ਸਿੰਘੂ ਬਾਰਡਰ ਕਤਲ ਕੇਸ : ਜਥੇਦਾਰ ਅਕਾਲ ਤਖ਼ਤ ਨੇ ਹਿੰਸਕ ਘਟਨਾ ਦੀ ਨਿਖੇਧੀ ਤਾਂ ਨਹੀਂ ਕੀਤੀ ਪਰ ਇਹ 3 ਖਦਸ਼ੇ ਪ੍ਰਗਟਾਏ

ਤਸਵੀਰ ਸਰੋਤ, Ravinder Singh Robin/BBC
ਦਿੱਲੀ ਦੇ ਸਿੰਘੂ ਬਾਰਡਰ ਉੱਤੇ ਸੰਯੁਕਤ ਕਿਸਾਨ ਮੋਰਚੇ ਦੇ ਮੰਚ ਨੇੜੇ 15 ਅਕਤੂਬਰ ਦੀ ਸਵੇਰ ਹੋਏ ਇੱਕ ਕਤਲ ਤੋਂ ਬਾਅਦ ਇਸ ਮਾਮਲੇ ਬਾਰੇ ਲਗਾਤਾਰ ਵੱਖੋ-ਵੱਖ ਪ੍ਰਤੀਕਰਮ ਆ ਰਹੇ ਹਨ।
ਤਾਜ਼ਾ ਪ੍ਰਤੀਕਰਮ ਅਕਾਲ ਤਖ਼ਤ ਸਾਹਿਬ ਦੇ ਜਥੇਬਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਆਇਆ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕਰਕੇ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਮੰਗ ਕੀਤੀ ਹੈ।
ਜਥੇਦਾਰ ਨੇ ਇਸ ਹਿੰਸਕ ਘਟਨਾ ਪਿੱਛੇ ਬੀਤੇ 6 ਸਾਲਾਂ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਇਨਸਾਫ਼ ਨਾ ਹੋਣ ਨੂੰ ਇੱਕ ਮੁੱਖ ਕਾਰਨ ਦੱਸਿਆ ਹੈ।
ਇਹ ਵੀ ਪੜ੍ਹੋ:
ਡੂੰਘਾਈ ਨਾਲ ਹੋਵੇ ਹਰ ਪਹਿਲੂ ਦੀ ਜਾਂਚ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਦੱਸਿਆ ਹੈ।
ਇੱਕ ਬਿਆਨ ਰਾਹੀ ਉਨ੍ਹਾਂ ਇਸ ਘਟਨਾ ਦੇ ਡੂੰਘਾਈ ਨਾਲ ਹਰ ਪਹਿਲੂ ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਮਾਮਲੇ ਦੇ ਹਰ ਪੱਖ ਨਾਲ ਜਾਂਚ ਕਰਕੇ ਹੀ ਦੁਨੀਆਂ ਸਾਹਮਣੇ ਸਿੱਖ ਕੌਮ ਦਾ ਸਹੀ ਪੱਖ ਪੇਸ਼ ਕੀਤਾ ਜਾ ਸਕੇਗਾ।
ਇਸ ਦੇ ਨਾਲ ਉਨ੍ਹਾਂ ਸਰਕਾਰ ਤੇ ਪੁਲਿਸ ਨੂੰ ਵੀ ਕਿਹਾ ਕਿ ਸਿੰਘੂ ਬਾਰਡਰ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਤੇ ਭਾਵਨਾਤਮਕ ਗੰਭੀਰਤਾ ਨੂੰ ਵੇਖਦਿਆਂ ਇਸ ਨੂੰ ਸਿਰਫ਼ ਅਮਨ ਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਿਆ ਜਾਵੇ।
ਉਨ੍ਹਾਂ ਮੀਡੀਆ ਨੂੰ ਵੀ ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੱਤੀ।
