ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਗ੍ਰਿਫ਼ਤਾਰੀ ਮਗਰੋਂ ਸੋਮਵਾਰ ਤੱਕ ਨਿਆਂਇਕ ਹਿਰਾਸਤ 'ਚ

ਲਖੀਮਪੁਰ ਖੀਰੀ

ਤਸਵੀਰ ਸਰੋਤ, Anant zanane/bbc

ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਹਨ।

ਉਹ ਅੱਜ ਸਵੇਰੇ ਪੁਲਿਸ ਅੱਗੇ ਪੇਸ਼ ਹੋਣ ਲਈ ਪਹੁੰਚੇ ਸਨ। ਆਸ਼ੀਸ਼ ਮਿਸ਼ਰਾ ਤੋਂ ਲਗਭਗ 12 ਘੰਟੇ ਪੁੱਛਗਿੱਛ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਘਟਨਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਗ੍ਰਿਫ਼ਤਾਰ

ਡੀਆਈਜੀ ਉਪੇਂਦਰ ਅੱਗਰਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ, "ਅਸੀਂ ਸਵੇਰ ਤੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ। ਉਹ ਸਾਡਾ ਸਹਿਯੋਗ ਨਹੀਂ ਕਰ ਰਹੇ ਸਨ, ਉਹ ਸਵਾਲਾਂ ਦੇ ਜਵਾਬ ਦੇਣ ਤੋਂ ਬੱਚ ਰਹੇ ਸਨ।"

"ਸਹਿਯੋਗ ਨਾ ਕਰਨ, ਸਿੱਧੇ ਜਵਾਬ ਨਾ ਦੇਣ ਕਾਰਨ ਅਸੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਰਹੇ ਹਾਂ। ਉਨ੍ਹਾਂ ਨੂੰ ਮੈਜਿਸਟਰੇਟ ਦੇ ਸਾਹਮਣੇ ਪਾਸ਼ ਕੀਤਾ ਜਾਵੇਗਾ ਤੇ ਲੰਬੀ ਕਸਟਡੀ ਮੰਗੀ ਜਾਵੇਗੀ। ਅਸੀਂ ਉਨ੍ਹਾਂ ਤੋਂ ਹੋਰ ਪੁੱਛ-ਪੜਤਾਲ ਕਰਾਂਗੇ।"

ਆਸ਼ੀਸ਼ ਮਿਸ਼ਰਾ ਨੇ ਕਾਨੂੰਨੀ ਸਲਾਹਕਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਆਸ਼ੀਸ਼ ਮਿਸ਼ਰਾ ਦੀ ਤਿੰਨ ਦਿਨ ਦੀ ਪੁਲਿਸ ਕਸਟਡੀ ਮੰਗੀ ਜਾ ਰਹੀ ਸੀ ਜਿਸ ਲਈ ਮੈਜੀਸਟ੍ਰੇਟ ਨੇ ਇਨਕਾਰ ਕਰ ਦਿੱਤਾ।

ਲਖੀਮਪੁਰ ਖੀਰੀ

ਤਸਵੀਰ ਸਰੋਤ, Anant zanane/bbc

ਹੁਣ ਉਹ ਜੁਡੀਸ਼ੀਅਲ ਕਸਟਡੀ ਵਿੱਚ ਰਹਿਣਗੇ ਅਤੇ ਸੋਮਵਾਰ ਸਵੇਰੇ 11 ਵਜੇ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ ਜਿਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਹ ਪੁਲਿਸ ਕਸਟਡੀ ਵਿੱਚ ਜਾਣਗੇ ਜਾਂ ਫਿਲ ਜੇਲ੍ਹ ਵਿੱਚ।

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈਸ ਕਾਨਫਰੰਸ ਕਰਕੇ ਲਖੀਮਪੁਰ ਖੀਰੀ ਘਟਨਾ ਬਾਰੇ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ 12 ਅਕਤੂਬਰ ਤੋਂ 26 ਅਕਤੂਬਰ ਤੱਕ ਦੀ ਆਪਣੀ ਯੋਜਨਾ ਦੱਸੀ।

