ਸਿੰਘੂ ਬਾਰਡਰ ਕਤਲ ਕੇਸ : ਪੰਜਾਬ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ

ਮ੍ਰਿਤਕ ਲਖਵੀਰ ਸਿੰਘ ਦੀ ਪਤਨੀ

ਤਸਵੀਰ ਸਰੋਤ, RAVINDER ROBIN/BBC

ਤਸਵੀਰ ਕੈਪਸ਼ਨ, ਮ੍ਰਿਤਕ ਲਖਵੀਰ ਸਿੰਘ ਦੀ ਪਤਨੀ

ਦਿੱਲੀ ਅਤੇ ਹਰਿਆਣਾ ਦੇ ਸਿੰਘੂ ਬਾਰਡਰ ਉੱਤੇ 15 ਅਕਤੂਬਰ ਨੂੰ ਬੇਅਦਬੀ ਕਰਨ ਦੇ ਇਲਜਾਮਾਂ ਵਿਚ ਕੁਝ ਨਿਹੰਗਾ ਵਲੋਂ ਕਤਲ ਸਿੰਘ ਲਖਬੀਰ ਸਿੰਘ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।

ਪੰਜਾਬ ਪੁਲਿਸ ਮੁਖੀ ਦੇ ਦਸਤਖ਼ਤਾਂ ਹੇਠ ਜਾਰੀ ਹੁਕਮਾਂ ਮੁਤਾਬਕ ਤਰਨ ਤਾਰਨ ਦੇ ਚੀਮਾ ਕਲ਼ਾ ਪਿੰਡ ਦੀ ਰਾਜ ਕੌਰ ਦੀ ਸ਼ਿਕਾਇਤ ਉੱਤੇ ਇਸ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।

ਰਾਜ ਕੌਰ ਮ੍ਰਿਤਕ ਲਖਬੀਰ ਸਿੰਘ ਦੀ ਭੈਣ ਹੈ।

ਵਿਸ਼ੇਸ਼ ਜਾਂਚ ਟੀਮ ਦੇ ਗਠਨ ਵਾਲੇ ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਰਾਜ ਕੌਰ ਨੇ ਲਿਖਤੀ ਸ਼ਿਕਾਇਤ ਵਿਚ ਕਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀ ਉਸ ਦੇ ਭਰਾ ਨੂੰ ਸਿੰਘੂ ਬਾਰਡਰ ਲੈ ਗਏ ਸਨ।

ਸਿੰਘੂ ਬਾਰਡਰ ਉੱਤੇ 15 ਅਕਤੂਰ ਨੂੰ ਲਖਬੀਰ ਸਿੰਘ ਨੂੰ ਕੁਝ ਨਿਹੰਗਾਂ ਨੇ ਕਤਲ ਕਰਕੇ ਬੈਰੀਕੇਡ ਨਾਲ ਟੰਗ ਦਿੱਤਾ ਸੀ। ਉਸ ਉੱਤੇ ਸਰਬਲੋਹ ਗ੍ਰੰਥ ਦੀ ਬੇਅਦਬੀ ਕਰਨ ਦਾ ਇਲਜਾਮ ਲਾਇਆ ਗਿਆ ਸੀ।

ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸੂਬੇ ਦੇ ਏਡੀਜੀਪੀ ਅਤੇ ਬਿਊਰੋ ਆਫ਼ ਇੰਨਵੈਸਟੀਗੇਸ਼ਨ ਦੇ ਡਾਇਰੈਕਟਰ ਵਰਿੰਦਰ ਕੁਮਾਰ ਇਸ ਜਾਂਚ ਟੀਮ ਦੀ ਅਗਵਾਈ ਕਰਨਗੇ।

ਇਸ ਟੀਮ ਵਿਚ ਫਿਰੋਜ਼ਪੁਰ ਰੇਜ਼ ਦੇ ਆਈਜੀ ਇੰਦਰਬੀਰ ਸਿੰਘ ਤੇ ਤਰਨ ਤਾਰਨ ਦੇ ਐੱਸਐੱਸਪੀ ਹਰਿੰਦਰ ਸਿੰਘ ਵਿਰਕ ਮੈਂਬਰ ਹੋਣਗੇ।

