ਲਖੀਮਪੁਰ ਖੀਰੀ ਦੀ ਹਿੰਸਕ ਘਟਨਾ ਦਾ ਸੁਪਰੀਮ ਕੋਰਟ ਨੇ ਆਪੇ ਲਿਆ ਨੋਟਿਸ

ਲਖੀਮਪੁਰ

ਤਸਵੀਰ ਸਰੋਤ, Getty Images

ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਬਾਰੇ ਖੁਦ ਨੋਟਿਸ ਲਿਆ ਹੈ।

ਇਸ ਮਾਮਲੇ 'ਚ ਚੀਫ਼ ਜਸਟਿਸ ਆਫ਼ ਇੰਡੀਆ ਐੱਨ ਵੀ ਰਮੰਨਾ ਦੀ ਅਗੁਵਾਈ 'ਚ ਤਿੰਨ ਜੱਜਾ ਦੀ ਬੈਂਚ ਸੁਣਵਾਈ ਕਰੇਗੀ। ਇਸ ਬੈਂਚ 'ਚ ਸੁਰਯਾ ਕਾਂਤ ਅਤੇ ਹਿਮਾ ਕੋਹਲੀ ਵੀ ਸ਼ਾਮਲ ਹੋਣਗੇ।

ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਜੀਪ ਨਾਲ ਦਰੜ ਕੇ ਮਾਰਨ ਦੀ ਘਟਨਾ ਦੌਰਾਨ ਮਾਰੇ ਗਏ ਕਿਸਾਨ ਗੁਰਵਿੰਦਰ ਸਿੰਘ ਦਾ ਦੂਜੇ ਪੋਸਟ ਮਾਰਟਮ ਤੋਂ ਬਾਅਦ ਬੁੱਧਵਾਰ ਸਵੇਰੇ ਸਸਕਾਰ ਕਰ ਦਿੱਤਾ ਗਿਆ।

ਉੱਧਰ ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਲੜਕੇ ਸਣੇ 15 ਉੱਤੇ ਐੱਫ਼ਆਈਆਰ ਹੋਣ ਦੇ ਬਾਵਜੂਦ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ 3 ਹੋਰ ਆਗੂਆਂ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਰਾਹੁਲ ਗਾਂਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਲਖਨਊ ਪਹੁੰਚ ਚੁੱਕੇ ਹਨ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਲਖਨਊ ਹਵਾਈ ਅੱਡੇ 'ਤੇ ਕਾਫ਼ੀ ਡਰਾਮਾ ਹੋਇਆ ਜਦੋਂ ਰਾਹੁਲ ਗਾਂਧੀ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇੱਥੋਂ ਉਨ੍ਹਾਂ ਦੀ ਆਪਣੀ ਕਾਰ ਵਿੱਚ ਜਾਣ ਨਹੀਂ ਦਿੱਤਾ ਜਾ ਰਿਹਾ। ਅਧਿਕਾਰੀਆਂ ਨਾਲ ਬਹਿਸ ਤੋਂ ਬਾਅਦ ਉਹ ਹੁਣ ਉੱਥੋਂ ਰਵਾਨਾ ਹੋ ਚੁੱਕੇ ਹਨ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਰਾਹੁਲ ਗਾਂਧੀ ਪਹੁੰਚੇ ਲਖਨਊ ਹਵਾਈ ਅੱਡੇ

ਕਾਂਗਰਸ ਆਗੂ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲਖਨਊ ਹਵਾਈ ਅੱਡੇ ਤੋਂ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ।