ਬੇਅਦਬੀ ਦੀਆਂ ਘਟਨਾਵਾਂ ਦਾ ਰੋਹ ਹਿੰਸਾ ਦਾ ਕਾਰਨ
ਜਥੇਦਾਰ ਦਾ ਕਹਿਣਾ ਸੀ ਕਿ ਮੀਡੀਆ ਦਾ ਕੰਮ ਹਰੇਕ ਪੱਖ ਨੂੰ ਪੇਸ਼ ਕਰਕੇ ਸਿੱਟਾ ਕੱਢਣ ਦਾ ਫੈਸਲਾ ਪਾਠਕਾਂ 'ਤੇ ਛੱਡਣਾ ਹੁੰਦਾ ਹੈ ਨਾ ਕਿ ਖੁਦ ਹੀ ਜੱਜ ਬਣ ਕੇ ਫੈਸਲਾ ਸੁਣਾਉਣਾ।
ਗਿਆਨੀ ਹਰਪ੍ਰੀਤ ਸਿੰਘ ਨੇ ਲਿਖਤੀ ਬਿਆਨ ਵਿਚ ਆਖਿਆ, ''ਸਿੰਘੂ ਬਾਰਡਰ ਵਿਖੇ 15 ਅਕਤੂਬਰ ਨੂੰ ਤੜਕੇ ਵਾਪਰੀ ਘਟਨਾ ਦੇ ਪਿਛੋਕੜ ਵਿਚ ਪਿਛਲੇ ਪੰਜ-ਛੇ ਸਾਲਾਂ ਦੌਰਾਨ ਪੰਜਾਬ ਵਿਚ 400 ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਵਾਪਰ ਚੁੱਕੀਆਂ ਘਟਨਾਵਾਂ ਹਨ।''
ਸਿੰਘੂ ਬਾਰਡਰ 'ਤੇ ਕਤਲ ਹੋਏ ਲਖਬੀਰ ਦੀ ਭੈਣ ਨਾਲ ਆਖਰੀ ਗੱਲਬਾਤ- ਵੀਡੀਓ
ਜਥੇਦਾਰ ਦਾ ਕਹਿਣਾ ਸੀ, ''ਬੇਅਦਬੀ ਦੀਆਂ ਘਟਨਾਵਾਂ ਵਿਚ ਕਾਨੂੰਨ ਕਿਸੇ ਇੱਕ ਵੀ ਦੋਸ਼ੀ ਨੂੰ ਅਜਿਹੀ ਮਿਸਾਲੀ ਸਜ਼ਾ ਨਹੀਂ ਦੇ ਸਕਿਆ ਜੋ ਸਿੱਖਾਂ ਦੇ ਜ਼ਖ਼ਮਾਂ 'ਤੇ ਮਰਹੱਮ ਲਗਾਉਣ ਦਾ ਕੰਮ ਕਰਦੀ।''
ਉਨ੍ਹਾਂ ਕਿਹਾ ਕਿ ਸਿੱਖਾਂ ਲਈ ਆਪਣੇ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਉੱਪਰ ਕੁਝ ਵੀ ਨਹੀਂ ਹੈ ਪਰ ਜਿਸ ਤਰ੍ਹਾਂ ਪਿਛਲੇ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕੇ ਪੂਰੀ ਸਾਜ਼ਿਸ਼ ਨੂੰ ਨੰਗਾ ਕਰਨ ਤੋਂ ਕਾਨੂੰਨ ਵਿਵਸਥਾ ਅਸਮਰੱਥਾ ਜਤਾਉਂਦੀ ਆ ਰਹੀ ਹੈ, ਉਸ ਨਾਲ ਸਿੱਖਾਂ ਦੀ ਕਾਨੂੰਨ ਪ੍ਰਤੀ ਭਰੋਸੇ ਦੀ ਭਾਵਨਾ ਨੂੰ ਭਾਰੀ ਠੇਸ ਪਹੁੰਚੀ ਹੈ।
ਰਾਜ ਦੇ ਕਾਨੂੰਨ ਦੀ ਅਸਫ਼ਲਤਾ
ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸੰਯੁਕਤ ਰਾਸ਼ਟਰ ਸੰਘ ਵੱਲੋਂ ਬਣਾਏ ਮਨੁੱਖੀ ਹੱਕਾਂ ਦੇ ਆਲਮੀ ਐਲਾਨਨਾਮੇ ਦੀ ਮੁੱਢਲੀ ਭੂਮਿਕਾ ਵਿਚ ਵੀ ਲਿਖਿਆ ਹੈ ਕਿ , 'ਕੋਈ ਵੀ ਮਨੁੱਖ ਹਿੰਸਕ ਰਸਤੇ 'ਤੇ ਤਦ ਹੀ ਤੁਰਦਾ ਹੈ, ਜੇ ਕਾਨੂੰਨ ਦਾ ਰਾਜ ਉਸ ਦੇ ਮਨੁੱਖੀ ਹੱਕਾਂ ਨੂੰ ਸੁਰੱਖਿਅਤ ਰੱਖਣ 'ਚ ਅਸਫਲ ਹੋ ਜਾਂਦਾ ਹੈ।'
ਇਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਸਿੱਖਾਂ ਲਈ ਅਸਹਿਣਯੋਗ ਘਟਨਾਵਾਂ ਦੇ ਮਾਮਲੇ ਵਿਚ ਸਿੱਖਾਂ ਨੂੰ ਇਨਸਾਫ਼ ਦੇਣ 'ਚ ਭਾਰਤੀ ਨਿਆਂਪਾਲਿਕਾ ਦੀ ਅਸਫਲਤਾ ਵਿੱਚੋਂ ਹੀ ਸਿੰਘੂ ਬਾਰਡਰ ਦੀ ਘਟਨਾ ਦਾ ਜਨਮ ਹੋਇਆ ਹੈ।
ਗ੍ਰਿਫ਼ਤਾਰ ਦੂਜੇ ਨਿਹੰਗ ਸਿੱਖ ਨੇ ਸਿੰਘੂ 'ਤੇ ਹੋਏ ਕਤਲ ਬਾਰੇ ਕੀ ਦੱਸਿਆ- ਵੀਡੀਓ
ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸੇ ਨਿਰਪੱਖ ਏਜੰਸੀ ਕੋਲੋਂ ਸਿੰਘੂ ਬਾਰਡਰ ਦੀ ਘਟਨਾ ਦੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਘਟਨਾ ਦੇ ਪਿਛੋਕੜ ਨਾਲ ਜੁੜੀ ਸਾਰੀ ਸੱਚਾਈ ਸੰਗਤ ਵਿਚ ਲਿਆਂਦੀ ਜਾ ਸਕੇ।
ਇਸ ਪਿੱਛੇ ਦੀ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਤੇ ਇਸ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਦੇ ਮਕਸਦ ਨੂੰ ਬੇਪਰਦਾ ਕੀਤਾ ਜਾ ਸਕੇ।
ਫਿਰਕੂ ਤੇ ਜਾਤੀਵਾਦ ਦਾ ਬਖੇੜਾ ਖੜ੍ਹਾ ਕਰਨਾ
ਇਸ ਮੌਕੇ ਜਥੇਦਾਰ ਅਕਾਲ ਤਖ਼ਤ ਨੇ ਇਹ ਵੀ ਖ਼ਦਸ਼ਾ ਪ੍ਰਗਟ ਕੀਤਾ ਕਿ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਲਾਂਬੂ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉੱਥੇ ਇਨ੍ਹਾਂ ਘਟਨਾਵਾਂ ਪਿੱਛੇ ਪੰਜਾਬ ਵਿਚ ਫਿਰਕੂ ਤੇ ਜਾਤੀਵਾਦ ਦਾ ਬਿਖੇੜਾ ਖੜ੍ਹਾ ਕਰਕੇ ਭਾਈਚਾਰਕ ਖਾਨਾਜੰਗੀ ਵਾਲੇ ਹਾਲਾਤ ਪੈਦਾ ਕਰਨ ਦੀਆਂ ਚਾਲਾਂ ਵੀ ਹੋ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਤੋਂ ਸਿੱਖ ਕਦੇ ਵੀ ਨਹੀਂ ਰੋਕਦੇ ਪਰ ਕਾਨੂੰਨ ਦਾ ਫਰਜ਼ ਵੀ ਬਣਦਾ ਹੈ ਕਿ ਉਹ ਸਿੱਖਾਂ ਨਾਲ ਇਨਸਾਫ਼ ਕਰੇ।
