ਨਵਜੋਤ ਸਿੰਘ ਸਿੱਧੂ ਦਾ ਐਡਵੋਕੇਟ ਜਨਰਲ ਦਿਓਲ ਦੀ ਚਿੱਠੀ ਉੱਤੇ ਜਵਾਬ

ਚਰਨਜੀਤ ਸਿੰਘ ਚੰਨੀ ਅਤੇ ਅਮਰਪ੍ਰੀਤ ਦਿਓਲ

ਤਸਵੀਰ ਸਰੋਤ, CHARANJIT CHANNI/TWITTER

ਤਸਵੀਰ ਕੈਪਸ਼ਨ, ਚਰਨਜੀਤ ਸਿੰਘ ਚੰਨੀ ਅਤੇ ਅਮਰਪ੍ਰੀਤ ਦਿਓਲ

ਪੰਜਾਬ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਵਲੋਂ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚਿੱਠੀ ਲਿਖ ਕੇ ਗੁਮਰਾਹਕੁੰਨ ਜਾਣਕਾਰੀ ਪ੍ਰਚਾਰਨ ਦੇ ਇਲਜ਼ਾਮਾਂ ਦਾ ਨਵਜੋਤ ਸਿੱਧੂ ਨੇ ਟਵੀਟ ਰਾਹੀ ਜਵਾਬ ਦਿੱਤਾ ਹੈ।

ਇੱਕ ਤੋਂ ਬਾਅਦ ਇੱਕ 12 ਟਵੀਟ ਕਰਕੇ ਨਵਜੋਤ ਸਿੱਧੂ ਨੇ ਦਿਓਲ ਦੇ ਇਲਜ਼ਾਮਾਂ ਨੂੰ ਗਲਤ ਸਾਬਤ ਕਰਨ ਲਈ ਕੁਝ ਤੱਥ ਸਾਂਝੇ ਕਰਦਿਆ ਲਿਖਿਆ, ''ਸ੍ਰੀਮਾਨ ਏਜੀ ਪੰਜਾਬ ਨਿਆਂ ਅੰਨ੍ਹਾ ਹੋ ਸਕਦਾ ਹੈ, ਪੰਜਾਬ ਦੇ ਲੋਕ ਨਹੀਂ। ਸਾਡੀ ਕਾਂਗਰਸ ਪਾਰਟੀ ਬੇਅਦਬੀ ਦੇ ਮੁੱਦੇ ਉੱਤੇ ਨਿਆਂ ਦੇਣ ਦੇ ਵਾਅਦੇ ਨਾਲ ਸੱਤਾ ਵਿਚ ਆਈ ਸੀ। ਜਿਸ ਖ਼ਿਲਾਫ਼ ਤੁਸੀਂ ਅਦਾਲਤ ਵਿਚ ਮੁੱਖ ਸਾਜਿਸ਼ਕਰਤਾ ਦੇ ਹੱਕ ਵਿਚ ਖੜ੍ਹੇ ਹੋਏ ਸੀ ਅਤੇ ਤੁਸੀਂ ਸਾਡੀ ਸਰਕਾਰ ਖ਼ਿਲਾਫ਼ ਗੰਭੀਰ ਇਲਜ਼ਾਮ ਲਾਏ ਸਨ।''

ਨਵਜੋਤ ਸਿੱਧੂ ਨੇ ਅੱਗੇ ਲਿਖਿਆ, ਤੁਸੀਂ ਬੇਅਦਬੀ ਮਾਮਲਿਆਂ ਵਿਚ ਗਲਤ ਨਾਮਜ਼ਦਗੀਆਂ ਦਾ ਡਰ ਪ੍ਰਗਟਾ ਕੇ ਕੇਸ ਸੀਬੀਆਈ ਨੂੰ ਟਰਾਂਸਫਰ ਕਰਵਾਉਣ ਦੀ ਅਪੀਲ ਵੀ ਕੀਤੀ ਸੀ।

