ਸ਼ਾਹਰੁਖ਼ ਖ਼ਾਨ ਅਤੇ ਅਨੰਨਿਆ ਪਾਂਡੇ ਦੇ ਘਰ ਪਹੁੰਚੀ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ

ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਘਰ ਮੰਨਤ ਨਾਰਕੋਟਿਸ ਕੰਟਰੋਲ ਬਿਊਰੋ ਦੀ ਟੀਮ ਪਹੁੰਚੀ ਹੈ।

ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਅਨੰਨਿਆ ਪਾਂਡੇ ਦੇ ਘਰ ਵਿੱਚ ਐਨਸੀਬੀ ਦੀ ਟੀਮ ਵੱਲੋਂ ਛਾਪੇਮਾਰੀ ਕਰਨ ਦੀ ਖ਼ਬਰ ਹੈ।

ਸ਼ਾਹਰੁਖ ਖ਼ਾਨ ਦੇ ਪੁੱਤਰ ਆਰਿਆਨ ਖ਼ਾਨ ਵੀ 3 ਅਕਤੂਬਰ ਤੋਂ ਡਰੱਗਜ਼ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਅੱਜ ਸਵੇਰੇ ਹੀ ਉਹ ਆਪਣੇ ਪੁੱਤਰ ਨੂੰ ਮਿਲਣ ਆਰਥਰ ਰੋਡ ਜੇਲ੍ਹ ਪਹੁੰਚੇ ਸਨ।

ਅਨਨਿਆ ਪਾਂਡੇ ਅਦਾਕਾਰ ਚੰਕੀ ਪਾਂਡੇ ਦੀ ਬੇਟੀ ਅਤੇ ਸ਼ਾਹਰੁਖ ਖ਼ਾਨ ਦੀ ਬੇਟੀ ਸੁਹਾਨਾ ਖ਼ਾਨ ਦੀ ਨਜ਼ਦੀਕੀ ਦੋਸਤ ਹੈ।

ਖ਼ਬਰ ਏਜੰਸੀ ਰੌਇਟਰਜ਼ ਮੁਤਾਬਕ ਐੱਨਸੀਬੀ ਨੇ ਅੱਜ ਅਨੰਨਿਆ ਪਾਂਡੇ ਨੂੰ ਪੁੱਛਗਿੱਛ ਲਈ ਵੀ ਸੱਦਿਆ ਹੈ।

ਇਹ ਵੀ ਪੜ੍ਹੋ:

ਐਨਸੀਬੀ ਵੱਲੋਂ ਕਰੂਜ਼ ਜਹਾਜ਼ ਉੱਪਰ ਹੋਈ ਕਥਿਤ ਰੇਵ ਪਾਰਟੀ ਦੇ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਸ਼ਾਹਰੁਖ ਖ਼ਾਨ ਦੇ ਬੇਟੇ ਆਰਿਅਨ ਖ਼ਾਨ ਨੂੰ ਐਨਸੀਬੀ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਆਰਿਅਨ ਦੇ ਨਾਲ ਅਰਬਾਜ਼ ਮਰਚੈਂਟ ਅਤੇ ਮਾਡਲ ਮੁਨਮੁਨ ਧਮੇਚਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਉੱਪਰ ਨਸ਼ਾ ਖ਼ਰੀਦਣ ਅਤੇ ਉਸ ਦੀ ਵਰਤੋਂ ਕਰਨ ਦੇ ਇਲਜ਼ਾਮ ਹਨ।

ਫ਼ਿਲਹਾਲ ਇਨ੍ਹਾਂ ਦੀ ਜ਼ਮਾਨਤ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਜੇ ਤੱਕ ਜ਼ਮਾਨਤ ਨਹੀਂ ਹੋ ਸਕੀ ਹੈ।

ਬੰਬੇ ਹਾਈ ਕੋਰਟ ਨੇ ਆਰਿਅਨ ਖ਼ਾਨ ਦੀ ਜ਼ਾਮਨਤ ਅਰਜ਼ੀ ਉੱਪਰ 26 ਅਕਤੂਬਰ ਨੂੰ ਸੁਣਵਾਈ ਕਰਨੀ ਹੈ।

ਕੀ ਹੈ ਮਾਮਲਾ?

