅਤੇ ਉਨ੍ਹਾੰ ਦੇ ਬੇਟੇ ਖ਼ਿਲਾਫ਼ ਕੇਸ ਦਰਜ ਹੋਵੇਗਾ।"

ਇਸ ਸਵਾਲ 'ਤੇ ਕਿ ਕੀ ਸਰਕਾਰ ਇਸ ਲਈ ਮੰਨ ਗਈ ਹੈ, ਰਾਕੇਸ਼ ਟਿਕੈਤ ਨੇ ਕਿਹਾ, ਜਦੋਂ ਉਹ ਦੋਸ਼ੀ ਹੈ ਤਾਂ ਸਰਕਾਰ ਕਿਉਂ ਨਹੀਂ ਮੰਨੇਗੀ?"

"ਮੰਤਰੀ ਖ਼ਿਲਾਫ਼ 120ਬੀ ਅਤੇ ਉਨ੍ਹਾਂ ਦੇ ਬੇਟੇ ਖ਼ਿਲਾਫ਼ ਕਤਲ ਦਾ ਕੇਸ ਕੀਤਾ ਜਾਵੇਗਾ। ਪਰ ਜਿਸ ਨੇ ਗੋਲੀ ਚਲਾਈ ਹੈ, ਉਸ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇਗਾ।"

ਲਖੀਮਪੁਰ ਦੀ ਘਟਨਾ ਦਾ ਕਿਸਾਨ ਅੰਦੋਲਨ 'ਤੇ ਕੀ ਅਸਰ ਪਵੇਗਾ, ਇਸ ਸਵਾਲ 'ਤੇ ਰਾਕੇਸ਼ ਟਿਕੈਤ ਬੋਲੇ, "750 ਸ਼ਹੀਦ ਹੋਏ ਹਨ, ਇਨ੍ਹਾਂ ਦਾ ਨਾਮ ਵੀ ਉਨ੍ਹਾਂ ਲੋਕਾਂ ਵਿੱਚ ਲਿਆ ਜਾਵੇਗਾ। ਇਹ ਅੰਦੋਲਨ ਸ਼ਾਂਤਮਈ ਢੰਗ ਨਾਲ ਚਲਦਾ ਰਹੇਗਾ।"

ਲਖੀਮਪੁਰ ਖੀਰੀ ਦੀ ਘਟਨਾ ਤੋਂ ਬਾਅਦ ਕੇਂਦਰੀ ਮੰਤਰੀ ਦੀ ਸਫ਼ਾਈ - ਵੀਡੀਓ

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਦੀ ਘਟਨਾ 'ਤੇ ਭਾਜਪਾ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਦੀ ਸਫ਼ਾਈ

ਘਟਨਾ ਬਾਰੇ ਮੁੱਖ ਮੰਤਰੀ ਅਦਿੱਤਿਆਨਾਥ ਦਾ ਬਿਆਨ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ।

ਉਨ੍ਹਾਂ ਕਿਹਾ ਹੈ ਕਿ ਸੂਬਾ ਸਰਕਾਰ ਇਸ ਘਟਨਾ ਦੇ ਕਾਰਨਾਂ ਦੀ ਡੂੰਘਾਈ ਤੱਕ ਜਾਵੇਗੀ ਅਤੇ ਤੱਥਾਂ ਨੂੰ ਸਾਹਮਣੇ ਲਿਆ ਕੇ ਸਖ਼ਤ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ:

