ਲਖੀਮਪੁਰ ਖੀਰੀ ਹਿੰਸਾ: ਨਵਜੋਤ ਸਿੰਘ ਸਿੱਧੂ ਭੁੱਖ ਹੜਤਾਲ 'ਤੇ ਬੈਠੇ, ਹਰਸਿਮਰਤ ਵੀ ਪੀੜਤ ਪਰਿਵਾਰ ਨੂੰ ਮਿਲੇ
ਲਖੀਮਪੁਰ ਖਿਰੀ ਹਿੰਸਾ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ।
ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਦੁਸਹਿਰੇ ਦੀਆਂ ਛੁੱਟੀਆਂ ਤੋਂ ਬਾਅਦ ਹੋਵੇਗੀ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਸੀਨੀਅਰ ਐਡਵੋਕੇਟ ਹਰੀਸ਼ ਸਾਲਵੇ ਨੇ ਅਦਾਲਤ ਨੂੰ ਯਕੀਨ ਦਵਾਇਆ ਹੈ ਕਿ ਇਸ ਕੇਸ ਵਿੱਚ ਸਬੂਤਾਂ ਦੀ ਸੰਭਾਲ ਲਈ ਸੂਬੇ ਦੇ ਸਭ ਤੋਂ ਸੀਨੀਅਰ ਪੁਲਿਸ ਅਫ਼ਸਰ ਨੂੰ ਲਗਾਇਆ ਜਾਵੇਗਾ।
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਨੂੰ ਕਿਹਾ ਹੈ ਕਿ ਉਹ ਆਪਣੇ ਡੀਜੀਪੀ ਨੂੰ ਕਹਿਣ ਕਿ ਸਬੂਤਾਂ ਦੀ ਹਿਫ਼ਾਜ਼ਤ ਉਦੋਂ ਤੱਕ ਯਕੀਨੀ ਬਣਾਈ ਜਾਵੇ ਜਦੋਂ ਤੱਕ ਕਿ ਕੋਈ ਹੋਰ ਏਜੰਸੀ ਉਸ ਤੋਂ ਲੈ ਨਹੀਂ ਲੈਂਦੀ।
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਉਹ ਸੁਝਾਏ ਕਿ ਮਾਮਲੇ ਦੀ ਜਾਂਚ ਕਿਹੜੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅੱਠ ਜਣਿਆਂ ਦੇ ਕਤਲ ਵਿੱਚ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ।
ਅਦਾਲਤ ਦਾ ਕਹਿਣਾ ਸੀ ਕਿ ਸੀਬੀਆਈ ਜਾਂਚ ਕੋਈ ਹੱਲ ਨਹੀਂ ਹੈ।
ਸਿਆਸੀ ਲੀਡਰਾਂ ਦਾ ਵੀ ਪੀੜਤ ਪਰਿਵਾਰਾਂ ਨੂੰ ਮਿਲਣ ਦਾ ਸਿਲਸਿਲਾ ਜਾਰੀ ਹੈ।
ਇਹ ਵੀ ਪੜ੍ਹੋ:
ਅਦਾਲਤ ਨੇ ਉਮੀਦ ਜਤਾਈ ਕਿ ਉੱਤਰ ਪ੍ਰਦੇਸ਼ ਸਰਕਾਰ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਸਮਝਦੇ ਹੋਏ ਜ਼ਰੂਰੀ ਕਦਮ ਚੁੱਕੇਗੀ।
ਲਖੀਮਪੁਰ ਖੀਰੀ ਹਿੰਸਾ ਤੋਂ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਸਿਆਸੀ ਆਗੂਆਂ ਦਾ ਪਹੁੰਚਣਾ ਵੀ ਲਗਾਤਾਰ ਜਾਰੀ ਹੈ ਅਤੇ ਸ਼ੁੱਕਰਵਾਰ ਸਵੇਰੇ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਲਖੀਮਪੁਰ ਖੀਰੀ ਪਹੁੰਚੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਲਖਨਊ ਪਹੁੰਚ ਚੁੱਕੇ ਹਨ।
