ਵੈਸ਼ਨੋ ਦੇਵੀ ਮੰਦਰ ’ਚ ਭਗਦੜ ਮਚਣ ਦਾ ਕੀ ਸੀ ਕਾਰਨ, ਜਾਣੋ ਚਸ਼ਮਦੀਦਾਂ ਦੀ ਜ਼ੁਬਾਨੀ

ਤਸਵੀਰ ਸਰੋਤ, Getty Images
ਵੈਸ਼ਨੋ ਦੇਵੀ ਮੰਦਰ ਵਿੱਚ ਮੱਚੀ ਭਗਦੜ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੇ ਦੋ ਮੈਂਬਰ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਹਨ।
ਕੱਟੜਾ ਕਮਿਊਨੀਟੀ ਸੈਂਟਰ ਦੇ ਸਿਹਤ ਅਫ਼ਸਰ ਗੋਪਾਲ ਦੱਤ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਛੇ ਜਣਿਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਨਵੇਂ ਸਾਲ ਦੀ ਸਵੇਰ ਜੰਮੂ-ਕਸ਼ਮੀਰ ਦੇ ਕਟੜਾ ਜ਼ਿਲ੍ਹੇ 'ਚ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਤੜਕੇ-ਤੜਕੇ ਭਗਦੜ ਮੱਚਣ ਨਾਲ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖਮੀ ਹੋ ਗਏ ਹਨ।
ਕਟਰਾ ਦੇ ਕਮਿਊਨਿਟੀ ਹੈਲਥ ਸੈਂਟਰ ਦੇ ਸਿਹਤ ਅਫ਼ਸਰ ਗੋਪਾਲ ਦੱਤ ਮੁਤਾਬਕ ,“ਜਾਨ ਗੁਆਉਣ ਵਾਲਿਆਂ ਵਿੱਚ ਦਿੱਲੀ, ਪੰਜਾਬ, ਹਰਿਆਣਾ, ਅਤੇ ਜੰਮੂ-ਕਸ਼ਮੀਰ ਦੇ ਲੋਕ ਸਨ।"
ਇਹ ਵੀ ਪੜ੍ਹੋ:
ਘਟਨਾ ਕਿਵੇਂ ਵਾਪਰੀ
ਵੈਸ਼ਨੋ ਦੇਵੀ ਸ਼ਰਾਈਨ ਬੋਰਡ ਮੁਤਾਬਕ ਘਟਨਾ ਸਵੇਰੇ ਕਰੀਬ ਸਵਾ ਦੋ ਵਜੇ, ਵੈਸ਼ਨੋ ਦੇਵੀ ਭਵਨ ਦੇ ਗੇਟ ਨੰਬਰ ਤਿੰਨ 'ਤੇ ਵਾਪਰੀ ਅਤੇ ਤੁਰੰਤ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।
ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਕਿਸੇ ਵਿਵਾਦ ਕਾਰਨ ਸ਼ਰਧਾਲੂਆਂ ਦੇ ਇੱਕ-ਦੂਜੇ ਨੂੰ ਧੱਕਾ ਦੇਣ ਤੋਂ ਸ਼ੁਰੂ ਹੋਈ।
ਉਨ੍ਹਾਂ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਦੱਸਿਆ, "ਕਟੜਾ ਦੇ ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਭਗਦੜ ਵਿੱਚ 12 ਮੌਤਾਂ ਹੋਈਆਂ ਹਨ, 13 ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਸਵੇਰੇ 2:45 ਵਜੇ ਦੇ ਨੇੜੇ ਵਾਪਰੀ ਅਤੇ ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਇੱਕ ਬਹਿਸ ਸ਼ੁਰੂ ਹੋਈ, ਜਿਸ ਦੇ ਨਤੀਜੇ ਵਜੋਂ ਲੋਕਾਂ ਨੇ ਇੱਕ ਦੂਜੇ ਨੂੰ ਧੱਕਾ ਮਾਰਿਆ, ਜਿਸ ਤੋਂ ਬਾਅਦ ਭਗਦੜ ਮਚ ਗਈ।"
