ਲਖੀਮਪੁਰ ਖੀਰੀ ਹਿੰਸਾ ਬਾਰੇ ਬੋਲੇ ਯੋਗੀ, 'ਕਿਸੇ ਦਬਾਅ ਹੇਠ ਆ ਕੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ'- ਪ੍ਰੈੱਸ ਰਿਵੀਊ

ਯੋਗੀ ਆਦਿੱਤਿਆਨਾਥ

ਤਸਵੀਰ ਸਰੋਤ, Getty Images

''ਮੁਲਜ਼ਮਾਂ ਨੂੰ ਸਜ਼ਾ ਦੇਵਾਂਗੇ ਪਰ ਦਬਾਅ ਹੇਠ ਕੰਮ ਨਹੀਂ ਕਰਾਂਗੇ, ਗ੍ਰਿਫ਼ਤਾਰੀ ਸਬੂਤਾਂ ਦੇ ਅਧਾਰ 'ਤੇ ਹੋਵੇਗੀ ਨਾ ਕਿ ਇਲਜ਼ਾਮਾਂ ਦੇ ਅਧਾਰ 'ਤੇ।''

ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਲਖੀਮਪੁਰ ਖੀਰੀ ਹਿੰਸਾ ਬਾਰੇ ਇਹ ਸ਼ਬਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇੱਕ ਟੀਵੀ ਚੈਨਲ ਦੇ ਪ੍ਰੋਗਰਾਮ ਵਿੱਚ ਬੋਲਦਿਆਂ ਕਹੇ।

ਮੁੱਖ ਮੰਤਰੀ ਨੇ ਕਿਹਾ,''ਜਿਹੜੇ ਵਿਰੋਧੀ ਆਗੂ ਪੀੜਤ ਪਰਿਵਾਰਾਂ ਦੇ ਘਰ ਪਹੁੰਚਣਾ ਚਾਹੁੰਦੇ ਸਨ ਉਹ ਸਿਰਫ਼ ਹਮਦਰਦੀ ਦਾ ਦਿਖਾਵਾ ਕਰ ਰਹੇ ਹਨ।''

ਉਨ੍ਹਾਂ ਨੇ ਕਿਹਾ ਕਿ ਉੱਥੇ ਕਈ ਅਜਿਹੇ ''ਚਿਹਰੇ'' ਹਨ ਜੋ ਕਿ ਹਿੰਸਾ ਦੇ ਪਿੱਛੇ ਹੋ ਸਕਦੇ ਹਨ। ਕਾਨੂੰਨ ਦੀਆਂ ਨਜ਼ਰਾਂ ਵਿੱਚ ਹਰ ਕੋਈ ਬਰਾਬਰ ਹੈ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ।''

''ਹਾਲਾਂਕਿ ਸੁਪਰੀਮ ਕੋਰਟ ਦੇ ਕਹੇ ਮੁਤਾਬਕ ਅਸੀਂ ਕਿਸੇ ਨੂੰ ਮਹਿਜ਼ ਇਲਜ਼ਾਮਾਂ ਦੇ ਅਧਾਰ 'ਤੇ ਗ੍ਰਿਫ਼ਤਾਰ ਨਹੀਂ ਕਰ ਸਕਦੇ।

''ਲਿਖਤੀ ਸ਼ਿਕਾਇਤ ਦੇ ਅਧਾਰ 'ਤੇ ਕੇਸ ਰਜਿਸਟਰ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।''

ਕੇਂਦਰੀ ਗ੍ਰਹਿ ਰਾਜ ਮੰਤਰੀ ਜਿਨ੍ਹਾਂ ਦੇ ਪੁੱਤਰ ਅਸ਼ੀਸ਼ ਮਿਸ਼ਰਾ ਦਾ ਨਾਮ ਐੱਫ਼ਾਆਈਆਰ ਵਿੱਚ ਹੈ ਦੇ ਅਸਤੀਫ਼ੇ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਨੇ ਕਿਹਾ, ''ਸਭ ਕੁਝ ਬਿਲਕੁਲ ਸਾਫ਼ ਹੋ ਜਾਵੇਗਾ।''

''ਕਿਸੇ ਨਾਲ ਵੀ ਅਨਿਆਂ ਨਹੀਂ ਹੋਵੇਗਾ। ਕਿਸੇ ਨੂੰ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਪਰ ਕਿਸੇ ਦਬਾਅ ਹੇਠ ਆ ਕੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।''

ਇਹ ਵੀ ਪੜ੍ਹੋ:

ਪੰਜਾਬ ਡੇਂਗੂ ਤੋਂ ਸਾਵਧਾਨ!