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ 3 ਅਕਤੂਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਕਾਫ਼ਲੇ ਦੀ ਗੱਡੀ ਚੜ੍ਹਾ ਦਿੱਤੀ ਗਈ ਸੀ।

ਤਸਵੀਰ ਸਰੋਤ, @INCPunjab
ਹਰਸਿਮਰਤ ਕੌਰ ਬਾਦਲ ਪਹੁੰਚੇ ਮ੍ਰਿਤਕ ਕਿਸਾਨ ਦੇ ਘਰ
ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਮ੍ਰਿਤਕ ਕਿਸਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਉਨ੍ਹਾਂ ਲਿਖਿਆ, "ਮ੍ਰਿਤਕ ਕਿਸਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਲਖੀਮਪੁਰ ਖੀਰੀ ਦੇ ਪਿੰਡ ਚੌਖੜਾ ਵਿਖੇ ਮੁਲਾਕਾਤ ਕੀਤੀ। ਨੁਕਸਾਨ ਅਤੇ ਦਰਦ ਦੀ ਭਾਵਨਾ ਜੋ ਉਹ ਅਨੁਭਵ ਕਰ ਰਹੇ ਹਨ ਉਹ ਦਿਲ ਨੂੰ ਝੰਜੋੜਨ ਵਾਲੀ ਹੈ। ਉਨ੍ਹਾਂ ਨਾਲ ਦੁੱਖ ਸਾਂਝੇ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਅਸੀਂ ਇਸ ਲੜਾਈ ਵਿੱਚ ਇਕੱਠੇ ਹਾਂ।"

ਤਸਵੀਰ ਸਰੋਤ, Harsimrat Kaur Badal/Twitter
ਲਵਪ੍ਰੀਤ ਦੇ ਪਰਿਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮਿਲੇ।

ਤਸਵੀਰ ਸਰੋਤ, @sherryontopp
ਨਵਜੋਤ ਸਿੰਘ ਸਿੱਧੂ ਨੇ ਤਸਵੀਰਾਂ ਟਵੀਟ ਕਰਕੇ ਲਿਖਿਆ, ''ਦੇਰੀ ਨਾਲ ਮਿਲਿਆ ਇਨਸਾਫ਼, ਇਨਸਾਫ਼ ਨਾ ਮਿਲਣ ਦੇ ਬਰਾਬਰ ਹੈ।''
ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਘਰ ਬਾਹਰ ਦੂਜਾ ਨੋਟਿਸ
ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਘਰ ਦੇ ਬਾਹਰ ਦੂਜਾ ਨੋਟਿਸ ਲਗਾ ਦਿੱਤਾ ਹੈ।
ਨੋਟਿਸ ਵਿੱਚ ਉਨ੍ਹਾਂ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ 9 ਅਕਤੂਬਰ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਤਸਵੀਰ ਸਰੋਤ, Anant Jhanane/BBC
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਨਿੱਜੀ ਤੌਰ 'ਤੇ ਲਖੀਮਪੁਰ ਖੀਰੀ ਪੁਲਿਸ ਲਾਈਨ ਵਿੱਚ ਪੇਸ਼ ਹੋਣ। ਅਜਿਹਾ ਨਾ ਕਰਨ 'ਤੇ ਨਿਯਮ ਅਨੁਸਾਰ ਕਾਰਵਾਈ ਹੋਵੇਗੀ।