ਕੇਂਦਰੀ ਮੰਤਰੀ ਜਿਤੇਂਦਰ ਸਿੰਘ ਹਾਲਾਤ ਦਾ ਜਾਇਜ਼ਾ ਲੈਣ ਅਤੇ ਜ਼ਖਮੀਆਂ ਦਾ ਹਾਲ ਜਾਣਨ ਕਮਿਊਨਿਟੀ ਸੈਂਟਰ ਪਹੁੰਚੇ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਨੇ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ।
ਉਨ੍ਹਾਂ ਨੇ ਟਵੀਟ ਵਿੱਚ ਲਿਖਿਆ,"ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਮੱਚੀ ਭਗਦੜ ਵਿੱਚ ਹੋਈ ਮੌਤ ਤੋਂ ਬੇਹੱਦ ਦੁਖੀ ਹਾਂ, ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਰਥਨਾ ਕਰਦਾ ਹਾਂ।
ਉਨ੍ਹਾਂ ਦੇ ਦਫ਼ਤਰ ਵੱਲੋਂ ਕੀਤੇ ਇੱਕ ਟਵੀਟ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ ਅਤੇ ਜ਼ਖਮੀਆਂ ਲਈ ਦੋ ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ।

ਤਸਵੀਰ ਸਰੋਤ, ANI
ਚਸ਼ਮਦੀਦ ਦੀ ਜ਼ਬਾਨੀ
ਇੱਕ ਚਸ਼ਮਦੀਦ ਨੇ ਦੱਸਿਆ ਕਿ ਲੋਕ "ਦਰਸ਼ਨ ਕਰਕੇ ਉੱਥੇ ਹੀ ਰੁਕ ਗਏ ਜਿਸ ਕਾਰਨ ਉੱਥੇ ਭੀੜ ਜਮ੍ਹਾਂ ਹੋ ਗਈ।"
"ਇਸ ਕਾਰਨ ਉੱਥੇ ਜਗ੍ਹਾ ਦੀ ਕਮੀ ਹੋ ਗਈ ਅਤੇ ਬਹੁਤ ਥੋੜ੍ਹੀ ਥਾਂ ਵਿੱਚੋਂ ਲੋਕਾ ਆ-ਜਾ ਰਹੇ ਸਨ। ਇਸੇ ਦੌਰਾਨ ਇਹ ਭਗਦੜ ਮੱਚ ਗਈ।"
"ਮੇਰੇ ਨਾਲ ਦੋ ਜਣੇ ਸਨ ਇੱਕ ਦੀ ਮੌਤ ਹੋ ਗਈ ਹੈ, ਇੱਕ ਦੀ ਹੱਡੀ ਟੁੱਟ ਗਈ ਹੈ। ਇੱਕ ਘੰਟੇ ਬਾਅਦ ਜਦੋਂ ਉਨ੍ਹਾਂ ਨੂੰ ਹੋਸ਼ ਆਇਆ ਤਾਂ ਫ਼ੋਨ ਲੱਗਿਆ ਤੇ ਗੱਲ ਹੋ ਸਕੀ।"
ਇੱਕ ਹੋਰ ਮਹਿਲਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਸੀ ਸੱਸ ਲਾਪਤਾ ਹਨ। ਉਨ੍ਹਾਂ ਨੇ ਕਿਹਾ ਸਾਨੂੰ ਨਹੀਂ ਪਤਾ ਉਹ ਠੀਕ ਹਨ, ਕਿੱਥੇ ਹਨ ਸਾਨੂੰ ਉਨ੍ਹਾਂ ਬਾਰੇ ਕੁਝ ਵੀ ਨਹੀ ਪਤਾ। ਹਾਦਸਾ ਹੋਣ ਤੋਂ ਦੋ ਘੰਟੇ ਬਾਅਦ ਪੀਸੀਆਰ ਤੇ ਪੀਸੀਆਰ ਪਹੁੰਚੀ ਉਸ ਤੋਂ ਪਹਿਲਾਂ ਉੱਥੇ ਕੁਝ ਵੀ ਨਹੀਂ ਸੀ।
ਇੱਕ ਹੋਰ ਵਿਅਕਤੀ ਨੇ ਦੱਸਿਆ ਕਿ ਉਹ ਨੌਂ ਬੰਦਿਆਂ ਦਾ ਗਰੁੱਪ ਸਨ ਅਤੇ "ਇੱਕ ਬੰਦਾ ਲਾਪਤਾ ਹੈ।"
ਇੱਕ ਹੋਰ ਚਸ਼ਮਦੀਦ ਨੇ ਦੱਸਿਆ ਕਿ ਦਰਸ਼ਨਾਂ ਦੀ ਪਰਚੀ ਕੱਟਣ ਵਾਲਿਆਂ ਨੇ "ਪਰਚੀਆਂ ਧਿਆਨ ਨਾਲ ਨਹੀਂ ਕੱਟੀਆਂ ਅਤੇ ਅੰਧਾਧੁੰਦ ਪਰਚੀਆਂ ਕੱਟ ਦਿੱਤੀਆਂ। ਉੱਥੇ ਲੋਕ ਜਮ੍ਹਾਂ ਹੋ ਗਏ ਅਤੇ ਪੈਰ ਰੱਖਣ ਲਈ ਵੀ ਥਾਂ ਨਹੀਂ ਸੀ।"