ਸਿੰਘੂ ਤੇ ਟਿਕਰੀ ਬਾਰਡਰ ਖੋਲ੍ਹਣ ਬਾਰੇ ਮਨੋਹਰ ਲਾਲ ਦੀ ਅਮਿਤ ਸ਼ਾਹ ਨਾਲ ਬੈਠਕ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਏਐੱਨਆਈ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਲੋਕਾਂ ਨੇ ਸਿੰਘੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ ਹੈ।

ਮਨੋਹਰ ਲਾਲ ਨੇ ਕਿਹਾ, "ਮੈਂ ਅਮਿਤ ਸ਼ਾਹ ਨਾਲ ਅੱਜ ਬੈਠਕ ਕੀਤੀ ਹੈ। ਅਸੀਂ ਉਨ੍ਹਾਂ ਨੂੰ ਸਿੰਘੂ ਅਤੇ ਟਿਕਰੀ ਬਾਰਡਰ ਖੋਲ੍ਹਣ ਬਾਰੇ ਵੇਰਵਾ ਦਿੱਤਾ ਹੈ। ਮੈਂ ਉਨ੍ਹਾਂ ਨੂੰ ਸੂਬੇ ਵਿੱਚ ਕਈ ਥਾਈਂ ਕਿਸਾਨ ਅੰਦੋਲਨ ਹੋਣ ਬਾਰੇ ਵੀ ਜਾਣਕਾਰੀ ਦਿੱਤੀ। ਮੈਨੂੰ ਉਮੀਦ ਹੈ ਕਿ ਬਾਰਡਰ ਜਲਦੀ ਖੋਲ੍ਹੇ ਜਾਣਗੇ।"

ਮਨੋਹਰ ਲਾਲ

ਤਸਵੀਰ ਸਰੋਤ, ANI

ਉਨ੍ਹਾਂ ਇਸ ਤੋਂ ਪਹਿਲਾਂ ਕਿਹਾ ਸੀ, "ਸੋਨੀਪਤ ਜ਼ਿਲ੍ਹੇ ਦੇ ਸਿੰਘੂ ਬਾਰਡਰ ਨਾਲ ਲਗਦੇ ਕੁਝ ਪਿੰਡਾਂ ਦੇ ਲੋਕ ਮੈਨੂੰ ਮਿਲਣ ਆਏ ਅਤੇ ਸਿੰਘੂ ਬਾਰਡਰ ਨਾਲ ਲਗਦਾ ਰਾਹ ਖੋਲ੍ਹਣ ਦੀ ਮੰਗ ਕੀਤੀ। ਸੁਪਰੀਮ ਕੋਰਟ ਨੇ ਵੀ ਇਸ ਦਾ ਨੋਟਿਸ ਲਿਆ ਹੈ ਅਤੇ ਸਾਨੂੰ ਉਮੀਦ ਹੈ ਕਿ ਮੁਸ਼ਕਲ ਹੱਲ ਹੋ ਜਾਵੇਗੀ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਇਹ ਵੀ ਪੜ੍ਹੋ:-

ਸੰਯੁਕਤ ਕਿਸਾਨ ਮੋਰਚਾ ਦੇ ਐਲਾਨ

ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਲਖੀਮਪੁਰ ਖੀਰੀ ਘਟਨਾ ਬਾਰੇ ਅਗਲੀ ਰਣਨੀਤੀ ਦਾ ਐਲਾਨ ਕੀਤਾ।

  • ਲਖੀਮਪੁਰ ਖੀਰੀ ਘਟਨਾ ਵਾਲੀ ਥਾਂ 'ਤੇ 12 ਅਕਤੂਬਰ ਨੂੰ ਸੋਗ ਸਮਾਗਮ, 12 ਵਜੇ ਕਿਸਾਨਾਂ ਨੂੰ ਤਿਕੁਨੀਆ ਪਹੁੰਚਣ ਲਈ ਕਿਹਾ।
  • 12 ਅਕਤੂਬਰ ਨੂੰ 12 ਵਜੇ ਕਿਸਾਨਾਂ ਦੀ ਕਲਸ਼ ਯਾਤਰਾ ਸ਼ੁਰੂ ਹੋਵੇਗੀ ਜੋ 24 ਅਕਤੂਬਰ ਤੱਕ ਚੱਲੇਗੀ।
  • ਦਸ਼ਹਿਰੇ ਵਾਲੇ ਦਿਨ ਪੀਐੱਮ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਆਦਿੱਤਿਆਨਾਥ ਦਾ ਪੁਤਲਾ ਫੂਕਿਆ ਜਾਵੇਗਾ।
  • 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਹੋਵੇਗਾ, ਸਵੇਰੇ 10 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਦੇਸ ਭਰ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
  • 26 ਅਕਤੂਬਰ ਨੂੰ ਲਖਨਊ ਵਿੱਚ ਮਹਾਪੰਚਾਇਤ ਹੋਵੇਗੀ।