line

ਲਖੀਮਪੁਰ ਖੀਰੀ ਹਿੰਸਾ ਨਾਲ ਜੁੜੇ 5 ਅਹਿਮ ਨੁਕਤੇ

  • ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਯੂਪੀ ਸਰਕਾਰ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
  • ਯੂਪੀ ਦੇ ਏਡੀਜੀ ਲਾਅ ਐਂਡ ਆਡਰ ਪ੍ਰਸ਼ਾਂਤ ਕੁਮਾਰ ਅਨੁਸਾਰ ਸਰਕਾਰ ਜ਼ਖ਼ਮੀਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ।
  • ਲਖੀਮਪੁਰ ਖੀਰੀ ਵਿੱਚ ਹਿੰਸਾ ਦੌਰਾਨ 8 ਲੋਕਾਂ ਦੀ ਮੌਤ, ਜਿਨ੍ਹਾਂ ਵਿੱਚ 4 ਕਿਸਾਨ ਅਤੇ 4 ਆਮ ਲੋਕ ਸ਼ਾਮਿਲ ਹਨ।
  • ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰ ਟੈਨੀ ਦੇ ਇੱਕ ਬਿਆਨ ਤੋਂ ਬਾਅਦ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰਿਆ ਦੇ ਪ੍ਰੋਗਰਾਮ ਖਿਲਾਫ਼ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ।
  • ਕਿਸਾਨਾਂ ਦਾ ਇਲਜ਼ਾਮ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਇਸ ਹਿੰਸਾ ਲਈ ਜ਼ਿੰਮੇਵਾਰ ਹਨ। ਮੰਤਰੀ ਨੇ ਇਲਜ਼ਾਮਾਂ ਨੂੰ ਖਾਰਿਜ ਕੀਤਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਦਾ ਪੁੱਤਰ ਘਟਨਾ ਵਾਲੀ ਥਾਂ 'ਤੇ ਨਹੀਂ ਸਨ।
line

ਨਵਜੋਤ ਸਿੱਧੂ ਨੇ ਕੀਤਾ ਪ੍ਰਦਰਸ਼ਨ

ਨਵਜੋਤ ਸਿੰਘ ਸਿੱਧੂ ਨੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ਖਿਲਾਫ਼ ਪੰਜਾਬ ਭਵਨ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਇਸ ਮੁਜ਼ਾਹਰੇ ਵਿੱਚ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ। ਇਸ ਮੌਕੇ ਕਾਂਗਰਸ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਮੋਦੀ ਸਰਕਾਰ ਨੂੰ ''ਕਾਤਲ ਸਰਕਾਰ'' ਕਹਿ ਦੇ ਭੰਡਿਆ।

ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸਿੱਧੂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪਿਛਲੇ ਦਿਨੀਂ ਭਾਜਪਾ ਨੂੰ ਹਰ ਜ਼ਿਲ੍ਹੇ ਵਿਚ 800-900 ਲੱਠਮਾਰਾਂ ਦੀ ਟੀਮ ਬਣਾਉਣ ਵਾਲੇ ਬਿਆਨ ਨੂੰ ਗੈਰ-ਜਮਹੂਰੀ ਕਰਾਰ ਦਿੱਤਾ।

ਸਿੱਧੂ ਨੇ ਮੰਗ ਕੀਤੀ ਕਿ ਮਨੋਹਰ ਲਾਲ ਖੱਟਰ ਉੱਤੇ ਰਾਸ਼ਟਰ ਧ੍ਰੋਹ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।

ਨਵਜੋਤ ਸਿੰਘ ਸਿੱਧੂ ਨੂੰ ਹਿਰਾਸਤ ਵਿਚ ਲਿਆ - ਵੀਡੀਓ

ਵੀਡੀਓ ਕੈਪਸ਼ਨ, ਕਿਸਾਨਾਂ ਦੇ ਹੱਕ 'ਚ ਧਰਨਾ ਦੇ ਰਹੇ ਸਿੱਧੂ ਲਏ ਹਿਰਾਸਤ ਵਿੱਚ

ਸੁਖਬੀਰ ਬਾਦਲ ਨੇ ਕੀਤੀ ਨਿਖੇਧੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖ਼ਬਰਾਂ ਮੁਤਾਬਕ ਭਾਜਪਾ ਮੰਤਰੀ ਦੇ ਬੇਟੇ ਦੀ ਗੱਡੀ ਹੇਠਾਂ ਦੱਬਣ ਨਾਲ ਚਾਰ ਕਿਸਾਨਾਂ ਦੀ ਮੌਤ ਹੋਈ ਹੈ ਅਤੇ ਮੈਂ ਸਖ਼ਤ ਨਿੰਦਾ ਕਰਦਾ ਹਾਂ।

