ਸੋਸ਼ਲ ਮੀਡੀਆ ’ਤੇ ਭਾਸ਼ਾ ਕਾਰਨ ‘ਬਾਈਕਾਟ’ ਟਰੈਂਡ ਕਿਉਂ ਹੋਇਆ? ਭਾਸ਼ਾ ਨੂੰ ਧਰਮ ਨਾਲ ਜੋੜਨਾ ਕਿੰਨਾ ਜਾਇਜ਼ ਹੈ

ਫੈਬਇੰਡੀਆ ਦੀ ਟਵਿੱਟਰ ਉੱਪਰ ਪੋਸਟ ਦੀ ਤਸਵੀਰ ਜਿਸ ਨੂੰ ਹੁਣ ਡਿਲੀਟ ਕਰ ਦਿੱਤਾ ਗਿਆ ਹੈ।

ਤਸਵੀਰ ਸਰੋਤ, FABINDIA/TWITTER

ਤਸਵੀਰ ਕੈਪਸ਼ਨ, ਫੈਬਇੰਡੀਆ ਦੀ ਟਵਿੱਟਰ ਉੱਪਰ ਪੋਸਟ ਦੀ ਤਸਵੀਰ ਜਿਸ ਨੂੰ ਹੁਣ ਡਿਲੀਟ ਕਰ ਦਿੱਤਾ ਗਿਆ ਹੈ।

ਸੋਸ਼ਲ ਮੀਡੀਆ ਤੇ ਈ-ਕਾਮਰਸ ਦੇ ਮੌਜੂਦਾ ਵਕਤ ਵਿੱਚ ਭਾਸ਼ਾ ਨਾਲ ਜੁੜੇ ਕੁਝ ਵਿਵਾਦ ਇਸ ਵੇਲੇ ਚਰਚਾ ਵਿੱਚ ਹਨ। ਇਸ ਵਿਵਾਦ ਦਾ ਸਾਹਮਣਾ ਖਾਣਾ ਡਲਿਵਰ ਕਰਨ ਵਾਲੀ ਐਪ ਜ਼ੋਮੈਟੋ ਅਤੇ ਹੈਂਡਲੂਮ ਬ੍ਰੈਂਡ ਫੈਬਇੰਡੀਆ ਨੂੰ ਕਰਨਾ ਪੈ ਰਿਹਾ ਹੈ।

ਜ਼ੋਮੈਟੋ ਉੱਪਰ ਜਿੱਥੇ ਤਮਿਲ ਭਾਸ਼ਾ ਨੂੰ ਹਿੰਦੀ ਦੇ ਮੁਕਾਬਲੇ ਨਕਾਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਉੱਥੇ ਹੀ ਫੈਬ ਇੰਡੀਆ ਉੱਪਰ ਉਰਦੂ ਨੂੰ ਥੋਪਣ ਦੇ ਇਲਜ਼ਾਮ ਲੱਗੇ ਹਨ।

ਕੀ ਹੈ ਫੈਬਇੰਡੀਆ ਦਾ ਮਾਮਲਾ?

ਦੀਵਾਲੀ ਤੋਂ ਪਹਿਲਾਂ ਫੈਬਇੰਡੀਆ ਨੇ ਆਪਣੇ ਤਿਉਹਾਰ ਦੇ ਕੱਪੜਿਆਂ ਦੀ ਰੇਂਜ ਲਾਂਚ ਕੀਤੀ ਅਤੇ ਇਸ ਦਾ ਨਾਮ 'ਜਸ਼ਨ -ਏ-ਰਿਵਾਜ਼' ਰੱਖਿਆ।

ਕੁਝ ਸੋਸ਼ਲ ਮੀਡੀਆ ਯੂਜ਼ਰਜ਼ ਨੇ ਇਸ ਨੂੰ ਉਰਦੂ ਨਾਲ ਜੋੜ ਕੇ ਦੇਖਿਆ ਅਤੇ ਆਖਿਆ ਗਿਆ ਕਿ ਇਕ ਖਾਸ ਧਰਮ ਦੀ ਭਾਸ਼ਾ ਅਤੇ ਉਨ੍ਹਾਂ ਦੇ ਵਿਰਸੇ ਨੂੰ ਹਿੰਦੂ ਤਿਉਹਾਰਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਬਾਈਕਾਟ ਫੈਬਇੰਡੀਆ ਅਤੇ ਜਸ਼ਨ -ਏ -ਰਿਵਾਜ਼ ਟ੍ਰੈਂਡ ਹੋਏ।

