ਲਖੀਮਪੁਰ ਖੀਰੀ: ਕੇਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਗੱਲਬਾਤ ਦੇ ਸੱਦੇ 'ਤੇ ਕਿਸਾਨਾਂ ਦਾ ਜਵਾਬ - ਪ੍ਰੈਸ ਰਿਵੀਊ

ਤਸਵੀਰ ਸਰੋਤ, FB/Ajay Mishr Teni
ਦਿ ਟ੍ਰਿਬਿਊਨ ਮੁਤਾਬਕ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਵੱਲੋਂ ਦਿੱਤੇ ਬੈਠਕ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ।
ਅਜੇ ਮਿਸ਼ਰਾ ਟੈਨੀ ਨੇ ਝੋਨੇ ਦੀ ਖਰੀਦ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਅਤੇ 3 ਅਕਤੂਬਰ ਨੂੰ ਹੋਈ ਹਿੰਸਾ ਦੇ ਮਾਮਲੇ ਨੂੰ ਸੁਲਝਾਉਣ ਲਈ ਕਿਸਾਨਾਂ ਨੂੰ ਆਪਣੀ ਰਿਹਾਇਸ਼ 'ਤੇ ਬੈਠਕ ਲਈ ਸੱਦਿਆ ਸੀ।
ਇਸ ਮਾਮਲੇ ਵਿੱਚ ਉਨ੍ਹਾਂ ਦਾ ਪੁੱਤਰ ਆਸ਼ੀਸ਼ ਮੁੱਖ ਮੁਲਜ਼ਮ ਹੈ ਅਤੇ ਜੇਲ੍ਹ ਵਿੱਚ ਹੈ। ਉਸ ਖਿਲਾਫ਼ ਵਿਸ਼ੇਸ਼ ਐੱਸਆਈਟੀ ਜਾਂਚ ਕਰ ਰਹੀ ਹੈ।
ਸਿੱਖ ਭਾਈਚਾਰੇ ਦੇ ਆਗੂਆਂ ਨੇ ਇੱਕ ਗੁਰਦੁਆਰੇ ਵਿੱਚ ਹੰਗਾਮੀ ਮੀਟਿੰਗ ਕੀਤੀ ਅਤੇ ਇਲਾਕੇ ਦੇ ਕਿਸਾਨਾਂ ਨੂੰ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਲਈ ਕਿਹਾ।
ਭਾਰਤੀ ਸਿੱਖ ਸੰਗਠਨ ਦੇ ਪ੍ਰਧਾਨ ਜਸਬੀਰ ਸਿੰਘ ਵਿਰਕ ਨੇ ਕਿਹਾ, "ਅਸੀਂ ਸਰਬਸੰਮਤੀ ਨਾਲ ਉਨ੍ਹਾਂ ਦੇ ਘਰ ਮੀਟਿੰਗ ਲਈ ਨਾ ਜਾਣ ਦਾ ਫੈਸਲਾ ਕੀਤਾ ਹੈ। ਸਾਡਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਸਾਡੇ ਕਿਸਾਨਾਂ ਨੂੰ ਝੋਨੇ ਦੀ ਵੱਧ ਕੀਮਤ ਦੇ ਕੇ ਲੁਭਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।
ਪਰ ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹ 3 ਅਕਤੂਬਰ ਦੀ ਘਟਨਾ ਵਿੱਚ ਹੋਈਆਂ ਜਾਨਾਂ ਦੀ ਭਰਪਾਈ ਨਹੀਂ ਕਰ ਸਕਦੇ। ਜੇਕਰ ਸਿੱਖ ਕੌਮ ਦਾ ਕੋਈ ਮੈਂਬਰ ਮਿਸ਼ਰਾ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਸਬੰਧ ਰੱਖਦਾ ਹੈ ਤਾਂ ਸਮੁੱਚਾ ਸਿੱਖ ਸਮਾਜ ਉਸ ਵਿਅਕਤੀ ਦਾ ਬਾਈਕਾਟ ਕਰੇਗਾ।"
ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟੀਆਂ
ਟਾਈਮਜ਼ ਆਫ਼ ਇੰਡੀਆ ਮੁਤਾਬਕ ਦਿਵਾਲੀ ਮੌਕੇ ਕੇਂਦਰ ਸਰਕਾਰ ਨੇ ਪੈਟਰੋਲ 'ਤੇ ਐਕਸਾਈਜ਼ ਡਿਊਟੀ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਹੈ।
ਵੱਖ-ਵੱਖ ਸੂਬਿਆਂ ਵਿੱਚ ਵੈਟ ਦੀ ਕੀਮਤ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ।