ਉਨ੍ਹਾਂ ਕਿਹਾ, ''ਉੱਤਰ ਪ੍ਰਦੇਸ਼ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਸਿਆਸਤ ਤੋਂ ਉੱਠ ਕੇ ਇਨਸਾਫ਼ ਦੇਣਾ ਚਾਹੀਦਾ ਹੈ। ਦੋਸ਼ੀਆਂ ਉੱਤੇ 302 ਦਾ ਪਰਚਾ ਹੋਵੇ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇੱਕ ਜਾਂਚ ਕੀਤੀ ਜਾਵੇ ਕਿ ਇਹ ਸਭ ਕਿਉਂ ਹੋਇਆ।''

''ਅਕਾਲੀ ਦਲ ਆਪਣਾ ਇੱਕ ਵਫ਼ਦ ਉੱਥੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਭੇਜ ਰਹੇ ਹਾਂ ਅਤੇ ਇਹ ਵਫ਼ਦ ਹਾਲਾਤਾਂ ਦਾ ਜਾਇਜ਼ਾ ਲੈ ਕੇ ਸਾਨੂੰ ਰਿਪੋਰਟ ਕਰਨਗੇ।''

''ਕੇਂਦਰ ਸਰਕਾਰ ਕਿਸਾਨਾਂ ਦੇ ਜਜ਼ਬਾਤ ਨਹੀਂ ਸਮਝ ਰਹੀ। ਦੇਸ਼ ਦਾ ਪ੍ਰਧਾਨ ਮੰਤਰੀ ਘਰ ਦਾ ਮੁਖੀ ਹੁੰਦਾ ਹੈ ਅਤੇ ਉਸ ਨੂੰ ਜ਼ਿਦ ਉੱਤੇ ਅੜਨਾ ਨਹੀਂ ਚਾਹੀਦਾ।''

''ਪ੍ਰਧਾਨ ਮੰਤਰੀ ਦੀ ਜ਼ਿਦ ਕਰਕੇ ਜਾਨਾਂ ਜਾ ਰਹੀਆਂ ਹਨ ਤੇ ਹੋਰ ਵੀ ਅੱਗੇ ਜਾ ਸਕਦੀਆਂ ਹਨ, ਇਸ ਲਈ ਦੇਸ਼ ਨੂੰ ਬਚਾਉਣਾ ਜ਼ਰੂਰੀ ਹੈ।''

ਉੱਤਰ ਪ੍ਰਦੇਸ਼ ਨੇ ਮੁੱਖ ਮੰਤਰੀ ਚੰਨੀ ਦੇ ਲਖੀਮਪੁਰ ਦੌਰੇ ਨੂੰ ਨਹੀਂ ਮਨਜ਼ੂਰੀ

ਉੱਤਰ ਪ੍ਰਦੇਸ਼ ਦੇ ਗ੍ਰਹਿ ਵਿਭਾਗ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਖੀਮਪੁਰ ਦੌਰੇ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ, ਗ੍ਰਹਿ ਵਿਭਾਗ ਨੇ ਕਿਹਾ ਹੈ ਘਟਨਾ ਵਾਲੀ ਥਾਂ 'ਤੇ ਧਾਰਾ 144 ਲਾਗੂ ਹੋਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਨੂੰ ਆਗਿਆ ਦੇਣਾ ਸੰਭਵ ਨਹੀਂ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਪੀ ਸਰਕਾਰ ਤੋਂ ਹੈਲੀਕਾਪਟਰ ਨੂੰ ਸਾਈਟ 'ਤੇ ਲੈਂਡ ਕਰਨ ਦੀ ਇਜਾਜ਼ਤ ਮੰਗਣ ਲਈ ਚਿੱਠੀ ਲਿਖੀ ਸੀ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਪੰਜਾਬ-ਹਰਿਆਣਾ ਵਿੱਚ ਰੋਸ ਪ੍ਰਦਰਸ਼ਨ

ਲਖੀਮਪੁਰ ਖੀਰੀ ਹਿੰਸਾ ਦੇ ਵਿਰੋਧ ਵਿੱਚ ਪੰਜਾਬ ਤੇ ਹਰਿਆਣਾ ਵਿੱਚ ਰੋਸ ਮੁਜ਼ਾਹਰੇ ਹੋ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਹੈਡਕੁਆਟਰਾਂ ਅੱਗੇ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਮੁਹਾਲੀ ਵਿੱਚ ਵੀ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ। ਕਿਸਾਨਾਂ ਨੇ ਭਾਸ਼ਣਾਂ ਵਿੱਚ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਮੌਤ 'ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਮੁਹਾਲੀ ਵਿੱਚ ਪ੍ਰਦਰਸ਼ਨ
ਮੁਹਾਲੀ ਵਿੱਚ ਪ੍ਰਦਰਸ਼ਨ

ਅਖਿਲੇਸ਼ ਯਾਦਵ ਧਰਨੇ ’ਤੇ ਬੈਠੇ

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੀ ਲਖੀਮਪੁਰ ਖੀਰੀ ਜਾਣਾ ਚਾਹੁੰਦੇ ਸਨ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕ ਲਿਆ।

ਅਖਿਲੇਸ਼ ਯਾਦਵ ਹੁਣ ਆਪਣੇ ਘਰ ਦੇ ਬਾਹਰ ਧਰਨੇ ਉੱਤੇ ਬੈਠ ਗਏ ਹਨ ਅਤੇ ਉਨ੍ਹਾਂ ਨੇ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਲਈ ਕਈ ਮੰਗਾਂ ਕੀਤੀਆਂ ਹਨ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਉਨ੍ਹਾਂ ਦੇ ਧਰਨੇ 'ਤੇ ਬੈਠਣ ਤੋਂ ਬਾਅਦ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਟੀ ਦੇ ਕਾਰਕੁਨਾਂ ਨੇ ਧਰਨੇ 'ਤੇ ਬੈਠਣਾ ਸ਼ੁਰੂ ਕਰ ਦਿੱਤਾ ਹੈ।

ਅਖਿਲੇਸ਼ ਯਾਦਵ ਨੇ ਕਿਹਾ, "ਕਿਸਾਨਾਂ 'ਤੇ ਅੰਗਰੇਜ਼ਾਂ ਤੋਂ ਵੀ ਵੱਧ ਜ਼ੁਲਮ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਕਿਸਾਨਾਂ 'ਤੇ ਅੰਗਰੇਜ਼ਾਂ ਤੋਂ ਵੀ ਵੱਧ ਸਖ਼ਤ ਹੋਈ ਹੈ। ਅੰਗਰੇਜ਼ਾਂ ਦੇ ਜ਼ਮਾਨੇ ਵਿੱਚ ਵੀ ਇੰਨਾ ਜ਼ੁਲਮ ਨਹੀਂ ਹੋਇਆ ਹੋਵੇਗਾ।"

ਪ੍ਰਿਅੰਕਾ ਗਾਂਧੀ ਨੂੰ ਜਾਣ ਤੋਂ ਰੋਕਿਆ

ਲਖੀਮਪੁਰ ਖੀਰੀ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਮਿਲਣ ਜਾ ਰਹੀ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਸੀਤਾਪੁਰ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨਾਲ ਕਥਿਤ ਤੌਰ 'ਤੇ ਧੱਕਾ-ਮੁੱਕੀ ਹੋਈ।

ਕਾਂਗਰਸੀ ਆਗੂ ਦੀਪੇਂਦਰ ਹੁੱਡਾ ਨੇ ਕਿਹਾ, "ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿੱਚ ਲਏ ਜਾਣ ਵੇਲੇ ਪੁਰਸ਼ ਪੁਲਿਸ ਅਧਿਕਾਰੀ ਨੇ ਉਨ੍ਹਾਂ 'ਤੇ ਹੱਥ ਚੁੱਕਿਆ ਹੈ।"

