ਹੁਣ ਬੀਐੱਸਐੱਫ ਕਈ ਸੂਬਿਆਂ 'ਚ 50 ਕਿੱਲੋਮੀਟਰ ਅੰਦਰ ਤੱਕ ਕਰ ਸਕਦੀ ਹੈ ਕਾਰਵਾਈ, ਪੰਜਾਬ 'ਚ ਤਿੱਖਾ ਵਿਰੋਧ

ਤਸਵੀਰ ਸਰੋਤ, Getty Images
ਕੇਂਦਰ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੂੰ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤੀ ਖੇਤਰ ਅੰਦਰ 50 ਕਿਲੋਮੀਟਰ ਤੱਕ ਤਲਾਸ਼ੀ ਲੈਣ, ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਜ਼ਬਤ ਕਰਨ ਦੇ ਅਧਿਕਾਰ ਦਿੱਤੇ ਹਨ।
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਅੱਤਵਾਦ ਅਤੇ ਸਰਹੱਦ ਪਾਰ ਦੇ ਅਪਰਾਧਾਂ ਦੇ ਵਿਰੁੱਧ 'ਜ਼ੀਰੋ ਟੌਲਰੈਂਸ' ਦੇ ਉਦੇਸ਼ ਨਾਲ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਸਰਹੱਦਾਂ ਉੱਤੇ ਅਜਿਹਾ ਕੀਤਾ ਗਿਆ ਹੈ।
ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਤਾਜ਼ਾ ਆਦੇਸ਼ ਤਹਿਤ ਬੀਐੱਸਐੱਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਕੀਤਾ ਗਿਆ।
ਜਿਸ ਦੇ ਤਹਿਤ ਬੀਐੱਸਐੱਫ ਦੇ ਅਧਿਕਾਰੀ 10 ਸੂਬਿਆਂ ਅਤੇ 2 ਕੇਂਦਰ ਸ਼ਾਸਿਤ ਰਾਜਿਆਂ ਵਿੱਚ ਕੌਮੀ ਸੁਰੱਖਿਆ ਨਾਲ ਜੁੜੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਬਿਨਾਂ ਰੁਕਾਵਟ ਕਾਰਵਾਈ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਬੀਐੱਸਐੱਫ ਨੂੰ ਪੰਜਾਬ, ਪੱਛਮੀ ਬੰਗਾਲ ਅਤੇ ਅਸਮ ਵਿੱਚ 15 ਕਿਲੋਮੀਟਰ ਤੱਕ ਕਾਰਵਾਈ ਕਰਨ ਦਾ ਅਧਿਕਾਰ ਸੀ।
ਪਰ ਤਾਜ਼ਾ ਆਦੇਸ਼ ਮੁਤਾਬਕ, ਬੀਐੱਸਐੱਫ ਨੂੰ ਕੇਂਦਰ ਜਾਂ ਸੂਬਾ ਸਰਕਾਰਾਂ ਵੱਲੋਂ ਬਿਨਾਂ ਕਿਸੇ ਰੁਕਾਵਟ ਦੇ ਕਾਰਵਾਈ ਕਰਨ ਦਾ ਅਧਿਕਾਰ ਮਿਲ ਗਿਆ ਹੈ।
ਇਹ ਵੀ ਪੜ੍ਹੋ-
ਪੰਜਾਬ ਦੀਆਂ ਸਿਆਸੀ ਧਿਰਾਂ ਦੀ ਪ੍ਰਤੀਕਿਰਿਆ
ਇਸ ਆਦੇਸ਼ ਤੋਂ ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਤੋਂ ਵੱਖ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਬਾਰੇ ਟਵੀਟ ਕਰਦਿਆਂ ਕਿਹਾ, "ਮੈਂ ਭਾਰਤ ਸਰਕਾਰ ਦੇ ਇੱਕ ਪਾਸੜ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ।"
ਉਨ੍ਹਾਂ ਨੇ ਅੱਗੇ ਲਿਖਿਆ, "ਬੀਐੱਸਐੱਫ ਨੂੰ ਕੌਮੀ ਸਰਹੱਦਾਂ ਦੇ 50 ਕਿਲੋਮੀਟਰ ਦੇ ਦਾਇਰੇ ਦੇ ਵਿਸਥਾਰ ਦੀਆਂ ਵਧੇਰੇ ਸ਼ਕਤੀਆਂ ਦੇਣ ਦਾ ਫ਼ੈਸਲਾ, ਸੰਘਵਾਦ 'ਤੇ ਸਿੱਧਾ ਹਮਲਾ ਹੈ।"
"ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਤਰਕਹੀਣ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕਰਦਾ ਹਾਂ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਇਹ ਸਾਰਾ ਪੰਜਾਬ ਸੂਬਾ ਬੀਐੱਸਐੱਫ ਦੇ ਹਵਾਲੇ ਕਰਨ ਦਾ ਕੋਝਾ ਯਤਨ ਹੈ। ਉਹ ਇਸ ਫ਼ੈਸਲੇ ਦਾ ਵਿਰੋਧ ਕਰਦੇ ਹਨ।
ਉਨ੍ਹਾਂ ਨੇ ਕਿਹਾ, "ਮੈਂ ਇਸ ਦਾ ਵਿਰੋਧ ਕਰਦਾ ਹਾਂ, ਸੰਘੀ ਸਿਧਾਂਤ ਬੁਰੀ ਤਰ੍ਹਾਂ ਨਸ਼ਟ ਕਰਨ ਵਾਲਾ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਹੈ। ਇਸ ਦਾ ਮਤਲਬ ਇਹ ਹੈ ਕਿ ਕੇਂਦਰ ਸਰਕਾਰ ਸਰਹੱਦੀ ਸੂਬੇ ਵਿੱਚ ਅਸਿੱਧੇ ਤੌਰ 'ਤੇ ਰਾਜ ਕਰਨਾ ਚਾਹੁੰਦੀ ਹੈ।"
"ਉਸ ਨੇ ਬਾਰਡਰ ਦਾ ਹਵਾਲਾ ਬਣਾ ਕੇ 50 ਕਿਲੋਮੀਟਰ ਦੇਣਾ, ਇਸ ਦਾ ਮਤਲਬ ਕਰੀਬ ਸਾਰੇ ਸੂਬੇ ਦੀ ਕਾਨੂੰਨੀ ਵਿਵਸਥਾ ਕੇਂਦਰ ਸਰਕਾਰ ਦੇ ਹਵਾਲੇ ਕੀਤੀ ਹੈ।"

ਤਸਵੀਰ ਸਰੋਤ, SAd
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੇਂਦਰ ਨੇ ਸਿੱਧੇ ਤੌਰ 'ਤੇ ਸੰਘ ਸੰਰਚਨਾ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ ਤੇ ਕਦੇ ਵੀ ਬਰਦਾਸ਼ਤ ਨਹੀਂ ਹੋ ਸਕਦੀ।
ਉਨ੍ਹਾਂ ਨੇ ਕਿਹਾ, "ਸੂਬਾ ਸਰਕਾਰਾਂ ਦੇ ਕੰਮ ਉਨ੍ਹਾਂ ਨੇ ਆਪਣੇ ਹੱਥ ਵਿੱਚ ਲੈ ਲਏ ਹਨ ਤਾਂ ਅਜਿਹੇ 'ਚ ਸੂਬਾ ਪੁਲਿਸ ਜਾਂ ਹੋਰ ਜਿਹੜੀਆਂ ਸਾਡੀਆਂ ਫੋਰਸਾਂ ਨੇ ਉਨ੍ਹਾਂ ਲਈ ਕਿਹੜਾ ਕੰਮ ਰਹਿ ਗਿਆ ਹੈ।"

ਤਸਵੀਰ ਸਰੋਤ, Punjab gov
"ਅੱਜ ਜਿਹੜਾ ਕੇਂਦਰ ਸਰਕਾਰ ਨੇ ਪੂਰੇ ਹਿੰਦੁਸਤਾਨ ਵਿੱਚ ਦਖ਼ਲਅੰਦਾਜ਼ੀ ਕੀਤੀ ਹੈ, 50 ਕਿਲੋਮੀਟਰ ਦਾ ਦਾਇਰਾ ਬਹੁਤ ਵੱਡਾ ਹੈ, ਮੈਨੂੰ ਨਹੀਂ ਸਮਝ ਲੱਗੀ ਭਾਰਤ ਸਰਕਾਰ ਦੇ ਦਿਮਾਗ਼ ਵਿੱਚ ਕੀ ਹੈ।"
"ਇਹ ਸਿੱਧੇ ਲੋਕਾਂ ਦੇ ਸੁਤੰਤਰਤਾ ਅਧਿਕਾਰ 'ਤੇ ਬਹੁਤ ਵੱਡਾ ਛਾਪਾ ਮਾਰਿਆ ਹੈ। ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਕਹਾਂਗਾ ਕਿ ਇਸ 'ਤੇ ਮੁੜ ਵਿਚਾਰ ਕਰਨ।"
ਸੁਨੀਲ ਜਾਖੜ ਨੇ ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ, "ਸਾਵਧਾਨ, ਤੁਸੀਂ ਕੀ ਪੁੱਛਿਆ, ਕੀ ਚਰਨਜੀਤ ਚੰਨੀ ਅਣਜਾਣੇ ਵਿੱਚ ਪੰਜਾਬ ਦਾ ਅੱਧਾ ਹਿੱਸਾ ਕੇਂਦਰ ਸਰਕਾਰ ਨੂੰ ਸੌਂਪਣ ਵਿੱਚ ਸਫ਼ਲ ਰਹੇ ਹਨ?"
