ਗੁਰਮੀਤ ਰਾਮ ਰਹੀਮ : ਰਣਜੀਤ ਕਤਲ ਕੇਸ 'ਚ ਸਜ਼ਾ ਦਾ ਦਿਨ, ਸਿਰਸਾ ਤੇ ਮਾਲਵੇ 'ਚ ਕੀ ਹੈ ਮਾਹੌਲ

ਰਾਮ ਰਹੀਮ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਮ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਅੱਜ ਇਸ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ।

ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਹਾਲਾਂਕਿ ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ।

ਰਣਜੀਤ ਸਿੰਘ ਡੇਰੇ ਦੀ ਪ੍ਰਬੰਧਕ ਕਮੇਟੀ ਦਾ ਮੈਂਬਰ ਸੀ। ਸਾਲ 2002 ਵਿੱਚ ਉਨ੍ਹਾਂ ਦਾ ਕਤਲ ਹੋਇਆ ਸੀ, ਜਿਸਦਾ ਇਲਜ਼ਾਮ ਡੇਰਾ ਮੁਖੀ 'ਤੇ ਲੱਗਿਆ ਸੀ।

ਇਸ ਮਾਮਲੇ ਵਿੱਚ ਚਲਾਨ 2007 ਵਿੱਚ ਪੇਸ਼ ਹੋਇਆ ਸੀ ਕਿਉਂਕਿ ਦੂਜੇ ਕੇਸਾਂ ਦੀ ਸੁਣਵਾਈ ਵੀ ਨਾਲੋ-ਨਾਲ ਚੱਲ ਰਹੀ ਸੀ। ਸੁਰੱਖਿਆ ਕਾਰਨਾਂ ਕਰਕੇ ਸੰਭਾਵਨਾ ਹੈ ਕਿ ਰਾਮ ਰਹੀਮ ਨੂੰ ਸਜ਼ਾ ਵੀਡੀਓ ਕਾਨਫਰੰਸਿੰਗ ਜ਼ਰੀਏ ਹੀ ਸੁਣਾਈ ਜਾਵੇਗੀ।

ਇਹ ਵੀ ਪੜ੍ਹੋ

ਇਸ ਮਾਮਲੇ ਵਿੱਚ ਪਹਿਲਾਂ ਹੀ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ।

ram rahim

ਕੀ ਸੀ ਰਣਜੀਤ ਕਤਲ ਕੇਸ

ਕੇਸ ਦਾ ਘਟਨਾਕ੍ਰਮ ਸਮਝਣ ਲਈ ਬੀਬੀਸੀ ਸਹਿਯੋਗੀ ਪ੍ਰਭੂ ਦਿਆ ਨੇ ਮਰਹੂਮ ਪੱਤਰਕਾਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਦੱਸਿਆ-

''ਮਈ 2002 ਵਿੱਚ ਗੁੰਮਨਾਮ ਚਿੱਠੀ ਆਈ ਸੀ, ਜਿਸ ਬਾਰੇ ਡੇਰੇ ਵਾਲਿਆਂ ਨੂੰ ਸ਼ੱਕ ਸੀ ਕਿ ਇਸ ਪਿੱਛੇ ਰਣਜੀਤ ਸਿੰਘ ਦਾ ਹੱਥ ਹੈ।''

ਰਣਜੀਤ ਸਿੰਘ ਡੇਰਾ ਸੱਚਾ ਸੌਦਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ।

''ਡੇਰੇ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਇਹ ਚਿੱਠੀ ਆਪਣੀ ਭੈਣ ਤੋਂ ਲਿਖਵਾਈ ਹੈ। ਜਿਸ ਕਾਰਨ ਪਹਿਲਾਂ ਇਨ੍ਹਾਂ ਨੇ ਰਣਜੀਤ ਸਿੰਘ ਨੂੰ ਧਮਕਾਇਆ।''

ram rahim

''ਫਿਰ ਰਣਜੀਤ ਸਿੰਘ ਉੱਪਰ ਦਬਾਅ ਪਾਇਆ ਗਿਆ ਕਿ ਉਹ ਡੇਰੇ ਵਿੱਚ ਆ ਕੇ ਪਿਤਾ ਜੀ ਤੋਂ ਮਾਫ਼ੀ ਮੰਗ, ਨਹੀਂ ਤਾਂ ਨਤੀਜਾ ਭੁਗਤਣ ਲਈ ਤਿਆਰ ਰਹੀਂ।''

''ਜਦੋਂ ਉਹ ਨਹੀ ਆਏ ਤਾਂ 10 ਜੁਲਾਈ 2002 ਨੂੰ ਉਨ੍ਹਾਂ ਦੇ ਪਿੰਡ (ਖਾਨਪੁਰ ਕੋਹਲੀਆਂ) ਵਿੱਚ ਉਨ੍ਹਾਂ ਦਾ ਕਤਲ ਹੋ ਗਿਆ।''

