ਮੋਦੀ ਰੈਲੀ: ਪੀਐਮ ਦੀ ਰੈਲੀ ਰੱਦ ਹੋਣ ਮਗਰੋਂ ਸਿਆਸਤ ਗਰਮਾਈ, ਭਾਜਪਾ ਤੇ ਕਾਂਗਰਸ ਆਗੂ ਕੀ ਕਹਿ ਰਹੇ

ਪੀਐਮ

ਤਸਵੀਰ ਸਰੋਤ, ANI

ਫਿਰੋਜ਼ਪੁਰ ਰੈਲੀ ਕਰਨ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਨੂੰ ਬਠਿੰਡਾ ਤੋਂ ਹੁਸੈਨੀਵਾਲ ਬਾਰਡਰ ਜਾਂਦਿਆਂ ਰਾਹ ਵਿੱਚ ਰੋਕੇ ਜਾਣ ਦੀ ਘਟਨਾ ਤੋਂ ਬਾਅਦ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਨੂੰ ਪੀਐਮ ਦੀ ਸੁਰੱਖਿਆ ਵਿੱਚ ਚੂਕ ਮੰਨਦਿਆਂ ਸੂਬਾ ਸਰਕਾਰ ਤੋਂ ਇਸ ਬਾਰੇ ਰਿਪੋਰਟ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੁਰੱਖਿਆ ਵਿੱਚ ਚੂਕ ਦੇ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ।

ਬੀਜੇਪੀ ਨੇ ਕਿਹਾ ਹੈ ਕਿ ਇਸ ਘਟਨਾ ਤੋਂ "ਪਤਾ ਲਗਦਾ ਹੈ ਕਿ ਪੰਜਾਬ ਵਿੱਚ ਆਮ ਨਾਗਰਿਕ ਸੁਰੱਖਿਅਤ ਨਹੀਂ ਹੈ, ਉਹ ਸਾਡੀ ਗੱਲ ਸੱਚ ਸਾਬਤ ਹੋਈ ਹੈ। ਇਸ ਤਰ੍ਹਾਂ ਦੀ ਸਰਕਾਰ ਨੂੰ ਇੱਕ ਪਲ ਵੀ ਸੱਤਾ ਵਿੱਚ ਰਹਿਣ ਦਾ ਹੱਕ ਨਹੀਂ ਹੈ।"

ਅਕਾਲੀ ਦਲ ਨੇ ਇਸ ਘਟਨਾ ਤੋਂ ਬਾਅਦ ਇਸ ਲਈ ਕਿਸਾਨ ਅੰਦੋਲਨ, ਲੋਕਾਂ ਦੇ ਬੀਜੇਪੀ ਪ੍ਰਤੀ ਰੋਸ ਅਤੇ ਪੰਜਾਬ ਸਰਕਾਰ ਦੀ ਅਮਨ ਕਾਨੂੰਨ ਕਾਇਮ ਰੱਖ ਸਕਣ ਦੀ ਅਸਫ਼ਲਤਾ ਨਾਲ ਜੋੜਿਆ ਹੈ।

ਇਹ ਵੀ ਪੜ੍ਹੋ:

ਆਓ ਦੇਖਦੇ ਹਾਂ ਇਸ ਮਸਲੇ ਉੱਪਰ ਕੌਣ ਕੀ ਕਹਿ ਰਿਹਾ ਹੈ-

ਕੇਂਦਰੀ ਗ੍ਰਹਿ ਮੰਤਰਾਲਾ ਨੇ ਕਿਹਾ ਪ੍ਰਧਾਨ ਮੰਤਰੀ ਫਲਾਈਓਵਰ 'ਤੇ ਫਸੇ ਰਹੇ, ਸੁਰੱਖਿਆ 'ਚ ਕੁਤਾਹੀ

ਫ਼ਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੀ ਸੁਰੱਖਿਆ ਵਿੱਚ ਖਾਮੀਆਂ ਹੋਣ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਜਾਰੀ ਕੀਤਾ।