"25000 ਵਰਗ ਕਿਲੋਮੀਟਰ (ਕੁੱਲ 50 ਹਜ਼ਾਰ ਕਿਲੋਮੀਟਰ ਵਿੱਚੋਂ) ਹੁਣ ਬੀਐੱਸਐੱਫ ਦੇ ਅਧਿਕਾਰ ਖੇਤਰ ਵਿੱਚ ਰੱਖਿਆ ਗਿਆ। ਕੀ ਅਸੀਂ ਅਜੇ ਸੂਬਿਆਂ ਲਈ ਵਧੇਰੇ ਖ਼ੁਦਮੁਖਤਿਆਰੀ ਚਾਹੁੰਦੇ ਹਾਂ?"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਦਰਅਸਲ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੌਮਾਂਤਰੀ ਬਾਰਡਰ ਸੀਲ ਕਰਨ ਲਈ ਆਖਿਆ ਸੀ ਤਾਂ ਜੋ ਡਰੱਗ ਅਤੇ ਹਥਿਆਰਾਂ ਦੀ ਸਪਲਾਈ 'ਤੇ ਠੱਲ੍ਹ ਪੈ ਸਕੇ।
ਕਾਂਗਰਸੀ ਆਗੂ ਮਨੀਸ਼ ਤਿਵਾਰੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦਾ ਅੱਧਾ ਹਿੱਸਾ ਹੁਣ ਬੀਐੱਸਐੱਫ ਦੇ ਅਧਿਕਾਰ ਖੇਤਰ ਵਿੱਚ ਆਵੇਗਾ।
ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਦਾ ਵਿਰੋਧ ਕਰਨ ਲਈ ਕਿਹਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਉਨ੍ਹਾਂ ਨੇ ਇੱਕ ਹੋਰ ਟਵੀਟ ਵਿੱਚ ਲਿਖਿਆ, "ਧਾਰਾ 139 ਬੀਐੱਸਐੱਫ ਨੂੰ ਗ੍ਰਿਫ਼ਤਾਰੀ ਦੀ ਵਿਆਪਕ ਅਧਿਕਾਰ ਦਿੰਦੀ ਹੈ। ਇਸ ਕੋਲ ਧਾਰਾ 139 (1) ਦੇ ਅਧੀਨ ਰੋਕਥਾਮ (ਅਪਰਾਧ) ਲਈ ਗ੍ਰਿਫ਼ਤਾਰੀ ਅਤੇ 139 (ii) ਦੇ ਅਧੀਨ ਅਪਰਾਧ ਤੋਂ ਬਾਅਦ ਗ੍ਰਿਫਤਾਰੀ ਦੀਆਂ ਸ਼ਕਤੀਆਂ ਹਨ।"
"ਸਥਾਨਕ ਪੁਲਿਸ ਨਾਲ ਸਲਾਹ-ਮਸ਼ਵਰੇ ਦਾ ਕੋਈ ਜ਼ਿਕਰ ਨਹੀਂ ਹੈ। ਐਕਟ ਦੀ ਸਕੀਮ ਅਤੇ ਇਸ ਦੇ ਲਾਗੂ ਕਰਨ ਦੇ ਸ਼ਾਸਨ ਦਾ ਅਧਿਐਨ ਕਰਨ ਦੀ ਲੋੜ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੁਆਗਤ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਸ ਬਾਰੇ ਉਨ੍ਹਾਂ ਦੇ ਬਿਆਨ ਟਵੀਟ ਕੀਤੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਟਵੀਟ ਵਿੱਚ ਉਨ੍ਹਾਂ ਲਿਖਿਆ, "ਸਾਡੇ ਫ਼ੌਜੀ ਕਸ਼ਮੀਰ ਵਿੱਚ ਮਾਰੇ ਜਾ ਰਹੇ ਹਨ। ਅਸੀਂ ਦੇਖ ਰਹੇ ਹਾਂ ਕਿ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਦਹਿਸ਼ਤਗਰਦਾਂ ਵੱਲੋਂ ਹਥਿਆਰ ਤੇ ਨਸ਼ੇ ਪੰਜਾਬ ਵਿੱਚ ਧੱਕੇ ਜਾ ਰਹੇ ਹਨ। ਬੀਐੱਸਐੱਫ਼ ਦੀਆਂ ਵਧਾਈ ਗਈ ਮੌਜੂਦਗੀ ਅਤੇ ਸ਼ਕਤੀਆਂ ਸਾਨੂੰ ਮਜ਼ਬੂਤ ਕਰਨਗੀਆਂ। ਕੇਂਦਰੀ ਸੁਰੱਖਿਆ ਦਸਤਿਆਂ ਨੂੰ ਸਿਆਸਤ ਵਿੱਚ ਨਹੀਂ ਖਿੱਚੀਏ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
"ਦੇਸ਼ ਦੀ ਸੁਰੱਖਿਆ ਦੇ ਮੁੱਦਿਆਂ ਤੇ ਪਹੁੰਚ ਪਾਕਿਸਤਾਨ ਦੀਆਂ ਚਿੰਤਾਂਵਾਂ ਤੋਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ। ਮੈਂ 2016 ਦੇ ਸਰਜੀਕਲ ਸਟਰਾਈਕ ਦੇ ਸਮੇਂ ਵੀ ਕਿਹਾ ਸੀ ਅਤੇ ਇੱਕ ਵਾਰ ਫਿਰ ਕਹਿ ਰਿਹਾ ਹਾਂ ਕਿ ਜਦੋਂ ਦੇਸ਼ ਦੀ ਸੁਰੱਖਿਆ ਦਾ ਮਸਲਾ ਹੋਵੇ ਤਾਂ ਸਾਨੂੰ ਸਿਆਸਤ ਤੋਂ ਉੱਪਰ ਉੱਠ ਜਾਣਾ ਚਾਹੀਦਾ ਹੈ, ਜਿਵੇਂ ਕਿ ਹੁਣ ਹੈ।"
ਕਈ ਸੂਬਿਆਂ ਵਿੱਚ ਕੀਤੀ ਕਟੌਤੀ
ਹਾਲਾਂਕਿ, ਉੱਤਰ-ਪੂਰਬ ਦੇ ਪੰਜ ਸੂਬਿਆਂ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਇਸ ਦੇ ਅਧਿਕਾਰ ਖੇਤਰ ਵਿੱਚ 20 ਕਿਲੋਮੀਟਰ ਦੀ ਕਟੌਤੀ ਵੀ ਕੀਤੀ ਗਈ ਹੈ।
ਇਨ੍ਹਾਂ ਸੂਬਿਆਂ ਵਿੱਚ ਇਸ ਤੋਂ ਪਹਿਲਾਂ ਬੀਐੱਸਐੱਫ ਕੋਲ 8 ਕਿਲੋਮੀਟਰ ਦਾ ਦਾਇਰਾ ਸੀ।
ਇਸ ਤਰ੍ਹਾਂ ਗੁਜਰਾਤ ਵਿੱਚ ਬੀਐੱਸਐੱਫ ਦਾ ਅਧਿਕਾਰ ਖੇਤਰ 80 ਤੋਂ ਘਟਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।
ਰਾਜਸਥਾਨ ਵਿੱਚ ਉਹੀ 50 ਕਿਲੋਮੀਟਰ ਵਾਲਾ ਵਿਸਥਾਰ ਹੀ ਕਾਇਮ ਰਹੇਗਾ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post