ਅੱਜ ਤੁਸੀਂ ਉਸੇ ਸਰਕਾਰ ਅਤੇ ਸੱਤਾਧਾਰੀ ਪਾਰਟੀ ਦੀ ਨੁੰਮਾਇਦਗੀ ਕਰ ਰਹੇ ਹੋ ਅਤੇ ਮੇਰੇ ਉੱਤੇ ਗਲਤ ਜਾਣਕਾਰੀ ਫੈਲਾਉਣ ਦਾ ਇਲਜ਼ਾਮ ਲਾ ਰਹੇ ਹੋ। ਜਦੋਂ ਕਿ ਮੈਂ ਬੇਅਦਬੀ ਮਾਮਲਿਆਂ ਵਿਚ ਨਿਆਂ ਲਈ ਲੜ ਰਿਹਾ ਹਾਂ ਅਤੇ ਤੁਸੀਂ ਮੁਲਜ਼ਮਾਂ ਨੂੰ ਬਲੈਕਿਟ ਬੇਲ ਦੁਆਉਦੇ ਰਹੇ ਹੋ।

ਸਿੱਧੂ ਨੇ ਸਵਾਲ ਕੀਤਾ ਕਿ ਕੀ ਮੈਂ ਤੁਹਾਡੇ ਤੋਂ ਪੁੱਛ ਸਕਦਾ ਸੀ ਕਿ ਜਦੋਂ ਤੁਸੀਂ ਮੁੱਖ ਮੁਲਜ਼ਮ ਨੂੰ ਜਮਾਨਤ ਦੁਆ ਰਹੇ ਸੀ ਉਦੋਂ ਕਿਹੜੇ ਹਿੱਤ ਸਾਧ ਰਹੇ ਸੀ ਅਤੇ ਹੁਣ ਕਿਹੜੇ ਹਿੱਤ ਸਾਧ ਰਹੇ ਹੋ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਏਪੀਐੱਸ ਦਿਓਲ ਨੇ ਲਿਖੀ ਸੀ ਸਿੱਧੂ ਨੂੰ ਚਿੱਠੀ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਅਦਬੀ ਅਤੇ ਨਸ਼ਿਆਂ ਦਾ ਮੁੱਦਾ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵਿਰੋਧੀ ਧਿਰ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ਨੂੰ ਵਾਰ -ਵਾਰ ਇਨ੍ਹਾਂ ਮੁੱਦਿਆਂ 'ਤੇ ਘੇਰ ਰਹੇ ਹਨ।

ਹੁਣ ਇਸੇ ਮੁੱਦੇ 'ਤੇ ਸੂਬੇ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਇੱਕ ਚਿੱਠੀ ਜਾਰੀ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਜਵਾਬ ਦਿੱਤਾ ਹੈ।

ਉਨ੍ਹਾਂ ਲਿਖਿਆ, ''ਸਿੱਧੂ ਨਸ਼ਿਆਂ ਅਤੇ ਬੇਅਦਬੀ ਦੇ ਮੁੱਦੇ 'ਤੇ ਸਰਕਾਰ ਦੇ ਕੰਮਾਂ ਅਤੇ ਐਡਵੋਕੇਟ ਜਨਰਲ ਦੇ ਦਫ਼ਤਰ ਦੀ ਕਾਰਗੁਜ਼ਾਰੀ ਵਿੱਚ ਅਟਕਲਾਂ ਪੈਦਾ ਕਰ ਰਹੇ ਹਨ।''

ਐਡਵੋਕੇਟ ਜਨਰਲ ਦੇ ਅਧਿਕਾਰਤ ਲੈਟਰਪੈਡ 'ਤੇ ਏਪੀਐਸ ਦਿਓਲ ਵੱਲੋਂ ਇਹ ਬਿਆਨ ਸ਼ਨੀਵਾਰ ਨੂੰ ਜਾਰੀ ਕੀਤਾ ਗਿਆ।

ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ 'ਤੇ ਰਹਿੰਦੇ ਹੋਏ ਵੀ ਅਤੇ ਉਸ ਤੋਂ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਲਗਾਤਾਰ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਰਹੇ ਹਨ।

ਇਹ ਵੀ ਪੜ੍ਹੋ:

ਚਿੱਠੀ ਵਿੱਚ ਕੀ ਲਿਖਿਆ

''ਨਵਜੋਤ ਸਿੰਘ ਸਿੱਧੂ ਸਿਆਸੀ ਲਾਹਾ ਖੱਟਣ ਲਈ ਗੁੰਮਰਾਹਕੁਨ ਜਾਣਕਾਰੀ ਫੈਲਾ ਰਹੇ ਹਨ।''

''ਆਪਣੇ ਸਿਆਸੀ ਹਿੱਤ ਲਈ ਨਵਜੋਤ ਸਿੰਘ ਸਿੱਧੂ ਐਡਵੋਕੇਟ ਜਨਰਲ ਦੇ ਸੰਵਿਧਾਨਕ ਅਹੁਦੇ ਦਾ ਰਾਜਸੀਕਰਨ ਕਰ ਰਹੇ ਹਨ।''

ਏਪੀਐਸ ਦਿਓਲ

ਤਸਵੀਰ ਸਰੋਤ, DALJIT CHEEMA/TWITTER

ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਫਿਰ ਪ੍ਰੈੱਸ ਕਾਨਫਰੰਸ ਕਰਕੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਅਤੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਚੁੱਕੇ ਸਨ।

ਉਨ੍ਹਾਂ ਨੇ ਕਿਹਾ ਸੀ ਕਿ ਉਹ ਰਾਹੁਲ ਅਤੇ ਪ੍ਰਿਅੰਕਾ ਗਾਂਧੀ ਕਰਕੇ ਆਪਣਾ ਅਸਤੀਫ਼ਾ ਵਾਪਿਸ ਲੈ ਰਹੇ ਹਨ ਪਰ ਅਹੁਦਾ ਉਦੋਂ ਹੀ ਸੰਭਾਲਣਗੇ ਜਦੋਂ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾਵੇਗਾ।

ਦਿਓਲ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਰਹੇ ਹਨ ਅਤੇ ਇਕਬਾਲਪ੍ਰੀਤ ਸਿੰਘ ਸਹੋਤਾ ਅਕਾਲੀ ਸਰਕਾਰ ਵੇਲੇ ਬਣਾਈ ਗਈ ਬੇਅਦਬੀ ਦੀ ਜਾਂਚ ਲਈ ਐੈੱਸਆਈਟੀ ਦੇ ਮੁਖੀ ਰਹਿ ਚੁੱਕੇ ਹਨ। ਬੇਅਦਬੀ ਘਟਨਾਵਾਂ ਅਤੇ ਗੋਲੀਕਾਂਡ ਵੇਲੇ ਸੁਮੇਧ ਸਿੰਘ ਸੈਣੀ ਪੰਜਾਬ ਪੁਲਿਸ ਦੇ ਮੁਖੀ ਵੀ ਸਨ।

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਲਗਾਏ ਜਾਣ 'ਤੇ ਅਤੇ ਸੁਮੇਧ ਸੈਣੀ ਦੇ ਵਕੀਲ ਰਹੇ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਥਾਪੇ ਜਾਣ 'ਤੇ ਨਵਜੋਤ ਸਿੰਘ ਸਿੱਧੂ ਨੇ ਸਖਤ ਨੁਕਤਾਚੀਨੀ ਕੀਤੀ ਸੀ।

ਨਵਜੋਤ ਸਿੰਘ ਸਿੱਧੂ ਨੇ ਇਨ੍ਹਾਂ ਨਿਯੁਕਤੀਆਂ ਦੇ ਵਿਰੋਧ ਵਿੱਚ ਆਪਣੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਗੱਲ ਵੀ ਸੋਸ਼ਲ ਮੀਡੀਆ 'ਤੇ ਆਖੀ ਗਈ ਸੀ।

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, Ani

ਦਿਓਲ ਵੱਲੋਂ ਸ਼ਨੀਵਾਰ ਨੂੰ ਇਸ ਸਾਰੇ ਮਾਮਲੇ ਬਾਰੇ ਆਖਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਵਾਰ ਵਾਰ ਕੀਤੀ ਜਾ ਰਹੀ ਬਿਆਨਬਾਜ਼ੀ ਕਾਰਨ ਸਰਕਾਰ ਵੱਲੋਂ ਬੇਅਦਬੀ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਕੀਤੇ ਜਾ ਰਹੇ ਸੰਜੀਦਾ ਯਤਨਾਂ ਨੂੰ ਲੀਹੋਂ ਉਤਾਰ ਰਹੇ ਹਨ।