ਬਿਆਨ ਵਿੱਚ ਆਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਸਵੇਰੇ ਬਠਿੰਡਾ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਹੁਸੈਨੀਵਾਲ ਜਾਣਾ ਸੀ। ਖ਼ਰਾਬ ਮੌਸਮ ਕਰਕੇ ਪ੍ਰਧਾਨ ਮੰਤਰੀ ਸੜਕ ਰਾਹੀਂ ਉੱਥੇ ਜਾਣ ਲਈ ਤਿਆਰ ਹੋ ਗਏ। ਡੀਜੀਪੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਨੂੰ ਹਰੀ ਝੰਡੀ ਵੀ ਦਿੱਤੀ ਗਈ ਸੀ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਗ੍ਰਹਿ ਮੰਤਰਾਲੇ ਨੇ ਆਖਿਆ ਕਿ ਹੁਸੈਨੀਵਾਲਾ ਤੋਂ 30 ਕਿਲੋਮੀਟਰ ਪਹਿਲਾਂ ਫਲਾਈਓਵਰ 'ਤੇ ਕੁਝ ਪ੍ਰਦਰਸ਼ਨਕਾਰੀਆਂ ਨੇ ਰੋਡ ਜਾਮ ਕੀਤਾ ਹੋਇਆ ਸੀ। ਪ੍ਰਧਾਨ ਮੰਤਰੀ 15-20 ਮਿੰਟ ਉੱਥੇ ਫਸੇ ਰਹੇ ਅਤੇ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਅਣਗਹਿਲੀ ਹੈ।

ਪ੍ਰੈੱਸ ਬਿਆਨ ਵਿੱਚ ਆਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਅਤੇ ਯਾਤਰਾ ਬਾਰੇ ਪੰਜਾਬ ਸਰਕਾਰ ਨੂੰ ਪਹਿਲਾਂ ਤੋਂ ਹੀ ਸਾਰਾ ਕੁਝ ਦੱਸਿਆ ਗਿਆ ਸੀ ਅਤੇ ਨਿਯਮਾਂ ਅਨੁਸਾਰ ਸੁਰੱਖਿਆ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਣਾ ਚਾਹੀਦਾ ਸੀ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸੜਕ ਉੱਪਰ ਸਕਿਊਰਿਟੀ ਫੋਰਸ ਨਹੀਂ ਸੀ।

ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਸ ਘਟਨਾ ਦਾ ਸੰਗਿਆਨ ਲਿਆ ਹੈ ਅਤੇ ਪੰਜਾਬ ਸਰਕਾਰ ਤੋਂ ਰਿਪੋਰਟ ਵੀ ਮੰਗੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਜੋ ਪੰਜਾਬ ਵਿੱਚ ਹੋਇਆ ਉਹ ਕਾਂਗਰਸ ਪਾਰਟੀ ਦੀ ਸੋਚ ਦੀ ਇੱਕ ਝਲਕ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਸਰਬਉੱਚ ਆਗੂਆਂ ਨੂੰ ਭਾਰਤ ਦੇ ਲੋਕਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਮੁੱਖ ਮੰਤਰੀ ਨੇ ਇਲਜ਼ਾਮ ਨਕਾਰੇ

ਪੀਐਮ

ਤਸਵੀਰ ਸਰੋਤ, MHA

ਤਸਵੀਰ ਕੈਪਸ਼ਨ, ਹੁਸੈਨੀਵਾਲਾ ਪੀਐਮ ਨੇ ਸ਼ਹੀਦਾਂ ਦੀ ਯਾਦਗਾਰ ’ਤੇ ਜਾਣਾ ਸੀ ਪਰ ਕਿਸਾਨਾਂ ਨੇ ਰਸਤੇ ਵਿੱਚ ਹੀ ਕਾਫ਼ਲਾ ਰੋਕ ਲਿਆ ਅਤੇ ਕਾਫ਼ਲਾ ਵਾਪਸ ਮੋੜਨਾ ਪਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਰੱਖਿਆ ਵਿੱਚ ਸੰਨ੍ਹ ਲੱਗਣ ਦੇ ਗ੍ਰਹਿ ਮੰਤਰਾਲੇ ਅਤੇ ਭਾਜਪਾ ਲੀਡਰਸ਼ਿਪ ਦੇ ਇਲਜ਼ਾਮਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੱਦ ਕੀਤਾ ਹੈ।

ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਚੰਨੀ ਨੇ ਕਿਹਾ, ''ਇਸ ਤਰ੍ਹਾਂ ਨਾਲ ਨਹੀਂ ਹੈ, ਮੈਂ ਰਾਤ ਖੁਦ ਤਿੰਨ ਵਜੇ ਤੱਕ ਗੱਲਬਾਤ ਕਰਕੇ ਸਾਰੇ ਰਸਤੇ ਕਲੀਅਰ ਕਰਵਾਏ ਸਨ। ਉਨ੍ਹਾਂ ਨੂੰ ਕਿਹਾ ਸੀ ਕਿ ਤੁਹਾਡੀ ਮੁਲਾਕਾਤ ਪ੍ਰਧਾਨ ਮੰਤਰੀ ਨਾਲ ਕਰਾਵਾਂਗਾ।''