ਇਸ ਤੋਂ ਇਲਾਵਾ ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਪਹਿਲਾਂ ਤੋਂ ਹੀ ਤੈਅ ਕੀਤੀ ਹੋਈ ਸਾਜਿਸ਼ ਸੀ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ, "ਅਸੀਂ ਕੇਂਦਰੀ ਮੰਤਰੀ ਅਜੇ ਮਿਸ਼ਰਾ ਅਤੇ ਉਨ੍ਹਾਂ ਦੇ ਪੁੱਤ ਆਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹਾਂ।"

ਕਿਸਾਨ ਆਗੂ

ਤਸਵੀਰ ਸਰੋਤ, Kisan Ekta Morcha/FB

ਤਸਵੀਰ ਕੈਪਸ਼ਨ, ਸੰਯੁਕਤ ਕਿਸਾਨ ਮੋਰਚਾ ਨੇ ਦੇਸ ਭਰ ਵਿੱਚ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ

ਨਵਜੋਤ ਸਿੰਘ ਸਿੱਧੂ ਦੀ ਭੁੱਖ-ਹੜਤਾਲ ਖ਼ਤਮ

ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਮੁਲਜ਼ਮ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਪੁਲਿਸ ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ।

ਉੱਧਰ ਦੂਜੇ ਪਾਸੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਸੀ ਕਿ ਜਦੋਂ ਤੱਕ ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਜਾਂਚ ਦਾ ਹਿੱਸਾ ਨਹੀਂ ਬਣਾਇਆ ਜਾਂਦਾ ਹੈ। ਉਹ ਭੁੱਖ ਹੜਤਾਲ ਕਰਨਗੇ।

ਬੀਤੇ ਦਿਨੀਂ ਉਹ ਲਖੀਮਪੁਰ ਖੀਰੀ ਵਿੱਚ ਹੀ ਭੁੱਖ ਹੜਤਾਲ 'ਤੇ ਬੈਠ ਗਏ ਸਨ। ਪਰ ਹੁਣ ਆਸ਼ੀਸ਼ ਮਿਸ਼ਰਾ ਦੇ ਕਰਾਈਮ ਬ੍ਰਾਂਚ ਪਹੁੰਚ ਕੇ ਪੇਸ਼ ਹੋਣ ਮਗਰੋਂ ਉਨ੍ਹਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ।

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, Ani

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, NAvjot singh sidhu/fb

ਬੀਬੀਸੀ ਸਹਿਯੋਗੀ ਅਨੰਤ ਝਣਾਣੇ ਮੁਤਾਬਕ ਆਸ਼ੀਸ਼ ਮਿਸ਼ਰਾ ਨੂੰ ਪੁਲਿਸ ਨੇ ਕ੍ਰਾਈਮ ਬਰਾਂਚ ਵਿੱਚ ਸ਼ਨਿੱਚਰਵਾਰ, 11 ਵਜੇ ਤੱਕ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਉਸ ਤੋਂ ਤੋਂ 20 ਮਿੰਟ ਪਹਿਲਾਂ ਜਾਣੀ 10.40 ਵਜੇ ਪਹੁੰਚ ਗਏ ਸਨ।