ਵੀਡੀਓ ਵਿੱਚ ਹੁੱਡਾ ਨੂੰ ਕਹਿੰਦਿਆਂ ਸੁਣਿਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਪ੍ਰਿਅੰਕਾ ਗਾਂਧੀ 'ਤੇ ਹੱਥ ਕਿਵੇਂ ਚੁੱਕਿਆ।

ਪ੍ਰਿਅੰਕਾ ਗਾਂਧੀ

ਤਸਵੀਰ ਸਰੋਤ, Getty Images

ਯੂਪੀ ਪੁਲਿਸ ਦੇ ਅਧਿਕਾਰੀ ਜਦੋਂ ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈ ਰਹੇ ਸਨ ਉਸ ਵੇਲੇ ਉਨ੍ਹਾਂ ਦੀ ਕਾਫੀ ਬਹਿਸ ਹੋਈ।

ਪ੍ਰਿਅੰਕਾ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰੀ ਦਾ ਵਾਰੰਟ ਦਿਖਾਇਆ ਜਾਵੇ। ਉਸ ਵੇਲੇ ਉਨ੍ਹਾਂ ਦੀ ਖਾਸੀ ਬਹਿਸ ਹੋਈ ਹੈ।

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਜਾਣ ਵਾਲੇ ਆਗੂ ਰੋਕੇ ਗਏ, ਕੁਝ ਹਿਰਾਸਤ ਵਿੱਚ

ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਉਹ ਕੇਵਲ ਦੋ ਲੋਕ ਲਖੀਮਪੁਰ ਜਾ ਰਹੇ ਹਨ। ਉਨ੍ਹਾਂ ਦੇ ਨਾਲ ਕੋਈ ਭੀੜ ਵੀ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜੇ ਜ਼ਬਰਦਸਤੀ ਹਿਰਾਸਤ ਵਿੱਚ ਲਿਆ ਜਾਵੇਗਾ ਤਾਂ ਉਹ ਕਿਡਨੈਪਿੰਗ ਦਾ ਚਾਰਜ ਲਗਾਉਣਗੇ।

ਖ਼ਬਰ ਏਜੰਸੀ ਏਐੱਨਆਈ ਅਨੁਸਾਰ ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਇਹ ਸਰਕਾਰ ਕਿਸਾਨਾਂ ਨੂੰ ਹੇਠਾਂ ਲਾਹੁਣ ਲਈ ਸਿਆਸਤ ਦੀ ਵਰਤੋਂ ਕਰ ਰਹੀ ਹੈ।

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਉਨ੍ਹਾਂ ਕਿਹਾ, ''ਮੈਂ ਪੀੜਤਾਂ ਦੇ ਪਰਿਵਾਰ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ ਕੋਈ ਗੁਨਾਹ ਨਹੀਂ...ਤੁਸੀਂ ਸਾਨੂੰ ਕਿਉਂ ਰੋਕ ਰਹੇ ਹੋ? ਤੁਹਾਡੇ ਕੋਲ ਸਾਡੇ ਵਾਰੰਟ ਹੋਣੇ ਚਾਹੀਦੇ ਹਨ...?''

ਪ੍ਰਿਅੰਕਾ ਗਾਂਧੀ ਨੂੰ ਹਿਰਾਸਤ ਵਿੱਚ ਲਏ ਜਾਣ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਿਅੰਕਾ ਦੀ ਹਿੰਮਤ ਤੋਂ ਸਰਕਾਰ ਡਰ ਗਈ ਹੈ।

ਉਨ੍ਹਾਂ ਨੇ ਟਵੀਟ ਕੀਤਾ, "ਪ੍ਰਿਅੰਕਾ, ਮੈਂ ਜਾਣਦਾ ਹਾਂ ਤੁਸੀਂ ਪਿੱਛੇ ਨਹੀਂ ਹਟਣਾ, ਤੁਹਾਡੀ ਹਿੰਮਤ ਤੋਂ ਉਹ ਡਰ ਗਏ ਹਨ। ਇਨਸਾਫ਼ ਦੀ ਇਸ ਅਹਿੰਸਕ ਲੜਾਈ ਵਿੱਚ ਅਸੀਂ ਦੇਸ ਦੇ ਅੰਨਦਾਤਾ ਨੂੰ ਜਿਤਾ ਕੇ ਰਹਾਂਗੇ

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਕਿਸਾਨਾਂ ਨੇ ਇਹ 3 ਮੰਗਾਂ ਰੱਖੀਆਂ

ਯੂਪੀ ਦੇ ਲਖੀਮਪੁਰ ਖੀਰੀ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੌਤ ਮਾਮਲੇ ਵਿੱਚ ਸੋਮਵਾਰ ਸਵੇਰੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।

ਇਸ ਕਾਨਫਰੰਸ ਵਿੱਚ ਕਿਸਾਨ ਖਿਲਾਫ਼ ਹੋਈ ਹਿੰਸਾ ਲਈ ਕੇਂਦਰੀ ਰਾਜ ਮੰਤਰੀ ਅਜੇ ਕੁਮਾਰ ਟੈਨੀ ਦੇ ਪੁੱਤਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਅਜੇ ਕੁਮਾਰ ਟੈਨੀ ਤੇ ਉਨ੍ਹਾਂ ਨੇ ਪੁੱਤਰ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਉਸ ਵੇਲੇ ਘਟਨਾ ਵਾਲੀ ਥਾਂ ਉੱਤੇ ਮੌਜੂਦ ਨਹੀਂ ਸਨ।

ਇਸ ਕਾਨਫਰੰਸ ਵਿੱਚ ਕਿਸਾਨਾਂ ਵੱਲੋਂ ਮੁੱਖ ਤੌਰ 'ਤੇ ਤਿੰਨ ਮੰਗਾਂ ਰੱਖੀਆਂ ਗਈਆਂ।

ਰਾਕੇਸ਼ ਟਿਕੈਤ

ਤਸਵੀਰ ਸਰੋਤ, Getty Images

ਪਹਿਲੀ ਮੰਗ ਵਿੱਚ ਕਿਸਾਨਾਂ ਨੇ ਅਜੇ ਮਿਸ਼ਰਾ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ। ਦੂਜੀ ਮੰਗ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਨੂੰ ਕਿਹਾ ਹੈ।

ਤੀਜੀ ਮੰਗ ਵਿੱਚ ਮਾਰੇ ਗਏ ਲੋਕਾਂ ਨੂੰ ਪਰਿਵਾਰ ਵਾਲਿਆਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਨੂੰ ਕਿਹਾ ਗਿਆ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਨ੍ਹਾਂ ਦੀ ਕਮੇਟੀ ਨੇ ਫੈਸਲਾ ਲਿਆ ਹੈ ਕਿ ਜਦੋਂ ਤੱਕ ਇਹ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਹਨ, ਉਦੋਂ ਤੱਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਲਖੀਮਪੁਰ ਖਿਰੀ ਤੋਂ ਨਹੀਂ ਚੁੱਕਿਆ ਜਾਵੇਗਾ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਹਰ ਜ਼ਿਲ੍ਹੇ ਦੀ ਤਹਿਸੀਲ ਅਤੇ ਮੁੱਖ ਦਫ਼ਤਰਾਂ ਵਿੱਚ ਕਿਸਾਨ ਪ੍ਰਦਰਸ਼ਨ ਲਈ ਤਿਆਰ ਹਨ। ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਵਿਰੋਧ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।