ਮੁੱਖ ਮਤੰਰੀ ਨੇ ਕਿਹਾ, ''ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਬਾਈ ਏਅਰ ਸੀ, ਪਰ ਬਠਿੰਡਾ ਆਕੇ ਉਨ੍ਹਾਂ ਦਾ ਅਚਾਨਕ ਪ੍ਰੋਗਰਾਮ ਬਦਲ ਦਿੱਤਾ ਗਿਆ, ਪੰਜਾਬ ਸਰਕਾਰ ਨੂੰ ਇਸਦੀ ਜਾਣਕਾਰੀ ਨਹੀਂ ਸੀ, ਜੇਕਰ ਪਹਿਲਾਂ ਦੱਸਿਆ ਹੁੰਦਾ ਦਾ ਬਦਲਵਾ ਰੂਟ ਜਾਂ ਪ੍ਰਬੰਧ ਕੀਤਾ ਹੁੰਦਾ। ਇਹ ਕੁਦਰਤੀ ਹੀ ਹੋ ਗਿਆ, ਕਿ ਅੱਗੇ ਕਿਸੇ ਨੇ ਰਾਹ ਰੋਕ ਲਿਆ।''

ਚੰਨੀ ਨੇ ਕਿਹਾ ਕਿ ਰੈਲੀ ਵੀ ਵੱਡੀ ਰੱਖ ਲ਼ਈ ਗਈ, ਉਹ ਸਾਡੇ ਨਾਲ ਸਬੰਧਤ ਨਹੀਂ ਸੀ, ਉਹ ਭਾਜਪਾ ਦੀ ਰੈਲੀ ਰੱਖ ਲਈ। ਕੁਰਸੀਆਂ ਲਾ ਦਿੱਤੀਆਂ 70,000 ਤੇ ਬੰਦੇ ਨਹੀਂ ਪਹੁੰਚੇ 700, ਫਿਰ ਬਹਾਨਾ ਤਾਂ ਲਾਉਣਾ ਸੀ।

ਚੰਨੀ ਨੇ ਦਾਅਵਾ ਕੀਤਾ ਕਿ ਕਿਸੇ ਨੇ ਕੋਈ ਨਹੀਂ ਰੋਕਿਆ। ਮੀਂਹ ਹੋਵੇ ਜਾਂ ਕੁਝ ਹੋਰ ਜਿਸ ਨੇ ਜਾਣਾ ਹੋਵੇ ਉਹ ਤਾਂ ਪਹੁੰਚ ਹੀ ਜਾਂਦਾ ਹੈ।

ਪੰਜਾਬ ਦੇ ਮੰਤਰੀ ਵੇਰਕਾ ਨੇ ਕੀ ਕਿਹਾ

ਪੰਜਾਬ ਸਰਕਾਰ ਦੇ ਮੰਤਰੀ ਰਾਜਕੁਮਾਰ ਵੇਰਕਾ ਨੇ ਪੰਜਾਬ ਸਰਕਾਰ ਉੱਪਰ ਲਾਏ ਜਾ ਰਹੇ ਸੁਰੱਖਿਆ ਵਿੱਚ ਚੂਕ ਦੇ ਇਲਜ਼ਾਮਾਂ ਨੂੰ ਰੱਦ ਕੀਤਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸਗੋਂ ਪੂਰਾ ਦੇਸ਼ ਜਾਣਦਾ ਹੈ ਕਿ ਕਿਸਾਨ ਪ੍ਰਧਾਨ ਮੰਤਰੀ ਦਾ ਵਿਰੋਧ ਕਰ ਰਹੇ ਹਨ। ਮੌਸਮ ਦੀ ਖ਼ਰਾਬੀ ਕਾਰਨ ਪ੍ਰਧਾਨ ਮੰਤਰੀ ਨੂੰ ਰੂਟ ਬਦਲਣਾ ਪਿਆ।

ਉਨ੍ਹਾਂ ਨੇ ਕਿਹਾ ਕਿ ਰੈਲੀ ਵਿੱਚ ਬੀਜੇਪੀ ਵੱਲੋਂ ਬੰਦੇ ਇਕੱਠੇ ਨਹੀਂ ਹੋਏ ਉਹ ਖਾਲੀ ਰੈਲੀ ਵਿੱਚ ਜਾਣਾ ਨਹੀਂ ਚਾਹੁੰਦੇ ਸਨ ਅਤੇ ਠੀਕਰਾ ਪੰਜਾਬ ਸਰਕਾਰ ਦੇ ਭੰਨਿਆ ਜਾ ਰਿਹਾ ਹੈ, ਜੋ ਕਿ ਠੀਕ ਨਹੀਂ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਵੇਰਕਾ ਨੇ ਕਿਹਾ ਕਿ ਪੰਜਾਬ ਜਿੰਨਾ ਉਨ੍ਹਾਂ ਦੇ ਕਾਰਜਕਾਲ ਦੌਰਾਨ ਅਸੁਰੱਖਿਅਤ ਸੀ ਉਨਾਂ ਹੁਣ ਨਹੀਂ ਹੈ ਅਤੇ ਪੰਜਾਬ ਦੇਸ਼ ਵਿੱਚ ਸਭ ਤੋਂ ਸਰੁੱਖਿਅਤ ਹੈ।

ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ: ਸੂਰਜੇਵਾਲਾ

ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੂਰਜੇਵਾਲਾ ਨੇ ਆਪਣੇ ਇੱਕ ਟਵੀਟ ਵਿੱਚ ਭਾਜਪਾ ਮੁੱਖੀ ਜੇਪੀ ਨੱਢਾ ਨੂੰ ਸੰਬੋਧਨ ਕਰਦਿਆਂ ਲਿਖਿਆ ਕਿ, ”ਰੈਲੀ ਰੱਦ ਹੋਣ ਦਾ ਕਾਰਨ ਖਾਲੀ ਕੁਰਸੀਆਂ ਸਨ। ਯਕੀਨ ਨਾ ਹੋਵੇ ਤਾਂ ਦੇਖ ਲਓ।

ਅਤੇ ਹਾਂ ਬੇਤੁਕੀ ਬਿਆਨਬਾਜ਼ੀ ਨਹੀਂ, ਕਿਸਾਨ ਵਿਰੋਧੀ ਮਨਸਿਕਤਾ ਦਾ ਸੱਚ ਸਵੀਕਾਰ ਕਰੋ ਅਤੇ ਆਤਮ ਮੰਥਨ ਕਰੋ।

ਪੰਜਾਬ ਦੇ ਲੋਕਾਂ ਨੇ ਤਾਂ ਰੈਲੀ ਤੋਂ ਦੂਰੀ ਬਣਾ ਕੇ ਹੰਕਾਰੀ ਸੱਤਾ ਨੂੰ ਸ਼ੀਸ਼ਾ ਦਿਖਿਆਇਆ ਹੈ।”

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਸੂਰਜੇਵਾਲਾ ਨੇ ਲਿਖਿਆ ਕਿ ਪੀਐਮ ਨੇ ਜੋ ਸੜਕ ਰਾਹੀਂ ਹੁਸੈਨੀਵਾਲਾ ਜਾਣ ਦਾ ਫ਼ੈਸਲਾ ਲਿਆ ਉਹ ਉਨ੍ਹਾਂ ਦੇ ਅਸਲੀ ਪ੍ਰੋਗਰਾਮ ਦਾ ਹਿੱਸਾ ਨਹੀਂ ਸੀ।

ਸੂਰਜੇਵਾਲਾ ਨੇ ਦਾਅਵਾ ਕੀਤਾ ਕਿ ਪੀਐਮ ਦੀ ਰੈਲੀ ਨੂੰ ਸੁਰੱਖਿਆ ਦੇਣ ਲਈ 10000 ਸੁਰੱਖਿਆ ਕਰਮੀ ਤੈਨਾਅਤ ਕੀਤੇ ਗਏ ਸਨ। ਸਾਰੇ ਬੰਦੋਬਸਤ ਪ੍ਰਧਾਨ ਮੰਤਰੀ ਦੇ ਸੁਰੱਖਿਆ ਦਸਤੇ ਨਾਲ ਰਾਇ-ਮਸ਼ਵਰੇ ਮੁਤਾਬਕ ਕੀਤੇ ਗਏ ਸਨ।

ਹਰਿਆਣਾ ਤੇ ਰਾਜਸਥਾਨ ਤੋਂ ਆ ਰਹੇ ਬੀਜੇਪੀ ਵਰਕਰਾਂ ਦੀਆਂ ਬੱਸਾਂ ਲਈ ਵੀ ਰੂਟ ਬਣਾਇਆ ਗਿਆ ਸੀ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

Skip X post, 5

End of X post, 5

Skip X post, 6

End of X post, 6

ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰੋਂ ਪੀਐਮ ਦੀ ਸੁਰੱਖਿਆ ਨਾਲ ਖਿਲਵਾੜ: ਨੱਡਾ

ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਨਤਾ ਦੇ ਹੱਥੋਂ ਕਰਾਰੀ ਹਾਰ ਦੇ ਡਰੋਂ ਪੰਜਾਬ ਵਿੱਚ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਜੀ ਦੇ ਪ੍ਰੋਗਰਾਮਾਂ ਨੂੰ ਫੇਲ੍ਹ ਕਰਨ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਗਿਆ।”