ਖ਼ਬਰ ਏਜੰਸੀ ਏਐੱਨਆਈ ਨਾਲ ਗੱਲ ਕਰਦੇ ਹੋਏ ਆਸ਼ੀਸ਼ ਮਿਸ਼ਰਾ ਦੇ ਵਕੀਲ ਅਵਧੇਸ਼ ਕੁਮਾਰ ਨੇ ਕਿਹਾ ਹੈ, ਲੀਗਲ ਨੋਟਿਸ ਦਾ ਸਨਮਾਨ ਹੋਵੇਗਾ ਅਤੇ ਜਾਂਚ ਵਿੱਚ ਸਹਿਯੋਗ ਦਿੱਤਾ ਜਾਵੇਗਾ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਆਸ਼ੀਸ਼ ਮਿਸ਼ਰ ਦੇ ਨਾਲ਼ ਲਖੀਮਪੁਰ ਖੀਰੀ ਸਦਰ ਤੋਂ ਵਿਧਾਇਕ ਯੋਗੇਸ਼ ਸ਼ਰਮਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰ ਟੇਨੀ ਦੇ ਸੰਸਦੀ ਨੁਮਾਇੰਦੇ ਅਰਵਿੰਦ ਸਿੰਘ ਅਤੇ ਆਸ਼ੀਸ਼ ਦੇ ਵਕੀਲ ਵੀ ਪੁਲਿਸ ਲਾਇੰਸ ਪਹੁੰਚੇ।

ਪੁਲਿਸ ਲਾਇੰਸ ਵਿੱਚ ਉਹ ਮੁੱਖ ਦਰਵਾਜੇ ਦੀ ਥਾਂ ਪਿਛਲੇ ਦਰਵਾਜੇ ਤੋਂ ਪੈਦਲ ਹੀ ਦਾਖਲ ਹੋਏ।

ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਸ਼ੁੱਕਰਵਾਰ ਸ਼ਾਮ ਨੂੰ ਹੀ ਲਖੀਮਪੁਰ ਖੀਰੀ ਦੇ ਆਪਣੇ ਘਰ ਪਹੁੰਚ ਕੇ ਸ਼ਨਿੱਚਰਵਾਰ ਸਵੇਰੇ ਤੋਂ ਹੀ ਉਹ ਸ਼ਹਿਰ ਵਿੱਚ ਆਪਣੇ ਸੰਸਦੀ ਦਫ਼ਤਰ ਪਹੁੰਚ ਕੇ ਬੀਜੇਪੀ ਦੇ ਵਰਕਰਾਂ ਨੂੰ ਮਿਲ ਰਹੇ ਹਨ।

ਪੁਲਿਸ ਲਾਇੰਸ ਤੋਂ ਅਜੇ ਮਿਸ਼ਰ ਟੈਨੀ ਦਾ ਦਫ਼ਤਰ ਕੁਝ ਹੀ ਦੂਰੀ 'ਤੇ ਸਥਿਤ ਹੈ। ਇਸ ਪੂਰੇ ਰਸਤੇ ਉੱਪਰ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤਿਆਂ ਦੀ ਤਾਇਨਾਤੀ ਹੈ।

ਇਹ ਵੀ ਪੜ੍ਹੋ:

ਆਸ਼ੀਸ਼ ਮਿਸ਼ਰਾ ਦੇ ਕਾਨੂੰਨੀ ਸਲਾਹਕਾਰ

ਤਸਵੀਰ ਸਰੋਤ, Ani

ਸ਼ੁੱਕਰਵਾਰ ਨੂੰ ਮੀਡੀਆ ਨੇ ਉਨ੍ਹਾਂ ਨੂੰ ਲਖਨਊ ਏਅਰਪੋਰਟ ਉੱਪਰ ਸਵਾਲਾਂ ਨਾਲ ਘੇਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ ਸੀ

ਜੇ ਅੱਜ ਵੀ ਆਸ਼ੀਸ਼ ਮਿਸ਼ਰਾ ਪੁਲਿਸ ਦੇ ਸਾਹਮਣੇ ਪੇਸ਼ ਨਹੀਂ ਹੁੰਦੇ ਹਨ ਤਾਂ ਫਿਰ ਪੁਲਿਸ ਉਨ੍ਹਾਂ ਦੇ ਖ਼ਿਲਾਫ਼ ਅਦਾਲਤ ਤੋਂ ਵਾਰੰਟ ਜਾਰੀ ਕਰਵਾ ਸਕਦੀ ਹੈ।