ਕਿਸਾਨ ਮੋਰਚੇ ਵੱਲੋਂ ਸ਼ਾਂਤੀ ਦੀ ਅਪੀਲ

ਇਸ ਘਟਨਾ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਯੂਪੀ ਤੋਂ ਆਗੂ ਤੇਜਿੰਦਰ ਸਿੰਘ ਵਿਰਕ, ਜੋ ਇਸ ਵਾਰਦਾਤ ਦੌਰਾਨ ਗੰਭੀਰ ਜ਼ਖ਼ਮੀ ਹੋਏ ਹਨ, ਨੇ ਇੱਕ ਵੀਡੀਓ ਰਾਹੀਂ ਦੱਸਿਆ ਸੀ ਕਿ ਕਿਸਾਨਾਂ ਨੇ ਉਸ ਹੈਲੀਪੈਡ ਵਾਲੀ ਥਾਂ ਉੱਤੇ ਕਬਜ਼ਾ ਕਰ ਲਿਆ ਹੈ, ਜਿੱਥੇ ਕੇਂਦਰੀ ਮੰਤਰੀ ਦਾ ਹੈਲੀਕਾਪਟਰ ਉਤਰਨਾ ਸੀ।

ਉੱਧਰ ਸੰਯੁਕਤ ਕਿਸਾਨ ਮੋਰਚੇ ਨੇ ਸਾਂਤੀ ਦੀ ਅਪੀਲ ਕਰਦਿਆਂ ਦੇਸ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ਉੱਤੇ ਰੋਸ ਮੁਜ਼ਾਹਰੇ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਤੁਰੰਤ ਫਾਰਗ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਤੇ ਹਰਿਆਣਾ ਵਿੱਚ ਕਿਸਾਨ ਜਥੇਬੰਦੀਆਂ ਨੇ ਅੱਜ ਵੱਖ-ਵੱਖ ਥਾਂਵਾਂ ਉੱਤੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਮੰਤਰੀ ਅਜੇ ਮਿਸ਼ਰਾ ਟੈਨੀ ਦੀ ਸਫ਼ਾਈ

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੇ ਏਐੱਨਆਈ ਨਾਲ ਗੱਲਬਾਤ ਦੌਰਾਨ ਘਟਨਾ ਬਾਰੇ ਸਫਾਈ ਦਿੰਦਿਆਂ ਕਿਹਾ ਕਿ ਘਟਨਾ ਸਥਾਨ ਉੱਤੇ ਉਨ੍ਹਾਂ ਦਾ ਪੁੱਤਰ ਹਾਜ਼ਰ ਨਹੀਂ ਸੀ।

ਅਜੇ ਮਿਸ਼ਰਾ ਨੇ ਦੱਸਿਆ, "ਜਿਵੇਂ ਕਿ ਤੁਹਾਨੂੰ ਸਭ ਨੂੰ ਜਾਣਕਾਰੀ ਹੈ ਕਿ ਸਾਡੇ ਜੱਦੀ ਪਿੰਡ ਵਿੱਚ ਹਰ ਸਾਲ ਕੁਸ਼ਤੀ ਮੁਕਾਬਲੇ ਦਾ ਪ੍ਰੋਗਰਾਮ ਹੁੰਦਾ ਹੈ। ਇਸ ਵਿੱਚ ਸ਼ਾਮਲ ਹੋਣ ਲਈ ਬਤੌਰ ਮੁੱਖ ਮਹਿਮਾਨ ਮਾਣਯੋਗ ਉਪ-ਮੁੱਖ ਮੰਤਰੀ ਨੇ ਆਉਣਾ ਸੀ ਅਤੇ ਲਖੀਮਪੁਰ ਵਿੱਚ ਪੀਡਬਲਿਊਡੀ ਦਾ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਅਸੀਂ ਦੋਵੇਂ ਇਕੱਠੇ ਆ ਰਹੇ ਸੀ।"