ਹਾਲਾਂਕਿ ਫੈਬਇੰਡੀਆ ਨੇ ਆਪਣਾ ਟਵੀਟ ਹੁਣ ਡਿਲੀਟ ਕਰ ਦਿੱਤਾ ਹੈ।

ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਪ੍ਰਧਾਨ ਅਤੇ ਸਾਂਸਦ ਤੇਜਸਵੀ ਸੂਰਿਆ ਨੇ ਇਸ ਦਾ ਵਿਰੋਧ ਕਰਦੇ ਹੋਏ ਟਵੀਟ ਕੀਤਾ ਕਿ ਹਿੰਦੂ ਤਿਉਹਾਰਾਂ ਦਾ ਅਬਰਾਹਿਮੀਕਰਨ ਕੀਤਾ ਜਾ ਰਿਹਾ ਹੈ ਅਤੇ ਫੈਬਇੰਡੀਆ ਨੂੰ ਇਸ ਦਾ ਘਾਟਾ ਸਹਿਣਾ ਚਾਹੀਦਾ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਭਾਸ਼ਾ ਨੂੰ ਧਰਮ ਨਾਲ ਜੋੜਨਾ ਅਤੇ ਕਿਸੇ ਇੱਕ ਭਾਸ਼ਾ ਨੂੰ ਦੂਸਰੀ ਭਾਸ਼ਾ ਤੋਂ ਵੱਧ ਮਹੱਤਵ ਦੇਣ ਬਾਰੇ ਪੰਜਾਬੀ ਯੂਨੀਵਰਸਿਟੀ ਦੇ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਸੇਵਾਮੁਕਤਪ੍ਰੋਫ਼ੈਸਰ ਡਾ ਜੋਗਾ ਸਿੰਘ ਨੇ ਬੀਬੀਸੀ ਪੱਤਰਕਾਰ ਅਰਸ਼ਦੀਪ ਕੌਰ ਨਾਲ ਗੱਲਬਾਤ ਕੀਤੀ।

ਡਾ. ਜੋਗਾ ਸਿੰਘ ਦਾ ਕਹਿਣਾ ਸੀ ਕਿ ਕਿਸੇ ਭਾਸ਼ਾ ਨੂੰ ਧਰਮ ਨਾਲ ਜੋੜਨਾ ਸਹੀ ਨਹੀਂ ਹੈ।

ਉਰਦੂ ਬਾਰੇ ਆਖਦਿਆਂ ਡਾ. ਜੋਗਾ ਸਿੰਘ ਨੇ ਕਿਹਾ, “ਇਹ ਭਾਰਤ ਦੀ ਭਾਸ਼ਾ ਹੈ ਅਤੇ ਮਹਾਤਮਾ ਗਾਂਧੀ ਇਸ ਨੂੰ ਹਿੰਦੁਸਤਾਨੀ ਆਖਿਆ ਕਰਦੇ ਸਨ। ਉਰਦੂ ਦ੍ਰਾਵਿੜ ਅਤੇ ਉੱਤਰ ਭਾਰਤ ਦੀ ਪਹਿਲੀ ਅਜਿਹੀ ਭਾਸ਼ਾ ਹੈ ਜੋ ਆਮ ਲੋਕਾਂ ਦੀ ਸੰਪਰਕ ਭਾਸ਼ਾ ਵਜੋਂ ਸਥਾਪਿਤ ਹੋਈ।”