ਮੱਛਰ

ਤਸਵੀਰ ਸਰੋਤ, Getty Images

ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਸੂਬੇ ਦੇ ਕਈ ਹਿੱਸਿਆਂ ਵਿੱਚ ਡੇਂਗੂ ਫੈਲਣ ਦੇ ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ 4,600 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਡੇਂਗੂ ਦੇ ਕੇਸਾਂ ਦੀ ਗਿਣਤੀ ਹੋਰ ਵਧ ਸਕਦੀ ਹੈ।

ਸਿਹਤ ਵਿਭਾਗ ਮੁਤਾਬਕ ਹੁਸ਼ਿਆਰਪੁਰ ( 811) ਅਤੇ ਅੰਮ੍ਰਿਤਸਰ (676) ਵਿੱਚ ਡੇਂਗੂ ਦਾ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਇਲਾਵਾ- ਬਠਿੰਡਾ, ਮੁਕਤਸਰ ਸਾਹਿਬ ਅਤੇ ਮੋਹਾਲੀ ਵਿੱਚ ਵੀ ਪਿਛਲੇ ਕੁਝ ਦਿਨਾਂ ਤੋਂ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਸਿਹਤ ਵਿਭਾਗ ਵੱਲੋਂ ਹੁਣ ਤੱਕ ਦਸ ਲੱਖ ਘਰਾਂ ਦਾ ਸਰਵੇਖਣ ਕੀਤਾ ਜਾ ਚੁੱਕਿਆ ਹੈ। ਸੂਬੇ ਦੇ ਨੋਡਲ ਅਫ਼ਸਰ ਡਾ਼ ਗਗਨ ਗਰੋਵਰ ਦਾ ਕਹਿਣਾ ਹੈ ਕਿ ਬੀਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਲੋਕਾਂ ਦੀ ਸ਼ਮੂਲੀਅਤ ਦੀ ਲੋੜ ਹੈ।

ਆਸਟਰੇਲੀਆ ਅਗਲੇ ਸਾਲ ਤੋਂ ਪਹਿਲਾਂ ਸੈਲਾਨੀ ਦਾ ਸਵਾਗਤ ਨਹੀਂ ਕਰੇਗਾ

ਸਕੌਟ ਮੌਰਿਸਨ

ਤਸਵੀਰ ਸਰੋਤ, Getty Images

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਕਿਹਾ ਹੈ ਕਿ ਆਸਟਰੇਲੀਆ ਅਗਲੇ ਸਾਲ ਤੱਕ ਕੌਮਾਂਤਰੀ ਸੈਲਾਨੀਆਂ ਦਾ ਦੇਸ਼ ਵਿੱਚ ਸਵਾਗਤ ਨਹੀਂ ਕਰੇਗਾ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਫਿਲਹਾਲ ਵਿਦਿਆਰਥੀਆਂ ਅਤੇ ਕੌਸ਼ਲ ਰੱਖਣ ਵਾਲੇ ਪ੍ਰਵਾਸੀਆਂ ਨੂੰ ਵਾਪਸ ਬੁਲਾਉਣ 'ਤੇ ਹੈ।

ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਇਸ ਸਮੇਂ ਆਸਟਰੇਲੀਆ ਵਿੱਚ ਪ੍ਰਵਾਸ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਸਭ ਤੋਂ ਨੀਵੇਂ ਪੱਧਰ 'ਤੇ ਹੈ।

ਦੇਸ਼ ਦੀਆਂ ਯੂਨੀਵਰਸਿਟੀਆਂ ਦੀ ਕੌਮਾਂਤਰੀ ਵਿਦਿਆਰਥੀਆਂ ਉੱਪਰ ਬਹੁਤ ਜ਼ਿਆਦਾ ਨਿਰਭਰਤਾ ਹੈ ਅਤੇ ਮਹਾਮਾਰੀ ਨਾਲ ਉਨ੍ਹਾਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ ਹੈ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)