ਤਸਵੀਰ ਸਰੋਤ, mohit kandhari
ਪ੍ਰਧਾਨ ਮੰਤਰੀ ਵੱਲੋਂ ਰਾਹਤ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਆਪਣੇ ਟਵੀਟ ਵਿੱਚ ਕਿਹਾ, "ਮਾਤਾ ਵੈਸ਼ਨੋ ਦੇਵੀ ਭਵਨ ਵਿੱਚ ਮੱਚੀ ਭਗਦੜ ਵਿੱਚ ਲੋਕਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ, ਦੁਰਘਟਨਾ ਵਿੱਚ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਮੈਂ ਕਾਮਨਾ ਕਰਦਾ ਹਾਂ। ਮੈਂ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਨਾਲ ਗੱਲ ਕੀਤੀ ਅਤੇ ਮੌਜੂਦਾ ਹਾਲਾਤ ਦੀ ਜਾਣਕਾਰੀ ਲਈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਰਾਸ਼ੀ ਅਤੇ ਜ਼ਖਮੀਆਂ ਨੂੰ 50 ਹਜ਼ਾਰ ਦਿੱਤੇ ਜਾਣਗੇ।
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਕਿਹਾ,"ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਹੋਈ ਭਗਦੜ ਦੀ ਦੁਰਘਟਨਾ ਦੁੱਖੀ ਕਰਨ ਵਾਲੀ ਹੈ। ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮੇਰੀਆਂ ਸ਼ੋਕ ਸੰਵੇਦਨਾਵਾਂ, ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
5200 ਫੁੱਟ ਦੀ ਉਚਾਈ 'ਤੇ ਮੰਦਰ

ਤਸਵੀਰ ਸਰੋਤ, Getty Images
ਮਾਤਾ ਵੈਸ਼ਨੋ ਦੇਵੀ ਮੰਦਰ ਜੰਮੂ ਦੇ ਰਿਆਸੀ ਜ਼ਿਲ੍ਹੇ ਵਿੱਚ ਸਮੁੰਦਰ ਤਲ ਤੋਂ 5200 ਫੁੱਟ ਦੀ ਉਚਾਈ ਉੱਪਰ ਸਥਿਤ ਇੱਕ ਗੁਫ਼ਾ ਮੰਦਰ ਹੈ। ਇੱਥੇ ਹਰ ਸਾਲ ਲੱਖਾਂ ਸ਼ਰਧਾਲੂ ਦਰਸ਼ਨ ਕਰਨ ਪਹੁੰਚਦੇ ਹਨ।
ਨਵੇਂ ਸਾਲ ਦੇ ਮੌਕੇ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਵਿੱਚ ਹਜ਼ਾਰਾਂ ਸ਼ਰਧਾਲੂਆਂ ਦਾ ਇਕੱਠ ਹੁੰਦਾ ਹੈ। ਇਸ ਮੰਦਰ ਦੇ ਇੰਤਜ਼ਾਮ ਦਾ ਜ਼ਿੰਮਾ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਕੋਲ ਹੈ। ਜੋ ਤ੍ਰਿਕੁਟਾ ਪਹਾੜੀਆਂ ਉੱਪਰ ਦਰਸ਼ਨਾਂ ਲਈ ਬੈਟਰੀ ਕਾਰ ਅਤੇ ਰੋਪਵੇ ਵਰਗੀਆਂ ਸਹੂਲਤਾਂ ਦਾ ਬੰਦੋਬਸਤ ਦੇਖਦਾ ਹੈ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post