ਵਰਿੰਦਰ ਕੁਮਾਰ ਅਗਰ ਚਾਹੁਣ ਤਾਂ ਜਰੂਰਤ ਮੁਤਾਬਕ ਸੂਬੇ ਵਿਚ ਕਿਸੇ ਵੀ ਅਧਿਕਾਰੀ ਜਾਂ ਪੁਲਿਸ ਮਹਿਕਮੇ ਦੇ ਦੂਜੇ ਵਿੰਗ ਨੂੰ ਟੀਮ ਵਿਚ ਸ਼ਾਮਲ ਕਰ ਸਕਦੇ ਹਨ।

ਸੰਯੁਕਤ ਮੋਰਚੇ ਵਿਆਪਕ ਜਾਂਚ ਦੀ ਮੰਗ ਦੁਹਰਾਈ

ਸੰਯੁਕਤ ਕਿਸਾਨ ਮੋਰਚਾ ਨੇ 15 ਅਕਤੂਬਰ ਨੂੰ ਸਿੰਘੂ ਬਾਰਡਰ 'ਤੇ ਬੇਰਹਿਮੀ ਨਾਲ ਹੋਏ ਕਤਲ ਨਾਲ ਜੁੜੀ ਸਾਜ਼ਿਸ਼ ਦੀ ਵਿਆਪਕ ਜਾਂਚ ਦੀ ਆਪਣੀ ਮੰਗ ਦੁਹਰਾਈ ਹੈ।

ਸਿੰਘੂ ਬਾਰਡਰ ਤੋਂ ਜਾਰੀ ਇੱਕ ਬਿਆਨ ਮੁਤਾਬਕ ਕੇਂਦਰ ਸਰਕਾਰ ਕਿਸਾਨ ਅੰਦੋਲਨ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਸਫਲ ਨਹੀਂ ਹੋਈ ਹੈ। ਇਸ ਲਈ ਇਹ ਨਵੀਂ ਸਾਜਿਸ਼ ਕੀਤੀ ਗਈ ਹੈ।

ਜਿਵੇਂ ਕਿ ਨਿਹੰਗ ਸਿੱਖਾਂ ਦੇ ਇੱਕ ਸਮੂਹ ਬਾਰੇ ਹੋਰ ਖਬਰਾਂ ਉੱਭਰ ਕੇ ਸਾਹਮਣੇ ਆ ਰਹੀਆਂ ਹਨ ਜੋ ਕਿ ਹੋਰਨਾਂ ਲੋਕਾਂ ਦੀ ਮੌਜੂਦਗੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀਆਂ ਨੂੰ ਮਿਲੇ ਹਨ, ਅਤੇ ਇੱਥੋਂ ਤੱਕ ਕਿ ਮੋਰਚੇ ਦੇ ਸਥਾਨਾਂ ਨੂੰ ਛੱਡਣ ਲਈ ਪੈਸੇ ਦੀ ਪੇਸ਼ਕਸ਼ ਵੀ ਸਾਹਮਣੇ ਆਈ ਹੈ।

ਐਸਕੇਐਮ ਨੇ ਇਸ ਨਾਲ ਜੁੜੀ ਸਾਜ਼ਿਸ਼ ਦੀ ਵਿਆਪਕ ਜਾਂਚ ਦੀ ਮੰਗ ਦੁਹਰਾਈ ਹੈ ਕਿ 15 ਅਕਤੂਬਰ ਨੂੰ ਸਿੰਘੂ ਬਾਰਡਰ ਦਾ ਬੇਰਹਿਮੀ ਨਾਲ ਕਤਲ ਦੀ ਜਾਂਚ ਹੋਵੇ।

ਐਸਕੇਐਮ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਅੰਦੋਲਨ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਸਫਲ ਨਹੀਂ ਹੋਈ ਹੈ, ਪਰ ਪੂਰੇ ਘਟਨਾਕ੍ਰਮ ਦੇ ਪਿੱਛੇ ਦੀ ਸੱਚੀ ਕਹਾਣੀ ਦੁਨੀਆ ਦੇ ਸਾਹਮਣੇ ਲਿਆਉਣੀ ਹੈ ਕਿ ਭਾਜਪਾ ਕੀ ਕਰ ਰਹੀ ਹੈ, ਐਸਕੇਐਮ ਕਹਿੰਦਾ ਹੈ।

ਐਸਕੇਐਮ ਨੇ ਇੱਕ ਵਾਰ ਫਿਰ ਸਾਰੇ ਹਲਕਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਮੁੱਖ ਮੰਗਾਂ ਦੀ ਪ੍ਰਾਪਤੀ ਲਈ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਉੱਤੇ ਕੇਂਦਰਤ ਰਹਿਣ।

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)