“ਭਾਸ਼ਾ ਨੂੰ ਧਰਮ ਨਾਲ ਨਹੀਂ ਜੋੜਿਆ ਜਾ ਸਕਦਾ ਕਿਉਂਕਿ ਇੱਕੋ ਧਰਮ ਦੇ ਲੋਕ ਵੱਖ-ਵੱਖ ਦੇਸ਼ਾਂ ਵਿੱਚ ਹੋ ਸਕਦੇ ਹਨ ਅਤੇ ਉਨ੍ਹਾਂ ਦੀਆਂ ਖੇਤਰ ਦੇ ਮੁਤਾਬਕ ਵੱਖ ਭਾਸ਼ਾਵਾਂ ਹੋ ਸਕਦੀਆਂ ਹਨ।”

ਸੋਸ਼ਲ ਮੀਡੀਆ ਯੂਜ਼ਰ ਸੋਨਾਲੀ ਖੁੱਲਰ ਸ਼ਰੌਫ਼ ਨੇ ਆਖਿਆ ਹੈ ਕਿ ਫੈੱਬਇੰਡੀਆ ਦਾ ਬਾਈਕਾਟ ਟ੍ਰੈਂਡ ਗਲਤ ਹੈ ਅਤੇ ਉਨ੍ਹਾਂ ਨੇ ਸਵਾਲ ਚੁੱਕਿਆ ਕਿ ਉਰਦੂ ਵਿਚ ਦੀਵਾਲੀ ਦੀ ਕੁਲੈਕਸ਼ਨ ਦਾ ਨਾਮ ਰੱਖਣ 'ਤੇ ਕੀ ਦੀਵਾਲੀ ਦਾ ਮਹੱਤਵ ਤੁਹਾਡੇ ਲਈ ਘੱਟ ਜਾਵੇਗਾ?

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਜ਼ੋਮੈਟੋ ਉੱਪਰ ਵੀ ਲੱਗੇ ਤਾਮਿਲ ਅਤੇ ਹਿੰਦੀ ਭਾਸ਼ਾ ਕਰਕੇ ਇਲਜ਼ਾਮ

ਇਸੇ ਤਰ੍ਹਾਂ ਫੂਡ ਡਿਲੀਵਰੀ ਐਪ ਜ਼ੋਮੈਟੋ ਬਾਰੇ ਸ਼ਿਕਾਇਤ ਕਰਦਿਆਂ ਇਕ ਟਵਿੱਟਰ ਯੂਜ਼ਰ ਨੇ ਲਿਖਿਆ ਕਿ ਖਾਣੇ ਬਾਰੇ ਸ਼ਿਕਾਇਤ ਦੌਰਾਨ ਜ਼ੋਮੈਟੋ ਦੇ ਕਰਮਚਾਰੀ ਨੇ ਉਨ੍ਹਾਂ ਨੂੰ ਆਖਿਆ ਕਿ ਹਿੰਦੀ ਭਾਰਤ ਦੀ ਰਾਸ਼ਟਰੀ ਭਾਸ਼ਾ ਹੈ ਅਤੇ ਉਨ੍ਹਾਂ ਨੂੰ ਹਿੰਦੀ ਆਉਣੀ ਚਾਹੀਦੀ ਹੈ। ਇਸ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਉਹ ਤਾਮਿਲ ਜਾਣਦੇ ਹਨ ਅਤੇ ਉਨ੍ਹਾਂ ਨੂੰ ਹਿੰਦੀ ਨਹੀਂ ਆਉਂਦੀ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਲੋਕਾਂ ਨੇ ਵਿਰੋਧ ਜਤਾਉਣਾ ਸ਼ੁਰੂ ਕਰ ਦਿੱਤਾ ਅਤੇ ਜ਼ੋਮੈਟੋ ਦਾ ਬਾਈਕਾਟ ਅਤੇ ਇਸ ਨੂੰ ਅਨਇੰਸਟਾਲ ਕਰਨ ਬਾਰੇ ਸੋਸ਼ਲ ਮੀਡੀਆ ’ਤੇ ਟਵੀਟ ਕੀਤੇ।

