You’re viewing a text-only version of this website that uses less data. View the main version of the website including all images and videos.
ਕਪੂਰਥਲਾ ਦੇ ਕਥਿਤ ਬੇਅਦਬੀ ਕਾਂਡ ਵਿੱਚ ਗ੍ਰੰਥੀ ਸਿੰਘ ਨੂੰ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ
- ਲੇਖਕ, ਪਾਲ ਸਿੰਘ ਨੌਲੀ
- ਰੋਲ, ਬੀਬੀਸੀ ਲਈ
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਾਦਸ਼ਾਹਪੁਰ ਨੇੜਲੇ ਗੁਰਦੁਆਰਾ ਨਿਜ਼ਾਮਪੁਰ ਸਾਹਿਬ ਵਿੱਚ ਕਥਿਤ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਗ੍ਰੰਥੀ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਆਈਪੀਸੀ ਦੀ ਧਾਰਾ 302, 307 ਤੇ ਹੋਰ ਧਾਰਾਵਾਂ ਤਹਿਤ ਕਰਾਸ ਕੇਸ ਦਰਜ ਕੀਤਾ ਗਿਆ ਹੈ।
ਫੋਨ ਗੱਲ ਕਰਦਿਆਂ ਆਈਜੀ ਜਲੰਧਰ ਰੇਂਜ ਜੀਐੱਸ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਅਮਰਜੀਤ ਸਿੰਘ ਨੂੰ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਘਟਨਾ 19 ਦਸੰਬਰ ਦੀ ਹੈ ਜਦੋਂ ਇੱਕ ਵਿਅਕਤੀ ਉੱਤੇ ਬੇਅਦਬੀ ਦੇ ਇਲਜ਼ਾਮ ਲਗਾਉਂਦੇ ਹੋਏ ਉਸ ਦੀ ਕੁੱਟਮਾਰ ਕੀਤੀ ਗਈ ਸੀ ਜਿਸ ਮਗਰੋਂ ਉਸ ਦੀ ਮੌਤ ਹੋ ਗਈ ਸੀ।
ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਪੱਤਰਕਾਰਾਂ ਨੂੰ ਦੱਸਿਆ ਸੀ ਕਿ ਪੁਲਿਸ ਨੇ ਕਪੂਰਥਲਾ ਵਾਲਾ ਮਸਲਾ ਹੱਲ ਕਰ ਲਿਆ ਹੈ ਤੇ ਉਹ ਮਸਲਾ ਬੇਅਦਬੀ ਦਾ ਨਹੀਂ ਸੀ। ਚਰਨਜੀਤ ਚੰਨੀ ਨੇ ਕਿਹਾ ਸੀ ਕਿ ਉਥੇ ਬੇਅਦਬੀ ਨਹੀਂ ਹੋਈ ਸੀ।
ਕੀ ਸੀ ਮਾਮਲਾ
ਮ੍ਰਿਤਕ ਵਿਅਕਤੀ ਬਾਰੇ ਨਿਜ਼ਾਮਪੁਰ ਗੁਰਦੁਆਰੇ ਦੇ ਗ੍ਰੰਥੀ ਨੇ ਇੱਕ ਵੀਡੀਓ ਪਾ ਕੇ ਦਾਅਵਾ ਕੀਤਾ ਸੀ ਕਿ ਇਹ ਵਿਅਕਤੀ ਗੁਰਦੁਆਰੇ ਵਿੱਚ ਐਵਤਾਰ ਤੜਕੇ 4 ਵਜੇ ਬੇਅਦਬੀ ਕਰਨ ਦੀ ਨੀਅਤ ਨਾਲ ਦਾਖ਼ਲ ਹੋਇਆ ਸੀ।
ਜਲੰਧਰ ਰੇਂਜ ਦੇ ਆਈਜੀ ਗੁਰਿੰਦਰ ਸਿੰਘ ਢਿੱਲੋਂ ਨੇ ਉਸ ਵੇਲੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਸੀ ਕਿ ਨਿਸ਼ਾਨ ਸਾਹਿਬ ਨਾਲ ਕੋਈ ਛੇੜਛਾੜ ਨਹੀਂ ਹੋਈ।
ਉਨ੍ਹਾਂ ਕਿਹਾ ਸੀ, “ਅਸੀਂ ਗੁਰੂ ਗ੍ਰੰਥ ਸਾਹਿਬ ਦੇਖਿਆ ਹੈ ਅਤੇ ਉਸੇ ਤਰ੍ਹਾਂ ਸੁਸ਼ੋਭਿਤ ਹਨ ਅਤੇ ਕੋਈ ਛੇੜ ਛਾੜ ਨਹੀਂ ਹੋਈ।”
ਉਨ੍ਹਾਂ ਮੁਤਾਬਕ ਸ਼ਿਕਾਇਤ ਕਰਨ ਵਾਲੇ ਨੇ ਕਿਹਾ ਸੀ ਕਿ ਨਿਸ਼ਾਨ ਸਾਹਿਬ ਨਾਲ ਛੇੜਛਾੜ ਹੋਈ ਹੈ ਅਤੇ ਇਸੇ ਆਧਾਰ ਉੱਤੇ ਅਸੀਂ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ:
ਇਹ ਵੀ ਦੇਖੋ: