ਲਖੀਮਪੁਰ ਖੀਰੀ : ਸੁਪਰੀਮ ਕੋਰਟ ਦੇ 2 ਸਿਟਿੰਗ ਜੱਜਾਂ ਤੋਂ ਜਾਂਚ ਅਤੇ ਕੇਂਦਰੀ ਮੰਤਰੀ ਦੇ ਅਸਤੀਫ਼ੇ ਦੀ ਮੰਗ

ਕਾਂਗਰਸ ਪਾਰਟੀ ਦੇ ਇੱਕ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰ ਕੇ ਲਖੀਮਪੁਰ ਖੀਰੀ ਮਾਮਲੇ ਵਿਚ 2 ਮੁੱਖ ਮੰਗਾਂ ਰੱਖੀਆਂ ਹਨ।

ਰਾਮ ਨਾਥ ਕੋਵਿੰਦ ਨਾਲ ਮਿਲਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਲਖੀਮਪੁਰ ਖੀਰੀ ਮਾਮਲੇ ਦੀ ਜਾਂਚ ਸੁਪਰੀਮ ਕੋਰਟ ਦੇ ਦੋ ਸਿਟਿੰਗ ਜੱਜਾਂ ਤੋਂ ਕਰਵਾਉਣ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ।

ਦਿੱਲੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਰਾਸ਼ਟਰਪਤੀ ਨੂੰ ਲਖੀਮਪੁਰ ਖੀਰੀ ਮਾਮਲੇ ਦੀ ਸਾਰੀ ਜਾਣਕਾਰੀ ਰਾਸ਼ਟਰਪਤੀ ਨਾਲ ਸਾਂਝੀ ਕੀਤੀ।

ਰਾਸ਼ਟਰਪਤੀ ਨੂੰ ਅਪੀਲ ਕੀਤੀ ਗਈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਤੋਂ ਅਸਤੀਫ਼ਾ ਲਿਆ ਜਾਵੇ, ਜੇਕਰ ਉਹ ਨਹੀਂ ਦਿੰਦੇ ਤਾਂ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ।

3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਮੁਜ਼ਾਹਰਾ ਕਰ ਰਹੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਲੜਕੇ ਅਸ਼ੀਸ਼ ਮਿਸ਼ਰਾ ਦੀ ਜੀਪ ਨੇ ਪਿੱਛਿਓ ਟੱਕਰ ਮਾਰ ਕੇ ਦਰੜ ਦਿੱਤਾ ਸੀ।

ਇਸ ਮਾਮਲੇ ਵਿਚ ਅਸ਼ੀਸ਼ ਮਿਸ਼ਰਾ ਅਤੇ ਕਈ ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ , ਪਰ ਕਿਸਾਨਾਂ ਦੀ ਮੰਗ ਹੈ ਕਿ ਅਜੇ ਮਿਸ਼ਰਾ ਅਹੁਦੇ ਤੋਂ ਅਸਤੀਫ਼ਾ ਦੇਣ, ਉਨ੍ਹਾਂ ਦੇ ਮੰਤਰੀ ਰਹਿੰਦਿਆਂ ਮਾਮਲੇ ਦੀ ਜਾਂਚ ਨਿਰਪੱਖਤਾ ਨਾਲ ਨਹੀਂ ਹੋ ਸਕਦੀ।

ਇਸ ਮੌਕੇ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਮਸਲੇ ਨੂੰ ਖੁਦ ਸਰਕਾਰ ਨਾਲ ਵਿਚਾਰਨਗੇ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)