ਇਸ ਮਾਮਲੇ ਵਿੱਚ ਯੂਪੀ ਪੁਲਿਸ ਦੇ ਢਿੱਲੇ ਰਵਈਏ ਕਾਰਨ ਸੁਪਰੀਮ ਕੋਰਟ ਨੇ ਵੀ ਪੁਲਿਸ ਨੂੰ ਝਾੜਿਆ ਹੈ।

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਦੀ ਘਟਨਾ 'ਤੇ ਭਾਜਪਾ ਮੰਤਰੀ ਤੇ ਉਨ੍ਹਾਂ ਦੇ ਪੁੱਤਰ ਦੀ ਸਫ਼ਾਈ (ਵੀਡੀਓ ਘਟਨਾ ਤੋਂ ਅਗਲੇ ਦਿਨ ਦੀ ਹੈ)

ਪੁਲਿਸ ਅਤੇ ਉੱਤਰ ਪ੍ਰਦੇਸ਼ ਸਰਕਾਰ ਦੀ ਕਾਰਵਾਈ ਤੋਂ ਅਸੰਤੁਸ਼ਟ ਸੁਪਰੀਮ ਕੋਰਟ ਨੇ ਕਿਹਾ ਸੀ, ''ਕੀ ਤੁਸੀਂ ਦੇਸ਼ ਵਿੱਚ ਕਤਲ ਦੇ ਹੋਰ ਮੁਲਜ਼ਮਾਂ ਨਾਲ਼ ਵੀ ਅਜਿਹਾ ਵਿਹਾਰ ਕਰਦੇ ਹੋ?''

ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰਨ ਦੀ ਮੰਗ ਨੂੰ ਵੀ ਨਹੀਂ ਮੰਨਿਆ। ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲਾਂ ਨੂੰ ਕਿਹਾ, ''ਤੁਸੀਂ ਜਾਣਦੇ ਹੋ ਕਿ ਅਸੀਂ ਅਜਿਹਾ ਕਿਉਂ ਨਹੀਂ ਕਰ ਰਹੇ ਹਾਂ?''

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਸੀਨੀਅਰ ਐਡਵੋਕੇਟ ਹਰੀਸ਼ ਸਾਲਵੇ ਨੇ ਅਦਾਲਤ ਨੂੰ ਯਕੀਨ ਦਵਾਇਆ ਹੈ ਕਿ ਇਸ ਕੇਸ ਵਿੱਚ ਸਬੂਤਾਂ ਦੀ ਸੰਭਾਲ ਲਈ ਸੂਬੇ ਦੇ ਸਭ ਤੋਂ ਸੀਨੀਅਰ ਪੁਲਿਸ ਅਫ਼ਸਰ ਨੂੰ ਲਗਾਇਆ ਜਾਵੇਗਾ।

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ ਪਹੁੰਚੇ ਨਵਜੋਤ ਸਿੰਘ ਸਿੱਧੂ ਭੁੱਖ-ਹੜਤਾਲ 'ਤੇ ਬੈਠੇ

ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਨੂੰ ਕਿਹਾ ਹੈ ਕਿ ਉਹ ਆਪਣੇ ਡੀਜੀਪੀ ਨੂੰ ਕਹਿਣ ਕਿ ਸਬੂਤਾਂ ਦੀ ਹਿਫ਼ਾਜ਼ਤ ਉਦੋਂ ਤੱਕ ਯਕੀਨੀ ਬਣਾਈ ਜਾਵੇ ਜਦੋਂ ਤੱਕ ਕਿ ਕੋਈ ਹੋਰ ਏਜੰਸੀ ਉਸ ਤੋਂ ਲੈ ਨਹੀਂ ਲੈਂਦੀ।

ਭਾਰਤ ਦੇ ਚੀਫ਼ ਜਸਟਿਸ ਐੱਨਵੀ ਰਮੰਨਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਬੈਂਚ ਨੇ ਕਿਹਾ ਹੈ ਕਿ ਅੱਠ ਜਣਿਆਂ ਦੇ ਕਤਲ ਵਿੱਚ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ।