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

"ਜਦੋਂ ਅਸੀਂ ਪ੍ਰੋਗਰਾਮ ਵਾਲੀ ਥਾਂ ਤੋਂ ਥੋੜ੍ਹੀ ਦੂਰ ਸੀ ਤਾਂ ਸਾਡਾ ਰੂਟ ਇਹ ਦੱਸ ਕੇ ਬਦਲਿਆ ਗਿਆ ਕਿ ਕੁਝ ਕਿਸਾਨ ਉੱਥੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕਰਨਗੇ।"

“ਅਸੀਂ ਰੂਟ ਬਦਲ ਲਿਆ, ਉਸ ਤੋਂ ਬਾਅਦ ਸਾਡੇ ਵਰਕਰ ਚਾਰ ਪੰਜ ਗੱਡੀਆਂ 'ਤੇ ਸਾਨੂੰ ਲੈਣ ਆ ਰਹੇ ਸਨ। ਉਨ੍ਹਾਂ ਵਰਕਰਾਂ ਉੱਤੇ ਕਿਸਾਨਾਂ ਵਿੱਚ ਸ਼ਾਮਲ ਸ਼ਰਾਰਤੀ ਲੋਕਾਂ ਨੇ ਪਥਰਾਅ ਕੀਤਾ। ਇਸ ਵਜ੍ਹਾ ਨਾਲ ਉਹ ਗੱਡੀਆਂ ਰੁਕੀਆਂ।"

"ਗੱਡੀਆਂ ਤੋਂ ਖਿੱਚ ਕੇ ਸਾਡੇ ਵਰਕਰਾਂ ਨੂੰ ਡਾਂਗਾਂ, ਸੋਟੀਆਂ ਅਤੇ ਤਲਵਾਰਾਂ ਨਾਲ ਕੁੱਟਿਆ ਗਿਆ। ਇਸ ਦੀ ਵੀਡੀਓ ਸਾਡੇ ਕੋਲ ਹੈ। ਫ਼ਿਰ ਗੱਡੀਆਂ ਨੂੰ ਧੱਕਾ ਦੇ ਕੇ ਗੱਡੇ ਵਿੱਚ ਡੇਗਿਆ ਗਿਆ। ਉਨ੍ਹਾਂ ਗੱਡੀਆਂ ਨੂੰ ਜਲਾਇਆ ਗਿਆ। ਉਸ ਦੇ ਨਾਲ-ਨਾਲ ਦੂਜੀਆਂ ਗੱਡੀਆਂ ਵਿੱਚ ਵੀ ਭੰਨ-ਤੋੜ ਕੀਤੀ ਗਈ।"

"ਇਸ ਘਟਨਾ ਵਿੱਚ ਸਾਡੇ ਤਿੰਨ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਮੌਤ ਹੋਈ ਹੈ। ਡਰਾਈਵਰ ਦੀ ਵੀ ਮੌਤ ਹੋਈ ਹੈ। ਨਾਲ ਹੀ 10 ਤੋਂ 12 ਲੋਕ ਜ਼ਖ਼ਮੀਂ ਹੋਏ ਹਨ। ਇਹ ਬੇਹੱਦ ਦੁਖ ਭਰੀ ਘਟਨਾ ਹੈ ਜੋ ਇਸ ਅੰਦੋਲਨ ਵਿੱਚ ਵੜੇ ਸ਼ਰਾਰਤੀ ਲੋਕਾਂ ਨੇ ਕੀਤੀ ਹੈ।"

"ਜਦੋਂ ਤੋਂ ਇਹ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਬੱਬਰ ਖਾਲਸਾ ਤੋਂ ਲੈ ਕੇ ਕਈ ਸੰਗਠਨ ਸਾਡੇ ਦੇਸ਼ ਵਿੱਚ ਅਸਥਿਰਤਾ ਫੈਲਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹਨ। ਕਿਸਾਨ ਅੰਦੋਲਨ ਨੂੰ ਚਲਾਉਣ ਵਾਲੇ ਲੋਕਾਂ ਨੂੰ ਵੀ ਇਨ੍ਹਾਂ ਗੱਲਾਂ ਨੂੰ ਸਮਝਣਾ ਚਾਹੀਦਾ ਹੈ।"

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)