ਰਾਹੁਲ ਗਾਂਧੀ ਨੇ ਕਿਹਾ, "ਅਸੀਂ ਆਪਣੀ ਕਾਰ ਵਿੱਚ ਜਾਣਾ ਚਾਹੁੰਦੇ ਹਾਂ ਪਰ ਉਹ ਸਾਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣਾ ਚਾਹੁੰਦੇ ਹਨ।ਉਹ ਕੁਝ ਯੋਜਨਾ ਬਣਾ ਰਹੇ ਹਨ। ਮੈਂ ਇੱਥੇ ਹੀ ਬੈਠਾ ਹਾਂ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਲਖਨਊ ਹਵਾਈ ਅੱਡੇ 'ਤੇ ਪੁਲਿਸ ਅਧਿਕਾਰੀਆਂ ਨੂੰ ਪੁਛਿਆ, "ਕਿਹੜੇ ਨਿਯਮ ਤਹਿਤ ਤੁਸੀਂ ਇਹ ਤੈਅ ਕਰ ਰਹੇ ਹੋ ਕਿ ਮੈਂ ਕਿਵੇਂ ਜਾਣਾ ਹੈ? ਹਿੰਦੁਸਤਾਨ ਵਿੱਚ ਕਿਹੜਾ ਨਿਯਮ ਹੈ ਕਿ ਕਿਸੇ ਨਾਗਰਿਕ ਨੂੰ ਕਹੋਗੇ ਇਸ ਰਾਹ ਤੋਂ ਜਾਓਗੇ ਉੱਤਰ ਪ੍ਰਦੇਸ਼।"

ਪੁਲਿਸ ਅਧਿਕਾਰੀ ਨੇ ਕਿਹਾ, "ਇਹ ਜ਼ਿਆਦਾ ਸੌਖਾ ਹੈ, ਟਰੈਫ਼ਿਕ ਜਾਮ ਹੈ।"

ਪਰ ਰਾਹੁਲ ਗਾਂਧੀ ਪੁੱਛਦੇ ਰਹੇ ਕਿ ਨਿਯਮ ਦੱਸਦੋ।

ਰਾਹੁਲ ਗਾਂਧੀ, ਚਰਨਜੀਤ ਚੰਨੀ, ਭੁਪੇਸ਼ ਬਘੇਲ

ਤਸਵੀਰ ਸਰੋਤ, ANI

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਸੀ ਕਿ ਜਿਹੜੇ ਲੋਕ ਲਖੀਮਪੁਰ ਖੀਰੀ ਜਾਣਾ ਚਾਹੁੰਦੇ ਹਨ ਉਹ ਹੁਣ ਪੰਜ ਲੋਕਾਂ ਦੇ ਸਮੂਹ ਵਿੱਚ ਜਾ ਸਕਦੇ ਹਨ।

ਰਾਹੁਲ ਗਾਂਧੀ ਚਰਨਜੀਤ ਸਿੰਘ ਚੰਨੀ ਅਤੇ ਭੁਪੇਸ਼ ਬਘੇਲ ਨਾਲ ਲਖਨਊ ਪਹੁੰਚੇ ਹਨ। ਪਰ ਹੁਣ ਉਹ ਹਵਾਈ ਅੱਡੇ 'ਤੇ ਹੀ ਬੈਠੇ ਹਨ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਵੀਟ ਕੀਤਾ, "ਭਾਜਪਾ ਸਰਕਾਰ ਦੀ ਇਜਾਜ਼ਤ! ਇੰਨਾ ਡਰ ਕਿਸ ਗੱਲ ਦਾ?"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਇਹ ਵੀ ਪੜ੍ਹੋ-

ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਿੱਤੇ ਜਾਣਗੇ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, "ਅਸੀਂ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਨਾਲ ਹਾਂ। ਪੰਜਾਬ ਸਰਕਾਰ ਵੱਲੋਂ ਮੈਂ ਮ੍ਰਿਤਕ ਕਿਸਾਨ ਅਤੇ ਪੱਤਰਕਾਰ ਦੇ ਹਰੇਕ ਪਰਿਵਾਰ ਨੂੰ 50 ਲੱਖ ਰੁਪਏ ਦੇਣ ਦਾ ਐਲਾਨ ਕਰਦਾ ਹਾਂ।"

