ਡਾ. ਮਨਮੋਹਨ ਸਿੰਘ ਏਮਜ਼ ਵਿੱਚ ਭਰਤੀ, ਪੀਐੱਮ ਮੋਦੀ ਸਣੇ ਕੌਣ ਕੀ ਕਹਿ ਰਿਹਾ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਿੱਲੀ ਸਥਿਤ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ।

ਸਮਾਚਾਰ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ 89 ਸਾਲਾ ਡਾ. ਮਨਮੋਹਨ ਸਿੰਘ ਨੂੰ ਬੁਖ਼ਾਰ ਸੀ।

ਹੁਣ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ।

ਖ਼ਬਰ ਏਜੰਸੀ ਏਐੱਨਆਈ ਮੁਤਾਬਕ ਵੀਰਵਾਰ ਸਵੇਰੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਡਾ਼ ਮਨਮੋਹਨ ਸਿੰਘ ਦਾ ਹਾਲਚਾਲ ਜਾਣਿਆ।

ਕਾਂਗਰਸ ਪਾਰਟੀ ਦੇ ਟਵਿੱਟਰ ਹੈਂਡਲ ਤੋਂ ਜਾਣਕਾਰੀ ਦਿੱਤੀ ਗਈ ਹੈ, "ਸਾਰਾ ਰਾਸ਼ਟਰ ਸਾਡੇ ਪਿਆਰੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਚੰਗੀ ਸਿਹਤ ਅਤੇ ਜਲਦ ਠੀਕ ਹੋਣ ਲਈ ਪ੍ਰਾਰਥਨਾ ਕਰ ਰਿਹਾ ਹੈ।"

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਇਸ ਮੌਕੇ ਟਵਿੱਟਰ ਹੈਂਡਲ 'ਤੇ ਲਿਖਿਆ, "ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜੋ ਕਿ ਏਮਜ਼ ਵਿੱਚ ਭਰਤੀ ਹਨ, ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਤੰਦਰੁਸਤੀ ਲਈ ਦੁਆ ਕਰਦੇ ਹਾਂ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਜਲਦ ਠੀਕ ਹੋਣ ਲਈ ਅਰਦਾਸ ਕਰਦਾ ਹਾਂ।

ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਅਰਦਾਸ ਦੀ ਗੱਲ ਆਖੀ।

ਉਨ੍ਹਾਂ ਨੇ ਟਵੀਟ ਕੀਤਾ, "ਇੱਕ ਪਿਤਾ ਵਾਂਗ, ਸਿਆਸਤ ਤੋਂ ਉੱਪਰ ਉੱਠ ਕੇ ਡਾ. ਸਾਬ੍ਹ ਦਾ ਮੈਂ ਬਹੁਤ ਸਨਮਾਨ ਕਰਦਾ ਹਾਂ।"

ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਨੇ ਵੀ ਕੀਤੀ ਦੁਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਨਮੋਹਨ ਸਿੰਘ ਦੇ ਜਲਦੀ ਸਿਹਤਯਾਬ ਹੋਣ ਉਮੀਦ ਜ਼ਾਹਿਰ ਕੀਤੀ ਹੈ।

ਇਸ ਤੋਂ ਪਹਿਲਾਂ ਅੱਜ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਹਸਪਤਾਲ ਜਾ ਕੇ ਮਨਮੋਹਨ ਸਿੰਘ ਦੀ ਸਿਹਤ ਬਾਰੇ ਡਾਕਟਰਾਂ ਤੋਂ ਪਤਾ ਲਿਆ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)