ਜ਼ੋਮੈਟੋ ਦਾ ਪ੍ਰਤੀਕਰਮ

ਜ਼ੋਮੈਟੋ ਦੇ ਫਾਊਂਡਰ ਦੀਪਿੰਦਰ ਗੋਇਲ ਨੇ ਇਸ ਵਿਵਾਦ ਬਾਰੇ ਤਿੰਨ ਟਵੀਟ ਕੀਤੇ।

ਉਨ੍ਹਾਂ ਕਿਹਾ, "ਫੂਡ ਡਿਲੀਵਰੀ ਕੰਪਨੀ ਦੇ ਸਹਾਇਤਾ ਕੇਂਦਰ ਵਿੱਚ ਕਿਸੇ ਵੱਲੋਂ ਅਣਜਾਣੇ ਵਿੱਚ ਕੀਤੀ ਗਲਤੀ ਇੱਕ ਕੌਮੀ ਮੁੱਦਾ ਬਣ ਗਈ। ਸਾਡੇ ਦੇਸ਼ ਵਿੱਚ ਸਹਿਣਸ਼ੀਲਤਾ ਦਾ ਪੱਧਰ ਅੱਜਕੱਲ੍ਹ ਨਾਲੋਂ ਕਿਤੇ ਵੱਧ ਹੋਣ ਦੀ ਜ਼ਰੂਰਤ ਹੈ। ਕਿਸ ਨੂੰ ਦੋਸ਼ੀ ਠਹਿਰਾਇਆ ਜਾਵੇ?"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਦੀਪਿੰਦਰ ਗੋਇਲ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਕਾਲ ਸੈਂਟਰ ਵਿੱਚ ਕੰਮ ਕਰਨ ਵਾਲੇ ਲੋਕ ਹਾਲੇ ਕਰੀਅਰ ਦੀ ਸ਼ੁਰੂਆਤ ਵਿੱਚ ਹਨ ਅਤੇ ਸਿੱਖ ਰਹੇ ਹਨ।

ਉਨ੍ਹਾਂ ਟਵੀਟ ਕੀਤਾ, "ਅਤੇ ਇਹ ਯਾਦ ਰੱਖੋ ਕਿ ਸਾਡੇ ਕਾਲ ਸੈਂਟਰ ਏਜੰਟ ਨੌਜਵਾਨ ਲੋਕ ਹਨ, ਜੋ ਆਪਣੇ ਸਿੱਖਣ ਦੇ ਦਾਇਰੇ ਅਤੇ ਕਰੀਅਰ ਦੀ ਸ਼ੁਰੂਆਤ ਵਿੱਚ ਹਨ। ਉਹ ਭਾਸ਼ਾਵਾਂ ਅਤੇ ਖੇਤਰੀ ਭਾਵਨਾਵਾਂ ਦੇ ਮਾਹਰ ਨਹੀਂ ਹਨ। ਨਾ ਹੀ ਮੈਂ ਹਾਂ।"

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਦੀਪਿੰਦਰ ਗੋਇਲ ਨੇ ਅੱਗੇ ਕਿਹਾ, "ਸਾਨੂੰ ਸਾਰਿਆਂ ਨੂੰ ਇੱਕ ਦੂਜੇ ਦੀਆਂ ਕਮੀਆਂ ਨੂੰ ਬਰਦਾਸ਼ਤ ਕਰਨਾ ਚਾਹੀਦਾ ਹੈ। ਅਤੇ ਇੱਕ ਦੂਜੇ ਦੀ ਭਾਸ਼ਾ ਅਤੇ ਖੇਤਰੀ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਤਾਮਿਲਨਾਡੂ - ਅਸੀਂ ਤੁਹਾਨੂੰ ਉੰਨਾ ਹੀ ਪਿਆਰ ਕਰਦੇ ਹਾਂ, ਜਿੰਨਾ ਅਸੀਂ ਬਾਕੀ ਦੇਸ਼ ਨੂੰ ਕਰਦੇ ਹਾਂ। ਨਾ ਜ਼ਿਆਦਾ ਅਤੇ ਨਾ ਹੀ ਘੱਟ। ਅਸੀਂ ਸਾਰੇ ਇੱਕੋ ਜਿਹੇ ਹਾਂ, ਜਿੰਨੇ ਅਸੀਂ ਵੱਖਰੇ ਹਾਂ।"