ਨਾਰਕੋਟਿਕਸ ਕੰਟਰੋਲ ਬਿਊਰੋ ਨੇ ਰੇਵ ਪਾਰਟੀ ਵਿੱਚ ਕਥਿਤ ਸ਼ਮੂਲੀਅਤ ਦੇ ਇਲਜ਼ਾਮਾਂ ਹੇਠ ਸ਼ਾਹਰੁਖ ਖ਼ਾਨ ਦੇ ਪੁੱਤਰ ਆਰਿਅਨ ਖ਼ਾਨ ਨੂੰ ਹਿਰਾਸਤ ਵਿੱਚ ਲਿਆ ਗਿਆ।

ਗ੍ਰਿਫ਼ਤਾਰੀ ਤੋਂ ਬਾਅਦ ਐੱਨਸੀਬੀ ਮੁੰਬਈ ਦੇ ਡਾਇਰੈਕਟਰ ਸਮੀਰ ਵਾਨਖੇੜੇ ਨੇ ਦੱਸਿਆ ਕਿ ਆਰਿਅਨ ਖ਼ਾਨ ਦੀ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ।

ਆਰਿਅਨ ਖ਼ਾਨ ਤੋਂ ਇਲਾਵਾ ਪੁਲਿਸ ਨੇ ਅਰਬਾਜ਼ ਮਰਚੈਂਟ, ਮੁਨਮੂਨ ਧਮੇਚਾ, ਨੁਪੁਰ ਸਾਰਿਕਾ, ਇਸਮੀਤ ਸਿੰਘ, ਮੁਹਾਕ ਜੈਸਵਾਲ, ਵਿਕਰਾਂਤ ਚੋਕਰ ਤੇ ਗੋਮਿਤ ਚੋਪੜਾ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।

ਤੇਈ ਸਾਲਾ ਆਰਿਅਨ ਖ਼ਾਨ ਨੂੰ ਜੇਲ੍ਹ ਵਿੱਚ 14 ਦਿਨ ਹੋ ਚੁੱਕੇ ਹਨ। ਸੋਮਵਾਰ ਨੂੰ ਇੱਕ ਵਿਸ਼ੇਸ਼ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਸੀ।

ਉਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਵੱਲੋਂ ਮੁੰਬਈ ਹਾਈ ਕੋਰਟ ਵਿੱਚ ਪਹੁੰਚ ਕੀਤੀ ਗਈ ਹੈ ਜਿੱਥੇ ਇਸ ਬਾਰੇ 26 ਅਕਤੂਬਰ ਨੂੰ ਸੁਣਵਾਈ ਕੀਤੀ ਜਾਣੀ ਹੈ।

ਸ਼ਾਹਰੁਖ ਖ਼ਾਨ ਨੇ ਜੇਲ੍ਹ ਵਿੱਚ 20 ਮਿੰਟ ਦਾ ਸਮਾਂ ਬਿਤਾਇਆ ਹਲਾਂਕਿ ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਸ਼ੁੱਕਰਵਾਰ ਨੂੰ ਸ਼ਾਹਰੁਖ ਖ਼ਾਨ ਅਤੇ ਗੌਰੀ ਖ਼ਾਨ ਨੇ ਆਰਿਅਨ ਨਾਲ ਵੀਡੀਓ ਕਾਲ ਰਾਹੀਂ ਆਰਿਅਨ ਦਾ ਹਾਲਚਾਲ ਜਾਣਿਆ ਸੀ।

ਇਹ ਵੀ ਪੜ੍ਹੋ:

ਇਹ ਵੀ ਵੇਖੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)