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਉਨ੍ਹਾਂ ਨੇ ਲਿਖਿਆ ਕਿ ਕਾਂਗਰਸ ਨੇ ਇਸ ਗੱਲ ਦੀ ਵੀ ਪਰਵਾਹ ਨਹੀਂ ਕੀਤੀ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੇ ਮਹਾਨ ਸਪੂਤ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣੀ ਸੀ।

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਪੰਜਾਬ ਦੀ ਕਾਂਗਰਸ ਸਰਕਾਰ ਨੇ ਦਿਖਾ ਦਿੱਤਾ ਕਿ ਉਹ ਕਿਸਾਨ ਵਿਰੋਧੀ ਹੈ ਅਤੇ ਸਾਡੇ ਅਜ਼ਾਦੀ ਘੁਲਾਟੀਆਂ ਦੇ ਪ੍ਰਤੀ ਵੀ ਉਨ੍ਹਾਂ ਦੇ ਦਿਲ ਵਿੱਚ ਕੋਈ ਸਨਮਾਨ ਨਹੀਂ ਹੈ।

Skip X post, 9
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 9

ਮੁਜ਼ਾਹਰਾਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰਾਹ ਵਿੱਚ ਜਾਣ ਦਿੱਤਾ ਗਿਆ ਅਤੇ ਉਨ੍ਹਾਂ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਗਿਆ।

Skip X post, 10
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 10

ਭਾਜਪਾ ਨੇ ਕਿਹਾ, ‘ਇਹ ਸਰਕਾਰ ਲਈ ਆਖ਼ਰੀ ਕਿੱਲ ਸਾਬਤ ਹੋਵੇਗਾ’

ਅਸ਼ਵਨੀ ਸ਼ਰਮਾ

ਤਸਵੀਰ ਸਰੋਤ, ANI

ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਪੀਐਮ ਦੀ ਰੈਲੀ ਰੱਦ ਹੋਣ ਤੋਂ ਬਾਅਦ ਅਤੇ ਉਨ੍ਹਾਂ ਦੀ ਸੁਰੱਖਿਆ ਵਿੱਚ ਸੰਨ੍ਹ ਲੱਗਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਬਿਆਨ ਬਾਰੇ ਗੱਲ ਕਰਦਿਆਂ ਖ਼ਬਰ ਏਜੰਸੀ ਏਐਨਆਈ ਨੂੰ ਕਿਹਾ, "ਪ੍ਰਧਾਨ ਮੰਤਰੀ ਬਠਿੰਡਾ ਹਵਾਈ ਅੱਡੇ 'ਤੇ ਪਹੁੰਚੇ ਪਰ ਖ਼ਰਾਬ ਮੌਸਮ ਕਾਰਨ ਉਨ੍ਹਾਂ ਨੇ ਸ਼ਹੀਦਾਂ ਦੀ ਸਮਾਧੀ 'ਤੇ ਸ਼ਰਧਾਂਜਲੀ ਦੇਣ ਲਈ ਸੜਕੀ ਰਸਤੇ ਨੂੰ ਚੁਣਿਆਂ ਪਰ ਪੰਜਾਬ ਸਰਕਾਰ ਨੇ ਹੱਥ ਖੜ੍ਹੇ ਕਰ ਦਿੱਤੇ ਕਿ ਅਸੀਂ ਸੁਰੱਖਿਆ ਨਹੀਂ ਦੇ ਸਕਦੇ। ਇਸ ਕਾਰਨ ਪੀਐਮ ਵਾਪਸ ਗਏ ਹਨ।"

ਉਨ੍ਹਾਂ ਨੇ ਅੱਗੇ ਕਿਹਾ "ਇਸੇ ਤੋਂ ਪਤਾ ਲਗਦਾ ਹੈ ਕਿ ਪੰਜਾਬ ਵਿੱਚ ਆਮ ਨਾਗਰਿਕ ਸੁਰੱਖਿਅਤ ਨਹੀਂ ਹੈ, ਉਹ ਸਾਡੀ ਗੱਲ ਸੱਚ ਸਾਬਤ ਹੋਈ ਹੈ। ਇਸ ਤਰ੍ਹਾਂ ਦੀ ਸਰਕਾਰ ਨੂੰ ਇੱਕ ਪਲ ਵੀ ਸੱਤਾ ਵਿੱਚ ਰਹਿਣ ਦਾ ਹੱਕ ਨਹੀਂ ਹੈ।"

ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ, "ਚੰਨੀ ਵਿੱਚ ਜੇ ਜ਼ਰਾ ਜਿੰਨੀ ਵੀ ਨੈਤਿਕਤਾ ਹੈ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਸਰਕਾਰੀ ਸ਼ਹਿ 'ਤੇ ਬੀਜੇਪੀ ਦੀਆਂ ਬੱਸਾਂ ਨੂੰ ਰੋਕਿਆ ਗਿਆ। ਬੇਜੀਪੀ ਦੀਆਂ ਬੱਸਾਂ 'ਤੇ ਪਥਰਾਅ ਹੋਇਆ, ਖਾਣਾ ਲੁੱਟਿਆ ਗਿਆ, ਸ਼ੀਸ਼ੇ ਤੋੜੇ ਗਏ।"

ਉਨ੍ਹਾਂ ਨੇ ਕਿਹਾ, "ਅੱਜ ਇੱਕ ਰੈਲੀ ਨਹੀਂ ਸੀ ਪੰਜਾਬ ਵਿੱਚ ਜਿੱਥੇ ਵੀ ਸਾਨੂੰ ਰੋਕਿਆ ਗਿਆ ਉੱਥੇ ਹੀ ਰੈਲੀ ਹੋਈ ਹੈ। ਇਹ ਸਰਕਾਰ ਲਈ ਆਖ਼ਰੀ ਮੇਖ ਸਾਬਤ ਹੋਵੇਗਾ।"

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬੀਜੇਪੀ ਦੇ ਪ੍ਰਧਾਨ ਜੇਪੀ ਨੱਢਾ ਨੇ ਪੰਜਾਬ ਸਰਕਾਰ ਉੱਪਰ ਹਰ ਤਰੀਕੇ ਨਾਲ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਅਸਫ਼ਲ ਕਰਨ ਦਾ ਇਲਜ਼ਾਮ ਲਗਾਇਆ।

ਉਨ੍ਹਾਂ ਨੇ ਖ਼ਬਰ ਏਜੰਸੀ ਮੁਤਾਬਕ ਉਨ੍ਹਾਂ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਮੁੱਦੇ ਨੂੰ ਸੁਲਝਾਉਣ ਲਈ ਫ਼ੋਨ ਤੇ ਆਉਣ ਤੋਂ ਇਨਕਾਰ ਕੀਤਾ। ਸੂਬੇ ਦੀ ਪੁਲਿਸ ਨੂੰ ਹਦਾਇਤ ਸੀ ਕਿ ਲੋਕਾਂ ਨੂੰ ਪੀਐਮ ਦੀ ਰੈਲੀ ਵਿੱਚ ਜਾਣ ਤੋਂ ਰੋਕਿਆ ਜਾਵੇ।"

ਨੱਢਾ ਨੇ ਕਿਹਾ, "ਮੁਜ਼ਾਹਰਾਕਾਰੀਆਂ ਨੂੰ ਪੀਐਮ ਦੇ ਰੂਟ ਤੱਕ ਪਹੁੰਚ ਦਿੱਤਾ ਜਾਣਾ ਸੁਰੱਖਿਆ ਵਿੱਚ ਵੱਡੀ ਕਮੀ ਹੈ। ਜਦਕਿ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਨੇ ਐਸਪੀਜੀ ਨੂੰ ਭਰੋਸਾ ਦਿੱਤਾ ਸੀ ਕਿ ਰਸਤਾ ਸਾਫ਼ ਹੈ।"

ਬੇਜੀਪੀ ਦੀ ਕੇਂਦਰੀ ਲੀਡਰਸ਼ਿਪ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

ਸਮ੍ਰਿਤੀ ਇਰਾਨੀ

ਤਸਵੀਰ ਸਰੋਤ, ANI

ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਕਦੇ ਵੀ ਕਿਸੇ ਸੂਬਾ ਸਰਕਾਰ ਨੇ ਅਜਿਹੀ ਸਥਿਤੀ ਨਹੀਂ ਬਣਾਈ ਜਿੱਥੇ ਪ੍ਰਧਾਨ ਮੰਤਰੀ ਨੂੰ ਖ਼ਤਰਾ ਹੋਵੇ।

