ਕਾਂਗਰਸੀ ਆਗੂ ਸੁਖਪਾਲ ਖਹਿਰਾ ਈਡੀ ਦੀ ਹਿਰਾਸਤ 'ਚ, ਪੁੱਤ ਨੇ ਕਿਹਾ ਸਭ ਅਕਾਲੀ ਦਲ ਦੀ ਬਦਲੌਤ ਹੋ ਰਿਹਾ

ਸੁਖਪਾਲ ਖਹਿਰਾ

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਿਰਾਸਤ ਵਿੱਚ ਲਿਆ ਹੈ।

ਸੁਖਪਾਲ ਖਹਿਰਾ ਦੇ ਨਿੱਜੀ ਸਕੱਤਰ ਕਰਨਦੀਪ ਸਿੰਘ ਕੱਖ ਨੇ ਬੀਬੀਸੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਸਵਾਲਾਂ ਦੇ ਜਵਾਬ ਦੇਣ ਲਈ ਸੱਦਿਆ ਗਿਆ ਸੀ ਪਰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਸ ਸਾਲ ਮਾਰਚ ਵਿੱਚ ਸੁਖਪਾਲ ਖਹਿਰਾ ਦੇ ਘਰ ਕਥਿਤ ਮਨੀ ਲਾਂਡਰਿੰਗ ਕੇਸ, ਡਰੱਗ ਤਸਕਰੀ ਅਤੇ ਫਰਜ਼ੀ ਪਾਸਪੋਰਟ ਬਣਾਉਣ ਦੇ ਇਲਜ਼ਾਮਾਂ ਤਹਿਤ ਈਡੀ ਨੇ ਛਾਪੇ ਵੀ ਮਾਰੇ ਸਨ।

ਹਾਲਾਂਕਿ, ਉਦੋਂ ਸੁਖਪਾਲ ਖਹਿਰਾ ਨੇ ਸਾਰੇ ਇਲਜ਼ਾਮਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਤਹਿਤ ਨੋਟਿਸ ਭੇਜਿਆ ਗਿਆ ਹੈ।

ਕਾਂਗਰਸ ਪਾਰਟੀ

ਤਸਵੀਰ ਸਰੋਤ, InDIAN NATIONAL CONGRESS PUNJAB

ਤਸਵੀਰ ਕੈਪਸ਼ਨ, ਸੁਖਪਾਲ ਖਹਿਰਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਸਨ

ਉਨ੍ਹਾਂ ਨੇ ਈਡੀ ਦੀਆਂ ਰੇਡਜ਼ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।

ਖਹਿਰਾ ਨੇ ਕਿਹਾ ਸੀ ਕਿ ਉਨ੍ਹਾਂ ਦਾ ਜਾਅਲੀ ਪਾਸਪੋਰਟ ਹੋਣ ਬਾਰੇ ਖ਼ਬਰਾਂ ਸਿਰਫ਼ ਅਫ਼ਵਾਹਾਂ ਹੀ ਹਨ। ਉਨ੍ਹਾਂ ਖਿਲਾਫ਼ ਮਨੀ ਲਾਡਰਿੰਗ ਦੇ ਇਲਜ਼ਾਮ ਲਾਏ ਜਾ ਰਹੇ ਹਨ।

ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ
ਤਸਵੀਰ ਕੈਪਸ਼ਨ, ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਕਹਿੰਦੇ ਰਹੇ ਹਨ ਕਿ ਖਹਿਰਾ ਦੇ ਖਾਤਿਆਂ ਵਿੱਚ ਆਈ ਰਕਮ ਲੋਨ ਦੀ ਰਕਮ ਸੀ

ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮੌਕੇ ਬੋਲਦਿਆਂ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ, ਕਿ ''ਜੋ ਬਾਦਲ ਸਰਕਾਰ ਵੱਲੋਂ 2015 ਵਿੱਚ ਉਨ੍ਹਾਂ ਦੇ ਪਿਤਾ ਉੱਪਰ ਐਨਡੀਪੀਐਸ ਦੀ ਝੂਠਾ ਕੇਸ ਪਾਇਆ ਗਿਆ ਸੀ ਇਹ ਉਸੇ ਦਾ ਨਤੀਜਾ ਹੈ।''

ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਕੀਤਾ ਤੇ ਕਿਹਾ, ਕਿ ''ਅਦਾਲਤ ਨੇ ਇਹ ਦੇਖਦੇ ਹੋਏ ਕਿ ਕੇਸ ਵਿੱਚ ਕੋਈ ਅਧਾਰ ਨਹੀਂ ਹੈ, 14 ਦਿਨਾਂ ਦਾ ਨਿਆਂਇਕ ਰਿਮਾਂਡ ਮੰਗੇ ਜਾਣ ਦੇ ਬਾਵਜੂਦ ਸਿਰਫ਼ ਇੱਕ ਦਿਨ ਦਾ ਰਿਮਾਂਡ ਦਿੱਤਾ ਹੈ।''

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)