ਚਰਨਜੀਤ ਸਿੰਘ ਚੰਨੀ, ਪੰਜਾਬ

ਤਸਵੀਰ ਸਰੋਤ, ANI

ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਵੀ ਮ੍ਰਿਤਕ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ, "ਛੱਤੀਸਗੜ੍ਹ ਵੱਲੋਂ ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਦੀ ਸਹਾਇਤਾ ਦੇਵਾਂਗੇ। ਘਟਨਾ ਵਿੱਚ ਮਾਰੇ ਗਏ ਪੱਤਰਕਾਰ ਦੇ ਪਰਿਵਾਰ ਨੂੰ ਵੀ 50 ਲੱਖ ਰੁਪਏ ਦਿੱਤੇ ਜਾਣਗੇ।"

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਅਸ਼ੀਸ਼ ਮਿਸ਼ਰਾ ਆਪਣੇ ਪਿੰਡ ਪਹੁੰਚਿਆ

ਬੀਬੀਸੀ ਸਹਿਯੋਗੀ ਅਨੰਤ ਝਣਾਣੇ ਮੁਤਾਬਕ ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੂਨੀਆਂ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਦੀ ਥਾਰ ਜੀਪ ਨਾਲ ਕਿਸਾਨਾਂ ਨੂੰ ਦਰੜਨ ਦੇ ਮਾਮਲੇ ਵਿਚ ਅਸ਼ੀਸ਼ ਸਣੇ 15-20 ਵਿਅਕਤੀਆਂ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਗਈ ਹੈ।

ਕੇਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਨਾਂ ਵੀ ਕਿਸਾਨਾਂ ਦੀ ਸ਼ਿਕਾਇਤ ਵਿੱਚ ਸੀ, ਪਰ ਮੰਤਰੀ ਦਾ ਨਾਂ ਐਫਆਈਆਰ ਵਿੱਚ ਨਹੀਂ ਹੈ। ਪੁਲਿਸ ਨੇ ਧਾਰਾ 147,148,149,279,338,304 ਏ, 302 ਅਤੇ 120 ਬੀ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਜਗਜੀਤ ਸਿੰਘ ਨੇ ਕਿਸਾਨਾਂ ਦੀ ਤਰਫੋਂ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

ਲਖੀਮਪੁਰ ਜ਼ਿਲ੍ਹੇ ਅਤੇ ਨਾਲ ਲੱਗਦੇ ਪੀਲੀਭੀਤ, ਬਹਰਾਇਚ, ਸੀਤਾਪੁਰ ਅਤੇ ਸ਼ਾਹਜਹਾਂਪੁਰ ਦੀਆਂ ਇੰਟਰਨੈਟ ਸੇਵਾਵਾਂ ਨੂੰ ਸਰਕਾਰ ਦੇ ਆਦੇਸ਼ਾਂ ਤੇ ਬੰਦ ਕਰ ਦਿੱਤਾ ਗਿਆ ਹੈ।

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਦੀ ਘਟਨਾ 'ਤੇ ਭਾਜਪਾ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਦੀ ਸਫ਼ਾਈ

ਕੇਂਦਰੀ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਬੁੱਧਵਾਰ ਰਾਤ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਨਵੀਰਪੁਰ ਪਹੁੰਚ ਗਏ ਹਨ। ਅਜਿਹੀਆਂ ਅਟਕਲਾਂ ਹਨ ਕਿ ਮੰਤਰੀ ਦਾ ਪੁੱਤਰ ਆਸ਼ੀਸ਼ ਆਤਮ ਸਮਰਪਣ ਕਰ ਸਕਦਾ ਹੈ, ਪਰ ਨਾ ਤਾਂ ਮੰਤਰੀ ਅਤੇ ਨਾ ਹੀ ਪੁਲਿਸ ਨੇ ਇਸਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਹੈ।

ਅਜੇ ਤੱਕ ਕੋਈ ਗ੍ਰਿਫ਼ਾਤਰੀ ਨਹੀਂ

ਸੋਸ਼ਲ ਮੀਡੀਆ 'ਤੇ ਇੱਕ ਥਾਰ ਜੀਪ ਦਾ ਲੋਕਾਂ ਨੂੰ ਦੜਦਿਆਂ ਵੀਡੀਓ ਵਾਇਰਲ ਹੋ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਲਖੀਮਪੁਰ ਖੀਰੀ ਦਾ ਹੈ।