''ਮਾਮਲਾ ਡੇਰੇ ਨਾਲ ਜੁੜਿਆ ਹੋਣ ਕਾਰਨ ਪੀੜਤ ਪਰਿਵਾਰ ਨੂੰ ਕਾਫ਼ੀ ਦੇਰ ਇਨਸਾਫ਼ ਨਹੀਂ ਮਿਲਿਆ। ਉਸ ਤੋਂ ਬਾਅਦ ਜਦੋਂ ਪੱਤਰਕਾਰ ਛਤੱਰਪਤੀ ਉੱਪਰ 24 ਅਕਤੂਬਰ 2002 ਨੂੰ ਹਮਲਾ ਹੋਇਆ ਉਸ ਮਾਮਲੇ ਵਿੱਚ ਵੀ ਪੁਲਿਸ ਕਾਰਵਾਈ ਗੁਰਮੀਤ ਰਾਮ ਰਹੀਮ ਦੇ ਖ਼ਿਲਾਫ਼ ਨਹੀਂ ਕੀਤੀ ਗਈ।''

ਛੱਤਰਪਤੀ ਦਾ ਬੇਟਾ

ਤਸਵੀਰ ਸਰੋਤ, Prabhu dayal/bbc

ਤਸਵੀਰ ਕੈਪਸ਼ਨ, ਮਰਹੂਮ ਪੱਤਰਕਾਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ

''24 ਅਕਤੂਬਰ, 2002 ਨੂੰ ਸਿਰਸਾ ਤੋਂ ਛਪਦੇ 'ਪੂਰਾ ਸੱਚ' ਨਾਂ ਦੇ ਅਖ਼ਬਾਰ ਦੇ ਸੰਪਾਦਕ ਰਾਮ ਚੰਦਰ ਛਤਰਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਹੀ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ।''

''ਛਤੱਰਪਤੀ ਪਰਿਵਾਰ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਸੀਬੀਆਈ ਦੀ ਜਾਂਚ ਲਈ ਪਟੀਸ਼ਨ ਕੀਤੀ।''

''ਉਸ ਦੌਰਾਨ ਹੀ ਰਣਜੀਤ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਨੇ ਵੀ ਆਪਣੇ ਬੇਟੇ ਦੇ ਕਤਲ ਦੀ ਸੀਬੀਆਈ ਜਾਂਚ ਲਈ ਇੱਕ ਪਟੀਸ਼ਨ ਅਦਾਲਤ ਵਿੱਚ ਪਾਈ।''

''ਪਟੀਸ਼ਨ ਵਿੱਚ ਉਨ੍ਹਾਂ ਨੇ ਇਲਜ਼ਾਮ ਲਗਾਏ ਕਿ ਮੇਰੇ ਬੇਟੇ ਦਾ ਕਤਲ ਡੇਰਾ ਮੁਖੀ ਦੇ ਇਸ਼ਾਰੇ 'ਤੇ ਕੀਤਾ ਗਿਆ ਅਤੇ ਪੁਲਿਸ ਨੇ ਇਸ ਦੀ ਜਾਂਚ ਨਹੀਂ ਕੀਤੀ।''

''ਉਸ ਤੋਂ ਬਾਅਦ ਅੰਸ਼ੁਲ ਛਤੱਰਪਤੀ ਅਤੇ ਜੋਗਿੰਦਰ ਸਿੰਘ ਵੱਲੋਂ ਮੂਵ ਕੀਤੀਆਂ ਗੀਆਂ ਦੋਵੇਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਜੋੜ ਦਿੱਤਾ ਅਤੇ ਸਾਂਝੀ ਸੁਣਵਾਈ ਕੀਤੀ।''

ਇਹ ਵੀ ਪੜ੍ਹੋ:

''10 ਨਵੰਬਰ 2003 ਨੂੰ ਰਣਜੀਤ ਸਿੰਘ ਕਤਲ ਕੇਸ ਅਤੇ ਛਤੱਰਪਤੀ ਕਤਲ ਕੇਸ ਦੋਵਾਂ ਮਾਮਲਿਆਂ ਵਿੱਚ ਹਾਈਕੋਰਟ ਨੇ ਸੀਬੀਆਈ ਜਾਂਚ ਦੇ ਹੁਕਮ ਸੁਣਾਏ।''

''ਉਸ ਤੋਂ ਬਾਅਦ ਸੀਬੀਆਈ ਜਾਂਚ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਅਤੇ ਕੋਰਟ ਨੇ ਜਾਂਚ ਉੱਪਰ ਸਟੇਅ ਲਗਾ ਦਿੱਤੀ।''