ਇਸ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਤੇ ਪੰਜਾਬ ਪੁਲਿਸ ਨੂੰ ਵੀ ਕਿਹਾ ਕਿ ਉਹ ਨਿਰਪੱਖਤਾ ਨਾਲ ਇਸ ਘਟਨਾ ਦੀ ਜਾਂਚ ਜ਼ਰੂਰ ਕਰੇ ਪਰ ਕਿਸੇ ਵੀ ਬੇਕਸੂਰ ਸਿੱਖ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਬੀਬੀ ਜਗੀਰ ਕੌਰ ਨੇ ਕੀ ਕਿਹਾ
ਅੰਮ੍ਰਿਤਸਰ ਤੋਂ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਮੁਤਾਬਕ ਜਗੀਰ ਕੌਰ ਇਸ ਵੇਲੇ ਇੰਦੌਰ ਵਿੱਚ ਹਨ, ਜਿੱਥੇ ਉਨ੍ਹਾਂ ਸਿੰਘੂ ਬਾਰਡਰ ਉੱਤੇ ਹੋਈ ਘਟਨਾ ਉੱਤੇ ਆਪਣਾ ਪ੍ਰਤੀਕਰਮ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨੇ ਸਿੰਘੂ ਬਾਰਡਰ ਉੱਤੇ ਹੋਈ ਘਟਨਾ ਨੂੰ ਬਹੁਤ ਹੀ ਦਰਦਨਾਕ ਅਤੇ ਮਾੜਾ ਦੱਸਿਆ।
ਉਨ੍ਹਾਂ ਕਿਹਾ, ''ਦੁੱਖ ਦੀ ਗੱਲ ਤਾਂ ਇਹ ਹੈ ਕਿ ਸਰਕਾਰ ਲਗਾਤਾਰ 10 ਮਹੀਨੇ ਤੋਂ ਚੱਲ ਰਹੇ ਇਸ ਸੰਘਰਸ਼ (ਕਿਸਾਨ ਅੰਦੋਲਨ) ਨੂੰ ਲੈ ਕੇ ਅੱਖਾਂ ਬੰਦ ਕਰ ਕੇ ਬੈਠੀ ਹੈ ਅਤੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਨਹੀਂ ਕੀਤੀ।''
''ਜੇ ਅੱਜ ਵੀ ਹੱਲ ਨਾ ਨਿਕਲਿਆ ਤਾਂ ਇਸ ਤਰ੍ਹਾਂ ਦੀਆਂ ਹਿੰਸਾਵਾਂ ਪੈਦਾ ਹੋਣਗੀਆਂ ਤੇ ਭਾਈਚਾਰਕ ਸਾਂਝ ਵਿੱਚ ਤਰੇੜਾਂ ਆਉਣਗੀਆਂ। ਦੇਸ਼ ਦੇ ਮੁਖੀ ਨੂੰ ਸੋਚਣਾ ਪਵੇਗਾ ਕਿ ਇਨ੍ਹਾਂ ਹਾਲਾਤਾਂ ਨੂੰ ਰੋਕਣ ਲਈ ਇਸ ਦਾ ਜਲਦੀ ਤੋਂ ਜਲਦੀ ਹੱਲ ਕੱਢੀਏ।''

ਤਸਵੀਰ ਸਰੋਤ, Getty Images
ਜਗੀਰ ਕੌਰ ਨੇ ਸਿੰਘੂ ਬਾਰਡਰ 'ਤੇ ਹੋਏ ਕਤਲ ਨੂੰ ਲੈ ਕੇ ਜਾਂਚ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਢਾਹ ਨਾ ਲੱਗੇ।
ਇਸ ਤੋਂ ਪਹਿਲਾਂ ਦਿੱਲੀ ਤੋਂ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਸਿੰਘੂ ਵਿਖੇ ਹੋਈ ਤਾਜ਼ਾ ਘਟਨਾ ਬਾਬਤ ਆਪਣੀ ਗੱਲ ਟਵਿੱਟਰ ਰਾਹੀਂ ਕਹੀ ਸੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਉਨ੍ਹਾਂ ਲਿਖਿਆ, ''ਜੋ ਇਨਸਾਨੀਅਤ ਵਿੱਚ ਵਿਸ਼ਵਾਸ ਰੱਖਦੇ ਹਨ ਉਹ ਸਿੰਘੂ ਬਾਰਡਰ ਉੱਤੇ ਜੋ ਹੋਇਆ ਹੈ ਉਸ ਨੂੰ ਕਦੇ ਸਹੀ ਨਹੀਂ ਠਹਿਰਾ ਸਕਦੇ।''