ਇਸ ਵੀਡੀਓ ਨੂੰ ਲੈ ਕੇ ਉੱਤਰ ਪ੍ਰਦੇਸ਼ ਵਿੱਚ ਮਾਹੌਲ ਗਰਮਾਉਂਦਾ ਦਿਖ ਰਿਹਾ ਹੈ ਪਰ ਹੁਣ ਤੱਕ ਹਿੰਸਾ ਦੇ ਮਾਮਲੇ ਵਿੱਚ ਇੱਕ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਸ ਮਾਮਲੇ ਵਿੱਚ ਜਗਜੀਤ ਸਿੰਘ ਦੇ ਇੱਕ ਸ਼ਖ਼ਸ ਦੀ ਸ਼ਿਕਾਇਤ 'ਤੇ ਐੱਫਾਈਆਰ ਦਰਜ ਕੀਤੀ ਗਈ ਹੈ, ਜਿਸ ਵਿੱਚ ਘਟਨਾ ਨੂੰ 'ਸੋਚੀ ਸਮਝੀ ਸਾਜਿਸ਼' ਦੱਸਿਆ ਗਿਆ ਹੈ।

ਇਸ ਦੇ ਨਾਲ ਕੇਂਦਰੀ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਪੁੱਤਰ ਨੂੰ ਨਾਮਜ਼ਦ ਕੀਤੀ ਗਿਆ ਹੈ।

ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਪੁੱਤਰ ਨੂੰ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਕਿਸਾਨਾਂ 'ਤੇ ਸਾਜਿਸ਼ ਨਾਲ ਹਮਲਾ ˸ ਰਾਹੁਲ ਗਾਂਧੀ

ਰਾਹੁਲ ਗਾਂਧੀ ਨੇ ਦਿੱਲੀ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਲਖੀਮਪੁਰ ਹਰ ਹਾਲਤ ਵਿਚ ਜਾਣਗੇ। ਸਰਕਾਰ ਨੇ ਧਾਰਾ 144 ਲਗਾ ਕੇ 5 ਬੰਦਿਆਂ ਦੇ ਜਾਣ ਉੱਤੇ ਰੋਕ ਲਗਾਈ ਹੈ, ਇਸ ਲਈ ਉਹ 3 ਜਣੇ ਹੀ ਜਾਣਗੇ।

ਖ਼ਬਰ ਏਜੰਸੀ ਮੁਤਾਬਕ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਹ ਅੱਜ ਦੋ ਮੁੱਖ ਮੰਤਰੀਆਂ ਨਾਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਾਲਾਤ ਨੂੰ ਸਮਝਣ ਅਤੇ ਕਿਸਾਨ ਪਰਿਵਾਰਾਂ ਦੇ ਸਮਰਥਨ ਲਈ ਜਾਣਗੇ।

ਰਾਹੁਲ ਗਾਂਧੀ

ਤਸਵੀਰ ਸਰੋਤ, Getty Images

ਉਨ੍ਹਾਂ ਨੇ ਕਿਹਾ, "ਹਾਂ, ਪ੍ਰਿਅੰਕਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਪਰ ਕਿਸਾਨਾਂ ਨਾਲ ਜੁੜਿਆ ਮੁੱਦਾ ਹੈ।"

ਰਾਹਲ ਗਾਂਧੀ ਨੇ ਕਿਹਾ, "ਕਿਸਾਨਾਂ ਨੂੰ ਜੀਪ ਹੇਠਾਂ ਕੁਚਲਿਆ ਜਾ ਰਿਹਾ ਹੈ, ਉਨ੍ਹਾਂ ਦਾ ਕਤਲ ਕੀਤਾ ਜਾ ਰਿਹਾ ਹੈ, ਇਸ ਘਟਨਾ (ਲਖੀਮਪੁਰ) ਵਿੱਚ ਕੇਂਦਰੀ ਮੰਤਰੀ ਅਤੇ ਉਨ੍ਹਾਂ ਦੇ ਬੇਟੇ ਦਾ ਨਾਮ ਸਾਹਮਣੇ ਆ ਰਿਹਾ ਹੈ।"