ਨਵੰਬਰ 2004 ਵਿੱਚ ਦੂਜੀ ਧਿਰ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਡੇਰੇ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਤੇ ਸੀਬੀਆਈ ਦੀ ਜਾਂਚ ਜਾਰੀ ਰੱਖਣ ਦੇ ਆਦੇਸ਼ ਦਿੱਤੇ।

''ਸੀਬੀਆਈ ਨੇ 31 ਜੁਲਾਈ 2007 ਨੂੰ ਸੀਬੀਆਈ ਨੇ ਅੰਬਾਲਾ ਵਿੱਚ ਆਪਣੀ ਚਾਰਜਸ਼ੀਟ ਫਾਈਲ ਕੀਤੀ। ਉਸ ਤੋਂ ਬਾਅਦ ਮਾਮਲੇ ਦੀ ਲਗਾਤਾਰ ਸੁਣਵਾਈ ਚੱਲ ਰਹੀ ਸੀ।

''ਗਵਾਹੀਆਂ 2013-14 ਤੋਂ ਹੀ ਪੂਰੀਆਂ ਹੋ ਚੁੱਕੀਆਂ ਸਨ ਪਰ ਡੇਰਾ ਮੁਖੀ ਤਾਕਤਵਰ ਬੰਦਾ ਸੀ ਅਤੇ ਮਾਮਲੇ ਭਟਕਾਈ ਰੱਖਿਆ।''

''ਮਾਮਲੇ ਦੇ ਇੱਕ ਹੋਰ ਮੁਲਜ਼ਮ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ।''

ਸਿਰਸਾ ਵਿਚ ਕਿਹੋ ਜਿਹਾ ਹੈ ਮਾਹੌਲ

ਡੇਰਾ ਸਿਰਸਾ

ਤਸਵੀਰ ਸਰੋਤ, Prabhudayal/BBC

ਤਸਵੀਰ ਕੈਪਸ਼ਨ, ਡੇਰਾ ਸਿਰਸਾ ਦੀ ਸਿਰਸਾ ਵਿਚ ਬੰਦ ਪਈ ਮਾਰਕੀਟ

ਬਠਿੰਡਾ ਤੋਂ ਬੀਬੀਸੀ ਸਹਿਯੋਗੀ ਸੁਰਿੰਦਰ ਮਾਨ ਮੁਤਾਬਕ ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਰੁਕਣ ਹਰਚਰਨ ਸਿੰਘ ਦਾ ਕਹਿਣਾ ਹੈ ਕਿ ਡੇਰਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਖ਼ਿਲਾਫ਼ ਇਕ ਕਥਿਤ ਸਾਜ਼ਿਸ਼ ਤਹਿਤ ਝੂਠੀਆਂ ਕਹਾਣੀਆਂ ਘੜ ਕੇ ਅਜਿਹੇ ਮਾਮਲੇ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਫ਼ੈਸਲੇ ਦਾ ਸਤਿਕਾਰ ਕਰਦੇ ਹਨ ਪਰ ਡੇਰੇ ਦੀ ਸਾਧ ਸੰਗਤ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੀ ਬੇਗੁਨਾਹੀ ਸਾਬਤ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਰਜ਼ੀ ਦਾਖ਼ਲ ਕਰੇਗੀ।ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਡੇਰੇ ਦੀ ਸੰਗਤ ਮਨੁੱਖਤਾ ਦੇ ਭਲੇ ਲਈ ਕੰਮ ਕਰਦੀ ਹੈ ਅਤੇ ਕਰਦੀ ਰਹੇਗੀ।"ਡੇਰੇ ਦੇ ਪਹਿਲੇ ਮਹਾਂਪੁਰਸ਼ਾਂ ਦੇ ਨਕਸ਼ੇ ਕਦਮ ਤੇ ਚਲਦਿਆਂ ਸੰਤ ਗੁਰਮੀਤ ਰਾਮ ਰਹੀਮ ਸਿੰਘ ਨੇ ਮਾਨਵਤਾ ਦੀ ਭਲਾਈ ਦਾ ਜੋ ਬੀੜਾ ਚੁੱਕਿਆ ਹੈ ਉਹ ਜੱਗ ਜ਼ਾਹਰ ਹੈ ਅਤੇ ਇੱਕ ਦਿਨ ਇਹ ਗੱਲ ਸਾਫ ਹੋ ਜਾਵੇਗੀ ਕਿ ਉਨ੍ਹਾਂ ਨੂੰ ਇੱਕ ਸਾਜ਼ਿਸ਼ ਤਹਿਤ ਗਲਤ ਕੇਸਾਂ ਵਿੱਚ ਫਸਾਇਆ ਗਿਆ ਸੀ।"