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਕਿਸੇ ਇੱਕ ਭਾਸ਼ਾ ਨੂੰ ਦੂਸਰੀ ਭਾਸ਼ਾ ਤੋਂ ਵੱਧ ਮਹੱਤਵ ਦੇਣ ਬਾਰੇ ਡਾ ਜੋਗਾ ਸਿੰਘ ਨੇ ਆਖਿਆ ਭਾਰਤ ਵਿੱਚ ਸੰਵਿਧਾਨਕ ਤੌਰ 'ਤੇ ਕੋਈ ਇੱਕ ਰਾਸ਼ਟਰੀ ਭਾਸ਼ਾ ਨਹੀਂ ਹੈ। ਭਾਰਤ ਦੇ ਕਈ ਨੇਤਾ ਅਤੇ ਕੈਬਨਿਟ ਮੰਤਰੀ ਵੀ ਇਸ ਭਾਸ਼ਾ ਨੂੰ ਵੱਧ ਮਹੱਤਵ ਦਿੰਦੇ ਹਨ ਜੋ ਕਿ ਗਲਤ ਅਤੇ ਆਉਣ ਵਾਲੇ ਸਮੇਂ ਵਿੱਚ ਖ਼ਤਰਨਾਕ ਹੋ ਸਕਦਾ ਹੈ।

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਇਸ ਦੇ ਖ਼ਤਰਨਾਕ ਸਿੱਟਿਆਂ ਦੀ ਉਦਹਾਰਣ ਦਿੰਦੇ ਡਾ ਜੋਗਾ ਸਿੰਘ ਨੇ ਦੱਸਿਆ ਕਿ 1947 ਵਿੱਚ ਪਾਕਿਸਤਾਨ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਪੂਰਬੀ ਅਤੇ ਪੱਛਮੀ ਪਾਕਿਸਤਾਨ ਬਣਿਆ ਜੋ ਭਾਸ਼ਾ ਅਤੇ ਵਿਰਾਸਤ ਵਿਚ ਇੱਕ ਦੂਸਰੇ ਤੋਂ ਵੱਖਰਾ ਸੀ।

ਡਾ ਜੋਗਾ ਸਿੰਘ ਦੱਸਦੇ ਹਨ ਕਿ 1948 ਵਿੱਚ ਪਾਕਿਸਤਾਨ ਸਰਕਾਰ ਵੱਲੋਂ ਉਰਦੂ ਨੂੰ ਰਾਸ਼ਟਰੀ ਭਾਸ਼ਾ ਦਾ ਰੁਤਬਾ ਦਿੱਤਾ ਗਿਆ ਜਦੋਂਕਿ ਪੱਛਮੀ ਪਾਕਿਸਤਾਨ ਵੱਲੋਂ ਬਾਂਗਲਾ ਭਾਸ਼ਾ ਨੂੰ ਵੀ ਰਾਸ਼ਟਰੀ ਭਾਸ਼ਾ ਵਿੱਚ ਸ਼ਾਮਲ ਕਰਨ ਦੀ ਮੰਗ ਚੁੱਕੀ ਗਈ। ਇਸ ਦੇ ਵਿਰੋਧ ਵਿਚ ਪੱਛਮੀ ਪਾਕਿਸਤਾਨ ਜੋ ਅੱਜ ਬੰਗਲਾਦੇਸ਼ ਹੈ, ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਹੋਏ।

ਡਾ. ਜੋਗਾ ਸਿੰਘ ਆਖਦੇ ਹਨ ਕਿ ਦੁਨੀਆਂ ਵਿੱਚ ਕਿਸੇ ਸਮੂਹ ਤੋਂ ਉਸ ਦੀ ਮਾਂ ਬੋਲੀ ਉਸ ਦੀ ਭਾਸ਼ਾ ਖੋਹਣ ਤੋਂ ਵੱਡਾ ਕੋਈ ਆਤੰਕ ਨਹੀਂ ਹੋ ਸਕਦਾ।

ਇਹ ਵੀ ਪੜ੍ਹੋ:

ਇਹ ਵੀ ਵੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)