"ਅੱਜ ਪ੍ਰਧਾਨ ਮੰਤਰੀ ਲਖਨਊ ਗਏ ਪਰ ਲਖੀਮਪੁਰ ਖੀਰੀ ਨਹੀਂ ਗਏ। ਇਹ ਕਿਸਾਨਾਂ 'ਤੇ ਸਾਜਿਸ਼ ਨਾਲ ਕੀਤਾ ਗਿਆ ਹਮਲਾ ਹੈ।"

ਪ੍ਰੈਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ ਉੱਤੇ ਸਵਾਲ ਕੀਤੀ ਕਿ ਉਹ ਲਖੀਮਪੁਰ ਖੀਰੀ ਕਿਉਂ ਨਹੀਂ ਗਏ।

ਰਾਹਲ ਨੇ ਮੀਡੀਆ ਨੂੰ ਕਿਹਾ ਕਿ ਸਵਾਲ ਪੁੱਛਣਾ ਤੁਹਾਡਾ ਕੰਮ ਹੈ, ਪਰ ਤੁਸੀਂ ਸਵਾਲ ਨਹੀਂ ਪੁੱਛ ਰਹੇ , ਜਦੋਂ ਬਤੌਰ ਵਿਰੋਧੀ ਧਿਰ ਅਸੀਂ ਇਹ ਕੰਮ ਕਰਦੇ ਹਾਂ ਤਾਂ ਤੁਸੀਂ ਉਲਟਾ ਸਾਡੇ ਉੱਤੇ ਹੀ ਸਿਆਸਤ ਕਰਨ ਦਾ ਇਲਜ਼ਾਮ ਲਾਉਂਦੇ ਹੋ।

ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਮੈਨੂੰ ਹਿਰਾਸਤ ਵਿਚ ਰੱਖਣਾ ਗੈਰ ਕਾਨੂੰਨੀ - ਪ੍ਰਿਅੰਕਾ

ਉੱਥੇ ਦੂਜੇ ਪਾਸੇ ਮੰਗਲਵਾਰ ਨੂੰ ਲਖਨਈ ਵਿੱਚ ਪ੍ਰੋਜੈਕਟਾਂ ਦਾ ਉਦਘਟਾਨ ਕਰਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪੱਛਿਆ, "ਤੁਸੀਂ ਲਖੀਮਪੁਰ ਵਿੱਚ ਪੀੜਤ ਪਰਿਵਾਰਾਂ ਨਾਲ ਮਿਲਣ ਕਿਉਂ ਨਹੀਂ ਆ ਰਹੇ?"

ਪ੍ਰਿਅੰਕਾ ਗਾਂਧੀ ਨੂੰ ਇਸ ਵੇਲੇ ਯੂਪੀ ਦੇ ਸੀਤਾਪੁਰ ਵਿੱਚ ਹਿਰਾਸਤ ਵਿੱਚ ਰੱਖਿਆ ਗਿਆ ਹੈ।

ਮੰਗਲਵਾਰ ਨੂੰ ਪ੍ਰਿਅੰਕਾ ਗਾਂਧੀ ਨੇ ਕਿਹਾ, "ਨਰਿੰਦਰ ਮੋਦੀ ਜੀ ਤੁਹਾਡੀ ਸਰਕਾਰ ਨੇ ਬਿਨਾਂ ਕਿਸੇ ਆਰਡਰ ਅਤੇ ਐਫਆਈਆਰ ਦੇ ਮੈਨੂੰ ਪਿਛਲੇ 28 ਘੰਟਿਆਂ ਤੋਂ ਹਿਰਾਸਤ ਵਿੱਚ ਰੱਖਿਆ ਹੋਇਆ ਹੈ।"

"ਅੰਨਦਾਤਾ ਨੂੰ ਕੁਚਲਣ ਵਾਲਾ ਇਹ ਵਿਅਕਤੀ ਹੁਣ ਤੱਕ ਗ੍ਰਿਫ਼ਤਾਰ ਨਹੀਂ ਹੋਇਆ, ਕਿਉਂ?"