''ਹਿੰਸਾ ਨਿੰਦਣਯੋਗ ਹੈ ਅਤੇ ਮੈਨੂੰ ਨਿੱਜੀ ਤੌਰ ਉੱਤੇ ਇਸ ਨਾਲ ਪੀੜ ਹੋਈ ਹੈ।''
ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ
ਇਸੇ ਦੌਰਾਨ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਇਸ ਹਿੰਸਕ ਵਾਰਦਾਤ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਕਤਲ ਨੂੰ ਦਲਿਤ ਨੌਜਵਾਨ ਦਾ ਘਿਨਾਉਣਾ ਕਤਲ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਲਖੀਮਪੁਰ ਖੀਰੀ ਵਾਂਗ 50 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਉੱਧਰ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਵੀ ਇਸ ਨੂੰ ਘਟਨਾ ਨੂੰ ਜਾਤੀਵਾਦ ਨਾਲ ਜੋੜਿਆ ਹੈ। ਉਨ੍ਹਾਂ ਹਰਿਆਣਾ ਦੇ ਡੀਜੀਪੀ ਤੋਂ ਇਸ ਮਾਮਲੇ ਉੱਤੇ ਰਿਪੋਰਟ ਤਲਬ ਕੀਤੀ ਅਤੇ ਇਸ ਹਿੰਸਕ ਵਾਰਦਾਤ ਲਈ ਕਿਸਾਨ ਆਗੂਆਂ ਨੂੰ ਵੀ ਜਿੰਮੇਵਾਰ ਦੱਸਿਆ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਤਾਜ਼ਾ ਗ੍ਰਿਫ਼ਤਾਰੀ
ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਨੇੜਿਓਂ ਨਿਹੰਗ ਨਰਾਇਣ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਬੀਬੀਸੀ ਪੰਜਾਬੀ ਦੇ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਅਨੁਸਾਰ ਨਿਹੰਗ ਨਰਾਇਣ ਸਿੰਘ ਦਾ ਦਾਅਵਾ ਹੈ ਕਿ ਉਹ ਵੀ ਸਿੰਘੂ ਬਾਰਡਰ 'ਤੇ ਹੋਏ ਲਖਬੀਰ ਸਿੰਘ ਦੇ ਕਤਲ ਲਈ ਜ਼ਿੰਮੇਵਾਰ ਹੈ।
ਖ਼ਬਰ ਏਜੰਸੀ ਏਐੱਨਈ ਮੁਤਾਬਕ ਸ਼ਨੀਵਾਰ ਰਾਤ ਨੂੰ ਪੁਲਿਸ ਨੇ ਇਸੇ ਮਾਮਲੇ ਵਿੱਚ ਸਿੰਘੂ ਬਾਰਡਰ ਤੋਂ ਦੋ ਹੋਰ ਨਿਹੰਗ ਸਿੰਘਾਂ ਨੂੰ ਹਿਰਾਸਤ ਵਿੱਚ ਲਿਆ ਹੈ।
ਲਖਬੀਰ ਦੀ ਮੌਤ ਮਗਰੋਂ ਪਰਿਵਾਰ ਕੀ ਕਹਿੰਦਾ