ਇਸ ਤੋਂ ਪਹਿਲਾਂ ਆਸ਼ੀਸ਼ ਮਿਸ਼ਰਾ ਨੂੰ ਅੱਜ ਯਾਨੀ 8 ਅਕਤੂਬਰ ਨੂੰ ਹਾਜ਼ਿਰ ਹੋਣ ਲਈ ਕਿਹਾ ਗਿਆ ਸੀ।
ਉੱਧਰ ਅਜੇ ਕੁਮਾਰ ਮਿਸ਼ਰਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਆਸ਼ੀਸ਼ ਸਿਹਤ ਕਾਰਨਾਂ ਕਰਕੇ ਪੁਲਿਸ ਸਾਹਮਣੇ ਪੇਸ਼ ਨਹੀਂ ਹੋ ਸਕੇ, ਉਹ ਕੱਲ੍ਹ ਪੁਲਿਸ ਸਾਹਮਣੇ ਪੇਸ਼ ਹੋਣਗੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪੀੜਤਾਂ ਦਾ ਪਤਾ ਲੈਣ ਪਹੁੰਚੇ ਹਰਸਿਮਰਤ ਕੌਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਅਕਾਲੀ ਦਲ ਦੇ ਵਫ਼ਦ ਨਾਲ ਲਖੀਮਪੁਰ ਖੀਰੀ ਜਾਣ ਲਈ ਲਖਨਊ ਪਹੁੰਚੇ।
ਲਖਨਊ ਹਵਾਈ ਅੱਡੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ,''ਨਵੇਂ ਖੇਤੀ ਕਾਨੂੰਨ ਕਿਸਾਨੀ ਸੰਗਠਨ ਨਾਲ ਗੱਲ ਕੀਤੇ ਬਿਨਾਂ ਦੇਸ਼ ਦੇ ਕਿਸਾਨਾਂ ਉੱਪਰ ਥੋਪੇ ਗਏ ਹਨ, ਜਿਸ ਨਾਲ ਕਿਸਾਨ ਨੂੰ ਡਰ ਹੈ ਕਿ ਉਸ ਦੀ ਜ਼ਮੀਨ, ਉਸ ਦਾ ਅਨਾਜ, ਉਸ ਦੇ ਬੱਚਿਆਂ ਦਾ ਭਵਿੱਖ ਸਾਰਾ ਕੁਝ ਪੂੰਜੀਪਤੀਆਂ ਦੇ ਹੱਥ ਆ ਜਾਵੇਗਾ।''
''ਲਗਾਤਾਰ ਸਾਡੀ ਸਰਕਾਰ ਤੋਂ ਮੰਗ ਹੈ ਕਿ ਕਾਨੂੰਨ ਵਾਪਸ ਲਓ ਅਤੇ ਸਾਡੇ ਨਾਲ ਗੱਲ ਕਰਕੇ ਅਜਿਹਾ ਕਾਨੂੰਨ ਲੈ ਕੇ ਆਓ ਜਿਸ ਨਾਲ ਸਾਡਾ ਭਲਾ ਹੁੰਦਾ ਹੋਵੇ। ਪਰ ਅਫ਼ਸੋਸ ਇਸ ਗੱਲ ਦਾ ਕਿ ਸਾਲ ਭਰ ਤੋਂ ਕਿਸਾਨਾਂ ਦੀ ਇੱਕ ਵੀ ਨਹੀਂ ਸੁਣੀ।''
''ਸਾਲ ਭਰ ਤੋਂ ਨਾ ਸਿਰਫ਼ ਉਨ੍ਹਾਂ ਦੀ ਅਵਾਜ਼ ਕੁਚਲ ਰਹੇ ਹਨ, ਹੁਣ ਤਾਂ ਸਿੱਧੇ ਕਿਸਾਨਾਂ ਨੂੰ ਕੁਚਲਣ 'ਤੇ ਆ ਗਏ।''
''ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਜੋ ਅਮਨ ਸ਼ਾਂਤੀ ਨੂੰ ਭੰਗ ਕਰਨ ਦਾ ਸੰਦੇਸ਼ ਦਿੰਦਾ ਹੋਵੇ, ਇਸ ਤੋਂ ਘਟੀਆ ਸਿਆਸਤ ਕੀ ਹੋ ਸਕਦੀ ਹੈ, ਤੁਸੀਂ ਉਸ ਨੂੰ ਆਪਣੀ ਸਰਕਾਰ ਵਿੱਚ ਰੱਖੋ।''
ਉਨਾਂ ਨੇ ਕਿਹਾ,''ਮੋਨੂੰ ਮਿਸ਼ਰਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਮੰਤਰੀ ਨੂੰ ਬਰਖ਼ਾਸਤ ਕੀਤਾ ਜਾਵੇ। ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਸਭ ਤੋਂ ਪਹਿਲਾਂ ਉਹ ਨਿਆਂ ਚਾਹੁੰਦੇ ਹਨ, ਨਿਆਂ ਦਿੱਤਾ ਜਾਵੇ।''