ਉੱਧਰ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਨਵਜੋਤ ਸਿੰਘ ਸਿੱਧੂ 'ਤੇ ਹਮਲਾ ਬੋਲਦਿਆਂ ਕਿਹਾ ਕਿ ਏਪੀਐੱਸ ਦਿਓਲ ਵੱਲੋਂ ਜਾਰੀ ਕੀਤੇ ਬਿਆਨ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਸੱਤਾਧਾਰੀ ਪਾਰਟੀ ਦੇ ਪ੍ਰਧਾਨ ਰਾਜਨੀਤਕ ਬਦਲਾਖੋਰੀ ਕਾਰਨ ਐਡਵੋਕੇਟ ਜਨਰਲ ਦੇ ਸੰਵਿਧਾਨਿਕ ਅਹੁਦੇ ਉਪਰ ਦਬਾਅ ਪਾ ਰਹੇ ਹਨ।

ਚੀਮਾ ਨੇ ਕਿਹਾ ਕਿ ਚਰਨਜੀਤ ਚੰਨੀ ਜਵਾਬ ਦੇਣ ਕਿ ਇਸ ਸੰਵਿਧਾਨਕ ਅਹੁਦੇ ਨੂੰ ਸੁਰੱਖਿਅਤ ਰੱਖਣ ਵਿੱਚ ਨਾਕਾਮਯਾਬ ਕਿਉਂ ਹੋ ਰਹੇ ਹਨ?

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਬੇਅਦਬੀ ਮੁੱਦੇ 'ਤੇ ਸਿੱਧੂ ਤੇ ਚੰਨੀ ਦੇ ਇਨਸਾਫ਼ ਦਵਾਉਣ ਵਾਲੇ ਵਾਅਦੇ

ਦੂਜੇ ਪਾਸੇ ਸ਼ਨੀਵਾਰ ਸਵੇਰੇ ਵੀ ਨਵਜੋਤ ਸਿੰਘ ਸਿੱਧੂ ਫ਼ਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਸਾਹਿਬ ਪਹੁੰਚੇ।

ਇਹ ਉਹੀ ਜਗ੍ਹਾ ਹੈ ਜਿਥੇ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਸਿੱਧੂ ਵੱਲੋਂ ਪਿੰਡ ਵਿੱਚ ਅਰਦਾਸ ਤੋਂ ਬਾਅਦ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਆਖਿਆ ਗਿਆ ਕਿ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਹੋਣੀ ਚਾਹੀਦੀ ਹੈ ਜੋ ਪੀੜ੍ਹੀ ਦਰ ਪੀੜ੍ਹੀ ਯਾਦ ਰਹੇ।

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, NAvjot singh sidhu/twitter

ਉੱਧਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਵਿਖੇ ਇੱਕ ਸਮਾਗਮ ਦੌਰਾਨ ਆਖਿਆ ਕਿ ਬੇਅਦਬੀ ਦੀ ਜਾਂਚ ਦਾ ਮਾਮਲਾ ਹੁਣ ਸਿੱਧੇ ਰਾਹ ਪੈ ਗਿਆ ਹੈ।

ਚੰਨੀ ਨੇ ਕਿਹਾ," ਐੱਸਆਈਟੀ ਅਤੇ ਕਾਨੂੰਨ ਆਪਣਾ ਕੰਮ ਕਰ ਰਹੇ ਹਨ। ਇਹ ਗੁਰੂ ਦਾ ਮਾਮਲਾ ਹੈ ਤੇ ਪੰਜਾਬ ਦੀ ਰੂਹ ਦਾ ਮਾਮਲਾ ਹੈ। ਇਸ ਨੂੰ ਜ਼ਰੂਰ ਹੱਲ ਕੀਤਾ ਜਾਵੇਗਾ।"

ਇਹ ਵੀ ਪੜ੍ਹੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)