ਦੇਸ਼ ਦੇ ਇਤਿਹਾਸ ਵਿੱਚ ਕਦੇ ਵੀ ਕਿਸੇ ਸੂਬਾ ਸਰਕਾਰ ਨੇ ਪ੍ਰਧਾਨ ਮੰਤਰੀ ਨੂੰ ਸਰੀਰਕ ਨੁਕਸਾਨ ਪਹੁੰਚਣ ਵਾਲੀ ਸਥਿਤੀ ਵਿੱਚ ਪਾਉਣ ਦੀ ਕੋਸ਼ਿਸ਼ ਨਹੀਂ ਕੀਤੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਨੇ ਪ੍ਰਧਾਨ ਮੰਤਰੀ ਦਫ਼ਤਰ ਨਾਲ ਸਾਂਝ ਕਰਨ ਤੋਂ ਅਸਮਰੱਥਾ ਜਤਾਈ।

ਉਨ੍ਹਾਂ ਨੇ ਕਿਹਾ, "ਪੰਜਾਬ ਦੇ ਡੀਜੀਪੀ ਨੇ ਪੀਐਮ ਦੇ ਰੂਟ ਬਾਰੇ ਆਲ ਕਲੀਅਰ ਕਿਉਂ ਦਿੱਤਾ। ਕਿਸ ਨੇ ਉਨ੍ਹਾਂ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਰੂਟ ਬਾਰੇ ਜਾਣਕਾਰੀ ਦਿੱਤੀ ਜਿਨ੍ਹਾਂ ਨੇ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਦੇ ਰਾਹ ਵਿੱਚ ਪੁਲ ਉੱਪਰ ਖੜ੍ਹੇ ਕੀਤੇ।"

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਫ਼ਰਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਕਿਉਂ ਜਦੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਏਜੰਸੀਆਂ ਵੱਲੋਂ ਸੰਪਰਕ ਕੀਤਾ ਗਿਆ ਤਾਂ ਜਵਾਬ ਨਹੀਂ ਦਿੱਤਾ ਗਿਆ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਪੀਐਮ 20 ਮਿੰਟ ਤੱਕ ਖ਼ਤਰੇ ਵਾਲੀ ਸਥਿਤੀ ਵਿੱਚ ਰਹੇ।

ਕੈਪਟਨ ਨੇ ਕੀਤੀ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੱਕ ਟਵੀਟ ਵਿੱਚ ਕਿਹਾ, “ ਪੰਜਾਬ ਵਿੱਚ ਅਮਨ ਕਾਨੂੰਨ ਦੀ ਮੁਕੰਮਲ ਅਸਫ਼ਲਤਾ ਹੈ ਖ਼ਾਸ ਕਰਕੇ ਸੀਐਮ ਤੇ ਗ੍ਰਹਿ ਮੰਤਰੀ ਦੀ। ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪਾਕਿਸਤਾਨ ਦੇ ਬਾਰਡਰ ਤੋਂ 10 ਕਿੱਲੋਮੀਟਰ ਪਰੇ ਸੁਰੱਖਿਅਤ ਲਾਂਘਾ ਨਹੀ ਮੁਹੱਈਆ ਕਰਵਾ ਸਕਦੇ ਤਾਂ ਤੁਹਾਨੂੰ ਸਰਕਾਰ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ ਅਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।”

Skip X post, 11
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 11

ਅਕਾਲੀ ਦਲ ਨੇ ਕਿਹਾ, ‘ਮੁੱਖ ਮੰਤਰੀ ਸਿੱਧੇ ਜ਼ਿੰਮੇਵਾਰ’

ਦਲਜੀਤ ਸਿੰਘ ਚੀਮਾ

ਤਸਵੀਰ ਸਰੋਤ, ANI

ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਪ੍ਰਤੀਕਿਰਿਆ ਦਿੰਦਿਆਂ ਖ਼ਬਰ ਏਜੰਸੀ ਏਐਨਆਈ ਨਾਲ ਗੱਲ ਕਰਦਿਆਂ ਕਿਹਾ ਕਿ ਘਟਨਾ ਦੇ ਤਿੰਨ ਪਹਿਲੂ ਹਨ।

ਚੀਮਾ ਨੇ ਕਿਹਾ, "ਦੋ ਚੀਜ਼ਾਂ ਵੱਖੋ-ਵੱਖ ਹਨ ਕਿ ਪੀਐਮ ਦੀ ਰੈਲੀ ਵਿੱਚ ਪਬਲਿਕ ਨਹੀਂ ਗਈ ਕੁਰਸੀਆਂ ਖਾਲੀ ਸਨ ਉਹ ਉਮੀਦ ਮੁਤਾਬਕ ਸੀ ਕਿਉਂਕਿ ਜੋ ਕਿਸਾਨ ਅੰਦੋਲਨ ਹੋਇਆ ਹੈ ਤੇ ਅੱਠ ਸੌ ਤੋਂ ਜ਼ਿਆਦਾ ਸ਼ਹੀਦ ਹੋਏ ਲੋਕਾਂ ਨੂੰ ਆਪਣੀ ਮੰਗ ਲਈ ਮੋਰਚਾ ਲਾਉਣਾ ਪਿਆ, ਲੋਕ ਉਸ ਨੂੰ ਭੁੱਲੇ ਨਹੀਂ ਹਨ।"

"ਦੂਜਾ ਜਿਸ ਤਰ੍ਹਾਂ ਭਾਜਪਾ ਨੇ ਧਾਰਮਿਕ ਦਖ਼ਲ ਅੰਦਾਜ਼ੀ ਕਰਨੀ ਸ਼ੁਰੂ ਕੀਤੀ ਹੈ। ਜਿਸ ਤਰ੍ਹਾਂ ਗੁਰਦੁਆਰਾ ਸਾਹਾਬਾਨ ਵਿੱਚ ਕਬਜ਼ੇ ਕਰਵਾਉਣੇ ਸ਼ੁਰੂ ਕੀਤੇ ਹਨ, ਉਸ ਖ਼ਿਲਾਫ਼ ਵੀ ਲੋਕਾਂ ਵਿੱਚ ਰੋਸ ਹੈ।"

"ਤੀਜਾ ਜੋ ਪ੍ਰਧਾਨ ਮੰਤਰੀ ਦਾ ਕਾਫ਼ਲਾ ਰੁਕਿਆ ਉਹ ਵਾਕਈ ਗੰਭੀਰ ਗੱਲ ਹੈ। ਅਸੀਂ ਤਾਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਸੂਬੇ ਵਿੱਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ।"

"ਤੀਜਾ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਨਹੀਂ ਹੈ। ਇੱਥੇ ਕਿਸੇ ਦਾ ਕੰਟਰੋਲ ਨਹੀਂ ਹੈ। ਜਦੋਂ ਆਲ ਪਾਰਟੀ ਮੀਟਿੰਗ ਵਿੱਚ ਅਸੀਂ ਦੇਸ਼ ਦੇ ਇਲੈਕਸ਼ਨ ਕਮਿਸ਼ਨ ਨੂੰ ਮਿਲਣ ਗਏ ਸੀ ਤਾਂ ਅਸੀਂ ਲਿਖਤ ਵਿੱਚ ਦਿੱਤਾ ਸੀ ਕਿ ਸੂਬੇ ਵਿੱਚ ਨਿਯਮਤ ਡੀਜੀਪੀ ਨਹੀਂ ਹੈ। ਇਹ ਤਾਂ ਹੁਣ ਸਰਕਾਰ ਨੇ ਦੱਸਣਾ ਹੈ ਕਿ ਨਿਯਮਤ ਡੀਜੀਪੀ ਕਿਉਂ ਨਹੀਂ ਹੈ।"

ਚੀਮਾ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਕਿਸੇ ਦੀ ਨਹੀਂ ਸੁਣਦੇ ਤਾਂ ਉਸ ਦਾ ਅਸਰ ਪੀਐਮ 'ਤੇ ਵੀ ਪੈਂਦਾ ਹੈ। ਕੋਈ ਡੀਜੀਪੀ ਨਹੀਂ ਹੈ ਤੇ ਜੋ ਡੀਜੀਪੀ ਲਗਾਇਆ ਗਿਆ ਹੈ ਉਹ ਵਿਰੋਧੀਆਂ ਨੂੰ ਫ਼ਸਾਉਣ ਲਈ ਲਾਇਆ ਗਿਆ ਹੈ।

"ਪ੍ਰਧਾਨ ਮੰਤਰੀ ਦੀ ਗਤੀਵਿਧੀ ਲਈ ਮੁੱਖ ਮੰਤਰੀ, ਡੀਜੀਪੀ, ਮੁੱਖ ਸਕੱਤਰ ਅਤੇ ਸੂਬੇ ਦਾ ਗ੍ਰਹਿ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ।"

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਟਵੀਟ ਵਿੱਚ ਕਿਹਾ, “ਪੰਜਾਬ ਵਿੱਚ ਅਮਨ ਕਾਨੂੰਨ ਬਿਲਕੁਲ ਧਰਾਸ਼ਾਈ ਹੋ ਚੁੱਕਿਆ ਹੈ ਅਸੀਂ ਇਹ ਲੰਬੇ ਸਮੇਂ ਤੋਂ ਕਹਿ ਰਹੇ ਹਾਂ ਕਿ ਮੁੱਖ ਮੰਤਰੀ ਸੂਬਾ ਚਲਾਉਣ ਤੋਂ ਅਮਸਰੱਥ ਹਨ।”

Skip X post, 12
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 12

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)