ਖ਼ਬਰ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਮ੍ਰਿਤਕ ਲਖਬੀਰ ਸਿੰਘ ਦੀ ਭੈਣ ਰਾਜ ਕੌਰ ਨੇ ਕਿਹਾ ਕਿ ਉਹ 50 ਰੁਪਏ ਲੈ ਕੇ ਗਿਆ ਸੀ ਅਤੇ ਕਹਿੰਦਾ ਸੀ ਕਿ ਉਹ ਕੰਮ ਲਈ ਝਬਾਲ ਜਾ ਰਿਹਾ ਹੈ ਅਤੇ ਸੱਤ ਦਿਨਾਂ ਵਿੱਚ ਪਰਤੇਗਾ।

ਤਸਵੀਰ ਸਰੋਤ, ANI
ਰਾਜ ਕੌਰ ਨੇ ਅੱਗੇ ਕਿਹਾ, ''ਮੈਨੂੰ ਲੱਗਿਆ ਉਹ ਉੱਥੇ ਕੰਮ ਕਰਨ ਗਿਆ ਹੈ। ਉਹ ਇਸ ਤਰ੍ਹਾਂ ਦਾ ਸ਼ਖ਼ਸ ਨਹੀਂ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰੇ। ਅਪਰਾਧੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।''
ਉੱਧਰ ਲਖਬੀਰ ਸਿੰਘ ਦੇ ਸਹੁਰੇ ਨੇ ਕਿਹਾ ਕਿ ਉਹ ਨਸ਼ੇ ਦਾ ਆਦੀ ਸੀ ਤੇ ਉਸ ਨੂੰ ਕੋਈ ਭਰਮਾ ਕੇ ਸਿੰਘੂ ਬਾਰਡਰ ਲੈ ਗਿਆ ਸੀ।
ਉਨ੍ਹਾਂ ਕਿਹਾ, ''ਉਸ ਨੂੰ ਭਰਮਾ ਕੇ ਉੱਥੇ ਲਿਜਾਇਆ ਗਿਆ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।''
ਇਸ ਤੋਂ ਪਹਿਲਾਂ 15 ਅਕਤੂਬਰ ਨੂੰ ਲਖਬੀਰ ਦੇ ਪਿੰਡ ਚੀਮਾ ਕਲਾਂ ਵਿਖੇ ਪਰਿਵਾਰ ਤੇ ਰਿਸ਼ਤੇਦਾਰਾਂ ਨਾਲ ਗੱਲ ਕੀਤੀ ਗਈ।
ਲਖਬੀਰ ਦੇ ਫੁੱਫੜ ਬਲਕਾਰ ਸਿੰਘ ਦੱਸਦੇ ਹਨ ਉਹ ਖ਼ੁਦ ਉੱਥੇ ਨਹੀਂ ਜਾ ਸਕਦਾ, ਬਲਕਿ ਉਸ ਨੂੰ ਲਿਜਾਇਆ ਗਿਆ ਹੈ।
ਉਨ੍ਹਾਂ ਕਿਹਾ, ''ਉਸ ਨੂੰ ਨਸ਼ਾ ਜਾਂ ਪੈਸਾ ਦੇ ਕੇ ਭਰਮਾਇਆ ਗਿਆ ਹੋਵੇਗਾ ਅਤੇ ਇਹ ਕੰਮ ਕਿਸੇ ਦੇ ਸਿਖਾਇਆ ਹੋਇਆ ਹੈ, ਉਹ ਇਕੱਲਾ ਇਹ ਕੰਮ ਨਹੀਂ ਕਰ ਸਕਦਾ। ਲਖਬੀਰ ਨਸ਼ੇ ਕਰਦਾ ਸੀ ਪਰ ਕਿਸੇ ਨੂੰ ਤੰਗ ਨਹੀਂ ਕਰਦਾ ਸੀ।''

ਤਸਵੀਰ ਸਰੋਤ, BBC/Ravinder Singh Robin
ਲਖਬੀਰ ਦੀ ਰਿਸ਼ਤੇਦਾਰ ਸਵਿੰਦਰ ਕੌਰ ਕਹਿੰਦੇ ਹਨ ਕਿ ਜਿਸ ਤਰ੍ਹਾਂ ਦਾ ਹੋਇਆ ਹੈ, ਉਹ ਉਸ ਤਰ੍ਹਾਂ ਦਾ ਬੰਦਾ ਨਹੀਂ ਸੀ।
ਇੱਕ ਹੋਰ ਰਿਸ਼ਤੇਦਾਰ ਸਿਮਰਨਜੀਤ ਕੌਰ ਵੀ ਕਹਿੰਦੇ ਹਨ ਕਿ ਉਹ ਇਸ ਤਰ੍ਹਾਂ ਦਾ ਕੰਮ ਨਹੀਂ ਕਰ ਸਕਦਾ।
ਹੁਣ ਤੱਕ ਕੀ-ਕੀ ਹੋਇਆ
