ਕਿਸਾਨ ਅੰਦੋਲਨ˸ ਭਾਰਤ ਸਰਕਾਰ ਨੇ ਕਿਸਾਨੀ ਮੁੱਦਿਆਂ ਬਾਰੇ ਬਣੀ ਕਮੇਟੀ ਲਈ 5 ਕਿਸਾਨ ਆਗੂਆਂ ਦੇ ਨਾਮ ਮੰਗੇ - ਪ੍ਰੈੱਸ ਰਿਵੀਊ

ਤਸਵੀਰ ਸਰੋਤ, Rakesh Tikait/twitter
ਕੇਂਦਰ ਸਰਕਾਰ ਨੇ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਦ ਅਤੇ ਕਿਸਾਨਾਂ ਨਾਲ ਜੁੜੇ ਹੋਰਨਾਂ ਮਾਮਲਿਆਂ 'ਤੇ ਵਿਚਾਰ ਚਰਚਾ ਲਈ ਕਮੇਟੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਕੋਲੋਂ 5 ਕਿਸਾਨ ਆਗੂਆਂ ਦੇ ਨਾਮ ਮੰਗੇ ਹਨ।
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਸਰਕਾਰ ਦੀ ਇਸ ਪੇਸ਼ਕਸ਼ ਬਾਰੇ 4 ਦਸੰਬਰ ਦੀ ਆਪਣੀ ਮੀਟਿੰਗ ਦੌਰਾਨ ਫ਼ੈਸਲਾ ਲਵੇਗਾ।
ਸਰਕਾਰ ਨੇ ਇਹ ਪੇਸ਼ਕਸ਼ ਅਜਿਹੇ ਮੌਕੇ ਕੀਤੀ ਹੈ ਜਦੋਂ ਸੰਸਦ ਦੇ ਦੋਵਾਂ ਸਦਨਾਂ ਵਿੱਚ ਇੱਕ ਦਿਨ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ ਗਿਆ ਹੈ।
ਇਸ ਵਿਚਾਲੇ ਇਹ ਚਰਚਾ ਹੋ ਰਹੀ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬਿਆਂ ਨੂੰ ਕਿਸਾਨਾਂ ਖ਼ਿਲਾਫ਼ ਕੇਸ ਰੱਦ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਹੈ।
ਪਰ ਅਖ਼ਬਾਰ ਮੁਤਾਬਕ ਅਜੇ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ-
- ਓਮੀਕਰੋਨ˸ WHO ਨੇ ਦੁਨੀਆਂ ਭਰ 'ਚ ਵੱਡੇ ਖ਼ਤਰੇ ਦੀ ਦਿੱਤੀ ਚੇਤਾਵਨੀ, ਭਾਰਤ, ਯੂਕੇ ਤੇ ਕੈਨੇਡਾ ਨੇ ਇਹ ਲਾਈਆਂ ਪਾਬੰਦੀਆਂ
- ਕੋਰੋਨਾਵਾਇਰਸ ਦਾ ਨਵਾਂ ਵੇਰੀਐਂਟ : ਭਾਰਤ ਸਣੇ ਸੰਸਾਰ ਭਰ ’ਚ ਕਿਹੋ ਜਿਹੇ ਬਣ ਰਹੇ ਹਾਲਾਤ, ਕਿੱਥੇ ਨਹੀਂ ਜਾਣਗੀਆਂ ਭਾਰਤੀ ਫਲਾਇਟਾਂ
- ਕੋਰੋਨਾਵਾਇਰਸ: ਕੋਵਿਡ-19 ਦਾ 50 ਵਾਰ ਤਬਦੀਲ ਹੋਇਆ ਵੇਰੀਐਂਟ ਕਿੰਨਾ ਖ਼ਤਰਨਾਕ, ਕਿੱਧਰ ਕਿੰਨੇ ਕੇਸ ਤੇ ਵੈਕਸੀਨ ਕਿੰਨੀ ਅਸਰਦਾਰ
ਓਮੀਕਰੋਨ: 60 ਸਾਲ ਤੋਂ ਵੱਧ ਉਮਰ ਦੇ ਲੋਕ ਯਾਤਰਾ ਤੋਂ ਗੁਰੇਜ਼ ਕਰਨ ਅਤੇ ਬੱਚਿਆਂ ਲਈ ਕੋਵੋਵੈਕਸ ਟੀਕਾ
ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਸਾਧਾਰਨ ਯਾਤਰਾ ਪਾਬੰਦੀਆਂ ਨਾਲ ਓਮੀਕਰੋਨ ਨੂੰ ਠੱਲ੍ਹ ਨਹੀਂ ਪਾਈ ਜਾ ਸਕਦੀ।
ਇਸ ਲਈ ਕਮਜ਼ੋਰ ਲੋਕ, ਜਿਨ੍ਹਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਵੀ ਲੋਕ ਸ਼ਾਮਿਲ ਹਨ, ਉਨ੍ਹਾਂ ਨੂੰ ਆਪਣੀ ਵਿਦੇਸ਼ ਯਾਤਰਾ ਰੋਕ ਦੇਣੀ ਚਾਹੀਦੀ ਹੈ।

ਤਸਵੀਰ ਸਰੋਤ, Getty Images
ਟਾਈਮਜ਼ ਆਫ ਇੰਡੀਆ ਦੀ ਖ਼ਬਰ ਮੁਤਾਬਕ ਡਬਲਿਊਐੱਚਓ ਨੇ ਕਿਹਾ ਹੈ ਕਿ ਜਿਹੜੇ ਲੋਕ ਸਿਹਤਮੰਦ ਨਹੀਂ ਹਨ ਉਨ੍ਹਾਂ ਵਿੱਚ ਕੋਵਿਡ-19 ਦੇ ਗੰਭੀਰ ਵਿਕਾਸ ਅਤੇ ਮੌਤ ਦਾ ਜੋਖ਼ਮ ਵਧੇਰੇ ਹੈ।
ਇਨ੍ਹਾਂ ਵਿੱਚ 60 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕ ਅਤੇ ਉਹ ਲੋਕ ਸ਼ਾਮਿਲ ਹਨ, ਜੋ ਪਹਿਲਾਂ ਤੋਂ ਹੀ ਕਿਸੇ ਬਿਮਾਰੀ (ਦਿਲ ਸਬੰਧੀ ਬਿਮਾਰੀਆਂ, ਕੈਂਸਰ ਜਾਂ ਸ਼ੂਗਰ) ਨਾਲ ਪੀੜਤਾ ਹਨ।
ਡਬਲਿਊਐੱਚਓ ਨੇ ਇਨ੍ਹਾਂ ਨੂੰ ਆਪਣੀ ਯਾਤਰਾ ਟਾਲਣ ਲਈ ਕਿਹਾ ਹੈ।
ਉਧਰ ਦੂਜੇ ਪਾਸੇ ਐੱਨਡੀਵੀ ਟੀਵੀ ਦੀ ਖ਼ਬਰ ਮੁਤਾਬਕ ਸੀਰਮ ਇੰਸਟੀਚਿਊਟ ਦੇ ਸੀਈਓ ਆਦਾਰ ਪੂਨਾਵਾਲਾ ਨੇ ਦੱਸਿਆ ਕਿ ਬੱਚਿਆਂ ਨੂੰ ਕੋਰੋਨਾ ਲਈ ਕੋਵੋਵੈਕਸ ਦਾ ਟੀਕਾ ਲਗਾਉਣਾ ਚਾਹੀਦਾ ਹੈ ਨਾ ਕਿ ਕੋਵੀਸ਼ੀਲਡ ਦਾ।
ਉਨ੍ਹਾਂ ਨੇ ਕਿਹਾ, "ਕੋਵੋਵੈਕਸ 6 ਮਹੀਨਿਆਂ ਵਿੱਚ ਆ ਜਾਣਾ ਚਾਹੀਦਾ ਹੈ। ਪ੍ਰੀਖਣ ਜਾਰੀ ਹਨ, ਅਜੇ ਤੱਕ ਇਸ ਵਿੱਚ ਕੋਈ ਸੁਰੱਖਿਆ ਸਮੱਸਿਆ ਨਹੀਂ ਆਈ।"
"ਸਾਡੇ ਮੁਤਾਬਕ ਦੋ ਸਾਲ ਦੇ ਬੱਚਿਆਂ ਦਾ ਟੀਕਾਕਰਨ ਹੋਣਾ ਚਾਹੀਦਾ ਹੈ। ਕੋਵੋਵੈਕਸ ਦਾ ਬਹੁਤ ਸਟੌਕ ਹੈ।"
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਕੰਗਨਾ ਰਨੌਤ ਨੇ ਧਮਕੀਆਂ ਮਿਲਣ ਸਬੰਧੀ ਐੱਫਆਈਆਰ ਕਰਵਾਈ ਦਰਜ
ਬੌਲੀਵੁੱਡ ਅਦਾਕਾਰ ਕੰਗਨਾ ਰਨੌਤ ਨੇ ਕਥਿਤ ਤੌਰ 'ਤੇ ਧਮਕੀਆਂ ਮਿਲਣ ਦੇ ਇਲਜ਼ਾਮ ਲਗਾ ਕੇ ਐੱਫਆਈਆਰ ਦਰਜ ਕਰਵਾਈ ਹੈ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਕੰਗਨਾ ਨੇ ਉਸ ਵੱਲੋਂ ਕਿਸਾਨੀ ਮੁਜ਼ਾਹਰਿਆਂ ਸਬੰਧੀ ਪਾਈਆਂ ਗਈਆਂ ਪੋਸਟਾਂ 'ਤੇ ਕਥਿਤ ਧਮਕੀਆਂ ਮਿਲਣ ਦੇ ਇਲਜ਼ਾਮ ਲਗਾਏ ਹਨ।

ਤਸਵੀਰ ਸਰੋਤ, Prodip Guha/Getty Images
ਕੰਗਨਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਲੰਬੀ ਪੋਸਟ ਪਾਉਂਦਿਆਂ ਲਿਖਿਆ ਹੈ ਕਿ ਉਨ੍ਹਾਂ ਨੂੰ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਪਾਈਆਂ ਗਈਆਂ ਪੋਸਟਾਂ 'ਤੇ ਕੁਝ ਸਮਾਜ ਵਿਰੋਧੀ ਤਾਕਤਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।
ਉਨ੍ਹਾਂ ਨੇ ਲਿਖਿਆ, "ਬਠਿੰਡਾ ਦੇ ਇੱਕ ਵਿਅਕਤੀ ਨੇ ਮੈਨੂੰ ਸ਼ਰ੍ਹੇਆਮ ਮਾਰਨ ਦੀ ਧਮਕੀ ਦਿੱਤੀ ਹੈ। ਮੈਂ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਹਾਂ। ਮੈਂ ਦੇਸ਼ ਖ਼ਿਲਾਫ਼ ਸਾਜਿਸ਼ ਰਚਣ ਵਾਲਿਆਂ ਅਤੇ ਦਹਿਸ਼ਤਗਰਦਾਂ ਖ਼ਿਲਾਫ਼ ਲਗਾਤਾਰ ਬੋਲਦੀ ਰਹਾਂਗੀ।"
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2