ਡੇਰਾ ਸਿਰਸਾ

ਤਸਵੀਰ ਸਰੋਤ, Prabhudayal /BBC

ਤਸਵੀਰ ਕੈਪਸ਼ਨ, ਸਿਰਸਾ ਵਿਚ ਡੇਰੇ ਨੇ ਆਪਣੇ ਪ੍ਰੇਮੀਆਂ ਨੂੰ ਘਰਾਂ ਵਿਚ ਰਹਿ ਕੇ ਨਾਮ ਸਿਮਰਨ ਲਈ ਕਿਹਾ ਹੈ

ਕਿਹੋ ਜਿਹਾ ਮਾਲਵੇ ਦਾ ਮਾਹੌਲ

ਦੂਜੇ ਪਾਸੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਅੱਜ ਆਪਣੇ ਘਰਾਂ ਵਿੱਚ ਬੈਠ ਕੇ ਡੇਰੇ ਵੱਲੋਂ ਦਿੱਤਾ ਗਿਆ ਨਾਮ ਸਿਮਰਨ ਕਰਨ ਵਿਚ ਰੁੱਝੇ ਹੋਏ ਹਨ।ਆਪਣਾ ਨਾਮ ਨਸ਼ਰ ਨਾ ਕਰਨ ਦੀ ਸ਼ਰਤ 'ਤੇ ਡੇਰੇ ਦੀ ਇਕ ਬਲਾਕ ਕਮੇਟੀ ਦੇ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੇਹਾ ਮਿਲਿਆ ਹੈ ਕਿ ਉਹ ਅੱਜ ਆਪਣੇ ਘਰਾਂ ਵਿੱਚ ਬੈਠਣ ਅਤੇ ਆਪਣੇ ਗੁਰੂ ਦੇ ਨਾਮ ਦਾ ਜਾਪ ਕਰਨ ।

ਡੇਰਾ ਸੱਚਾ ਸੌਦਾ ਪ੍ਰੇਮੀ

ਤਸਵੀਰ ਸਰੋਤ, Surinder Mann/BBC

ਤਸਵੀਰ ਕੈਪਸ਼ਨ, ਡੇਰਾ ਪ੍ਰੇਮੀ ਹਰਚਰਨ ਸਿੰਘ ਨੇ ਕਿਹਾ ਅਦਾਲਤ ਦੇ ਫੈਸਲੇ ਨੂੰ ਉੱਚ ਅਦਾਲਤ ਵਿਚ ਚੁਣੌਤੀ ਦਿੱਤੀ ਜਾਵੇਗੀ

"ਮੈਂ ਡੇਰੇ ਨਾਲ ਪਿਛਲੇ ਪੱਚੀ ਸਾਲਾਂ ਤੋਂ ਜੁੜਿਆ ਹੋਇਆ ਹਾਂ ਅਤੇ ਸਾਡਾ ਫਰਜ਼ ਡੇਰੇ ਵਲੋਂ ਆਈ ਹਰ ਹਦੈਤ ਨੂੰ ਮੰਨਣਾ ਹੈ। ਅਸੀਂ ਅਦਾਲਤ ਦੇ ਫ਼ੈਸਲੇ ਦਾ ਸਤਿਕਾਰ ਕਰਦੇ ਹਾਂ ਅਤੇ ਇਹ ਵੀ ਸਾਡਾ ਵਿਸ਼ਵਾਸ ਹੈ ਕਿ ਸੰਤ ਗੁਰਮੀਤ ਰਾਮ ਰਹੀਮ ਸਿੰਘ ਇੱਕ ਦਿਨ ਬੇਗੁਨਾਹ ਸਾਬਤ ਹੋ ਕੇ ਜਲਦੀ ਹੀ ਜੇਲ੍ਹ ਵਿੱਚੋਂ ਬਾਹਰ ਆ ਜਾਣਗੇ ।"ਜ਼ਿਲ੍ਹਾ ਬਠਿੰਡਾ ਮਾਨਸਾ ਮੋਗਾ ਫਿਰੋਜ਼ਪੁਰ ਫਾਜ਼ਿਲਕਾ ਖੇਤਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੀਆਂ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਸ਼ਾਖਾਵਾਂ ਵਿਚ ਅੱਜ ਕੋਈ ਖਾਸ ਹਲਚਲ ਦੇਖਣ ਨੂੰ ਨਹੀਂ ਮਿਲੀ।

ਸਿਰਸਾ ਡੇਰਾ ਸੱਚਾ ਸੌਦਾ

ਤਸਵੀਰ ਸਰੋਤ, Prabhudyal/BBC

ਤਸਵੀਰ ਕੈਪਸ਼ਨ, ਸਿਰਸਾ ਵਿਚ ਵਾਹਨਾਂ ਦੀ ਚੈਕਿੰਗ ਲਈ ਹਰਿਆਣਾ ਪੁਲਿਸ ਨੇ ਸਖ਼ਤ ਨਾਕੇਬੰਦੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)