"ਵੀਡੀਏ ਨੂੰ ਦੇਖੋ ਅਤੇ ਦੇਸ਼ ਨੂੰ ਦੱਸੋ ਕਿ ਇਸ ਮੰਤਰੀ ਨੂੰ ਬਰਖ਼ਾਸਤ ਕਿਉਂ ਨਹੀਂ ਕੀਤਾ ਗਿਆ ਹੈ ਅਤੇ ਇਸ ਮੁੰਡੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।"

"ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਲਖੀਮਪੁਰ ਆਓ, ਜੋ ਅੰਨਦਾਤਾ ਹੈ ਇਸ ਦੇਸ਼ ਦਾ, ਉਸ ਦਾ ਦਰਦ ਸੁਣੋ-ਸਮਝੋ, ਉਨ੍ਹਾਂ ਦੀ ਰੱਖਿਆ ਕਰਨਾ ਤੁਹਾਡਾ ਧਰਮ ਹੈ।"

"ਜਿਸ ਸੰਵਿਧਾਨ ਦੀ ਤੁਸੀਂ ਸਹੁੰ ਚੁੱਕੀ, ਉਸ ਦਾ ਧਰਮ ਹੈ ਅਤੇ ਉਸ ਲਈ ਤੁਹਾਡਾ ਕਰਤਵ ਹੈ। ਜੈ ਹਿੰਦ।"

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਦੂਜੇ ਪੋਸਟ ਮਾਰਟਮ ਤੋਂ ਬਾਅਦ ਗੁਰਵਿੰਦਰ ਦਾ ਕੀਤਾ ਗਿਆ ਸਸਕਾਰ

ਲਖੀਮਪੁਰ ਤੋਂ ਬੀਬੀਸੀ ਸਹਿਯੋਗੀ ਅਨੰਤ ਝਣਾਣੇ ਬਹਿਰਾਈਚ ਦੇ ਕਿਸਾਨ ਗੁਰਵਿੰਦਰ ਸਿੰਘ ਦਾ ਪੂਰੀ ਰਾਤ ਚੱਲੇ ਪੋਸਟ ਮਾਰਟਮ ਤੋਂ ਬਾਅਦ ਬੁੱਧਵਾਰ ਸਵੇਰੇ ਪਰਿਵਾਰ ਵਾਲਿਆਂ ਦੀ ਸਹਿਮਤੀ ਨਾਲ ਦਾਹ ਸਸਕਾਰ ਕਰ ਦਿੱਤਾ ਗਿਆ ਹੈ।

ਕਿਸਾਨ ਨੇਤਾ ਰਾਕੇਸ਼ ਟਿਕੈਟ ਕੱਲ੍ਹ ਸ਼ਾਮੀਂ ਲਖੀਮਪੁਰ ਦੇ ਪੱਕਾ ਤੋਂ ਬਹਿਰਾਈਚ ਦੇ ਨਾਨਪਾਰਾ ਦੇ ਮੋਹਰਨੀਆ ਪਿੰਡ ਪਹੁੰਤੇ ਸਨ।

ਗੁਰਵਿੰਦਰ ਲਈ ਪਰਿਵਾਰ ਵਾਲੇ ਮੌਤ ਦੇ ਕਾਰਨਾਂ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਕਾਫੀ ਗੁੱਸਾ ਜ਼ਾਹਿਰ ਕਰ ਰਹੇ ਸਨ, ਉਨ੍ਹਾਂ ਨੇ ਪਹਿਲੀ ਪੋਸਟ ਰਿਪੋਰਟ ਨੂੰ ਖਾਰਿਜ ਕਰ ਦਿੱਤਾ ਸੀ।