ਇਸ ਨੂੰ ਦੇਖਦੇ ਹੋਏ ਭਾਜਪਾ ਵਾਲੇ 9 ਸੂਬਿਆਂ ਅਸਾਮ, ਤ੍ਰਿਪੁਰਾ, ਮਨੀਪੁਰ, ਕਰਨਾਟਕ, ਗੋਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੂ ਕਟੌਤੀ ਦਾ ਐਲਾਨ ਕੀਤਾ ਹੈ।
ਕੇਂਦਰ ਦੇ ਐਲਾਨ ਤੋਂ ਕੁਝ ਹੀ ਘੰਟਿਆਂ ਬਾਅਦ ਇਨ੍ਹਾਂ ਸੂਬਿਆਂ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦਾ ਐਲਾਨ ਕੀਤਾ।
ਬੀਬੀਸੀ ਪੰਜਾਬੀ ਨੂੰ ਆਪਣੇ ਮੋਬਾਈਲ ਦੀ ਹੋਮ ਸਕਰੀਨ ਉੱਤੇ ਇੰਝ ਲੈ ਕੇ ਆਓ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
10 ਮੈਰੀਟੋਰੀਅਸ ਸਕੂਲਾਂ ਵਿੱਚ ਇੱਕ ਵੀ ਵਿਦਿਆਰਥੀ ਦਾ ਦਾਖ਼ਲਾ ਨਹੀਂ
ਦਿ ਟ੍ਰਿਬਿਊਨ ਮੁਤਾਬਕ ਪੰਜਾਬ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ 2016 ਵਿੱਚ ਸ਼ੁਰੂ ਕੀਤੇ ਗਏ 10 ਸਰਕਾਰੀ ਮੈਰੀਟੋਰੀਅਸ ਸਕੂਲਾਂ ਵਿੱਚ ਪਿਛਲੇ ਡੇਢ ਸਾਲਾਂ ਵਿੱਚ ਇੱਕ ਵੀ ਵਿਦਿਆਰਥੀ ਦਾ ਦਾਖਲਾ ਨਹੀਂ ਹੋਇਆ ਹੈ।
ਅਧਿਕਾਰੀਆਂ ਨੇ ਜ਼ੀਰੋ ਦਾਖਲੇ ਲਈ ਕੋਵਿਡ ਮਹਾਂਮਾਰੀ ਨੂੰ ਸਪੱਸ਼ਟ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ।

ਤਸਵੀਰ ਸਰੋਤ, Getty Images
ਹਾਲਾਂਕਿ ਮਹਾਂਮਾਰੀ ਦੇ ਬਾਵਜੂਦ ਹੋਰ ਗੈਰ-ਮੈਰੀਟੋਰੀਅਸ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਅਤੇ ਆਨਲਾਈਨ ਕਲਾਸਾਂ ਦੀ ਪ੍ਰਕਿਰਿਆ ਜਾਰੀ ਰਹੀ।
ਵਿਡੰਬਨਾ ਇਹ ਹੈ ਕਿ 10 ਮੈਰੀਟੋਰੀਅਸ ਸਕੂਲਾਂ ਦੇ 270 ਦੇ ਕਰੀਬ ਅਧਿਆਪਕਾਂ ਨੂੰ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੇ ਨਵੇਂ ਦਾਖ਼ਲੇ ਅਤੇ ਆਨਲਾਈਨ ਕਲਾਸਾਂ ਨਾ ਲੱਗਣ ਕਾਰਨ, ਉਨ੍ਹਾਂ ਦੇ ਜ਼ਿਲ੍ਹਿਆਂ ਦੇ ਹੋਰਨਾਂ ਸਰਕਾਰੀ ਸਕੂਲਾਂ ਵਿੱਚ ਤੈਨਾਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