ਅਖਿਲੇਸ਼ ਪੀੜਤ ਪਰਿਵਾਰਾਂ ਨੂੰ ਮਿਲਣ ਪਹੁੰਚੇ

ਤਸਵੀਰ ਸਰੋਤ, ANI
ਸ਼ੁੱਕਰਵਾਰ ਸਵੇਰੇ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਲਖੀਮਪੁਰ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਖੀਮਪੁਰ ਖੀਰੀ ਪਹੁੰਚੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸਰਕਾਰ ਨਾ ਤਾਂ ਨਿਆਂ ਦੇ ਰਹੀ ਹੈ ਅਤੇ ਨਾ ਹੀ ਸੱਚ ਨੂੰ ਸਾਹਮਣੇ ਆਉਣ ਦੇਣਾ ਚਾਹੁੰਦੀ ਹੈ ਤਾਂ ਜੋ ਲੋਕਾਂ ਨੂੰ ਸੱਚ ਦਾ ਪਤਾ ਨਾ ਲੱਗ ਜਾਵੇ।
''ਜੋ ਇਲਜ਼ਾਮ ਲੱਗੇ ਹਨ ਉਹ ਗ੍ਰਹਿ ਰਾਜ ਮੰਤਰੀ ਉੱਪਰ ਹਨ, ਉਨ੍ਹਾਂ ਦੇ ਬੇਟੇ ਉੱਪਰ ਹਨ। ਹੁਣ ਸਰਕਾਰ ਕਹਿ ਰਹੀ ਹੈ ਕਿ ਜਾਂਚ ਹੋਵੇਗੀ। ਮੈਨੂੰ ਕੋਈ ਇਹ ਸਮਝਾਵੇ ਕਿ ਜਦੋਂ ਗ੍ਰਿਹ ਰਾਜ ਮੰਤਰੀ ਦੇ ਘਰ ਕੋਈ ਪੁਲਿਸ ਅਫ਼ਸਰ ਜਾਂਚ ਲਈ ਜਾਵੇਗਾ ਤਾਂ ਉਸ ਨੂੰ ਸਭ ਤੋਂ ਪਹਿਲਾਂ ਗ੍ਰਹਿ ਰਾਜ ਮੰਤਰੀ ਨੂੰ ਸਲੂਟ ਮਾਰਨਾ ਪਵੇਗਾ, ਅਤੇ ਜੋ ਸਲੂਟ ਮਾਰੇਗਾ, ਉਹ ਅਧਿਕਾਰੀ ਕੀ ਜਾਂਚ ਕਰੇਗਾ ਗ੍ਰਿਹ ਰਾਜ ਮੰਤਰੀ ਦੇ ਪਰਿਵਾਰ ਦੀ?''
''ਉਨ੍ਹਾਂ ਦੇ ਪੁੱਤਰ ਉੱਪਰ ਇਲਜ਼ਾਮ ਹਨ, ਵੀਡੀਓ ਵਾਇਰਲ ਹੋਏ ਹਨ। ਲੋਕ ਜਿਨ੍ਹਾਂ ਨੇ ਵੀਡੀਓ ਦੇਖੇ ਹਨ ਉਹ ਕਹਿ ਰਹੇ ਹਨ ਕਿ ਭਾਰਤੀ ਜਨਤਾ ਪਾਰਟੀ ਅਤੇ ਉਨ੍ਹਾਂ ਦੇ ਬੇਟੇ ਦਾ ਇਸ ਵਿੱਚ ਹੱਥ ਹੈ ਜਿਨ੍ਹਾਂ ਨੇ ਇਸ ਅੰਦੋਲਨ ਨੂੰ ਕੁਚਲ ਕੇ ਅਤੇ ਕਿਸਾਨਾਂ ਨੂੰ ਕੁਚਲ ਕੇ ਉਨ੍ਹਾਂ ਦਾ ਕਤਲ ਕਰਨ ਦਾ ਕੰਮ ਕੀਤਾ ਹੈ।''
''ਅੱਜ ਵੀ ਨੈਟ ਬੰਦ ਹੈ। ਇਹ ਨੈੱਟ ਇਸ ਲਈ ਬੰਦ ਹੈ ਤਾਂ ਜੋ ਲੋਕ ਸੱਚ ਨਾ ਜਾਣ ਜਾਣ। ਜਦੋਂ ਨੈਟ ਚਾਲੂ ਹੋਵੇਗਾ ਤਾਂ ਲੋਕਾਂ ਕੋਲ ਜੋ ਰਿਕਾਰਡ ਕੀਤੀਆਂ ਹੋਈਆਂ ਚੀਜ਼ਾਂ ਹਨ ਉਹ ਇੱਕ-ਦੂਜੇ ਨੂੰ ਭੇਜਣਗੇ, ਸਾਂਝੀਆਂ ਕਰਨਗੇ।''
''ਇਹ ਸਰਕਾਰ ਇੱਕ ਤਾਂ ਨਿਆਂ ਨਹੀਂ ਦੇ ਰਹੀ ਅਤੇ ਦੂਜਾ ਇਹ ਨਹੀਂ ਚਾਹੁੰਦੀ ਕਿ ਲੋਕ ਸੱਚਾਂ ਨੂੰ ਸੱਚ ਪਤਾ ਚੱਲ ਜਾਵੇ।''
ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਕਾਂਗਰਸ ਦਾ ਇੱਕ ਮਾਰਚ ਪੰਜਾਬ ਤੋਂ ਲਖੀਮਪੁਰ ਲਈ ਰਵਾਨਾ ਹੋਇਆ ਸੀ ਜਿਸ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਸਹਾਰਨਪੁਰ ਵਿੱਚ ਰੋਕ ਲਿਆ ਗਿਆ।
ਵੀਰਵਾਰ ਨੂੰ ਹੀ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਲਖੀਮਪੁਰ ਹਿੰਸਾ ਬਾਰੇ ਲਏ ਆਪਣੇ ਸੰਗਿਆਨ ਨੂੰ ਕਾਇਮ ਰੱਖਿਆ ਹੈ ਅਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਸਟੇਟਸ ਰਿਪੋਰਟ ਦੀ ਮੰਗ ਕੀਤੀ ਹੈ ਜੋ ਕਿ ਸਰਕਾਰ ਅੱਜ ਸੁਪਰੀਮ ਕੋਰਟ ਦੇ ਸਨਮੁੱਖ ਰੱਖੇਗੀ।
ਕੀ ਹੈ ਮਾਮਲਾ?

ਤਸਵੀਰ ਸਰੋਤ, ANANT ZANANE/BBC
3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਦੇ ਤਿਕੂਨੀਆ ਪਿੰਡ ਲਾਗੇ ਹੋਈ ਹਿੰਸਕ ਵਾਰਦਾਤ ਵਿਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਸਣੇ 8 ਮੌਤਾਂ ਹੋਈਆਂ ਸਨ।
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਪਹੁੰਚੇ ਸਨ ਤਾਂ ਇੱਕ ਥਾਰ ਜੀਪ ਨੇ ਉਨ੍ਹਾਂ ਨੂੰ ਦਰੜ ਦਿੱਤਾ।
ਮੰਤਰੀ ਦੇ ਲੜਕੇ ਅਸ਼ੀਸ਼ ਮਿਸ਼ਰਾ ਸਣੇ 15 ਤੋਂ ਵੱਧ ਵਿਅਕਤੀਂ ਖ਼ਿਲਾਫ਼ ਇਸ ਮਾਮਲੇ ਦੀ ਐੱਫ਼ਆਈਆਰ ਦਰਜ ਕੀਤੀ ਗਈ ਹੈ।
ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ 'ਚ ਭਾਜਪਾ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।
ਇਸੇ ਕੜੀ ਤਹਿਤ 3 ਅਕਤੂਬਰ ਨੂੰ ਕਿਸਾਨ ਲਖੀਮਪੁਰ ਖੀਰੀ ਆ ਰਹੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉੱਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਸਨ।
ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਕਹਿ ਚੁੱਕੀ ਹੈ।
ਦੋਵੇਂ ਧਿਰਾਂ ਵਿਚਾਲੇ ਕਈ ਮੀਟਿੰਗਾਂ ਦੇ ਦੌਰ ਮਗਰੋਂ ਵੀ ਮਸਲੇ ਦਾ ਹੱਲ ਨਹੀਂ ਨਿਕਲ ਸਕਿਆ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post