ਲਖੀਮਪੁਰ ਖੀਰੀ

ਤਸਵੀਰ ਸਰੋਤ, ANANT ZANANE/BBC

ਤਸਵੀਰ ਕੈਪਸ਼ਨ, ਗੁਰਵਿੰਦਰ ਦੀ ਮੌਤ ਵੇਲੇ ਉਸ ਦੀ ਭੈਣ ਰੋ-ਰੋ ਕੇ ਵੈਣ ਪਾ ਰਹੀ ਸੀ

ਇਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਲਈ ਕਿਸਾਨ ਨੇਤਾ ਰਾਕੇਸ਼ ਟਿਕੈਤ ਪਹੁੰਚੇ ਅਤੇ ਪਰਿਵਾਰ ਵਾਲਿਆਂ ਨੂੰ ਦੂਜੇ ਪੋਸਟ ਮਾਰਟਮ ਲਈ ਮਨਾਇਆ।

ਮੰਗਲਵਾਰ ਸ਼ਾਮੀਂ ਯੋਗੀ ਆਦਿਤਿਆਨਾਥ ਸਰਕਾਰ ਨੇ ਲਖਨਉ ਦੇ ਪੀਜੀਆਈ ਹਸਪਤਾਲ ਤੋਂ ਦੋ ਡਾਕਟਰ ਹੈਲੀਕਾਪਟਰ ਭੇਜ ਕੇ ਅਤੇ ਬਹਿਰਾਈਚ ਜੇ ਜ਼ਿਲ੍ਹਾ ਹਸਪਤਾਲ ਦੇ ਦੋ ਹੋਰ ਡਾਕਟਰ ਦੇ ਨਾਲ ਮਿਲ ਕੇ ਰਾਤ ਇੱਕ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਪੋਸਟ ਮਾਰਟਮ ਕਰਵਾਇਆ।

ਬਹਿਰਾਈਚ ਪ੍ਰਸ਼ਾਸਨ ਮੁਕਾਬਕ ਰਿਪੋਰਟ ਪਰਿਵਾਰ ਵਾਲਿਆਂ ਦੇ ਚੁਣੇ ਹੋਏ ਡਾਕਟਰ ਨੂੰ ਦਿਖਾ ਦਿੱਤੀ ਗਈ ਹੈ ਅਤੇ ਉਸ ਤੋਂ ਸੰਤੁਸ਼ਟ ਹੋਣ ਤੋਂ ਬਾਅਦ ਗੁਰਵਿੰਦਰ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਸੋਮਵਾਰ ਨੂੰ ਬੀਬੀਸੀ ਨਾਲ ਗੱਲ ਕਰਦਿਆਂ ਹੋਇਆ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਉਨ੍ਹਾਂ ਗੁਰਵਿੰਦਰ 'ਤੇ ਗੋਲੀਆ ਗੋਲੀਆਂ ਦੇ ਨਿਸ਼ਾਨ ਦਿਖ ਰਹੇ ਹਨ, ਜਿਸ ਤੋਂ ਬਾਅਦ ਪਰਿਵਾਰ ਨੇ ਲਖੀਮਪੁਰ 'ਚ ਹੋਏ ਪੋਸਟ ਨੂੰ ਰੱਦ ਕਰ ਦਿੱਤਾ ਸੀ।

ਬੁੱਧਵਾਰ ਸਵੇਲੇ ਨਾਨਪਾਰਾ ਦੇ ਮੋਹਰਨੀਆ ਪਿੰਡ ਵਿੱਚ ਭਾਰੀ ਸੁਰੱਖਿਆ ਵਿਚਾਲੇ ਗੁਰਵਿੰਦਰ ਦਾ ਅੰਤਿਮ ਸੰਸਕਾਰ ਹੋਇਆ।

ਇਹ ਵੀ ਪੜ੍ਹੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)