ਉੱਧਰ ਪੰਜਾਬ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਪੱਤਰਕਾਰ ਰਮਨ ਕਸ਼ਿਯਪ ਦੇ ਨਿਘਾਸਨ ਵਿੱਚ ਸਥਿਤ ਘਰ ਵਿੱਚ ਮੌਨ ਵਰਤ ਅਤੇ ਭੁੱਖ ਹੜਤਾਲ ਤੇ ਬੈਠੇ ਹਨ। ਸਿੱਧੂ ਨੇ ਕਿਹਾ ਕਿ ਉਹ ਉਸ ਸਮੇਂ ਤੱਕ ਹੜਤਾਲ ਤੇ ਬੈਠੇ ਰਹਿਣਗੇ ਜਦੋਂ ਤੱਕ ਮੁਲਜ਼ਮ ਆਸ਼ੀਸ਼ ਮਿਸ਼ਰ ਨੂੰ ਗ੍ਰਿਫ਼ਤਾਰ ਨਹੀਂ ਕਰ ਲਿਆ ਜਾਂਦਾ।

ਲਖੀਮਪੁਰ ਵਿੱਚ ਕੀ ਹੋਇਆ ਸੀ?

3 ਅਕਤੂਬਰ 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਜ਼ਿਲ੍ਹੇ ਦੇ ਤਿਕੂਨੀਆ ਪਿੰਡ ਲਾਗੇ ਹੋਈ ਹਿੰਸਕ ਵਾਰਦਾਤ ਵਿਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਸਣੇ 8 ਮੌਤਾਂ ਹੋਈਆਂ ਸਨ।

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਕਾਲੀਆਂ ਝੰਡੀਆਂ ਦਿਖਾਉਣ ਪਹੁੰਚੇ ਸਨ ਤਾਂ ਇੱਕ ਥਾਰ ਜੀਪ ਨੇ ਉਨ੍ਹਾਂ ਨੂੰ ਦਰੜ ਦਿੱਤਾ।

ਮੰਤਰੀ ਦੇ ਲੜਕੇ ਅਸ਼ੀਸ਼ ਮਿਸ਼ਰਾ ਸਣੇ 15 ਤੋਂ ਵੱਧ ਵਿਅਕਤੀਂ ਖ਼ਿਲਾਫ਼ ਇਸ ਮਾਮਲੇ ਦੀ ਐੱਫ਼ਆਈਆਰ ਦਰਜ ਕੀਤੀ ਗਈ ਹੈ।

ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਕੇਂਦਰੀ ਮੰਤਰੀਆਂ ਅਤੇ ਵੱਖ ਵੱਖ ਸੂਬਿਆਂ 'ਚ ਭਾਜਪਾ ਆਗੂਆਂ ਦੇ ਸਮਾਗਮਾਂ ਦਾ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।

ਇਸੇ ਕੜੀ ਤਹਿਤ 3 ਅਕਤੂਬਰ ਨੂੰ ਕਿਸਾਨ ਲਖੀਮਪੁਰ ਖੀਰੀ ਆ ਰਹੇ ਕੇਂਦਰੀ ਰਾਜ ਮੰਤਰੀ ਅਜੇ ਮਿਸ਼ਰਾ ਅਤੇ ਉੱਤਰ ਪ੍ਰਦੇਸ਼ ਦੇ ਡਿਪਟੀ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਕਾਲੀਆਂ ਝੰਡੀਆਂ ਦਿਖਾਉਣ ਆਏ ਸਨ।

ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਦੀ ਗੱਲ ਕਹਿ ਚੁੱਕੀ ਹੈ।

ਦੋਵੇਂ ਧਿਰਾਂ ਵਿਚਾਲੇ ਕਈ ਮੀਟਿੰਗਾਂ ਦੇ ਦੌਰ ਮਗਰੋਂ ਵੀ ਮਸਲੇ ਦਾ ਹੱਲ ਨਹੀਂ ਨਿਕਲ ਸਕਿਆ ਹੈ।

ਵੀਡੀਓ ਕੈਪਸ਼ਨ, ਲਖੀਮਪੁਰ ਖੀਰੀ : ਮਿੰਨੀ ਪੰਜਾਬ ਕਹੇ ਜਾਂਦੀ ਤੈਰਈ ਵਿੱਚ ਰਹਿੰਦੇ ਸਿੱਖ ਕਿਵੇਂ ਇੱਥੇ ਆ ਵਸੇ

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)