- 15 ਅਕਤੂਬਰ ਨੂੰ ਦਿੱਲੀ ਦੀ ਸਰਹੱਦ ਨਾਲ ਲਗਦੇ ਸਿੰਘੂ ਬਾਰਡਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਲਾਈ ਬੈਠੇ ਕਿਸਾਨ ਮੋਰਚੇ ਦੀ ਸਟੇਜ ਨੇੜੇ ਇੱਕ ਕੱਟੀ ਵੱਢੀ ਹੋਈ ਲਾਸ਼ ਮਿਲੀ ਸੀ।
- ਸੋਸ਼ਲ ਮੀਡੀਆ ਉੱਤੇ ਇਸ ਵਾਰਦਾਤ ਦੀਆਂ ਕੁਝ ਕਥਿਤ ਵੀਡੀਓਜ਼ ਵਾਇਰਲ ਹੋਣ ਲੱਗੀਆਂ।
- ਮ੍ਰਿਤਕ ਦੀ ਪਛਾਣ ਪਿੰਡ ਚੀਮਾ ਕਲਾਂ, ਜ਼ਿਲ੍ਹਾ ਤਰਨ ਤਾਰਨ ਦੇ ਲਖਬੀਰ ਸਿੰਘ ਵਜੋਂ ਹੋਈ।
- ਸੋਨੀਪਤ ਦੇ ਡੀਐੱਸਪੀ ਹੰਸਰਾਜ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
- ਬਾਅਦ ਵਿੱਚ ਏਡੀਜੀਪੀ ਰੋਹਤਕ ਰੇਂਜ ਸੰਦੀਪ ਖਿਰਵਰ ਨੇ ਦੱਸਿਆ ਸੀ ਕਿ ਉਨ੍ਹਾਂ ਕੋਲ ਕੁਝ ਸ਼ੱਕੀ ਮੁਲ਼ਜ਼ਮਾਂ ਦੇ ਨਾਮ ਹਨ ਅਤੇ ਉਹ ਉਨ੍ਹਾਂ ਦੇ ਰਡਾਰ 'ਤੇ ਹਨ।
- ਦੇਰ ਸ਼ਾਮ ਮੀਡੀਆ ਨਾਲ ਗੱਲਬਾਤ ਵਿੱਚ ਕਥਿਤ ਮੁਲਜ਼ਮ ਸਰਬਜੀਤ ਸਿੰਘ ਨੇ ਖੁਦ ਨੂੰ ਇਸ ਕਤਲ ਦੀ ਵਾਰਦਾਤ ਲਈ ਜ਼ਿੰਮੇਵਾਰ ਦੱਸਿਆ।

ਤਸਵੀਰ ਸਰੋਤ, ANI
- ਪੁਲਿਸ ਨੇ ਲਖਬੀਰ ਦੇ ਕਤਲ ਕੇਸ ਵਿੱਚ ਸਰੰਡਰ ਕਰਨ ਵਾਲੇ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।
- ਸੰਯੁਕਤ ਕਿਸਾਨ ਮੋਰਚੇ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਮੋਰਚੇ 'ਤੇ ਬੈਠੇ ਨਿਹੰਗ ਸਿੱਖਾਂ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਇਸ ਮਾਮਲੇ ਵਿੱਚ ਜਾਂਚ ਅਤੇ ਕਾਰਵਾਈ ਦੀ ਮੰਗ ਕਰਦੇ ਹਨ।
- 16 ਅਕਤੂਬਰ ਨੂੰ ਅੰਮ੍ਰਿਤਸਰ ਦੇ ਨੇੜਿਓਂ ਨਿਹੰਗ ਨਰਾਇਣ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
- 16 ਅਕਤੂਬਰ ਨੂੰ ਇਸ ਮਾਮਲੇ ਵਿੱਚ ਏਐਨਆਈ ਦੇ ਹਵਾਲੇ ਨਾਲ ਖ਼ਬਰ ਹੈ ਕਿ ਦੋ ਹੋਰ ਸਿੰਘਾਂ ਨੂੰ ਸਿੰਘੂ ਬਾਰਡਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
















